AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਮਜੀਠੀਆ ਦਾ ਕਰੀਬੀ ਸਾਥੀ ਗ੍ਰਿਫ਼ਤਾਰ: ਮਨੀ ਲਾਂਡਰਿੰਗ ਦਾ ਮਾਮਲਾ, ਸਾਬਕਾ ਮੰਤਰੀ ਨੇ ਗੁਲਾਟੀ ਰਾਹੀਂ ਸ਼ਿਮਲਾ-ਦਿੱਲੀ ਵਿੱਚ ਬਣਾਈ ਜਾਇਦਾਦ

Harpreet Singh Gulati arrested: ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੇ ਕਰੀਬੀ ਹਰਪ੍ਰੀਤ ਸਿੰਘ ਗੁਲਾਟੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮਜੀਠੀਆ ਪਹਿਲਾਂ ਹੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਹੈ।

ਮਜੀਠੀਆ ਦਾ ਕਰੀਬੀ ਸਾਥੀ ਗ੍ਰਿਫ਼ਤਾਰ: ਮਨੀ ਲਾਂਡਰਿੰਗ ਦਾ ਮਾਮਲਾ, ਸਾਬਕਾ ਮੰਤਰੀ ਨੇ ਗੁਲਾਟੀ ਰਾਹੀਂ ਸ਼ਿਮਲਾ-ਦਿੱਲੀ ਵਿੱਚ ਬਣਾਈ ਜਾਇਦਾਦ
Follow Us
tv9-punjabi
| Updated On: 30 Nov 2025 13:54 PM IST

ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਘੱਟ ਹੋਣ ਦੇ ਕੋਈ ਸੰਕੇਤ ਨਹੀਂ ਦੇ ਰਹੀਆਂ ਹਨ। ਵਿਜੀਲੈਂਸ ਬਿਊਰੋ ਨੇ ਮਜੀਠੀਆ ਦੇ ਕਰੀਬੀ ਸਾਥੀ ਹਰਪ੍ਰੀਤ ਸਿੰਘ ਗੁਲਾਟੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਲਜ਼ਾਮ ਹੈ ਕਿ ਗੁਲਾਟੀ ਅਤੇ ਮਜੀਠੀਆ ਵਿਚਕਾਰ ਸ਼ਰਾਬ ਕੰਪਨੀਆਂ ਆਕਾਸ਼ ਸਪ੍ਰਿਤੀ, ਯੂਵੀ ਐਂਟਰਪ੍ਰਾਈਜ਼ ਅਤੇ ਏਡੀ ਐਂਟਰਪ੍ਰਾਈਜ਼ ਰਾਹੀਂ ਪੈਸੇ ਦਾ ਲੈਣ-ਦੇਣ ਹੋਇਆ ਸੀ।

ਇਸ ਤੋਂ ਇਲਾਵਾ, ਸਾਬਕਾ ਮੰਤਰੀ ਨੇ ਗੁਲਾਟੀ ਰਾਹੀਂ ਸ਼ਿਮਲਾ, ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਜਾਇਦਾਦਾਂ ਹਾਸਲ ਕੀਤੀਆਂ ਸਨ। ਮਜੀਠੀਆ ਖ਼ਿਲਾਫ਼ ਦਰਜ ਮਾਮਲੇ ਦੀ ਜਾਂਚ ਤੋਂ ਬਾਅਦ ਇਹ ਖੁਲਾਸਾ ਹੋਇਆ। ਇਸ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਹਰਪ੍ਰੀਤ ਸਿੰਘ ਗੁਲਾਟੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਵਿਜੀਲੈਂਸ ਵੱਲੋਂ ਦਿੱਤੇ ਗਏ ਇਹ ਤਰਕ

ਵਿਜੀਲੈਂਸ ਵੱਲੋਂ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਵੱਲੋਂ ਆਰੋਪੀ ਦੇ ਵੱਖ-ਵੱਖ ਪਤਿਆਂ ਤੇ ਨੋਟਿਸ ਭੇਜੇ ਗਏ ਸਨ। ਇਸ ਵਿੱਚ ਉਸਦਾ ਸੰਗਰੂਰ ਸਥਿਤ ਘਰ, ਬਸੰਤ ਵਿਹਾਰ ਦਿੱਲੀ ਅਤੇ ਡਿਫੈਂਸ ਕਾਲੋਨੀ ਦਿੱਲੀ ਸ਼ਾਮਲ ਹਨ। ਕੁਝ ਦਿਨ ਪਹਿਲਾਂ ਵਿਜੀਲੈਂਸ ਨੇ ਉਸਨੂੰ ਮਾਮਲੇ ਵਿੱਚ ਨਾਮਜ਼ਦ ਕੀਤਾ ਸੀ।

