AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਮਜੀਠੀਆ ਮਾਮਲੇ ‘ਚ FIR ਦੀ ਕਾਪੀ ਨਾ ਮਿਲਣ ‘ਤੇ ਅਦਾਲਤ ਪਹੁੰਚੀ ਲੀਗਲ ਟੀਮ, ਕੋਰਟ ਨੇ ਪੁਲਿਸ ਨੂੰ ਨਿਰਦੇਸ਼ ਕੀਤੇ ਜਾਰੀ

ਇਸ ਮਾਮਲੇ ਸੰਬੰਧੀ ਮੀਡੀਆ ਨਾਲ ਗੱਲ ਕਰਦੇ ਹੋਏ, ਮਜੀਠੀਆ ਦੇ ਵਕੀਲ ਅਮਨਬੀਰ ਸਿੰਘ ਸਿਆਲੀ ਨੇ ਕਿਹਾ ਕਿ ਮਹੀਨੇ ਦੀ ਪਹਿਲੀ ਤਾਰੀਖ ਨੂੰ ਪੁਲਿਸ ਨੇ ਜਦੋਂ ਬਿਕਰਮ ਸਿੰਘ ਮਜੀਠੀਆ ਦੇ ਘਰ 'ਤੇ ਛਾਪਾ ਮਾਰਿਆ ਤਾਂ ਮੌਕੇ 'ਤੇ ਮੌਜੂਦ ਪੁਲਿਸ ਅਧਿਕਾਰੀਆਂ ਨੇ ਉਨ੍ਹਾਂ ਨੂੰ ਦੱਸਿਆ ਸੀ ਕਿ ਐਫਆਈਆਰ ਨੰਬਰ 91 ਦਰਜ ਕੀਤੀ ਗਈ ਹੈ। ਹਾਲਾਂਕਿ, ਇਸ ਦੀ ਕਾਪੀ ਪ੍ਰਦਾਨ ਨਹੀਂ ਕੀਤੀ ਗਈ।

ਮਜੀਠੀਆ ਮਾਮਲੇ 'ਚ FIR ਦੀ ਕਾਪੀ ਨਾ ਮਿਲਣ 'ਤੇ ਅਦਾਲਤ ਪਹੁੰਚੀ ਲੀਗਲ ਟੀਮ, ਕੋਰਟ ਨੇ ਪੁਲਿਸ ਨੂੰ ਨਿਰਦੇਸ਼ ਕੀਤੇ ਜਾਰੀ
lalit-sharma
| Published: 04 Jun 2026 09:00 AM IST
Share

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ ਅੰਮ੍ਰਿਤਸਰ’ਚ ਦਰਜ ਐਫਆਈਆਰ ਨੂੰ ਲੈ ਕੇ ਕਾਨੂੰਨੀ ਵਿਵਾਦ ਹੋਰ ਡੂੰਘਾ ਹੋ ਗਿਆ ਹੈ। ਮਜੀਠੀਆ ਦੀ ਕਾਨੂੰਨੀ ਟੀਮ ਨੇ ਐਫਆਈਆਰ ਦੀ ਪ੍ਰਮਾਣਿਤ ਕਾਪੀ ਪ੍ਰਾਪਤ ਕਰਨ ਲਈ ਅਦਾਲਤ ਤੱਕ ਪਹੁੰਚ ਕੀਤੀ ਹੈ।

