Bikram Majithia: ਸ੍ਰੀ ਅਕਾਲ ਤਖ਼ਤ ਤੇ ਪੇਸ਼ ਹੋਏ ਅਕਾਲੀ ਆਗੂ ਬਿਕਰਮ ਮਜੀਠਿਆ, ਸੌਂਪਿਆ ਸਪਸ਼ਟੀਕਰਨ | Bikram Majithia presented before akal takht given clarification ram Rahim maafi case Sukhbir badal Jathedar detail in punjabi Punjabi news - TV9 Punjabi

Bikram Majithia: ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋਏ ਅਕਾਲੀ ਆਗੂ ਬਿਕਰਮ ਮਜੀਠਿਆ, ਸੌਂਪਿਆ ਸਪਸ਼ਟੀਕਰਨ

Updated On: 

05 Sep 2024 16:14 PM

Bikram Majithia: ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੇਸ਼ ਹੋਏ ਅਕਾਲੀ ਆਗੂ ਬਿਕਰਮ ਮਜੀਠਿਆ, ਸੌਂਪਿਆ ਸਪਸ਼ਟੀਕਰਨ

ਬਿਕਰਮ ਮਜੀਠਿਆ, ਅਕਾਲੀ ਦਲ ਆਗੂ

Follow Us On

ਬੇਅਦਬੀ ਦੀਆਂ ਘਟਨਾਵਾਂ ਅਤੇ ਡੇਰਾ ਮੁਖੀ ਰਾਮ ਰਹੀਮ ਨੂੰ ਮੁਆਫੀ ਦੇਣ ਦੇ ਮਾਮਲੇ ਵਿੱਚ ਤਨਖਾਈਆ ਕਰਾਰ ਦਿੱਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੋਂ ਬਾਅਦ ਹੁਣ ਉਸ ਵੇਲ੍ਹੇ ਉਨ੍ਹਾਂ ਦੀ ਕੈਬਿਨੇਟ ਦਾ ਹਿੱਸਾ ਰਹੇ ਬਾਕੀ ਮੰਤਰੀ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਖਿਮਾ ਯਾਚਨਾ ਲਈ ਪਹੁੰਚਣਾ ਸ਼ੁਰੂ ਹੋ ਗਏ ਹਨ। ਵੀਰਵਾਰ ਨੂੰ ਪਾਰਟੀ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠਿਆ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਅਤੇ ਜੱਥੇਦਾਰ ਨੂੰ ਆਪਣਾ ਸਪਸ਼ਟੀਕਰਨ ਸੌਂਪਿਆ।

ਪੇਸ਼ੀ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਉਨ੍ਹਾਂ ਨੇ ਲਿਖਤੀ ਅਤੇ ਮੌਖਿਕ ਤੌਰ ਤੇ ਜਿਸ ਤਰ੍ਹਾਂ ਨਾਲ ਵੀ ਖਿਮਾ ਯਾਚਨਾ ਕੀਤੀ ਜਾ ਸਕਦੀ ਸੀ, ਉਨ੍ਹਾਂ ਨੇ ਕੀਤੀ ਹੈ। ਉਹ ਹਮੇਸ਼ਾ ਹੀ ਸ਼੍ਰੀ ਅਕਾਲ ਤਖਤ ਸਾਹਿਬ ਦੇ ਅੱਗੇ ਆਪਣਾ ਸਿਰ ਨਿਵਾਉਂਦੇ ਰਹੇ ਹਨ ਅਤੇ ਅੱਗੇ ਵੀ ਨਿਵਾਂਉਂਦੇ ਰਹਿਣਗੇ।ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਜੋ ਵੀ ਫੈਸਲਾ ਲਿਆ ਆਵੇਗਾ ਉਹ ਉਸਨੂੰ ਸਿਰ-ਮੱਥੇ ਪ੍ਰਵਾਨ ਕਰਨਗੇ।

ਜੋ ਵੀ ਸਜ਼ਾ ਹੋਵੇਗੀ, ਸਿਰ-ਮੱਖੇ ਕਰਾਂਗਾ ਪ੍ਰਵਾਨ – ਮਜੀਠਿਆ

ਬਿਕਰਮ ਮਜੀਠੀਆ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਸੇ ਵੀ ਸਿਆਸੀ ਸਵਾਲ ਦਾ ਜਵਾਬ ਦੇਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਤੋਂ ਅਕਾਲੀ ਦਲ ਵਿੱਚ ਚੱਲ ਰਹੇ ਅੰਦਰੂਨੀ ਕਲੇਸ਼ ਬਾਰੇ ਸਵਾਲ ਕੀਤਾ ਗਿਆ, ਪਰ ਉਨ੍ਹਾਂ ਨੇ ਟਾਲਾ ਵੱਟ ਲਿਆ। ਇਸ ਦੌਰਾਨ ਜਦੋਂ ਉਨ੍ਹਾਂ ਨੂੰ ਬਾਕੀ 16 ਸਾਬਕਾ ਮੰਤਰੀਆਂ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਸਪੱਸ਼ਟ ਤੌਰ ਤੇ ਕਿਹਾ ਕਿ ਉਹ ਆਪਣੇ ਵਿਚਾਰ ਪ੍ਰਗਟ ਕਰ ਸਕਦੇ ਹਨ। ਅੱਜ ਉਹ ਨਿਮਾਣੇ ਸਿੱਖ ਵਾਂਗ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪਹੁੰਚੇ ਹਨ ਅਤੇ ਉਨ੍ਹਾਂ ਨੂੰ ਜੋ ਵੀ ਸਜ਼ਾ ਮਿਲੇਗੀ , ਉਸ ਲਈ ਉਹ ਤਿਆਰ ਹਨ।

ਨਾਲ ਹੀ ਉਨ੍ਹਾਂ ਬਾਗੀ ਧੜੇ ਅਤੇ ਹੋਰਨਾਂ ਨੂੰ ਇਹ ਵੀ ਨਸੀਹਤ ਦਿੱਤੀ ਕਿ ਗੁਰੂ ਸਾਹਿਬ ਆਪ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਾਜ਼ਰ ਨ। ਅਜਿਹੀ ਸਥਿਤੀ ਵਿੱਚ ਉਨ੍ਹਾਂ ਦੇ ਸਾਹਮਣੇ ਕੋਈ ਚਾਲ ਨਾ ਖੇਡੋ ਅਤੇ ਸੱਚੇ ਸਿੱਖ ਵਾਂਗ ਆ ਕੇ ਪੇਸ਼ ਹੋਵੋ।

ਪੰਜਾਬ ਦੇ ਭਲੇ ਦੀ ਗੱਲ ਕਰਦਾ ਹੈ ਅਕਾਲੀ ਦਲ – ਮਜੀਠਿਆ

ਮਜੀਠਿਆ ਨੇ ਅੱਗੇ ਕਿਹਾ ਕਿ ਉਹ ਤਾਂ ਭੁਲਣਹਾਰ ਹਨ ਅਤੇ ਗੁਰੂ ਸਾਹਿਬ ਬਖ਼ਸ਼ਨਹਾਰ ਹਨ। ਉਹ ਆਪਣੇ ਨਿਮਾਣੇ ਬੱਚਿਆਂ ਦੀ ਭੁੱਲਾਂ ਨੂੰ ਹਮੇਸ਼ਾ ਮੁਆਫ਼ ਕਰ ਦਿੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਿਰਫ ਸ਼੍ਰੋਮਣੀ ਅਕਾਲੀ ਦਲ ਹੀ ਹੈ ਜੋ ਕਿ ਪੰਜਾਬ ਦੇ ਭਲੇ ਦੀ ਗੱਲ ਕਰ ਸਕਦਾ ਹੈ। ਉਨ੍ਹਾਂ ਦੀ ਪਾਰਟੀ ਅੱਗੇ ਵੀ ਸੂਬੇ ਦੇ ਲੋਕਾਂ ਦੀ ਭਲਾਈ ਲਈ ਪੂਰੀ ਤਨਦੇਹੀ ਨਾਲ ਕੰਮ ਕਰਦੀ ਰਹੇਗੀ।

ਇਹ ਹੈ ਪੂਰਾ ਮਾਮਲਾ

ਜਿਕਰਯੋਗ ਹੈ ਕਿ ਸ਼੍ਰੋਮਣੀ 2007 ਵਿੱਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਅਕਾਲੀ ਦਲ ਦੀ ਬਾਗੀ ਨੇਤਾਵਾਂ ਵੱਲੋਂ ਪਾਰਟੀ ਦੈ ਤਤਕਾਲੀ ਮੰਤਰੀਆਂ ਦੇ ਖਿਲਾਫ ਸ਼੍ਰੀ ਅਕਾਲ ਤਖਤ ਸਾਹਿਬ ਉੱਤੇ ਸ਼ਿਕਾਇਤ ਪੱਤਰ ਦਿੰਦੇ ਹੋਏ ਉਹਨਾਂ ਨੂੰ ਤਲਬ ਕਰਨ ਦੀ ਗੱਲ ਕਹੀ ਗਈ ਸੀ। ਜਿਸ ਤੋਂ ਬਾਅਦ ਜਥੇਦਾਰ ਸ਼੍ਰੀ ਅਕਾਲ ਤਖਤ ਗਿਆਨੀ ਰਘਬੀਰ ਸਿੰਘ ਵੱਲੋਂ ਸਿੰਘ ਸਾਹਿਬਾਨਾਂ ਨਾਲ ਵਿਚਾਰ ਚਰਚਾ ਕਰਨ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਘੋਸ਼ਿਤ ਕਰ ਦਿੱਤਾ। ਇਸ ਫੈਸਲੇ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਆਪਣੇ ਪੰਜ ਹੋਰ ਸਾਬਕਾ ਕੈਬਨਟ ਮੰਤਰੀਆਂ ਨਾਲ ਸ੍ਰੀ ਅਕਾਲ ਤਖਤ ਸਾਹਿਬ ਤੇ ਪੇਸ਼ ਹੋ ਆਪਣਾ ਸਪਸ਼ਟੀਕਰਨ ਪੇਸ਼ ਕੀਤਾ। ਹਾਲਾਂਕਿ, ਉਨ੍ਹਾਂ ਦੀ ਸਜ਼ਾ ਤੇ ਹਾਲੇ ਤੱਕ ਫੈਸਲਾ ਨਹੀਂ ਲਿਆ ਗਿਆ ਹੈ।

ਹੁਣ ਵੇਖਣਾ ਹੋਵੇਗਾ ਕਿ ਬਿਕਰਮ ਸਿੰਘ ਮਜੀਠੀਆ ਵੱਲੋਂ ਇਸ ਮਾਮਲੇ ਵਿੱਚ ਕੀ ਸਪਸ਼ਟੀਕਰਨ ਦਿੱਤਾ ਗਿਆ ਹੈ। ਛੇਤੀ ਹੀ ਉਨ੍ਹਾਂ ਦੀ ਚਿੱਠੀ ਦੇ ਵੀ ਜਨਤੱਕ ਹੋਣ ਦਾ ਅਨੁਮਾਨ ਹੈ। ਜਿਸ ਤੋਂ ਬਾਅਦ ਹੀ ਪਤਾ ਲੱਗ ਸਕੇਗਾ ਕਿ ਉਨ੍ਹਾਂ ਨੇ ਆਪਣੀ ਸਫਾਈ ਵਿੱਚ ਕੀ ਕਿਹਾ ਹੈ।

Exit mobile version