AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਬਿਕਰਮ ਮਜੀਠਿਆ ਨੂੰ ਅੱਜ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਕੱਲ੍ਹ ਦੋਬਾਰਾ ਹੋਵੇਗੀ ਸੁਣਵਾਈ

ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠਿਆ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਫ਼ਿਲਹਾਲ ਰਾਹਤ ਨਹੀਂ ਮਿਲੀ ਹੈ। ਉਨ੍ਹਾਂ ਦੇ ਵਕੀਲਾਂ ਵੱਲੋਂ ਗ੍ਰਿਫ਼ਤਾਰੀ ਨੂੰ ਗਲਤ ਦੱਸਿਆ ਗਿਆ ਸੀ। ਹਾਈਕੋਰਟ ਨੇ ਸੁਣਵਾਈ ਕਰਦੇ ਹੋਏ ਕਿਹਾ ਕੱਲ੍ਹ ਮਜੀਠਿਆ ਦਾ ਦੋਬਾਰਾ ਰਿਮਾਂਡ ਦਿੱਤਾ ਗਿਆ, ਪਰ ਅਜੇ ਤੱਕ ਮੁਹਾਲੀ ਕੋਰਟ ਨੇ ਨਵੇਂ ਰਿਮਾਂਡ ਆਰਡਰ ਜਾਰੀ ਨਹੀਂ ਕੀਤੇ ਹਨ। ਇਸ 'ਤੇ ਸਰਕਾਰੀ ਵਕੀਲ ਨੇ ਕਿਹਾ ਕਿ ਅੱਜ ਦੁਪਹਿਰ ਤੱਕ ਇਹ ਆਰਡਰ ਜਾਰੀ ਕਰ ਦਿੱਤੇ ਜਾਣਗੇ।

ਬਿਕਰਮ ਮਜੀਠਿਆ ਨੂੰ ਅੱਜ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਕੱਲ੍ਹ ਦੋਬਾਰਾ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ
tv9-punjabi
| Updated On: 03 Jul 2025 11:42 AM IST

ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠਿਆ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਫ਼ਿਲਹਾਲ ਰਾਹਤ ਨਹੀਂ ਮਿਲੀ ਹੈ। ਉਨ੍ਹਾਂ ਦੇ ਵਕੀਲਾਂ ਵੱਲੋਂ ਗ੍ਰਿਫ਼ਤਾਰੀ ਨੂੰ ਗਲਤ ਦੱਸਿਆ ਗਿਆ ਸੀ। ਹਾਈਕੋਰਟ ਨੇ ਸੁਣਵਾਈ ਕਰਦੇ ਹੋਏ ਕਿਹਾ ਕੱਲ੍ਹ ਮਜੀਠਿਆ ਦਾ ਦੋਬਾਰਾ ਰਿਮਾਂਡ ਦਿੱਤਾ ਗਿਆ, ਪਰ ਅਜੇ ਤੱਕ ਮੁਹਾਲੀ ਕੋਰਟ ਨੇ ਨਵੇਂ ਰਿਮਾਂਡ ਆਰਡਰ ਜਾਰੀ ਨਹੀਂ ਕੀਤੇ ਹਨ। ਇਸ ‘ਤੇ ਸਰਕਾਰੀ ਵਕੀਲ ਨੇ ਕਿਹਾ ਕਿ ਅੱਜ ਦੁਪਹਿਰ ਤੱਕ ਇਹ ਆਰਡਰ ਜਾਰੀ ਕਰ ਦਿੱਤੇ ਜਾਣਗੇ। ਇਸ ਤੋਂ ਬਾਅਦ ਅਦਾਲਤ ਨੇ ਇਹ ਸੁਣਵਾਈ ਕੱਲ੍ਹ ਨੂੰ ਦੋਬਾਰਾ ਕਰਨ ਦੇ ਆਦੇਸ਼ ਦਿੱਤੇ ਹਨ। ਮਜੀਠਿਆ ਦੇ ਵਕੀਲ ਨੇ ਦੱਸਿਆ ਕਿ ਰਿਮਾਂਡ ਆਰਡਰ ਨਹੀਂ ਆਇਆ ਹੈ, ਇਸ ਕਰਕੇ ਕੱਲ੍ਹ ਨੂੰ ਸੁਣਵਾਈ ਹੋਵੇਗੀ।

ਬਿਕਰਮ ਮਜੀਠਿਆ ਵੱਲੋਂ ਦਾਇਰ ਪਟੀਸ਼ਨ ‘ਚ ਗ੍ਰਿਫ਼ਤਾਰੀ ਨੂੰ ਗੈਰ-ਕਾਨੂੰਨੀ ਕਰਾ ਦਿੰਦੇ ਹੋਏ ਰਿਮਾਂਡ ਦੇ ਆਰਡਰ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਸੀ। ਮਜੀਠਿਆ ਦੇ ਵਕੀਲਾਂ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਗਲਤ ਤਰੀਕੇ ਨਾਲ ਗ੍ਰਿਫ਼ਤਾਰ ਕੀਤਾ ਗਿਆ ਤੇ ਮਾਮਲਾ ਰਾਜਨੀਤੀ ਤੋਂ ਪ੍ਰੇਰਿਤ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਕੇਸ ਸੁਪਰੀਮ ਕੋਰਟ ਵੱਲੋਂ ਰੱਦ ਕਰ ਦਿੱਤੀ ਰਿਪੋਰਟ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ।

ਕੀ ਹੈ ਪੂਰਾ ਮਾਮਲਾ?

ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਚ 25 ਜੂਨ ਨੂੰ ਬਿਕਰਮ ਮਜੀਠਿਆ ਖਿਲਾਫ਼ ਮਾਮਲਾ ਦਰਜ ਕੀਤਾ ਸੀ, ਜਿਸ ਚ 540 ਕਰੋੜ ਵਿੱਤੀ ਲੈਣ-ਦੇਣ ਦੀ ਗੜਬੜੀ ਦੱਸੀ ਗਈ। ਇਸ ਤੋਂ ਬਾਅਦ ਮਜੀਠਿਆ ਦੇ ਅੰਮ੍ਰਿਤਸਰ ਤੇ ਚੰਡੀਗੜ੍ਹ ਰਿਹਾਇਸ਼ ਸਮੇਤ ਕਈ ਥਾਂਵਾਂ ਤੇ ਛਾਪੇਮਾਰੀ ਕੀਤੀ ਗਈ। ਵਿਜੀਲੈਂਸ ਨੇ ਮਜੀਠਿਆ ਨੂੰ ਉਨ੍ਹਾਂ ਦੀ ਅੰਮ੍ਰਿਤਸਰ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕਰ ਲਿਆ ਸੀ। ਇਸ ਦੌਰਾਨ 29 ਮੋਬਾਇਲ ਫ਼ੋਨ, 5 ਲੈਪਟਾਪ, 3 ਆਈਪੈਡ, 2 ਡੈਸਕਟਾਪ, 8 ਡਾਇਰੀਆਂ ਤੇ ਹੋ ਦਸਤਾਵੇਜ਼ ਬਰਾਮਦ ਕੀਤੇ ਗਏ ਸਨ। 26 ਜੂਨ ਨੂੰ ਉਨ੍ਹਾਂ ਨੂੰ ਮੁਹਾਲੀ ਕੋਰਟ ਚ ਪੇਸ਼ ਕੀਤਾ ਗਿਆ, ਜਿੱਥੇ ਕੋਰਟ ਨੇ ਉਨ੍ਹਾਂ ਨੂੰ 7 ਦਿਨਾਂ ਦੇ ਰਿਮਾਂਡ ਤੇ ਭੇਜ ਦਿੱਤਾ ਸੀ।

4 ਦਿਨਾਂ ਦਾ ਰਿਮਾਂਡ ਵਧਿਆ

2 ਜੁਲਾਈ ਨੂੰ 7 ਦਿਨਾਂ ਦਾ ਰਿਮਾਂਡ ਖ਼ਤਮ ਹੋਣ ਤੇ ਵਿਜੀਲੈਂਸ ਬਿਊਰੋ ਨੇ ਉਨ੍ਹਾਂ ਨੂੰ ਮੁਹਾਲੀ ਕੋਰਟ ‘ਚ ਪੇਸ਼ ਕੀਤਾ। ਵਿਜੀਲੈਂਸ ਨੇ ਇਸ ਦੌਰਾਨ ਉਨ੍ਹਾਂ ਦੀ ਪ੍ਰਾਪਰਟੀ ਨੂੰ ਲੈ ਕੇ ਕਈ ਖੁਲਾਸੇ ਕੀਤੇ ਤੇ ਕਿਹਾ ਕਿ ਉਨ੍ਹਾਂ ਨੂੰ ਹੋਰ ਸੂਬਿਆਂ ‘ਚ ਮਜੀਠਿਆਂ ਨੂੰ ਲੈ ਜਾਣਾ ਪਵੇਗਾ ਤੇ ਕਈ ਚੀਜ਼ਾਂ ਦੀ ਜਾਂਚ ਕਰਨੀ ਹੋਵੇਗੀ। ਅਦਾਲਤ ਨੇ ਸਾਰੇ ਤੱਥਾਂ ਨੂੰ ਸੁਣਨ ਤੋਂ ਬਾਅਦ ਮਜੀਠਿਆਂ ਦਾ ਰਿਮਾਂਡ 4 ਦਿਨਾਂ ਲਈ ਹੋਰ ਵਧਾ ਦਿੱਤਾ।

Follow Us
ਵਿਸ਼ੇਸ਼ ਇਜਲਾਸ ਤੇ ਸਵਾਲ ਚੁੱਕਣ ਵਾਲਿਆਂ ਨੂੰ ਸੀਐਮ ਮਾਨ ਦੀਆਂ ਖਰੀਆਂ-ਖਰੀਆਂ
ਵਿਸ਼ੇਸ਼ ਇਜਲਾਸ ਤੇ ਸਵਾਲ ਚੁੱਕਣ ਵਾਲਿਆਂ ਨੂੰ ਸੀਐਮ ਮਾਨ ਦੀਆਂ ਖਰੀਆਂ-ਖਰੀਆਂ...
ਕਰਿਸ਼ਮਾ ਕਪੂਰ ਦੇ ਬੱਚਿਆਂ ਲਈ ਰਾਹਤ, ਦਿੱਲੀ ਹਾਈ ਕੋਰਟ ਨੇ ਸੰਜੇ ਕਪੂਰ ਦੀਆਂ ਜਾਇਦਾਦਾਂ ਨੂੰ ਕੀਤਾ ਫ੍ਰੀਜ਼
ਕਰਿਸ਼ਮਾ ਕਪੂਰ ਦੇ ਬੱਚਿਆਂ ਲਈ ਰਾਹਤ, ਦਿੱਲੀ ਹਾਈ ਕੋਰਟ ਨੇ ਸੰਜੇ ਕਪੂਰ ਦੀਆਂ ਜਾਇਦਾਦਾਂ ਨੂੰ ਕੀਤਾ ਫ੍ਰੀਜ਼...
ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਟ੍ਰੈਵਲ ਏਜੰਟਾਂ ਦੀ ਖੈਰ ਨਹੀਂ, ਐਕਟਿਵ ਹੋਇਆ ਹਿਊਮਨ ਰਾਈਟਸ ਕਮਿਸ਼ਨ
ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਟ੍ਰੈਵਲ ਏਜੰਟਾਂ ਦੀ ਖੈਰ ਨਹੀਂ, ਐਕਟਿਵ ਹੋਇਆ ਹਿਊਮਨ ਰਾਈਟਸ ਕਮਿਸ਼ਨ...
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ...
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ...
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ...
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!...
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ...
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ...