AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਮਜੀਠੀਆ ਜੇਲ੍ਹ ਤੋਂ ਕਦੋਂ ਆਉਣਗੇ ਬਾਹਰ? 2027 ਲਈ ਅਕਾਲੀ ਦਲ ਨੂੰ ਮਿਲੇਗੀ ਮਜ਼ਬੂਤੀ

Bikram Majithia: ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਮਜੀਠੀਆ ਦੀ ਜੱਟ ਸਿੱਖ ਅਤੇ ਮਾਝਾ ਖੇਤਰ ਵਿੱਚ ਚੰਗੀ ਪਕੜ ਹੈ। ਮਜੀਠੀਆ ਦੇ ਜੇਲ੍ਹ ਤੋਂ ਬਾਹਰ ਆਉਣ 'ਤੇ ਸ਼੍ਰੋਮਣੀ ਅਕਾਲੀ ਦਲ ਨੂੰ 2027 ਵਿੱਚ ਕਾਫੀ ਫਾਇਦਾ ਹੋਵੇਗਾ। ਇਸ ਨਾਲ ਪੰਜਾਬ ਦੀ ਸਿਆਸਤ 'ਤੇ ਵੱਡਾ ਅਸਰ ਪਵੇਗਾ।

ਮਜੀਠੀਆ ਜੇਲ੍ਹ ਤੋਂ ਕਦੋਂ ਆਉਣਗੇ ਬਾਹਰ? 2027 ਲਈ ਅਕਾਲੀ ਦਲ ਨੂੰ ਮਿਲੇਗੀ ਮਜ਼ਬੂਤੀ
ਮਜੀਠੀਆ ਸਮੇਤ 8 ਆਗੂਆਂ ਨੇ ਅਦਾਲਤ ਤੋਂ ਮੰਗੀ ਪੇਸ਼ੀ ਤੋਂ ਛੋਟ, ਜਾਣੋ ਮੁੱਖ ਕਾਰਨ
tv9-punjabi
| Updated On: 02 Feb 2026 21:39 PM IST

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਕਰੀਬ 7 ਮਹੀਨੇ ਪਹਿਲਾਂ ਗ੍ਰਿਫ਼ਤਾਰ ਕੀਤਾ ਗਿਆ ਸੀ। ਹੁਣ ਲੰਬੇ ਇੰਤਜ਼ਾਰ ਤੋਂ ਬਾਅਦ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਜਮਾਨਤ ਮਿਲੀ ਹੈ। ਅਜਿਹੇ ਵਿੱਚ ਹੁਣ ਉਹ ਜੇਲ੍ਹ ਤੋਂ ਬਾਹਰ ਆ ਜਾਣਗੇ। ਕਿਉਂਕਿ ਉਨ੍ਹਾਂ ਨੂੰ NDPS ਮਾਮਲੇ ਵਿੱਚ ਉਨ੍ਹਾਂ ਨੂੰ ਪਹਿਲਾਂ ਹੀ ਜਮਾਨਤ ਮਿਲ ਚੁੱਕੀ ਹੈ।

ਪਰ ਇਹ ਕੇਸ ਹਾਲੇ ਖਤਮ ਨਹੀਂ ਹੋਇਆ ਹੈ। ਇਸ ਮਾਮਲੇ ਦੀ ਜਾਂਚ ਵਿਜੀਲੈਂਸ ਵੱਲੋਂ ਕੀਤੀ ਜਾ ਰਹੀ ਹੈ। ਵਿਜੀਲੈਂਸ ਬਿਊਰੋਂ ਵੱਲੋਂ 40 ਹਜ਼ਾਰ ਪੰਨਿਆਂ ਦੀ ਚਾਰਜ਼ਸ਼ੀਟ ਮੋਹਾਲੀ ਕੋਰਟ ਵਿੱਚ ਫਾਈਲ ਕਰ ਦਿੱਤੀ ਗਈ ਸੀ। ਜਦੋਂ ਕਿ ਵਿਜੀਲੈਂਸ ਨੇ ਇੱਕ ਹੋਰ ਸ਼ਖ਼ਸ ਹਰਪ੍ਰੀਤ ਸਿੰਘ ਗੁਲਾਟੀ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਖਿਲਾਫ ਚਾਰਜ਼ਸ਼ੀਟ ਫਾਈਲ ਹੋ ਚੁੱਕੀ ਹੈ। ਹੁਣ ਉਨ੍ਹਾਂ ਨੂੰ ਕੋਰਟ ਵਿੱਚ ਟ੍ਰਾਈਲ ਦਾ ਸਾਹਮਣਾ ਕਰਨਾ ਪਵੇਗਾ। ਵਿਜੀਲੈਂਸ ਨੇ ਮਜੀਠੀਆ ਖਿਲਾਫ 195 ਦੇ ਕਰੀਬ ਸਰਕਾਰੀ ਗਵਾਹ ਬਣਾਏ ਹਨ। ਜਿਨ੍ਹਾਂ ਵਿੱਚ ਪੰਜਾਬ ਪੁਲਿਸ ਦੇ ਪੁਰਾਣੇ ਅਧਿਕਾਰੀ, ਉਨ੍ਹਾਂ ਦੇ ਕਰੀਬੀ ਦੋਸਤ ਅਤੇ ਈਡੀ ਦੇ ਸਾਬਕਾ ਅਧਿਕਾਰੀ ਤੱਕ ਸ਼ਾਮਲ ਹਨ।

ਮਜੀਠੀਆ ਪੰਜਾਬ ਦੀ ਸਿਆਸਤ ਵਿੱਚ ਵੱਡਾ ਨਾਮ

ਦੱਸ ਦਈਏ ਕਿ ਮਜੀਠੀਆ ਦੀ ਜੱਟ ਸਿੱਖ ਅਤੇ ਮਾਝਾ ਖੇਤਰ ਵਿੱਚ ਚੰਗੀ ਪਕੜ ਹੈ। ਮਜੀਠੀਆ ਦੇ ਜੇਲ੍ਹ ਤੋਂ ਬਾਹਰ ਆਉਣ ‘ਤੇ ਸ਼੍ਰੋਮਣੀ ਅਕਾਲੀ ਦਲ ਨੂੰ 2027 ਵਿੱਚ ਕਾਫੀ ਫਾਇਦਾ ਹੋਵੇਗਾ। ਇਸ ਨਾਲ ਪੰਜਾਬ ਦੀ ਸਿਆਸਤ ‘ਤੇ ਵੱਡਾ ਅਸਰ ਪਵੇਗਾ।

ਜੇਲ੍ਹ ਤੋਂ ਕਦੋਂ ਬਾਹਰ ਆਉਣਗੇ ਮਜੀਠੀਆ?

ਮਜੀਠੀਆ ਦੇ ਜੇਲ੍ਹ ਦੇ ਬਾਹਰ ਆਉਣ ਨੂੰ ਲੈ ਕੇ ਫਿਲਹਾਲ ਸਥਿਤੀ ਪੂਰੀ ਤਰ੍ਹਾਂ ਦੇ ਨਾਲ ਸਾਫ ਨਹੀਂ ਹੈ। ਕਿਉਂਕਿ ਅੱਜ ਸ਼ਾਮ ਹੋਣ ਦੇ ਕਾਰਨ ਸੁਪਰੀਮ ਕੋਰਟ ਦੇ ਹੁਕਮਾਂ ਦੀ ਕਾਪੀ ਹੁਣ ਤੱਕ ਅਪਡੇਟ ਨਹੀਂ ਹੋ ਪਾਈ ਸੀ ਅਤੇ ਕੋਰਟ ਦਾ ਕੰਮਕਾਜ ਵੀ ਬੰਦ ਹੋ ਚੁੱਕਾ ਹੈ। ਅਜਿਹੇ ਵਿੱਚ ਜਮਾਨਤ ਨੂੰ ਲੈ ਕੇ ਬਾਂਡ ਭਰਨ ਅਤੇ ਉਸ ਤੋਂ ਬਾਅਦ ਰਿਲੀਜ਼ ਆਰਡਰ ਜਾਰੀ ਕਰਨ ਦੀ ਪ੍ਰਕਿਰੀਆ ਹੁਣ ਕੱਲ੍ਹ ਹੋਣ ਦੀ ਸੰਭਾਵਨਾ ਹੈ।