ਇਸ ਦੇ ਨਾਲ ਹੀ ਮਾਮਲੇ ਵਿੱਚ ਆਪਰਾਧਿਕ ਸਾਜ਼ਿਸ਼ ਦੀ ਧਾਰਾ ਲਗਾਈ ਗਈ ਸੀ। ਨਾਲ ਹੀ ਇਹ ਤੈਅ ਕੀਤਾ ਗਿਆ ਸੀ ਕਿ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ। ਇਸ ਲਈ ਆਰੋਪੀ ਨੂੰ ਸੰਮਨ ਜਾਰੀ ਕਰਕੇ ਤਲਬ ਵੀ ਕੀਤਾ ਗਿਆ ਸੀ, ਪਰ ਉਹ ਪੇਸ਼ ਨਹੀਂ ਹੋਇਆ। ਇਸ ਤੋਂ ਬਾਅਦ ਆਰੋਪੀ ਨੂੰ ਮੁੜ ਤਲਬ ਕੀਤਾ ਗਿਆ ਹੈ।

10 ਦਸੰਬਰ ਨੂੰ ਦੋਸ਼ ਤੈਅ ਕਰਨ ਦੀ ਤਿਆਰੀ

ਇਸ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਪਿਛਲੇ ਮਹੀਨੇ ਹੋਈ ਕੈਬਨਿਟ ਮੀਟਿੰਗ ਵਿੱਚ ਕੇਸ ਚਲਾਉਣ ਦੀ ਮਨਜ਼ੂਰੀ ਦਿੱਤੀ ਸੀ। ਹਾਲਾਂਕਿ ਅਜੇ ਤੱਕ ਇਸ ਮਾਮਲੇ ਵਿੱਚ ਦੋਸ਼ ਤੈਅ ਨਹੀਂ ਹੋਏ ਹਨ। ਅੰਦਾਜ਼ਾ ਹੈ ਕਿ 10 ਦਸੰਬਰ ਨੂੰ ਹੋਣ ਵਾਲੀ ਸੁਣਵਾਈ ਵਿੱਚ ਦੋਸ਼ ਤੈਅ ਹੋ ਸਕਦੇ ਹਨ। ਇਸ ਦੌਰਾਨ ਮਜੀਠੀਆ ਦੇ ਵਕੀਲ ਵਿਜੀਲੈਂਸ ਵੱਲੋਂ ਪੇਸ਼ ਕੀਤੇ ਚਾਲਾਨ ਤੇ ਬਹਿਸ ਕਰਨਗੇ।

ਦੂਜੀ ਪਾਸੇ, ਮਜੀਠੀਆ ਖਿਲਾਫ਼ ਦਰਜ ਕੇਸ ਦੀ ਜ਼ਮਾਨਤ ਯਚਿਕਾ ਦੀ ਸੁਣਵਾਈ ਮੁਕੰਮਲ ਹੋ ਚੁੱਕੀ ਹੈ। ਅਦਾਲਤ ਕਿਸੇ ਵੀ ਸਮੇਂ ਫ਼ੈਸਲਾ ਸੁਣਾ ਸਕਦੀ ਹੈ।

Follow Us
ਈਰਾਨ 'ਤੇ ਵਿਨਾਸ਼ਕਾਰੀ ਹਮਲੇ, ਅਮਰੀਕਾ ਨੇ ਜਾਰੀ ਕੀਤਾ ਨਵਾਂ ਵੀਡੀਓ
ਈਰਾਨ 'ਤੇ ਵਿਨਾਸ਼ਕਾਰੀ ਹਮਲੇ, ਅਮਰੀਕਾ ਨੇ ਜਾਰੀ ਕੀਤਾ ਨਵਾਂ ਵੀਡੀਓ...
ਮੱਧ ਪੂਰਬ 'ਚ ਤਣਾਅ: ਇਰਾਕ 'ਚ ਅਮਰੀਕੀ ਬੇਸ 'ਤੇ ਹਮਲਾ, ਦੁਬਈ ਤੇ ਦੋਹਾ ਵਿੱਚ ਧਮਾਕੇ
ਮੱਧ ਪੂਰਬ 'ਚ ਤਣਾਅ: ਇਰਾਕ 'ਚ ਅਮਰੀਕੀ ਬੇਸ 'ਤੇ ਹਮਲਾ, ਦੁਬਈ ਤੇ ਦੋਹਾ ਵਿੱਚ ਧਮਾਕੇ...
ਵਾਰਾਣਸੀ ਦੀ ਅਨੋਖੀ ਮਸਾਨ ਹੋਲੀ: ਮੁਰਦੇ ਦੀ ਰਾਖ ਨਾਲ ਮੌਤ ਦਾ ਜਸ਼ਨ ਮਨਾਉਂਦੇ ਹਨ ਸ਼ਿਵ ਭਗਤ
ਵਾਰਾਣਸੀ ਦੀ ਅਨੋਖੀ ਮਸਾਨ ਹੋਲੀ: ਮੁਰਦੇ ਦੀ ਰਾਖ ਨਾਲ ਮੌਤ ਦਾ ਜਸ਼ਨ ਮਨਾਉਂਦੇ ਹਨ ਸ਼ਿਵ ਭਗਤ...
ਬਦਾਮ ਖਾਣ ਦੇ ਫਾਇਦੇ: ਭਿੱਜੇ ਬਦਾਮ ਸੁੱਕੇ ਬਦਾਮ ਨਾਲੋਂ ਕਿਉਂ ਵਧੀਆ?
ਬਦਾਮ ਖਾਣ ਦੇ ਫਾਇਦੇ: ਭਿੱਜੇ ਬਦਾਮ ਸੁੱਕੇ ਬਦਾਮ ਨਾਲੋਂ ਕਿਉਂ ਵਧੀਆ?...
ਦਿੱਲੀ ਸ਼ਰਾਬ ਘੁਟਾਲੇ ਵਿੱਚ ਕੇਜਰੀਵਾਲ ਅਤੇ ਸਿਸੋਦੀਆ ਬਰੀ, ਪਤਨੀ ਸੁਨੀਤਾ ਨੇ ਕੀ ਕਿਹਾ?
ਦਿੱਲੀ ਸ਼ਰਾਬ ਘੁਟਾਲੇ ਵਿੱਚ ਕੇਜਰੀਵਾਲ ਅਤੇ ਸਿਸੋਦੀਆ ਬਰੀ, ਪਤਨੀ ਸੁਨੀਤਾ ਨੇ ਕੀ ਕਿਹਾ?...
ਕੋਰਟ ਤੋਂ ਬਰੀ ਹੁੰਦਿਆਂ ਹੀ ਫੁੱਟ-ਫੁੱਟ ਕੇ ਰੋਏ ਅਰਵਿੰਦ ਕੇਜਰੀਵਾਲ, ਫਿਰ ਬੋਲੇ, "ਸੀਟਿੰਗ CM ਨੂੰ ਘੜੀਸ ਕੇ..."
ਕੋਰਟ ਤੋਂ ਬਰੀ ਹੁੰਦਿਆਂ ਹੀ ਫੁੱਟ-ਫੁੱਟ ਕੇ ਰੋਏ ਅਰਵਿੰਦ ਕੇਜਰੀਵਾਲ, ਫਿਰ ਬੋਲੇ,
NCERT Bans Judiciary Chapter: NCERT ਨੇ ਨਿਆਂਪਾਲਿਕਾ ਅਧਿਆਇ ਦੀ ਵਿਕਰੀ 'ਤੇ ਲਗਾਈ ਰੋਕ, ਮੰਗੀ ਮੁਆਫ਼ੀ; CJI ਨੇ ਲਿਆ ਨੋਟਿਸ
NCERT Bans Judiciary Chapter: NCERT ਨੇ ਨਿਆਂਪਾਲਿਕਾ ਅਧਿਆਇ ਦੀ ਵਿਕਰੀ 'ਤੇ ਲਗਾਈ ਰੋਕ, ਮੰਗੀ ਮੁਆਫ਼ੀ; CJI ਨੇ ਲਿਆ ਨੋਟਿਸ...
ਦਿੱਲੀ ISBT ਨੇੜੇ ਲਾਰੈਂਸ ਬਿਸ਼ਨੋਈ ਦੇ ਵਕੀਲ 'ਤੇ ਗੋਲੀਬਾਰੀ, ਕਾਰ ਦੇ ਟੁੱਟੇ ਸ਼ੀਸ਼ੇ
ਦਿੱਲੀ ISBT ਨੇੜੇ ਲਾਰੈਂਸ ਬਿਸ਼ਨੋਈ ਦੇ ਵਕੀਲ 'ਤੇ ਗੋਲੀਬਾਰੀ, ਕਾਰ ਦੇ ਟੁੱਟੇ ਸ਼ੀਸ਼ੇ...
SIR ਕਿਉਂ ਜਰੂਰੀ ਹੈ, ਸਿਆਸਤ ਨਾ ਕਰਨ ਦੀ ਕਿਉਂ ਸਲਾਹ ਦੇ ਰਹੇ ਮਾਹਿਰ? ਵੇਖੋ ਖਾਸ ਗੱਲਬਾਤ
SIR ਕਿਉਂ ਜਰੂਰੀ ਹੈ, ਸਿਆਸਤ ਨਾ ਕਰਨ ਦੀ ਕਿਉਂ ਸਲਾਹ ਦੇ ਰਹੇ ਮਾਹਿਰ? ਵੇਖੋ ਖਾਸ ਗੱਲਬਾਤ...