ਨਸ਼ਾ ਤਸਕਰੀ ਮਾਮਲੇ ‘ਚ ਬਿਕਰਮ ਮਜੀਠੀਆ ਨੂੰ ਮੁੜ ਸੰਮਨ, 18 ਜੁਲਾਈ ਨੂੰ ਪੁਛਗਿੱਛ ਕਰੇਗੀ SIT

tv9-punjabi
Updated On: 

10 Jul 2024 19:09 PM

ਪੁਲਿਸ ਨੇ ਮਜੀਠੀਆ ਖ਼ਿਲਾਫ਼ ਇਹ ਕੇਸ ਤਿੰਨ ਸਾਲ ਪਹਿਲਾਂ 20 ਦਸੰਬਰ 2021 ਨੂੰ ਕਾਂਗਰਸ ਸਰਕਾਰ ਵੇਲੇ ਦਰਜ ਕੀਤਾ ਸੀ। ਇਸ ਤੋਂ ਬਾਅਦ ਉਹਨਾਂ ਨੂੰ ਜੇਲ੍ਹ ਵੀ ਜਾਣਾ ਪਿਆ। 5 ਮਹੀਨੇ ਜੇਲ੍ਹ ਵਿੱਚ ਰਹਿਣ ਤੋਂ ਬਾਅਦ ਮਜੀਠੀਆ ਨੂੰ 10 ਅਗਸਤ 2022 ਨੂੰ ਜ਼ਮਾਨਤ ਮਿਲ ਗਈ ਸੀ।

ਨਸ਼ਾ ਤਸਕਰੀ ਮਾਮਲੇ ਚ ਬਿਕਰਮ ਮਜੀਠੀਆ ਨੂੰ ਮੁੜ ਸੰਮਨ, 18 ਜੁਲਾਈ ਨੂੰ ਪੁਛਗਿੱਛ ਕਰੇਗੀ SIT

ਬਿਕਰਮ ਮਜੀਠੀਆ (tv9 Hindi: ਪੁਰਾਣੀ ਤਸਵੀਰ)

Follow Us On

ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮੁੜ ਸੰਮਨ ਜਾਰੀ ਕੀਤਾ ਹੈ। ਉਹਨਾਂ ਤੋਂ 18 ਜੁਲਾਈ ਨੂੰ ਸਵੇਰੇ 10 ਵਜੇ ਪਟਿਆਲਾ ਵਿਖੇ ਪੁੱਛਗਿੱਛ ਕੀਤੀ ਜਾਵੇਗੀ।

ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਸਰਕਾਰ ਇਸ ਸਿਆਸਤ ਤੋਂ ਪ੍ਰੇਰਿਤ ਮਾਮਲੇ ਵਿੱਚ ਕੀ ਸਾਬਤ ਕਰਨਾ ਚਾਹੁੰਦੀ ਹੈ। ਸਰਕਾਰ ਅਦਾਲਤ ਵਿੱਚ ਸਬੂਤ ਪੇਸ਼ ਕਰਨ ਦੇ ਸਮਰੱਥ ਨਹੀਂ ਹੈ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਸਵਾਲ ਕੀਤਾ ਹੈ ਕਿ ਅਜਿਹੀ ਸਥਿਤੀ ‘ਚ ਉਹ ਅਫਸਰਸ਼ਾਹੀ ‘ਤੇ ਸਿਆਸਤ ਕਿਉਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਐਸਆਈਟੀ ਦੇ ਮੁਖੀ ਬਣ ਕੇ ਖੁਦ ਜਾਂਚ ਕਰਨੀ ਚਾਹੀਦੀ ਹੈ। ਆਹਮੋ-ਸਾਹਮਣੇ ਮਸਲੇ ਦਾ ਨਿਪਟਾਰਾ ਕਰੀਏ, ਸਰਕਾਰ ਦਾ ਪੈਸਾ ਅਤੇ ਸਮਾਂ ਕਿਉਂ ਬਰਬਾਦ ਕੀਤਾ ਜਾ ਰਿਹਾ ਹੈ।

ਪਹਿਲਾਂ ਵੀ ਭੇਜਿਆ ਸੀ ਨੋਟਿਸ

ਇਸ ਤੋਂ ਪਹਿਲਾਂ ਜਦੋਂ ਮਾਮਲੇ ਦੀ ਜਾਂਚ ਕਰ ਰਹੀ SIT ਨੇ ਉਨ੍ਹਾਂ ਨੂੰ ਪਿਛਲੇ ਮਹੀਨੇ ਨੋਟਿਸ ਭੇਜਿਆ ਸੀ ਤਾਂ ਮਜੀਠੀਆ ਨੇ ਇਸ ਖਿਲਾਫ਼ ਪੰਜਾਬ ਅਤੇ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ। ਉਹਨਾਂ ਵੱਲੋਂ ਹਾਈਕੋਰਟ ਵਿੱਚ ਦਲੀਲ ਦਿੱਤੀ ਗਈ ਸੀ ਕਿ ਉਹਨਾਂ ਨੂੰ ਵਾਰ-ਵਾਰ ਸੰਮਨ ਭੇਜ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਸ ਤੋਂ ਬਾਅਦ ਹਾਈਕੋਰਟ ਨੇ ਉਨ੍ਹਾਂ ਨੂੰ 8 ਜੁਲਾਈ ਤੱਕ SIT ਸਾਹਮਣੇ ਪੇਸ਼ ਹੋਣ ਲਈ ਰਾਹਤ ਦਿੱਤੀ ਹੈ। ਇਸ ਦੇ ਨਾਲ ਹੀ ਪਿਛਲੀ ਸੁਣਵਾਈ ‘ਤੇ SIT ਨੇ ਸੰਮਨ ਵਾਪਸ ਲੈ ਲਏ ਸਨ।

ਕਾਂਗਰਸ ਸਰਕਾਰ ਨੇ ਦਰਜ ਕੀਤਾ ਸੀ ਮਾਮਲਾ

ਪੁਲਿਸ ਨੇ ਮਜੀਠੀਆ ਖ਼ਿਲਾਫ਼ ਇਹ ਕੇਸ ਤਿੰਨ ਸਾਲ ਪਹਿਲਾਂ 20 ਦਸੰਬਰ 2021 ਨੂੰ ਕਾਂਗਰਸ ਸਰਕਾਰ ਵੇਲੇ ਦਰਜ ਕੀਤਾ ਸੀ। ਇਸ ਤੋਂ ਬਾਅਦ ਉਹਨਾਂ ਨੂੰ ਜੇਲ੍ਹ ਵੀ ਜਾਣਾ ਪਿਆ। 5 ਮਹੀਨੇ ਜੇਲ੍ਹ ਵਿੱਚ ਰਹਿਣ ਤੋਂ ਬਾਅਦ ਮਜੀਠੀਆ ਨੂੰ 10 ਅਗਸਤ 2022 ਨੂੰ ਜ਼ਮਾਨਤ ਮਿਲ ਗਈ ਸੀ। ਮਜੀਠੀਆ ਨੇ ਇਲਜ਼ਾਮ ਲਾਇਆ ਹੈ ਕਿ ਜਿਸ ਕੇਸ ਵਿੱਚ ਉਹ ਜੇਲ੍ਹ ਵਿੱਚ ਹੈ, ਉਸ ਵਿੱਚ ਹਾਲੇ ਤੱਕ ਕੋਈ ਚਾਰਜਸ਼ੀਟ ਦਾਖ਼ਲ ਨਹੀਂ ਕੀਤੀ ਗਈ ਹੈ। ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਉਹਨਾਂ ਕੋਲੋਂ ਕੋਈ ਵਸੂਲੀ ਨਹੀਂ ਹੋਈ ਹੈ।