ਇਸ ਮਾਮਲੇ ਸੰਬੰਧੀ ਮੀਡੀਆ ਨਾਲ ਗੱਲ ਕਰਦੇ ਹੋਏ, ਮਜੀਠੀਆ ਦੇ ਵਕੀਲ ਅਮਨਬੀਰ ਸਿੰਘ ਸਿਆਲੀ ਨੇ ਕਿਹਾ ਕਿ ਮਹੀਨੇ ਦੀ ਪਹਿਲੀ ਤਾਰੀਖ ਨੂੰ ਪੁਲਿਸ ਨੇ ਜਦੋਂ ਬਿਕਰਮ ਸਿੰਘ ਮਜੀਠੀਆ ਦੇ ਘਰ ‘ਤੇ ਛਾਪਾ ਮਾਰਿਆ ਤਾਂ ਮੌਕੇ ‘ਤੇ ਮੌਜੂਦ ਪੁਲਿਸ ਅਧਿਕਾਰੀਆਂ ਨੇ ਉਨ੍ਹਾਂ ਨੂੰ ਦੱਸਿਆ ਸੀ ਕਿ ਐਫਆਈਆਰ ਨੰਬਰ 91 ਦਰਜ ਕੀਤੀ ਗਈ ਹੈ। ਹਾਲਾਂਕਿ, ਇਸ ਦੀ ਕਾਪੀ ਪ੍ਰਦਾਨ ਨਹੀਂ ਕੀਤੀ ਗਈ।

FIR ਨਾ ਤਾਂ ਔਨਲਾਈਨ ਅਪਲੋਡ ਤੇ ਨਾ ਹੀ ਕਾਪੀ ਮਿਲੀ: ਲੀਗਲ ਟੀਮ

ਅਮਨਬੀਰ ਸਿੰਘ ਸਿਆਲੀ ਨੇ ਕਿਹਾ ਕਿ ਕਾਨੂੰਨ ਦੇ ਅਨੁਸਾਰ, ਕਿਸੇ ਵੀ ਐਫਆਈਆਰ ਦੀ ਕਾਪੀ ਮੁਲਜ਼ਮ ਨੂੰ ਉਪਲਬਧ ਕਰਵਾਈ ਜਾਣੀ ਚਾਹੀਦੀ ਹੈ। ਇਸ ਤੋਂ ਇਲਾਵਾ, ਐਫਆਈਆਰ ਦਰਜ ਹੋਣ ਦੇ 24 ਘੰਟਿਆਂ ਦੇ ਅੰਦਰ ਅਦਾਲਤ ‘ਚ ਪੇਸ਼ ਕਰਨਾ ਤੇ ਔਨਲਾਈਨ ਅਪਲੋਡ ਕਰਨਾ ਲਾਜ਼ਮੀ ਹੈ। ਉਨ੍ਹਾਂ ਇਲਜ਼ਾਮ ਲਗਾਇਆ ਕਿ ਐਫਆਈਆਰ ਨਾ ਤਾਂ ਔਨਲਾਈਨ ਅਪਲੋਡ ਕੀਤੀ ਗਈ ਸੀ ਤੇ ਨਾ ਹੀ ਇਸ ਦੀ ਕਾਪੀ ਮਜੀਠੀਆ ਜਾਂ ਉਨ੍ਹਾਂ ਦੀ ਕਾਨੂੰਨੀ ਟੀਮ ਨੂੰ ਪ੍ਰਦਾਨ ਕੀਤੀ ਗਈ ਸੀ।

ਉਨ੍ਹਾਂ ਦੱਸਿਆ ਕਿ ਇਸ ਮਾਮਲੇ ਸੰਬੰਧੀ ਇੱਕ ਪਟੀਸ਼ਨ 1 ਜੂਨ ਨੂੰ ਅਦਾਲਤ ‘ਚ ਦਾਇਰ ਕੀਤੀ ਗਈ ਸੀ। ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ, ਅਦਾਲਤ ਨੇ ਸਬੰਧਤ ਐਸਐਚਓ ਨੂੰ ਨੋਟਿਸ ਜਾਰੀ ਕਰਕੇ ਸਟੇਟਸ ਰਿਪੋਰਟ ਮੰਗੀ। ਵਕੀਲ ਦੇ ਅਨੁਸਾਰ, ਪੁਲਿਸ 2 ਤਰੀਕ ਤੱਕ ਵੀ ਐਫਆਈਆਰ ਦੀ ਕਾਪੀ ਪੇਸ਼ ਕਰਨ ‘ਚ ਅਸਫਲ ਰਹੀ। ਉਨ੍ਹਾਂ ਨੇ ਦੱਸਿਆ ਕਿ ਅਦਾਲਤ ਨੇ ਸਰਕਾਰੀ ਵਕੀਲ ਤੋਂ ਸਪੱਸ਼ਟੀਕਰਨ ਮੰਗਿਆ ਕਿ ਐਫਆਈਆਰ ਨੂੰ ਨਿਰਧਾਰਤ ਨਿਯਮਾਂ ਅਨੁਸਾਰ ਅਪਲੋਡ ਤੇ ਪੇਸ਼ ਕਿਉਂ ਨਹੀਂ ਕੀਤਾ ਗਿਆ।

ਅਮਨਬੀਰ ਸਿੰਘ ਸਿਆਲੀ ਨੇ ਦੱਸਿਆ ਕਿ ਡਿਊਟੀ ਮੈਜਿਸਟ੍ਰੇਟ ਨੀਲਮ ਨੇ ਅੱਜ ਪੁਲਿਸ ਨੂੰ ਨਿਰਦੇਸ਼ ਜਾਰੀ ਕੀਤੇ ਹਨ, ਜਿਸ ‘ਚ ਹੁਕਮ ਦਿੱਤਾ ਗਿਆ ਹੈ ਕਿ ਐਫਆਈਆਰ ਦੀ ਇੱਕ ਕਾਪੀ ਸਬੰਧਤ ਮੁਲਜ਼ਮਾਂ ਤੇ ਉਨ੍ਹਾਂ ਦੇ ਵਕੀਲਾਂ ਨੂੰ ਉਪਲਬਧ ਕਰਵਾਈ ਜਾਵੇ ਤੇ ਇਸ ਦੀ ਇੱਕ ਕਾਪੀ ਅਦਾਲਤ ‘ਚ ਵੀ ਪੇਸ਼ ਕੀਤੀ ਜਾਵੇ।

ਉਨ੍ਹਾਂ ਅੱਗੇ ਕਿਹਾ ਕਿ ਕਾਨੂੰਨੀ ਟੀਮ ਹੁਣ ਅਦਾਲਤ ਦੇ ਹੁਕਮਾਂ ਦੀ ਇੱਕ ਕਾਪੀ ਨਾਲ ਮਜੀਠਾ ਪੁਲਿਸ ਸਟੇਸ਼ਨ ਜਾਵੇਗੀ ਤੇ ਪੁਲਿਸ ਤੋਂ ਐਫਆਈਆਰ ਦੀ ਐਫਆਈਆਰ ਕਾਪੀ ਪ੍ਰਾਪਤ ਕਰਨ ਦੀ ਕੋਸ਼ਿਸ਼ ਕਰੇਗੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਅਦਾਲਤ ਦੇ ਹੁਕਮਾਂ ਦੀ ਪਾਲਣਾ ਨਹੀਂ ਕੀਤੀ ਗਈ ਤਾਂ ਇਸ ਨੂੰ ਅਦਾਲਤ ਦੀ ਬੇਅਦਬੀ ਮੰਨਿਆ ਜਾ ਸਕਦਾ ਹੈ ਤੇ ਇਸ ਸਬੰਧ ‘ਚ ਅੱਗੇ ਦੀ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।

Follow Us
Monsoon Alert: 22 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੂਫਾਨ ਦੀ ਚੇਤਾਵਨੀ, ਮੌਨਸੂਨ ਅਪਡੇਟ
Monsoon Alert: 22 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੂਫਾਨ ਦੀ ਚੇਤਾਵਨੀ, ਮੌਨਸੂਨ ਅਪਡੇਟ...
ਰਵਨੀਤ ਬਿੱਟੂ ਦਾ ਰਾਜਸਭਾ ਕਾਰਜਕਾਲ 6 ਮਹੀਨੇ ਵਧਿਆ, ਕੀ ਵਾਪਸ ਆਉਣਗੇ ਪੰਜਾਬ?
ਰਵਨੀਤ ਬਿੱਟੂ ਦਾ ਰਾਜਸਭਾ ਕਾਰਜਕਾਲ 6 ਮਹੀਨੇ ਵਧਿਆ, ਕੀ ਵਾਪਸ ਆਉਣਗੇ ਪੰਜਾਬ?...
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!...
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ...
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ...
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ...
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ...
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?...
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ...