ਬਿਕਰਮ ਮਜੀਠਿਆ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ, ਮੁਹਾਲੀ ਕੋਰਟ ‘ਚ ਹੋਵੇਗੀ ਪੇਸ਼ੀ
Bikram Majithia Raid: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠਿਆ ਦੀ ਅੰਮ੍ਰਿਤਸਰ ਰਿਹਾਇਸ਼ 'ਤੇ ਵਿਜੀਲੈਂਸ ਟੀਮ ਨੇ ਰੇਡ ਕੀਤੀ ਹੈ। ਵਿਜੀਲੈਂਸ ਦੀ ਟੀਮ ਸਵੇਰ ਤੋਂ ਹੀ ਉਨ੍ਹਾਂ ਦੀ ਘਰ ਦੀ ਜਾਂਚ ਕਰ ਰਹੀ ਹੈ। ਮਜੀਠਿਯਾ ਖਿਲਾਫ਼ ਨਸ਼ਾ ਤਸਕਰੀ ਨੂੰ ਲੈ ਕੇ ਮਾਮਲਾ ਚੱਲ ਰਹੀ ਹੈ। ਉਨ੍ਹਾਂ ਕਈ ਵਾਰ ਵਿਜੀਲੈਂਸ ਪੁੱਛਗਿੱਛ ਲਈ ਚੰਡੀਗੜ੍ਹ ਅਤੇ ਪਟਿਆਲਾ ਵਿਖੇ ਬੁਲਾ ਚੁੱਕੀ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠਿਆ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਨੂੰ ਗ੍ਰਿਫ਼ਤਰਾ ਕਰਕੇ ਵਿਜੀਲੈਂਸ ਟੀਮ ਮੁਹਾਲੀ ਲਈ ਰਵਾਨਾ ਹੋ ਗਈ ਹੈ, ਜਿੱਥੇ ਉਨ੍ਹਾਂ ਕੋਰਟ ‘ਚ ਪੇਸ਼ੀ ਹੋਵੇਗੀ। ਸੂਤਰਾਂ ਮੁਤਾਬਕ, ਵਿਜੀਲੈਂਸ ਦੀ ਟੀਮ ਨੂੰ ਬਿਕਰਮ ਮਜੀਠੀਆ ਦੇ ਘਰੋਂ 29 ਮੋਬਾਇਲ ਫੋਨ, 4 ਲੈਪਟਾਪ, 2 ਆਈਪੈਡ, 8 ਡਾਇਰੀਆਂ ਤੇ ਹੋਰ ਕੀ ਅਹਿਮ ਦਸਤਾਵੇਜ ਮਿਲੇ ਹਨ, ਜਿਨ੍ਹਾਂ ਨੂੰ ਅਧਿਕਾਰੀ ਆਪਣੇ ਨਾਲ ਲੈ ਗਏ ਹਨ। ਦੱਸ ਦੇਈਏ ਕਿ ਮਜੀਠਿਆ ਦੀ ਅੰਮ੍ਰਿਤਸਰ ਤੇ ਚੰਡੀਗੜ੍ਹ ਰਿਹਾਇਸ਼ ‘ਤੇ ਵਿਜੀਲੈਂਸ ਟੀਮ ਨੇ ਰੇਡ ਕੀਤੀ ਹੈ।
ਜਿਸ ਵੇਲ੍ਹੇ ਮਜੀਠਿਆ ਦੀ ਅੰਮ੍ਰਿਤਸਰ ਗ੍ਰੀਨ ਐਵਨਿਊ ਵਾਲੀ ਰਿਹਾਇਸ਼ ‘ਤੇ ਹੋ ਰਹੀ ਸੀ, ਉਸ ਵੇਲ੍ਹੇ ਮਜੀਠਿਆ ਅੰਮ੍ਰਿਤਸਰ ਰਿਹਾਇਸ਼ ‘ਤੇ ਖੁਦ ਮੌਜੂਦ ਸਨ। ਐਸਐਸਪੀ ਵਿਜੀਲੈਂਸ ਲਖਬੀਰ ਸਿੰਘ ਵੀ ਉਨ੍ਹਾਂ ਦੇ ਘਰ ਅੰਦਰ ਮੌਜੂਦ ਸਨ। ਵਿਜੀਲੈਂਸ ਦੀ ਟੀਮ ਸਵੇਰ ਤੋਂ ਹੀ ਉਨ੍ਹਾਂ ਦੀ ਘਰ ਦੀ ਜਾਂਚ ਕਰ ਰਹੀ ਸੀ।
ਵਿਜੀਲੈਂਸ ਨੇ ਕਿਸ ਮਾਮਲੇ ‘ਚ ਇਹ ਰੇਡ ਕੀਤੀ ਹੈ, ਇਸ ਬਾਰੇ ਫ਼ਿਲਹਾਲ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਹਾਲਾਂਕਿ, ਇਹ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਖਿਲਾਫ਼ ਡਰੱਗਸ ਮਾਮਲੇ ‘ਚ ਰੇਡ ਹੋਈ ਹੈ। ਮੀਡੀਆ ਨੂੰ ਉਨ੍ਹਾਂ ਦੇ ਘਰ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ ਹੈ। ਬਿਕਰਮ ਮਜੀਠਿਆ ਦੀ ਟੀਮ ਨੇ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ ਤੇ ਨਾ ਹੀ ਵਿਜੀਲੈਂਸ ਅਧਿਕਾਰੀ ਇਸ ਬਾਰੇ ਕੋਈ ਜਾਣਕਾਰੀ ਦੇ ਰਹੇ ਹਨ।
ਬਿਕਰਮ ਮਜੀਠਿਆ ਦੀ ਪਤਨੀ ਗਨੀਵ ਨੇ ਮੀਡੀਆ ਨਾਲ ਕੀਤੀ ਗੱਲਬਾਤ
ਬਿਕਰਮ ਮਜੀਠਿਆ ਦੀ ਪਤਨੀ ਗਨੀਵ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ 30 ਅਧਿਕਾਰੀ ਬਿਨਾਂ ਪੁੱਛੇ ਉਨ੍ਹਾਂ ਦੇ ਘਰ ਅੰਦਰ ਵੜ੍ਹ ਗਏ। ਉਨ੍ਹਾ ਕਿਹਾ ਕਿ ਇਸ ਦੇ ਪਿੱਛੇ ਦਾ ਕੋਈ ਵੀ ਕਾਰਨ ਨਹੀਂ ਦੱਸਿਆ ਗਿਆ। ਬਿਕਰਮ ਮਜੀਠਿਆ ਦੀ ਪਤਨੀ ਨੇ ਕਿਹਾ ਕਿ ਇਹ ਸਾਡਾ ਪ੍ਰਾਈਵੇਟ ਘਰ ਹੈ ਤੇ ਉਨ੍ਹਾਂ ਨੇ ਮੀਡੀਆ ਨੂੰ ਆਪਣੇ ਨਾਲ ਅੰਦਰ ਆਉਣ ਲਈ ਕਿਹਾ ਤਾਂ ਜੋ ਵਿਜੀਲੈਂਸ ਦੀ ਟੀਮ ਬਾਰੇ ਮੀਡੀਆ ਜਾਣਕਾਰੀ ਲੈ ਸਕਣ।
ਇਹ ਵੀ ਪੜ੍ਹੋ
ਡਰੱਗਸ ਮਾਮਲੇ ‘ਚ ਹੋ ਰਹੀ ਜਾਂਚ
ਨਸ਼ੇ ਮਾਮਲੇ ‘ਚ ਉਨ੍ਹਾਂ ਦੇ ਘਰ ਰੇਡ ਕੀਤੀ ਗਈ ਹੈ। ਦੱਸ ਦੇਈਏ ਕਿ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਐਸਆਈਟੀ) ਬਿਕਰਮ ਮਜੀਠਿਆ ਖਿਲਾਫ਼ ਲੰਬੇ ਸਮੇਂ ਤੋ ਲੈ ਕੇ ਡਰੱਗਸ ਮਾਮਲੇ ‘ਚ ਜਾਂਚ ਕਰ ਰਹੀ ਹੈ।
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਵੇਲੇ ਉਨ੍ਹਾਂ ਦੇ ਖਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਵੀ ਉਨ੍ਹਾਂ ਖਿਲਾਫ਼ ਦਰਜ ਹੋਇਆ ਸੀ ਤੇ ਇਸ ਤੋਂ ਬਾਅਦ ਉਨ੍ਹਾਂ ਨੂੰ ਜੇਲ੍ਹ ਵੀ ਜਾਣਾ ਪਿਆ ਸੀ। ਜੇਲ੍ਹ ‘ਚੋਂ ਬਾਹਰ ਆਉਣ ਤੋਂ ਬਾਅਦ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਬਦਨਾਮ ਕੀਤਾ ਜਾ ਰਿਹਾ ਹੈ ਤੇ ਸਿਆਸੀ ਬਦਲਾ ਖੋਰੀ ਦੇ ਤਹਿਤ ਇਹ ਕਾਰਵਾਈ ਕੀਤੀ ਗਈ।