ਮਜੀਠੀਆ ਚਾਰਜਸ਼ੀਟ ਮਾਮਲਾ: ਕੇਜਰੀਵਾਲ ਨੇ ਅਮਿਤ ਸ਼ਾਹ ‘ਤੇ ਚੁੱਕੇ ਸਵਾਲ; ਸੰਭਾਵੀ ਗਠਜੋੜ ‘ਤੇ ਸਾਧਿਆ ਨਿਸ਼ਾਨਾ

Updated On: 

29 Oct 2026 13:10 PM IST

ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕ ਸੂਬੇ ਨੂੰ ਮੁੜ ਨਸ਼ਿਆਂ ਦੇ ਸੰਕਟ ਵੱਲ ਧੱਕਣ ਦੀ ਕਿਸੇ ਵੀ ਕੋਸ਼ਿਸ਼ ਨੂੰ ਕਾਮਯਾਬ ਨਹੀਂ ਹੋਣ ਦੇਣਗੇ। ਉਨ੍ਹਾਂ ਨੇ ਇਹ ਟਿੱਪਣੀਆਂ ਮਜੀਠੀਆ ਖ਼ਿਲਾਫ਼ ਪੰਜਾਬ ਪੁਲਿਸ ਵੱਲੋਂ ਚਾਰਜਸ਼ੀਟ ਦਾਖ਼ਲ ਕੀਤੇ ਜਾਣ ਤੇ ਭਾਜਪਾ ਵੱਲੋਂ ਅਕਾਲੀ ਦਲ ਨਾਲ ਸੰਭਾਵੀ ਸਿਆਸੀ ਨੇੜਤਾ ਦੀਆਂ ਚਰਚਾਵਾਂ ਦੇ ਸੰਦਰਭ 'ਚ ਕੀਤੀਆਂ।

ਮਜੀਠੀਆ ਚਾਰਜਸ਼ੀਟ ਮਾਮਲਾ: ਕੇਜਰੀਵਾਲ ਨੇ ਅਮਿਤ ਸ਼ਾਹ ਤੇ ਚੁੱਕੇ ਸਵਾਲ; ਸੰਭਾਵੀ ਗਠਜੋੜ ਤੇ ਸਾਧਿਆ ਨਿਸ਼ਾਨਾ

ਪੰਜਾਬ ‘ਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ‘ਤੇ ਤਿੱਖਾ ਹਮਲਾ ਕੀਤਾ ਹੈ। ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇਲਜ਼ਾਮ ਲਾਇਆ ਹੈ ਕਿ ਅਮਿਤ ਸ਼ਾਹ, ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਸਿਆਸੀ ਗੱਠਜੋੜ ਕਰਨ ਦੀ ਤਿਆਰੀ ਕਰ ਰਹੇ ਹਨ, ਜਿਸ ਨਾਲ ਪੰਜਾਬ ‘ਚ ਨਸ਼ਿਆਂ ਖ਼ਿਲਾਫ਼ ਚੱਲ ਰਹੀ ਮੁਹਿੰਮ ਨੂੰ ਨੁਕਸਾਨ ਪਹੁੰਚ ਸਕਦਾ ਹੈ।

ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕ ਸੂਬੇ ਨੂੰ ਮੁੜ ਨਸ਼ਿਆਂ ਦੇ ਸੰਕਟ ਵੱਲ ਧੱਕਣ ਦੀ ਕਿਸੇ ਵੀ ਕੋਸ਼ਿਸ਼ ਨੂੰ ਕਾਮਯਾਬ ਨਹੀਂ ਹੋਣ ਦੇਣਗੇ। ਉਨ੍ਹਾਂ ਨੇ ਇਹ ਟਿੱਪਣੀਆਂ ਮਜੀਠੀਆ ਖ਼ਿਲਾਫ਼ ਪੰਜਾਬ ਪੁਲਿਸ ਵੱਲੋਂ ਚਾਰਜਸ਼ੀਟ ਦਾਖ਼ਲ ਕੀਤੇ ਜਾਣ ਤੇ ਭਾਜਪਾ ਵੱਲੋਂ ਅਕਾਲੀ ਦਲ ਨਾਲ ਸੰਭਾਵੀ ਸਿਆਸੀ ਨੇੜਤਾ ਦੀਆਂ ਚਰਚਾਵਾਂ ਦੇ ਸੰਦਰਭ ‘ਚ ਕੀਤੀਆਂ।

ਕੇਜਰੀਵਾਲ ਨੇ ਅਮਿਤ ਸ਼ਾਹ ‘ਤੇ ਚੁੱਕੇ ਸਵਾਲ

ਕੇਜਰੀਵਾਲ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਕਿਹਾ ਕਿ ਜਿਸ ਵਿਅਕਤੀ ‘ਤੇ ਪੰਜਾਬ ‘ਚ 736 ਕਰੋੜ ਰੁਪਏ ਦੇ ਨਸ਼ਿਆਂ ਦੇ ਕਾਰੋਬਾਰ ਤੋਂ ਪੈਸਾ ਕਮਾਉਣ ਤੇ ਇਸ ਨੂੰ ਬੈਂਕ ਖਾਤਿਆਂ ‘ਚ ਜਮ੍ਹਾਂ ਕਰਵਾਉਣ ਦੇ ਇਲਜ਼ਾਮ ਹਨ, ਉਸ ਨਾਲ ਗੱਠਜੋੜ ਦੀਆਂ ਕੋਸ਼ਿਸ਼ਾਂ ਸੂਬੇ ਲਈ ਚਿੰਤਾਜਨਕ ਹਨ।

ਉਨ੍ਹਾਂ ਨੇ ਸਵਾਲ ਚੁੱਕਿਆ ਕਿ ਕੀ ਪੰਜਾਬ ਨੂੰ ਮੁੜ ਨਸ਼ਿਆਂ ਦੇ ਸੰਕਟ ਵੱਲ ਧੱਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕ ਅਜਿਹਾ ਨਹੀਂ ਹੋਣ ਦੇਣਗੇ।

ਸਿਸੋਦੀਆ ਨੇ ਮਾਨ ਸਰਕਾਰ ਦੀ ਕਾਰਵਾਈ ਦੀ ਕੀਤੀ ਸ਼ਲਾਘਾ

‘ਆਪ’ ਦੇ ਸੀਨੀਅਰ ਆਗੂ ਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਮਜੀਠੀਆ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕਰਨਾ ਨਸ਼ਿਆਂ ਖ਼ਿਲਾਫ਼ ਕਾਰਵਾਈ ‘ਚ ਅਹਿਮ ਕਦਮ ਹੈ। ਸਿਸੋਦੀਆ ਨੇ ਦਾਅਵਾ ਕੀਤਾ ਕਿ ਚਾਰਜਸ਼ੀਟ ‘ਚ ਕਥਿਤ ਤੌਰ ‘ਤੇ ਨਸ਼ਿਆਂ ਤੋਂ ਕਮਾਏ ਪੈਸੇ ਨੂੰ ਕੰਪਨੀਆਂ ਦੇ ਬੈਂਕ ਖਾਤਿਆਂ ਰਾਹੀਂ ਭੇਜਣ ਤੇ ਜਾਇਦਾਦਾਂ ‘ਚ ਵਾਧੇ ਨਾਲ ਸਬੰਧਤ ਵੇਰਵੇ ਦਰਜ ਹਨ। ਉਨ੍ਹਾਂ ਕਿਹਾ ਕਿ ਹੁਣ ਸਬੂਤਾਂ ਦੀ ਜਾਂਚ ਅਦਾਲਤ ‘ਚ ਹੋਵੇਗੀ ਤੇ ਦੋਸ਼ ਸਾਬਤ ਹੋਣ ‘ਤੇ ਕਾਨੂੰਨ ਅਨੁਸਾਰ ਕਾਰਵਾਈ ਹੋਣੀ ਚਾਹੀਦੀ ਹੈ।

2007 ਤੋਂ 2017 ਤੱਕ ਦੀ ਅਕਾਲੀ-ਭਾਜਪਾ ਸਰਕਾਰ ‘ਤੇ ਵੀ ਨਿਸ਼ਾਨਾ

ਸਿਸੋਦੀਆ ਨੇ ਇਲਜ਼ਾਮ ਲਾਇਆ ਕਿ 2007 ਤੋਂ 2017 ਤੱਕ ਪੰਜਾਬ ‘ਚ ਰਹੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਸਰਕਾਰ ਦੇ ਸਮੇਂ ਸੂਬੇ ‘ਚ ਨਸ਼ਿਆਂ ਦੀ ਸਮੱਸਿਆ ਵਧੀ ਸੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਪ੍ਰਭਾਵਸ਼ਾਲੀ ਵਿਅਕਤੀਆਂ ਖ਼ਿਲਾਫ਼ ਇਸ ਪੱਧਰ ਦੀ ਕਾਰਵਾਈ ਨਹੀਂ ਹੋਈ।

ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਮਜੀਠੀਆ ਨੂੰ ਗ੍ਰਿਫ਼ਤਾਰ ਕਰਵਾਇਆ ਤੇ ਹੁਣ ਪੁਲਿਸ ਨੇ ਲਗਭਗ 40 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਖ਼ਲ ਕੀਤੀ ਹੈ। ਸਿਸੋਦੀਆ ਮੁਤਾਬਕ, ਨਸ਼ਿਆਂ ਦੇ ਕਾਰੋਬਾਰ ਨੂੰ ਖ਼ਤਮ ਕਰਨ ਲਈ ਵੱਡੇ ਨੈੱਟਵਰਕ ਤੇ ਕਥਿਤ ਵਿੱਤੀ ਲੈਣ-ਦੇਣ ਦੀ ਜਾਂਚ ਜ਼ਰੂਰੀ ਹੈ।

Loading...
Unable to load recommendations.
Follow Us