ਤਰਨਤਾਰਨ ‘ਚ ਬਾਈਕ ਸਵਾਰ ਹਮਲਾਵਰਾਂ ਨੇ ਚਲਾਈਆਂ ਅੰਨ੍ਹੇਵਾਹ ਗੋਲੀਆਂ, 1 ਦੀ ਮੌਤ, 4 ਜ਼ਖ਼ਮੀ

Updated On: 

21 Nov 2026 16:45 PM IST

ਤਰਨਤਾਰਨ ਵਿੱਚ ਸ਼ੁੱਕਰਵਾਰ ਸ਼ਾਮ ਨੂੰ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਮਾਤਾ ਦੇ ਜਾਗਰਣ ਦੀਆਂ ਤਿਆਰੀਆਂ ਵਿੱਚ ਜੁਟੇ ਨੌਜਵਾਨਾਂ 'ਤੇ ਦੋ ਮੋਟਰਸਾਈਕਲਾਂ 'ਤੇ ਸਵਾਰ ਹੋ ਕੇ ਆਏ ਹਮਲਾਵਰਾਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਇਸ ਖੂਨੀ ਵਾਰਦਾਤ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਚਾਰ ਹੋਰ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।

ਤਰਨਤਾਰਨ ਚ ਬਾਈਕ ਸਵਾਰ ਹਮਲਾਵਰਾਂ ਨੇ ਚਲਾਈਆਂ ਅੰਨ੍ਹੇਵਾਹ ਗੋਲੀਆਂ, 1 ਦੀ ਮੌਤ, 4 ਜ਼ਖ਼ਮੀ

ਤਰਨਤਾਰਨ ਵਿੱਚ ਸ਼ੁੱਕਰਵਾਰ ਸ਼ਾਮ ਨੂੰ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਮਾਤਾ ਦੇ ਜਾਗਰਣ ਦੀਆਂ ਤਿਆਰੀਆਂ ਵਿੱਚ ਜੁਟੇ ਨੌਜਵਾਨਾਂ ‘ਤੇ ਦੋ ਮੋਟਰਸਾਈਕਲਾਂ ‘ਤੇ ਸਵਾਰ ਹੋ ਕੇ ਆਏ ਹਮਲਾਵਰਾਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਇਸ ਖੂਨੀ ਵਾਰਦਾਤ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਚਾਰ ਹੋਰ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਵਿੱਚੋਂ ਇੱਕ ਨੌਜਵਾਨ ਦੀ ਹਾਲਤ ਬੇਹੱਦ ਨਾਜ਼ੁਕ ਹੋਣ ਕਾਰਨ ਉਸ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਰੈਫ਼ਰ ਕਰ ਦਿੱਤਾ ਗਿਆ ਹੈ।

ਜਾਗਰਣ ਦੀ ਸੇਵਾ ਕਰ ਰਹੇ ਨੌਜਵਾਨਾਂ ਨੂੰ ਬਣਾਇਆ ਨਿਸ਼ਾਨਾ

ਪ੍ਰਾਪਤ ਜਾਣਕਾਰੀ ਅਨੁਸਾਰ, ਇਲਾਕੇ ਵਿੱਚ ਮਾਤਾ ਦੇ ਜਾਗਰਣ ਨੂੰ ਲੈ ਕੇ ਨੌਜਵਾਨ ਸੇਵਾ ਕਾਰਜਾਂ ਅਤੇ ਹੋਰ ਤਿਆਰੀਆਂ ਵਿੱਚ ਲੱਗੇ ਹੋਏ ਸਨ। ਇਸੇ ਦੌਰਾਨ ਦੋ ਮੋਟਰਸਾਈਕਲਾਂ ‘ਤੇ ਸਵਾਰ ਹੋ ਕੇ ਆਏ ਹਮਲਾਵਰਾਂ ਨੇ ਉੱਥੇ ਮੌਜੂਦ ਨੌਜਵਾਨਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਫਾਇਰਿੰਗ ਸ਼ੁਰੂ ਕਰ ਦਿੱਤੀ। ਅਚਾਨਕ ਹੋਈ ਗੋਲੀਬਾਰੀ ਕਾਰਨ ਮੌਕੇ ‘ਤੇ ਭਗਦੜ ਅਤੇ ਅਫ਼ਰਾ-ਤਫ਼ਰੀ ਮਚ ਗਈ। ਗੋਲੀਆਂ ਲੱਗਣ ਕਾਰਨ 5 ਨੌਜਵਾਨ ਲਹੂ-ਲੁਹਾਨ ਹੋ ਗਏ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਇਨ੍ਹਾਂ ਵਿੱਚੋਂ ਸੁਖਾਸਨ ਨਾਮਕ ਨੌਜਵਾਨ ਨੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ।

ਸਿਵਲ ਹਸਪਤਾਲ ਅੱਗੇ ਲਾਸ਼ ਰੱਖ ਪਰਿਵਾਰ ਨੇ ਕੀਤਾ ਪ੍ਰਦਰਸ਼ਨ

ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਦੂਜੇ ਪਾਸੇ, ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਅੰਮ੍ਰਿਤਸਰ ਰੋਡ ਸਥਿਤ ਸਿਵਲ ਹਸਪਤਾਲ ਦੇ ਮੁੱਖ ਗੇਟ ਦੇ ਸਾਹਮਣੇ ਲਾਸ਼ ਰੱਖ ਕੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨ ਕਰ ਰਹੇ ਪਰਿਵਾਰਕ ਮੈਂਬਰਾਂ ਨੇ ਇਲਜ਼ਾਮ ਲਗਾਇਆ ਕਿ ਉਹ ਪਹਿਲਾਂ ਵੀ ਪੁਲਿਸ ਕੋਲ ਸ਼ਿਕਾਇਤਾਂ ਲੈ ਕੇ ਜਾਂਦੇ ਰਹੇ ਹਨ, ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋਈ।

ਪੁਲਿਸ ਦੀ ਕਾਰਜਪ੍ਰਣਾਲੀ ‘ਤੇ ਚੁੱਕੇ ਸਵਾਲ

ਪੀੜਤ ਪਰਿਵਾਰ ਨੇ ਪੁਲਿਸ ਦੀ ਕਾਰਜਪ੍ਰਣਾਲੀ ‘ਤੇ ਗੰਭੀਰ ਸਵਾਲ ਚੁੱਕਦਿਆਂ ਕਿਹਾ ਕਿ ਜੇਕਰ ਪੁਲਿਸ ਵੱਲੋਂ ਸਮਾਂ ਰਹਿੰਦੇ ਠੋਸ ਕਾਰਵਾਈ ਕੀਤੀ ਜਾਂਦੀ, ਤਾਂ ਅੱਜ ਉਨ੍ਹਾਂ ਦੇ ਘਰ ਦਾ ਨੌਜਵਾਨ ਜਿਊਂਦਾ ਹੁੰਦਾ। ਉਨ੍ਹਾਂ ਮੰਗ ਕੀਤੀ ਕਿ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉੱਧਰ, ਸਿਵਲ ਹਸਪਤਾਲ ਦੇ ਸਰਕਾਰੀ ਡਾਕਟਰ ਨੇ ਦੱਸਿਆ ਕਿ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਨੌਜਵਾਨਾਂ ਨੂੰ ਹਸਪਤਾਲ ਲਿਆਂਦਾ ਗਿਆ ਸੀ, ਜਿਨ੍ਹਾਂ ਵਿੱਚੋਂ ਇੱਕ ਦੀ ਹਾਲਤ ਗੰਭੀਰ ਹੋਣ ਕਰਕੇ ਉਸ ਨੂੰ ਅੰਮ੍ਰਿਤਸਰ ਰੈਫ਼ਰ ਕੀਤਾ ਗਿਆ ਹੈ।

Loading...
Unable to load recommendations.
Follow Us
Related Stories
ਪੰਜਾਬ ‘ਚ ਸਿਹਤ ਸੇਵਾਵਾਂ ਦਾ ਹੋਵੇਗਾ ਵਿਸਥਾਰ, ਖੁੱਲ੍ਹਣਗੇ 333 ਨਵੇਂ ਪਿੰਡ ਕਲੀਨਿਕ; ਨਕੋਦਰ ਦੇ 2 ਪਿੰਡਾਂ ਨੂੰ ਮਿਲੀ ਸੌਗਾਤ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਲੰਧਰ ‘ਚ ਸਜਾਇਆ ਗਿਆ ਨਗਰ ਕੀਰਤਨ, ਥਾਂ-ਥਾਂ ਸੰਗਤਾਂ ਵੱਲੋਂ ਭਰਵਾਂ ਸਵਾਗਤ
ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਅੰਤਿਮ ਸਸਕਾਰ, 3 ਘੰਟੇ ਦੀ ਪੈਰੋਲ ਮਗਰੋਂ ਪੁਲਿਸ ਮੁੜ ਅਸਾਮ ਲੈ ਕੇ ਹੋਈ ਰਵਾਨਾ
ਲੁਧਿਆਣਾ ‘ਚ ਪਰਾਲੀ ਸਾੜਨ ਦੇ 372 ਮਾਮਲੇ, ਕਿਸਾਨਾਂ ਨੂੰ 9.25 ਲੱਖ ਰੁਪਏ ਤੱਕ ਦਾ ਜੁਰਮਾਨਾ; 73 ਖ਼ਿਲਾਫ਼ FIR
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਹੋਇਆ ਅੰਤਿਮ ਸਸਕਾਰ, ਪੋਤੇ ਨੇ ਦਿੱਤੀ ਅੰਤਿਮ ਵਿਦਾਈ
ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ 1822 ਸਿੱਖ ਸ਼ਰਧਾਲੂਆਂ ਨੂੰ ਮਿਲਿਆ ਵੀਜ਼ਾ, ਕੱਲ੍ਹ ਅਟਾਰੀ-ਵਾਹਗਾ ਸਰਹੱਦ ਰਾਹੀਂ ਰਵਾਨਾ ਹੋਵੇਗਾ ਜਥਾ