ਮਜੀਠੀਆ ਨੇ ਮੁੱਖ ਮੰਤਰੀ ਮਾਨ ਦੀ ਸਿਹਤ ਜਲਦ ਠੀਕ ਹੋਣ ਦੀ ਕੀਤੀ ਕਾਮਨਾ, ਕਿਹਾ- CM ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣਾ ਚਾਹੀਦਾ

tv9-punjabi
Updated On: 

26 Sep 2024 18:36 PM

ਸ਼੍ਰੋਮਣੀ ਅਕਾਲੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਜਲਦ ਠੀਕ ਹੋਣ ਦੀ ਕਾਮਨਾ ਕੀਤੀ ਹੈ। ਮਜੀਠੀਆ ਨੇ ਸੋਸ਼ਲ ਮੀਡੀਆ ਪੇਜ ਐਕਸ ਉਪਰ ਪੋਸਟ ਵੀ ਸ਼ੇਅਰ ਕੀਤੀ ਹੈ।

ਮਜੀਠੀਆ ਨੇ ਮੁੱਖ ਮੰਤਰੀ ਮਾਨ ਦੀ ਸਿਹਤ ਜਲਦ ਠੀਕ ਹੋਣ ਦੀ ਕੀਤੀ ਕਾਮਨਾ, ਕਿਹਾ- CM ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣਾ ਚਾਹੀਦਾ

ਬਿਕਰਮ ਮਜੀਠੀਆ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

Follow Us On

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਿਹਤ ਇੱਕ ਵਾਰ ਫਿਰ ਵਿਗੜਨ ਕਾਰਨ ਵੀਰਵਾਰ ਨੂੰ ਉਨ੍ਹਾਂ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਦਸ ਦਿਨਾਂ ਦੇ ਅੰਦਰ ਇਹ ਦੂਜੀ ਵਾਰ ਹੈ ਜਦੋਂ ਸੀਐੱਮ ਭਗਵੰਤ ਮਾਨ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਮੁੱਖ ਮੰਤਰੀ ਦਫ਼ਤਰ ਨੇ ਅੱਜ ਸਵੇਰੇ ਭਗਵੰਤ ਮਾਨ ਦੇ ਹਸਪਤਾਲ ਦਾਖ਼ਲ ਹੋਣ ਦੀ ਪੁਸ਼ਟੀ ਕੀਤੀ ਹੈ।

ਹਾਲਾਂਕਿ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਰੁਟੀਨ ਚੈਕਅੱਪ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਉਸ ਦੀ ਸਿਹਤ ਬਿਲਕੁਲ ਠੀਕ ਹੈ। ਕੁਝ ਹੋਰ ਜ਼ਰੂਰੀ ਟੈਸਟਾਂ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਜਾਵੇਗੀ।

ਸ਼੍ਰੋਮਣੀ ਅਕਾਲੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਜਲਦ ਠੀਕ ਹੋਣ ਦੀ ਕਾਮਨਾ ਕੀਤੀ ਹੈ। ਮਜੀਠੀਆ ਨੇ ਸੋਸ਼ਲ ਮੀਡੀਆ ਪੇਜ ਐਕਸ ਉਪਰ ਪੋਸਟ ਵੀ ਸ਼ੇਅਰ ਕੀਤੀ ਹੈ।

ਇਨ੍ਹਾਂ ਹੀ ਨਹੀਂ ਇਸ ਤੋਂ ਬਾਅਦ ਬਿਕਰਮ ਮਜੀਠੀਆ ਨੇ ਇੱਕ ਹੋਰ ਪੋਸਟ ਐਕਸ ਉਪਰ ਸ਼ੇਅਰ ਕੀਤੀ। ਜਿਸ ਵਿੱਚ ਉਨ੍ਹਾਂ ਨੇ ਲਿਖਿਆ ਕਿ ਜਾਣਕਾਰੀ ਮੁਤਾਬਕ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਲਿਵਰ ਸਿਰੋਸਿਸ ਦੀ ਬਿਮਾਰੀ, Lung effusion ਤੇ High lung pressure ਦੇ ਨਾਲ right heart stress ਹੈ। ਉਨ੍ਹਾਂ ਨੇ ਮੁੱਖ ਮੰਤਰੀ ਮਾਨ ਦੀ ਸਿਹਤ ਦੀ ਕਾਮਨਾ ਕੀਤੀ ਅਤੇ ਕਿਹਾ ਕਿ ਉਨ੍ਹਾਂ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣਾ ਚਾਹੀਦਾ। ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਬੇਨਤੀ ਹੈ ਕਿ CM ਸੰਵਧਾਨਿਕ ਅਹੁਦੇ ਤੇ ਜਨਤਾ ਦੇ ਨੁਮਾਇੰਦੇ ਹਨ। ਉਨ੍ਹਾਂ ਦੀ ਸਿਹਤ ਦੀ ਜਾਣਕਾਰੀ ਪਾਰਦਰਸ਼ੀ ਰੱਖਣੀ ਚਾਹੀਦੀ ਹੈ।

ਇਹ ਵੀ ਪੜ੍ਹੋ: ਨਵੇਂ ਮੰਤਰੀਆਂ ਨੂੰ ਮਿਲੇ ਮਹਿਕਮੇ, ਜਾਣੋਂ ਕਿਸ ਕਿਸ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