AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਬਿਕਰਮ ਮਜੀਠੀਆ ਨੂੰ ਅਦਾਲਤ ਤੋਂ ਵੱਡੀ ਰਾਹਤ, ਅਗਾਊਂ ਜ਼ਮਾਨਤ ‘ਚ ਕੀਤਾ ਗਿਆ ਵਾਧਾ

ਸੁਣਵਾਈ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਪ੍ਰਦੀਪ ਸੈਣੀ ਨੇ ਦੱਸਿਆ ਕਿ ਬਿਕਰਮ ਮਜੀਠੀਆ ਨੇ ਅਦਾਲਤ ਦੇ ਹੁਕਮਾਂ ਅਨੁਸਾਰ 20 ਜੂਨ ਨੂੰ ਥਾਣਾ ਮਜੀਠਾ ਵਿਖੇ ਜਾਂਚ 'ਚ ਸ਼ਾਮਲ ਹੋ ਕੇ ਆਪਣੀ ਕਾਨੂੰਨੀ ਜ਼ਿੰਮੇਵਾਰੀ ਨਿਭਾਈ ਸੀ। ਉਨ੍ਹਾਂ ਦੱਸਿਆ ਕਿ ਅਦਾਲਤ 'ਚ ਪੁਲਿਸ ਵੱਲੋਂ ਸਟੇਟਸ ਰਿਪੋਰਟ ਪੇਸ਼ ਕਰਦਿਆਂ ਇਹ ਦਾਅਵਾ ਕੀਤਾ ਗਿਆ ਕਿ ਮਜੀਠੀਆ ਨੇ ਜਾਂਚ ਵਿੱਚ ਪੂਰਾ ਸਹਿਯੋਗ ਨਹੀਂ ਦਿੱਤਾ, ਜਿਸ ਤੋਂ ਬਾਅਦ ਅਦਾਲਤ ਨੇ ਮਾਮਲੇ ਦੀ ਸੁਣਵਾਈ 3 ਜੁਲਾਈ ਤੱਕ ਮੁਲਤਵੀ ਕਰ ਦਿੱਤੀ।

ਬਿਕਰਮ ਮਜੀਠੀਆ ਨੂੰ ਅਦਾਲਤ ਤੋਂ ਵੱਡੀ ਰਾਹਤ, ਅਗਾਊਂ ਜ਼ਮਾਨਤ 'ਚ ਕੀਤਾ ਗਿਆ ਵਾਧਾ
ਬਿਕਰਮ ਮਜੀਠੀਆ ਨੂੰ ਅਦਾਲਤ ਤੋਂ ਵੱਡੀ ਰਾਹਤ
lalit-sharma
| Updated On: 22 Jun 2026 15:16 PM IST
Share

ਬਿਕਰਮ ਸਿੰਘ ਮਜੀਠੀਆ ਤੇ ਉਨ੍ਹਾਂ ਦੇ ਸਮਰਥਕਾਂ ਖ਼ਿਲਾਫ਼ ਦਰਜ FIR ਨੰਬਰ 91 ਦੇ ਮਾਮਲੇ ‘ਚ ਅੱਜ ਅੰਮ੍ਰਿਤਸਰ ਦੀ ਅਦਾਲਤ ‘ਚ ਸੁਣਵਾਈ ਹੋਈ। ਸੁਣਵਾਈ ਦੌਰਾਨ ਅਦਾਲਤ ਨੇ ਬਿਕਰਮ ਮਜੀਠੀਆ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੀ ਅਗਾਊਂ ਜ਼ਮਾਨਤ ‘ਚ ਵਾਧਾ ਕਰ ਦਿੱਤਾ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 3 ਜੁਲਾਈ ਨੂੰ ਹੋਵੇਗੀ, ਜਦੋਂ ਦੋਵਾਂ ਧਿਰਾਂ ਦੇ ਤਰਕਾਂ ‘ਤੇ ਵਿਸਥਾਰ ਨਾਲ ਸੁਣਵਾਈ ਕੀਤੀ ਜਾਵੇਗੀ।

ਸੁਣਵਾਈ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਪ੍ਰਦੀਪ ਸੈਣੀ ਨੇ ਦੱਸਿਆ ਕਿ ਬਿਕਰਮ ਮਜੀਠੀਆ ਨੇ ਅਦਾਲਤ ਦੇ ਹੁਕਮਾਂ ਅਨੁਸਾਰ 20 ਜੂਨ ਨੂੰ ਥਾਣਾ ਮਜੀਠਾ ਵਿਖੇ ਜਾਂਚ ‘ਚ ਸ਼ਾਮਲ ਹੋ ਕੇ ਆਪਣੀ ਕਾਨੂੰਨੀ ਜ਼ਿੰਮੇਵਾਰੀ ਨਿਭਾਈ ਸੀ। ਉਨ੍ਹਾਂ ਦੱਸਿਆ ਕਿ ਅਦਾਲਤ ‘ਚ ਪੁਲਿਸ ਵੱਲੋਂ ਸਟੇਟਸ ਰਿਪੋਰਟ ਪੇਸ਼ ਕਰਦਿਆਂ ਇਹ ਦਾਅਵਾ ਕੀਤਾ ਗਿਆ ਕਿ ਮਜੀਠੀਆ ਨੇ ਜਾਂਚ ਵਿੱਚ ਪੂਰਾ ਸਹਿਯੋਗ ਨਹੀਂ ਦਿੱਤਾ, ਜਿਸ ਤੋਂ ਬਾਅਦ ਅਦਾਲਤ ਨੇ ਮਾਮਲੇ ਦੀ ਸੁਣਵਾਈ 3 ਜੁਲਾਈ ਤੱਕ ਮੁਲਤਵੀ ਕਰ ਦਿੱਤੀ।

ਐਡਵੋਕੇਟ ਸੈਣੀ ਨੇ ਇਲਜ਼ਾਮ ਲਗਾਇਆ ਕਿ ਜਦੋਂ ਮਜੀਠੀਆ ਜਾਂਚ ‘ਚ ਸ਼ਾਮਲ ਹੋਣ ਲਈ ਥਾਣਾ ਮਜੀਠਾ ਪਹੁੰਚੇ ਤਾਂ ਉਨ੍ਹਾਂ ਦੇ ਨਾਲ ਗਏ ਵਕੀਲਾਂ ਨੂੰ ਕਰੀਬ ਸਾਢੇ ਤਿੰਨ ਘੰਟੇ ਤੱਕ ਥਾਣੇ ਦੇ ਬਾਹਰ ਖੜ੍ਹਾ ਰੱਖਿਆ ਗਿਆ ਤੇ ਬਾਅਦ ‘ਚ ਵੀ ਪੁੱਛਗਿੱਛ ਦੌਰਾਨ ਉਨ੍ਹਾਂ ਨੂੰ ਆਪਣੇ ਮੁਅੱਕਲ ਦੇ ਨਾਲ ਬੈਠਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਫੈਸਲੇ ਦਾ ਹਵਾਲਾ ਦੇਣ ਦੇ ਬਾਵਜੂਦ ਪੁਲਿਸ ਨੇ ਵਕੀਲਾਂ ਨੂੰ ਅੰਦਰ ਨਹੀਂ ਜਾਣ ਦਿੱਤਾ।

ਉਨ੍ਹਾਂ ਐਲਾਨ ਕੀਤਾ ਕਿ ਆਉਣ ਵਾਲੇ ਇੱਕ ਜਾਂ ਦੋ ਦਿਨਾਂ ‘ਚ SIT ਦੇ ਮੈਂਬਰਾਂ ਤੇ ਸਬੰਧਤ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕੰਟੈਂਪਟ ਆਫ ਕੋਰਟ ਦੀ ਪਟੀਸ਼ਨ ਦਾਇਰ ਕੀਤੀ ਜਾਵੇਗੀ। ਇਸ ਮੌਕੇ ਐਡਵੋਕੇਟ ਬਿਕਰਮਜੀਤ ਸਿੰਘ ਬਾਠ ਨੇ ਕਿਹਾ ਕਿ ਅਦਾਲਤ ਵੱਲੋਂ ਜ਼ਮਾਨਤ ‘ਚ ਵਾਧਾ ਕੀਤਾ ਜਾਣਾ ਬਿਕਰਮ ਮਜੀਠੀਆ ਲਈ ਵੱਡੀ ਰਾਹਤ ਹੈ। ਉਨ੍ਹਾਂ ਕਿਹਾ ਕਿ ਕਾਨੂੰਨੀ ਟੀਮ ਪੂਰੀ ਤਨਦੇਹੀ ਨਾਲ ਕੇਸ ਦੀ ਪੈਰਵੀ ਕਰ ਰਹੀ ਹੈ ਤੇ ਉਨ੍ਹਾਂ ਨੂੰ ਨਿਆਂ ਪ੍ਰਣਾਲੀ ‘ਤੇ ਪੂਰਾ ਭਰੋਸਾ ਹੈ।

Follow Us
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ...
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ......
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ...
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ...
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ...
Student Protest... ਪੰਜਾਬ ਦੀ ਸਿੱਖਿਆ ਪ੍ਰਣਾਲੀ... TV9 Digital ਨਾਲ ਖਾਸ ਗੱਲਬਾਤ 'ਚ ਹਰਜੋਤ ਬੈਂਸ ਨੇ ਦਿੱਤਾ ਹਰ ਸਵਾਲ ਦਾ ਜਵਾਬ...ਵੇਖੋ ਵੀਡੀਓ
Student Protest... ਪੰਜਾਬ ਦੀ ਸਿੱਖਿਆ ਪ੍ਰਣਾਲੀ... TV9 Digital ਨਾਲ ਖਾਸ ਗੱਲਬਾਤ 'ਚ ਹਰਜੋਤ ਬੈਂਸ ਨੇ ਦਿੱਤਾ ਹਰ ਸਵਾਲ ਦਾ ਜਵਾਬ...ਵੇਖੋ ਵੀਡੀਓ...
Sonam Wangchuk ਦਾ ਵੱਡਾ ਸੁਨੇਹਾ: ਅਨਸ਼ਨ ਖਤਮ ਕਰਨ ਨੂੰ ਲੈ ਕੇ ਕੀ ਬੋਲੇ?
Sonam Wangchuk ਦਾ ਵੱਡਾ ਸੁਨੇਹਾ: ਅਨਸ਼ਨ ਖਤਮ ਕਰਨ ਨੂੰ ਲੈ ਕੇ ਕੀ ਬੋਲੇ?...
ਕੁੜੀ ਨੂੰ ਥੱਪੜ ਮਾਰਨ ਵਾਲੇ ADCP ਸੰਦੀਪ ਲਾਂਬਾ ਦਾ ਤਬਾਦਲਾ; ਜੰਤਰ-ਮੰਤਰ ਪ੍ਰਦਰਸ਼ਨ 'ਚ ਵੱਡਾ ਐਕਸ਼ਨ
ਕੁੜੀ ਨੂੰ ਥੱਪੜ ਮਾਰਨ ਵਾਲੇ ADCP ਸੰਦੀਪ ਲਾਂਬਾ ਦਾ ਤਬਾਦਲਾ; ਜੰਤਰ-ਮੰਤਰ ਪ੍ਰਦਰਸ਼ਨ 'ਚ ਵੱਡਾ ਐਕਸ਼ਨ...