ਇਸ ਤੋਂ ਇਲਾਵਾ, ਜਦੋਂ ਵਿਜੀਲੈਂਸ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਗਈ ਤਾਂ ਇਸ ਦੌਰਾਨ ਸਰਕਾਰੀ ਕੰਮ ਵਿੱਚ ਰੁਕਾਵਟ ਪਾਉਣ ਨੂੰ ਲੈ ਕੇ ਵੀ ਅੰਮ੍ਰਿਤਸਰ ਵਿੱਚ ਇੱਕ ਵਖਰਾ ਮਾਮਲਾ ਦਰਜ ਕੀਤਾ ਗਿਆ ਸੀ। ਇਸ ਕੇਸ ਵਿੱਚ ਹਾਲੇ ਜਮਾਨਤ ਮਿਲੀ ਹੈ ਜਾਂ ਨਹੀਂ ਇਸ ਨੂੰ ਲੈ ਕੇ ਵੀ ਸਥਿਤੀ ਹਾਲੇ ਸਪਸ਼ਟ ਨਹੀਂ ਹੈ। ਇਸ ਦੇ ਨਾਲ ਇਹ ਡਰ ਵੀ ਹੈ ਕਿ ਉਨ੍ਹਾਂ ਨੂੰ ਕਿਸੇ ਹੋਰ ਮਾਮਲੇ ਵਿੱਚ ਨਾਮਜ਼ਦ ਕੀਤਾ ਜਾ ਸਕਦਾ ਹੈ।

ਜਮਾਨਤ ਤੋਂ ਠੀਕ ਪਹਿਲਾਂ ਡੇਰਾ ਮੁਖੀ ਨੇ ਕੀਤੀ ਮੁਲਾਕਾਤ

ਜਮਾਨਤ ਤੋਂ ਪਹਿਲਾਂ ਰਾਧਾ ਸਵਾਮੀ ਸਤਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਜੇਲ੍ਹ ਵਿੱਚ ਮਜੀਠੀਆ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਡੇਰਾ ਮੁਖੀ ਨੇ ਸਾਰੇ ਇਲਜ਼ਾਮਾਂ ਨੂੰ ਝੂਠ ਦੱਸਿਆ। ਇਸ ਮੁਲਾਕਾਤ ਨੂੰ ਸਿਆਸੀ ਤੌਰ ਅਤੇ ਕਈ ਹੋਰ ਕਾਰਨਾ ਕਰ ਕੇ ਕਾਫੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਕਿਉਂਕਿ ਡੇਰਾ ਬਿਆਸ ਦਾ ਪੰਜਾਬ ਵਿੱਚ ਕਾਫੀ ਵੱਡ ਪ੍ਰਭਾਵ ਹੈ। ਸਿਆਸੀ ਮਾਹਿਰਾਂ ਦੀ ਜੇਕਰ ਗੱਲ ਕਰੀਏ ਤਾਂ ਉਨ੍ਹਾਂ ਦਾ ਕਹਿਣਾ ਹੈ ਕਿ ਇਹ ਡੇਰਾ ਬਿਆਸ ਦਾ ਸ਼੍ਰੋਮਣੀ ਅਕਾਲੀ ਦਲ ਵੱਲ ਝੁਕਾਅ ਅਤੇ ਤਾਲਮੇਲ ਬਣਾਉਣ ਦੀ ਕੋਸ਼ਿਸ਼ ਦਾ ਸੰਕੇਤ ਹੈ, ਜੋ 2027 ਵਿੱਚ ਗਠਜੋੜ ਜਾ ਸਮਰਥਨ ਦੀ ਸੰਭਾਵਨਾ ਨੂੰ ਵਧਾਉਦਾ ਹੈ।

Follow Us
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ...
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ...
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ...
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?...
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ...
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ...
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ...
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ...
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration...