AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਬਿਕਰਮ ਮਜੀਠੀਆ ਨੂੰ SIT ਦਾ ਸੰਮਨ, 5 ਅਕਤੂਬਰ ਨੂੰ ਹੋਣਾ ਹੋਵੇਗਾ ਪੇਸ਼, 6,000 ਕਰੋੜ ਦੇ ਡਰੱਗ ਮਾਮਲੇ ਵਿੱਚ ਹੋਵੇਗੀ ਪੁੱਛਗਿੱਛ

SIT Summon to Bikram Majitha : ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਚ ਵੀ ਬੀਤੇ ਸਾਲ 25 ਜੂਨ ਨੂੰ ਬਿਕਰਮ ਮਜੀਠਿਆ ਖਿਲਾਫ਼ ਮਾਮਲਾ ਦਰਜ ਕੀਤਾ ਸੀ, ਜਿਸ ਚ 540 ਕਰੋੜ ਵਿੱਤੀ ਲੈਣ-ਦੇਣ ਦੀ ਗੜਬੜੀ ਦੱਸੀ ਗਈ। ਇਸ ਤੋਂ ਬਾਅਦ ਮਜੀਠਿਆ ਦੇ ਅੰਮ੍ਰਿਤਸਰ ਤੇ ਚੰਡੀਗੜ੍ਹ ਰਿਹਾਇਸ਼ ਸਮੇਤ ਕਈ ਥਾਂਵਾਂ ਤੇ ਛਾਪੇਮਾਰੀ ਕੀਤੀ ਗਈ। ਵਿਜੀਲੈਂਸ ਨੇ ਮਜੀਠਿਆ ਨੂੰ ਉਨ੍ਹਾਂ ਦੀ ਅੰਮ੍ਰਿਤਸਰ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕਰ ਲਿਆ ਸੀ।

ਬਿਕਰਮ ਮਜੀਠੀਆ ਨੂੰ SIT ਦਾ ਸੰਮਨ, 5 ਅਕਤੂਬਰ ਨੂੰ ਹੋਣਾ ਹੋਵੇਗਾ ਪੇਸ਼, 6,000 ਕਰੋੜ ਦੇ ਡਰੱਗ ਮਾਮਲੇ ਵਿੱਚ ਹੋਵੇਗੀ ਪੁੱਛਗਿੱਛ
ਬਿਕਰਮ ਮਜੀਠੀਆ
tv9-punjabi
| Updated On: 30 Sep 2026 13:32 PM IST
Share

6,000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਬੁੱਧਵਾਰ ਨੂੰ ਵਿਸ਼ੇਸ਼ ਜਾਂਚ ਟੀਮ (SIT) ਨੇ ਸੀਨੀਅਰ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸੰਮਨ ਜਾਰੀ ਕੀਤਾ ਹੈ। ਉਨ੍ਹਾਂ ਨੂੰ 5 ਅਕਤੂਬਰ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ। ਜਗਦੀਸ਼ ਭੋਲਾ ਨੂੰ ਵੀ ਇਸੇ ਮਾਮਲੇ ਵਿੱਚ ਸੰਮਨ ਕੀਤਾ ਗਿਆ ਹੈ।

ਦੋਵਾਂ ਤੋਂ ਆਹਮੋ-ਸਾਹਮਣੇ ਪੁੱਛਗਿੱਛ ਕੀਤੇ ਜਾਣ ਦੀ ਸੰਭਾਵਨਾ ਹੈ। ਹਾਈ ਕੋਰਟ ਦੇ ਰਿਕਾਰਡ ਵਿੱਚ ਇੱਕ ਪੁਰਾਣੇ ਡਰੱਗ ਮਾਮਲੇ ਵਿੱਚ ਮਜੀਠੀਆ ਅਤੇ ਭੋਲਾ ਦੀ ਜਾਂਚ ਅਤੇ ਬਿਆਨਾਂ ਦਾ ਵੀ ਜ਼ਿਕਰ ਹੈ।

NDPS ਐਕਟ ਤਹਿਤ ਦਰਜ ਹੋਈ ਸੀ FIR

20 ਦਸੰਬਰ, 2021 ਨੂੰ, ਪੰਜਾਬ ਪੁਲਿਸ ਦੀ ਅਪਰਾਧ ਸ਼ਾਖਾ ਨੇ NDPS ਐਕਟ ਦੀ ਧਾਰਾ 25, 27-A, ਅਤੇ 29 ਤਹਿਤ ਬਿਕਰਮ ਮਜੀਠੀਆ ਖਿਲਾਫ਼ FIR ਦਰਜ ਕੀਤੀ ਸੀ। ਇਹ FIR 2018 ਦੀ STF ਰਿਪੋਰਟ ‘ਤੇ ਅਧਾਰਤ ਸੀ। ਪੁਲਿਸ ਨੇ ਆਰੋਪ ਲਗਾਇਆ ਸੀ ਕਿ ਮਜੀਠੀਆ ਦੇ ਡਰੱਗ ਤਸਕਰੀ ਦੇ ਮੁਲਜ਼ਮ ਵਿਅਕਤੀਆਂ ਨਾਲ ਸਬੰਧ ਸਨ।

ਮਜੀਠੀਆ ਦੀ ਭੂਮਿਕਾ ਦੀ ਜਾਂਚ

FIR ਵਿੱਚ ਕਿਹਾ ਗਿਆ ਹੈ ਕਿ ਕਥਿਤ ਗਤੀਵਿਧੀਆਂ ਦਾ ਸਮਾਂ 2004 ਤੋਂ 2014 ਤੱਕ ਸੀ। ਜਗਦੀਸ਼ ਸਿੰਘ ਭੋਲਾ, ਜਗਜੀਤ ਸਿੰਘ ਚਾਹਲ, ਮਨਿੰਦਰ ਸਿੰਘ ਔਲਖ ਉਰਫ਼ ਬਿੱਟੂ ਔਲਖ ਅਤੇ ਹੋਰਾਂ ਦੇ ਬਿਆਨਾਂ ਦਾ ਵੀ ਜ਼ਿਕਰ ਹੋਇਆ। ਪੰਜਾਬ ਸਰਕਾਰ ਨੇ ਅਦਾਲਤ ਵਿੱਚ ਕਿਹਾ ਕਿ ਇਨ੍ਹਾਂ ਬਿਆਨਾਂ ਅਤੇ ਹੋਰ ਸਮੱਗਰੀ ਦੇ ਆਧਾਰ ‘ਤੇ ਮਜੀਠੀਆ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ।

ਅਗਸਤ 2022 ਵਿੱਚ ਮਿਲੀ ਜ਼ਮਾਨਤ

ਹਾਲਾਂਕਿ ਮਜੀਠੀਆ ਨੇ ਇਸ ਮਾਮਲੇ ਵਿੱਚ ਕਾਨੂੰਨੀ ਲੜਾਈ ਲੜੀ ਅਤੇ ਅੰਮ੍ਰਿਤਸਰ ਤੋਂ 2022 ਦੀਆਂ ਵਿਧਾਨ ਸਭਾ ਚੋਣਾਂ ਲੜੀਆਂ, ਪਰ ਬਾਅਦ ਵਿੱਚ ਉਹ ਜੇਲ੍ਹ ਚਲੇ ਗਏ। ਅਗਸਤ 2022 ਵਿੱਚ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ। ਮਜੀਠੀਆ ਪਹਿਲਾਂ ਵੀ ਇਸ ਕੇਸ ਨੂੰ ਲੈ ਕੇ ਕਈ ਸਵਾਲ ਉਠਾ ਚੁੱਕੇ ਹਨ।

ਪੁਲਿਸ ਨੇ ਨਹੀਂ ਕੀਤੀ ਕੋਈ ਰਿਕਵਰੀ

ਮਜੀਠੀਆ ਦਾ ਕਹਿਣਾ ਹੈ ਕਿ ਇਹ ਇੱਕ ਅਜਿਹਾ ਐਨਡੀਪੀਐਸ ਦਾ ਮਾਮਲਾ ਹੈ ਜਿਸ ਵਿੱਚ ਪੁਲਿਸ ਨੇ ਕੋਈ ਰਿਕਵਰੀ ਨਹੀਂ ਕੀਤੀ ਹੈ। ਹਾਲਾਂਕਿ, ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਫੜੇ ਗਏ ਕਈ ਲੋਕਾਂ ਦੇ ਬਿਆਨ ਦਰਜ ਕੀਤੇ ਹਨ।

ਪਹਿਲਾਂ ਵੀ ਹੋ ਚੁੱਕੀ ਹੈ ਗ੍ਰਿਫਤਾਰੀ

ਡਰੱਗਸ ਦੇ ਇਸੇ ਮਾਮਲੇ ‘ਚ ਬੀਤੇ ਸਾਲ 25 ਜੂਨ ਨੂ੍ੰ ਉਨ੍ਹਾਂ ਦੇ ਘਰ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਐਸਆਈਟੀ) ਵੱਲੋਂ ਰੇਡ ਕੀਤੀ ਗਈ ਸੀ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਵੇਲੇ ਵੀ ਉਨ੍ਹਾਂ ਦੇ ਖਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਹੋਇਆ ਸੀ ਤੇ ਇਸ ਤੋਂ ਬਾਅਦ ਉਨ੍ਹਾਂ ਨੂੰ ਜੇਲ੍ਹ ਵੀ ਜਾਣਾ ਪਿਆ ਸੀ। ਜੇਲ੍ਹ ‘ਚੋਂ ਬਾਹਰ ਆਉਣ ਤੋਂ ਬਾਅਦ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਬਦਨਾਮ ਕੀਤਾ ਜਾ ਰਿਹਾ ਹੈ ਤੇ ਸਿਆਸੀ ਬਦਲਾ ਖੋਰੀ ਦੇ ਤਹਿਤ ਇਹ ਕਾਰਵਾਈ ਕੀਤੀ ਗਈ।

Follow Us
PM ਮੋਦੀ ਦੇ 'ਮਨ ਕੀ ਬਾਤ' 'ਚ ਛਾਇਆ ਪੰਜਾਬ ਦਾ ਨਵਤ੍ਰਿਜਨ ਮਿਸ਼ਨ
PM ਮੋਦੀ ਦੇ 'ਮਨ ਕੀ ਬਾਤ' 'ਚ ਛਾਇਆ ਪੰਜਾਬ ਦਾ ਨਵਤ੍ਰਿਜਨ ਮਿਸ਼ਨ...
ਟਾਈਗਰ ਸ਼ਰਾਫ ਫਾਈਰਿੰਗ ਕੇਸ, ਮੁਲਜ਼ਮਾਂ ਦੀ ਆਖਰੀ ਮੂਵਮੈਂਟ ਅੰਧੇਰੀ ਹੋਟਲ 'ਚ ਟ੍ਰੇਸ
ਟਾਈਗਰ ਸ਼ਰਾਫ ਫਾਈਰਿੰਗ ਕੇਸ, ਮੁਲਜ਼ਮਾਂ ਦੀ ਆਖਰੀ ਮੂਵਮੈਂਟ ਅੰਧੇਰੀ ਹੋਟਲ 'ਚ ਟ੍ਰੇਸ...
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...