ਬਿਕਰਮ ਮਜੀਠੀਆ ਨੂੰ ਫ਼ਿਲਹਾਲ ਕੋਈ ਰਾਹਤ ਨਹੀਂ, ਸੁਪਰੀਮ ਕੋਰਟ ‘ਚ ਇਸ ਤਰੀਕ ਨੂੰ ਮੁੜ ਸੁਣਵਾਈ

Updated On: 

19 Jan 2026 13:44 PM IST

ਬਿਕਰਮ ਸਿੰਘ ਮਜੀਠੀਆ ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਨਿਊ ਨਾਭਾ ਜੇਲ੍ਹ 'ਚ ਬੰਦ ਹਨ। ਵਿਜੀਲੈਂਸ ਬਿਊਰੋ ਨੇ ਬਿਕਰਮ ਸਿੰਘ ਮਜੀਠੀਆ ਨੂੰ 25 ਜੂਨ ਨੂੰ ਉਨ੍ਹਾਂ ਦੀ ਅੰਮ੍ਰਿਤਸਰ ਰਿਹਾਇਸ਼ ਤੋਂ ਗ੍ਰਿਫ਼ਤਾਰੀ ਕੀਤਾ ਸੀ। ਉਨ੍ਹਾਂ ਖਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਕੇਸ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਤੋਂ ਹੀ ਉਹ ਜੇਲ੍ਹ 'ਚ ਬੰਦ ਹਨ।

ਬਿਕਰਮ ਮਜੀਠੀਆ ਨੂੰ ਫ਼ਿਲਹਾਲ ਕੋਈ ਰਾਹਤ ਨਹੀਂ, ਸੁਪਰੀਮ ਕੋਰਟ  ਚ ਇਸ ਤਰੀਕ ਨੂੰ ਮੁੜ ਸੁਣਵਾਈ

ਬਿਕਰਮ ਸਿੰਘ ਮਜੀਠੀਆ

Follow Us On

ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਫਿਲਹਾਲ ਕੋਈ ਰਾਹਤ ਨਹੀਂ ਮਿਲੀ ਹੈ। ਸੁਪਰੀਮ ਕੋਰਟ ‘ਚ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਦੌਰਾਨ ਸਰਕਾਰ ਨੇ ਜਵਾਬ ਦਾਖਲ ਕਰਨ ਲਈ ਸਮਾਂ ਮੰਗਿਆ ਹੈ। ਸਰਕਾਰ ਨੇ ਦੋ ਹਫ਼ਤਿਆਂ ਦਾ ਸਮਾਂ ਮੰਗਿਆ ਹੈ। ਉੱਥੇ ਹੀ, ਅਦਾਲਤ ਨੇ ਮਜੀਠੀਆ ਨੂੰ ਜੇਲ੍ਹ ‘ਚ ਖ਼ਤਰੇ ਨੂੰ ਲੈ ਕੇ ਵੀ ਸਵਾਲ ਚੁੱਕਿਆ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 2 ਫਰਵਰੀ ਨੂੰ ਹੋਵੇਗੀ।

ਅੰਮ੍ਰਿਤਸਰ ਰਿਹਾਇਸ਼ ਤੋਂ ਕੀਤਾ ਸੀ ਗ੍ਰਿਫ਼ਤਾਰ

ਦੱਸ ਦੇਈਏ ਕਿ ਬਿਕਰਮ ਸਿੰਘ ਮਜੀਠੀਆ ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਨਿਊ ਨਾਭਾ ਜੇਲ੍ਹ ‘ਚ ਬੰਦ ਹਨ। ਵਿਜੀਲੈਂਸ ਬਿਊਰੋ ਨੇ ਬਿਕਰਮ ਸਿੰਘ ਮਜੀਠੀਆ ਨੂੰ 25 ਜੂਨ ਨੂੰ ਉਨ੍ਹਾਂ ਦੀ ਅੰਮ੍ਰਿਤਸਰ ਰਿਹਾਇਸ਼ ਤੋਂ ਗ੍ਰਿਫ਼ਤਾਰੀ ਕੀਤਾ ਸੀ। ਉਨ੍ਹਾਂ ਖਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਕੇਸ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਤੋਂ ਹੀ ਉਹ ਜੇਲ੍ਹ ‘ਚ ਬੰਦ ਹਨ। ਇਸ ਦੌਰਾਨ ਵਿਜੀਲੈਂਸ ਨੇ ਹਿਮਾਚਲ ਪ੍ਰਦੇਸ਼, ਦਿੱਲੀ ਤੇ ਉੱਤਰ ਪ੍ਰਦੇਸ਼ ਸਮੇਤ ਮਜੀਠੀਆ ਦੇ ਕਈ ਟਿਕਾਣਿਆਂ ਤੇ ਛਾਪੇਮਾਰੀ ਕੀਤੀ ਤੇ ਕਈ ਅਹਿਮ ਸਬੂਤ ਇਕੱਠੇ ਕੀਤੇ।

ਵਿਜੀਲੈਂਸ ਬਿਊਰੋ ਦੀ ਕੋਸ਼ਿਸ਼ ਹੈ ਕਿ ਇਹ ਕੇਸ ਅਦਾਲਤ ‘ਚ ਕਮਜ਼ੋਰ ਨਾ ਪਵੇ। ਇਸ ਦੇ ਤਹਿਤ 22 ਅਗਸਤ ਨੂੰ ਵਿਜੀਲੈਂਸ ਨੇ ਚਾਰਜਸ਼ੀਟ ਦਾਖਲ ਕੀਤੀ। ਇਹ ਚਾਰਜਸ਼ੀਟ 40 ਹਜ਼ਾਰ ਪੰਨਿਆਂ ਦੀ ਦੱਸੀ ਗਈ, ਜਿਸ ‘ਚ ਕਈ ਦਸਤਾਵੇਜ਼ੀ ਸਬੂਤ ਤੇ 200 ਤੋਂ ਵੱਧ ਗਵਾਹਾਂ ਦੇ ਨਾਮ ਸ਼ਾਮਲ ਦੱਸੇ ਜਾ ਰਹੇ ਹਨ।

700 ਕਰੋੜ ਦੀ ਆਮਦਨ ਤੋਂ ਵੱਧ ਜਾਇਦਾਦ

ਵਿਜੀਲੈਂਸ ਨੇ 700 ਕਰੋੜ ਰੁਪਏ ਦੀ ਗੈਰ-ਕਾਨੂੰਨੀ ਪ੍ਰਾਪਰਟੀ ਦਾ ਖੁਲਾਸਾ ਚਾਰਜਸ਼ੀਟ ‘ਚ ਕੀਤਾ। ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਦਿੱਲੀ ਤੇ ਉੱਤਰ ਪ੍ਰਦੇਸ਼ ਸਮੇਤ ਹੋਰ ਟਿਕਾਣਿਆਂ ‘ਤੇ ਛਾਪੇਮਾਰੀ ਕਰਦੇ ਹੋਏ ਚਾਰਜਸ਼ੀਟ ਤਿਆਰ ਕੀਤੀ ਗਈ। ਚਾਰਜਸ਼ੀਟ ‘ਚ ਕਈ ਪਾਰਟੀਆਂ ਦੇ ਆਗੂਆਂ ਤੇ ਪੁਲਿਸ ਅਫ਼ਸਰਾਂ ਦੇ ਬਿਆਨ ਵੀ ਦਰਜ ਕੀਤੇ ਗਏ ਹਨ। ਵਿਜੀਲੈਂਸ ਬਿਊਰੋ ਦਾ ਕਹਿਣਾ ਹੈ ਕਿ ਚਾਰਜਸ਼ੀਟ ਤੈਅ ਸਮੇਂ ‘ਚ ਦਾਖਲ ਕੀਤੀ ਗਈ ਸੀ।