ਬਿਕਰਮ ਮਜੀਠੀਆ ਖਿਲਾਫ ਰਾਜਪਾਲ ਨੇ ਭ੍ਰਿਸ਼ਟਾਚਾਰ ਦਾ ਕੇਸ ਚਲਾਉਣ ਦੀ ਦਿੱਤੀ ਮਨਜੂਰੀ; ਵਿਜੀਲੈਂਸ ਨੇ ਇਕੱਠੇ ਕੀਤੇ 700 ਕਰੋੜ ਦੀ ਜਾਇਦਾਦ ਦੇ ਸਬੂਤ

Updated On: 

01 Nov 2025 18:24 PM IST

Bikram Majitha in Trouble: ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬਿਕਰਮ ਮਜੀਠਿਆ ਖਿਲਾਫ ਭ੍ਰਿਸ਼ਟਾਚਾਰ ਦਾ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਜਿਸ ਤੋਂ ਬਾਅਦ ਹੁਣ ਮਜੀਠਿਆ ਦੀ ਮੁਸ਼ਕਲਾਂ ਵੱਧਦੀਆਂ ਨਜਰ ਆ ਰਹੀਆਂ ਹਨ। ਉਨ੍ਹਾਂ ਤੇ ਗੈਰ ਕਾਨੂੰਨੀ ਤਰੀਕੇ ਨਾਲ ਕਰੋੜਾਂ ਰੁਪਏ ਦੀ ਜਾਇਦਾਦ ਬਣਾਉਣ ਦਾ ਆਰੋਪ ਲੱਗਿਆ ਹੈ। ਫਿਲਹਾਲ ਮਜੀਠਿਆ ਨਾਭਾ ਜੇਲ੍ਹ ਵਿੱਚ ਬੰਦ ਹਨ।

ਬਿਕਰਮ ਮਜੀਠੀਆ ਖਿਲਾਫ ਰਾਜਪਾਲ ਨੇ ਭ੍ਰਿਸ਼ਟਾਚਾਰ ਦਾ ਕੇਸ ਚਲਾਉਣ ਦੀ ਦਿੱਤੀ ਮਨਜੂਰੀ; ਵਿਜੀਲੈਂਸ ਨੇ ਇਕੱਠੇ ਕੀਤੇ 700 ਕਰੋੜ ਦੀ ਜਾਇਦਾਦ ਦੇ ਸਬੂਤ

ਬਿਕਰਮ ਮਜੀਠੀਆ ਦੀਆਂ ਮੁਸ਼ਕਲਾਂ ਵਧੀਆਂ

Follow Us On

ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ, ਜਿਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਹੁਣ ਉਨ੍ਹਾਂ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਵੀ ਮੁਕੱਦਮੇ ਦਾ ਸਾਹਮਣਾ ਕਰਨਾ ਪਵੇਗਾ।

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 19 ਤਹਿਤ ਮਜੀਠੀਆ ‘ਤੇ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਰਾਜ ਮੰਤਰੀ ਮੰਡਲ ਨੇ ਪਹਿਲਾਂ 8 ਸਤੰਬਰ ਨੂੰ ਇੱਕ ਸਿਫ਼ਾਰਸ਼ ਭੇਜੀ ਸੀ।

ਇਹ ਮਾਮਲਾ ਰਾਜ ਵਿਜੀਲੈਂਸ ਬਿਊਰੋ ਦੁਆਰਾ ਦਰਜ ਕੀਤਾ ਗਿਆ ਸੀ, ਜਿਸ ਵਿੱਚ ਮਜੀਠੀਆ ‘ਤੇ ਆਪਣੀ ਐਲਾਨੀ ਆਮਦਨ ਤੋਂ ਲਗਭਗ 1,200% ਵੱਧ ਜਾਇਦਾਦ ਇਕੱਠੀ ਕਰਨ ਦਾ ਦੋਸ਼ ਲਗਾਇਆ ਗਿਆ ਸੀ। ਜਾਂਚ ਏਜੰਸੀ ਦੇ ਅਨੁਸਾਰ, ਉਨ੍ਹਾਂ ਨੇ ਮਨੀ ਲਾਂਡਰਿੰਗ ਰਾਹੀਂ 700 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਇਕੱਠੀ ਕੀਤੀ, ਜਿਸ ਵਿੱਚ 2013 ਵਿੱਚ ਇੱਕ ਡਰੱਗ ਤਸਕਰੀ ਨੈੱਟਵਰਕ ਨਾਲ ਜੁੜੇ 540 ਕਰੋੜ ਰੁਪਏ ਸ਼ਾਮਲ ਸਨ।

ਸਰਕਾਰੀ ਸੂਤਰਾਂ ਨੇ ਪੁਸ਼ਟੀ ਕੀਤੀ ਹੈ ਕਿ ਰਾਜਪਾਲ ਦੀ ਮਨਜ਼ੂਰੀ ਮਿਲਣ ਤੋਂ ਬਾਅਦ, ਵਿਜੀਲੈਂਸ ਬਿਊਰੋ ਹੁਣ ਅਦਾਲਤ ਵਿੱਚ ਕੇਸ ਦੀ ਕਾਰਵਾਈ ਨੂੰ ਅੱਗੇ ਵਧਾਏਗਾ।

ਚਲਾਨ ਵਿੱਚ 700 ਕਰੋੜ ਰੁਪਏ ਦੀ ਜਾਇਦਾਦ ਦਾ ਜ਼ਿਕਰ

ਵਿਜੀਲੈਂਸ ਨੇ ਆਪਣੀ ਚਾਰਜਸ਼ੀਟ ਵਿੱਚ 700 ਕਰੋੜ ਰੁਪਏ ਦੀ ਗੈਰ-ਕਾਨੂੰਨੀ ਅਤੇ ਬੇਹਿਸਾਬ ਜਾਇਦਾਦ ਦਾ ਖੁਲਾਸਾ ਕੀਤਾ ਹੈ। ਇਹ ਚਾਰਜਸ਼ੀਟ ਪੰਜਾਬ, ਹਰਿਆਣਾ, ਹਿਮਾਚਲ, ਉੱਤਰ ਪ੍ਰਦੇਸ਼ ਅਤੇ ਦਿੱਲੀ ਦੇ 15 ਸਥਾਨਾਂ ਦੀ ਜਾਂਚ ਕਰਨ ਤੋਂ ਬਾਅਦ ਤਿਆਰ ਕੀਤੀ ਗਈ ਸੀ। ਚਾਰਜਸ਼ੀਟ ਵਿੱਚ ਕਈ ਅਕਾਲੀ ਅਤੇ ਭਾਜਪਾ ਨੇਤਾਵਾਂ ਦੇ ਬਿਆਨ ਵੀ ਸ਼ਾਮਲ ਹਨ। ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਵਿਜੀਲੈਂਸ ਨੇ ਸਮੇਂ ਸਿਰ ਚਾਰਜਸ਼ੀਟ ਦਾਇਰ ਕੀਤੀ।

40,000 ਪੰਨਿਆਂ ਦੀ ਚਾਰਜਸ਼ੀਟ ਅਤੇ 200 ਗਵਾਹ

22 ਅਗਸਤ ਨੂੰ, ਵਿਜੀਲੈਂਸ ਬਿਊਰੋ ਨੇ ਇੱਕ ਡਿਟੇਲ ਚਾਰਜਸ਼ੀਟ ਦਾਇਰ ਕੀਤੀ ਸੀ। ਜਿਸ ਵਿੱਚ 40,000 ਤੋਂ ਵੱਧ ਪੰਨਿਆਂ ਦੇ ਦਸਤਾਵੇਜ਼ੀ ਸਬੂਤ ਅਤੇ 200 ਤੋਂ ਵੱਧ ਗਵਾਹਾਂ ਦੇ ਬਿਆਨ ਸ਼ਾਮਲ ਸਨ। ਇਹ ਮਾਮਲਾ 2013 ਦੀ ਈਡੀ ਦੀ ਉਸ ਜਾਂਚ ਨਾਲ ਜੁੜਿਆ ਹੋਇਆ ਹੈ, ਜਿਸ ਵਿੱਚ ₹6,000 ਕਰੋੜ ਦੇ ਸਿੰਥੈਟਿਕ ਡਰੱਗ ਰੈਕੇਟ ਦਾ ਪਰਦਾਫਾਸ਼ ਹੋਇਆ ਸੀ।

25 ਜੂਨ ਤੋਂ ਜੇਲ੍ਹ ਵਿੱਚ ਬੰਦ ਹਨ ਮਜੀਠੀਆ

ਤਿੰਨ ਵਾਰ ਦੇ ਵਿਧਾਇਕ ਰਹੇ ਬਿਕਰਮ ਮਜੀਠੀਆ ਨੂੰ 25 ਜੂਨ ਨੂੰ ਸਵੇਰੇ-ਸਵੇਰੇ ਉਨ੍ਹਾਂ ਦੇ ਅੰਮ੍ਰਿਤਸਰ ਰਿਹਾਇਸ਼ ਅਤੇ 25 ਹੋਰ ਥਾਵਾਂ ‘ਤੇ ਛਾਪੇਮਾਰੀ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਸੀ। ਵਿਜੀਲੈਂਸ ਟੀਮ ਨੇ ਡਿਜੀਟਲ ਡਿਵਾਈਸੇਸ, ਜਾਇਦਾਦ ਦੇ ਦਸਤਾਵੇਜ਼ ਅਤੇ ਵਿੱਤੀ ਰਿਕਾਰਡ ਜ਼ਬਤ ਕੀਤੇ ਸਨ।