ਬਿਕਰਮ ਮਜੀਠਿਆ ਦੀ ਅੱਜ ਮੁਹਾਲੀ ਕੋਰਟ ‘ਚ ਪੇਸ਼ੀ, 4 ਦਿਨਾਂ ਦਾ ਰਿਮਾਂਡ ਹੋ ਰਿਹਾ ਖ਼ਤਮ
Bikram Majithia Vigilance Case: ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ 25 ਜੂਨ ਨੂੰ ਬਿਕਰਮ ਮਜੀਠਿਆ ਖਿਲਾਫ਼ ਮਾਮਲਾ ਦਰਜ ਕਰਕੇ, ਉਨ੍ਹਾਂ ਦੀ ਅੰਮ੍ਰਿਤਸਰ ਤੇ ਚੰਡੀਗੜ੍ਹ ਰਿਹਾਇਸ਼ 'ਤੇ ਛਾਪੇਮਾਰੀ ਕੀਤੀ। ਇਸ ਦੌਰਾਨ ਹੋਰ ਵੀ ਕਈ ਥਾਂਵਾਂ 'ਤੇ ਰੇਡ ਕੀਤੀ ਗਈ। ਵਿਜੀਲੈਂਸ ਨੇ ਮਜੀਠਿਆ ਕੇਸ 'ਚ 540 ਕਰੋੜ ਦੀ ਵਿੱਤੀ ਗੜਬੜੀ ਪਾਈ। ਉਨ੍ਹਾਂ ਨੂੰ ਅੰਮ੍ਰਿਤਸਰ ਰਿਹਾਇਸ਼ ਤੋਂ ਗ੍ਰਿਫਡਤਾਰ ਕੀਤਾ ਗਿਆ। ਇਸ ਦੌਰਾਨ 29 ਮੋਬਾਇਲ ਫ਼ੋਨ, 5 ਲੈਪਟਾਪ, 3 ਆਈਪੈਡ, 2 ਡੈਸਕਟਾਪ, 8 ਡਾਇਰੀਆਂ ਤੇ ਹੋਰ ਦਸਤਾਵੇਜ਼ ਬਰਾਮਦ ਕੀਤੇ ਗਏ।

ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠਿਆਂ ਦਾ 4 ਦਿਨਾਂ ਦਾ ਰਿਮਾਂਡ ਅੱਜ ਖ਼ਤਮ ਹੋ ਰਿਹਾ ਹੈ। ਉਨ੍ਹਾਂ ਨੂੰ ਵਿਜੀਲੈਂਸ ਬਿਊਰੋ ਵੱਲੋਂ ਅੱਜ ਮੁਹਾਲੀ ਕੋਰਟ ‘ਚ ਪੇਸ਼ ਕੀਤਾ ਜਾਵੇਗਾ। ਇਸ ਦੇ ਨਾਲ ਹੀ ਕੋਸ਼ਿਸ਼ ਕੀਤੀ ਜਾਵੇਗੀ ਕਿ ਉਨ੍ਹਾਂ ਦਾ ਹੋਰ ਰਿਮਾਂਡ ਲਿਆ ਜਾਵੇ। ਬਿਕਰਮ ਮਜੀਠਿਆਂ ਦੀ ਗ੍ਰਿਫ਼ਤਾਰੀ 25 ਜੂਨ ਨੂੰ ਹੋਈ ਸੀ ਤੇ ਇਸ ਤੋਂ ਬਾਅਦ 26 ਜੂਨ ਨੂੰ ਮੁਹਾਲੀ ਕੋਰਟ ‘ਚ ਪੇਸ਼ੀ ਤੋਂ ਬਾਅਦ ਉਹ ਰਿਮਾਂਡ ‘ਤੇ ਚੱਲ ਰਹੇ ਹਨ।
ਵਿਜੀਲੈਂਸ ਬਿਊਰੋ ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਮਜੀਠਿਆ ਖਿਲਾਫ਼ ਜਾਂਚ ਕਰ ਰਹੀ ਹੈ। ਇਸ ਹੀ ਸਿਲਸਿਲੇ ‘ਚ ਵਿਜੀਲੈਂਸ ਟੀਮ ਕੱਲ੍ਹ ਉੱਤਰ ਪ੍ਰਦੇਸ਼ ਦੇ ਗੋਰਖਪੁਰ ਪਹੁੰਚੀ, ਉੱਥੇ ਮਜੀਠਿਆ ਪਰਿਵਾਰ ਦੀ ਸਰਾਇਆ ਡਿਸਟਿਲਰੀ ਦੀ ਜਾਂਚ ਕੀਤੀ ਗਈ।
25 ਜੂਨ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰੀ, 26 ਨੂੰ ਪੇਸ਼ੀ ਤੇ ਮਿਲਿਆ ਰਿਮਾਂਡ
ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ 25 ਜੂਨ ਨੂੰ ਬਿਕਰਮ ਮਜੀਠਿਆ ਖਿਲਾਫ਼ ਮਾਮਲਾ ਦਰਜ ਕਰਕੇ, ਉਨ੍ਹਾਂ ਦੀ ਅੰਮ੍ਰਿਤਸਰ ਤੇ ਚੰਡੀਗੜ੍ਹ ਰਿਹਾਇਸ਼ ‘ਤੇ ਛਾਪੇਮਾਰੀ ਕੀਤੀ। ਇਸ ਦੌਰਾਨ ਹੋਰ ਵੀ ਕਈ ਥਾਂਵਾਂ ‘ਤੇ ਰੇਡ ਕੀਤੀ ਗਈ। ਵਿਜੀਲੈਂਸ ਨੇ ਮਜੀਠਿਆ ਕੇਸ ‘ਚ 540 ਕਰੋੜ ਦੀ ਵਿੱਤੀ ਗੜਬੜੀ ਪਾਈ। ਉਨ੍ਹਾਂ ਨੂੰ ਅੰਮ੍ਰਿਤਸਰ ਰਿਹਾਇਸ਼ ਤੋਂ ਗ੍ਰਿਫਡਤਾਰ ਕੀਤਾ ਗਿਆ। ਇਸ ਦੌਰਾਨ 29 ਮੋਬਾਇਲ ਫ਼ੋਨ, 5 ਲੈਪਟਾਪ, 3 ਆਈਪੈਡ, 2 ਡੈਸਕਟਾਪ, 8 ਡਾਇਰੀਆਂ ਤੇ ਹੋਰ ਦਸਤਾਵੇਜ਼ ਬਰਾਮਦ ਕੀਤੇ ਗਏ।
26 ਜੂਨ ਨੂੰ ਉਨ੍ਹਾਂ ਨੂੰ ਮੁਹਾਲੀ ਕੋਰਟ ‘ਚ ਪੇਸ਼ ਕੀਤਾ ਗਿਆ, ਜਿੱਥੇ ਵਿਜੀਲੈਂਸ ਨੂੰ ਮਜੀਠਿਆ ਦਾ 7 ਦਿਨਾਂ ਦਾ ਰਿਮਾਂਡ ਮਿਲਿਆ। 27 ਜੂਨ ਨੂੰ ਇਸ ਮਾਮਲੇ ‘ਚ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਦੀ ਐਂਟਰੀ ਹੋਈ। ਉਹ 2021 ਦੌਰਾਨ ਪੰਜਾਬ ਡੀਜੀਪੀ ਅਹੁਦੇ ‘ਤੇ ਤੈਨਾਤ ਸਨ। ਉਸ ਸਮੇਂ ਮਜੀਠਿਆ ਖਿਲਾਫ਼ ਐਨਡੀਪੀਐਸ ਦਾ ਕੇਸ ਦਰਜ ਹੋਇਆ ਸੀ।
ਮਜੀਠਿਆ ਮਾਮਲੇ ‘ਚ 28 ਜੂਨ ਨੂੰ ਈਡੀ ਦੇ ਸਾਬਕਾ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਨੇ ਵਿਜੀਲੈਂਸ ਦੇ ਮੁੱਖ ਦਫ਼ਤਰ ਪਹੁੰਚ ਕੇ ਬਿਆਨ ਦਰਜ ਕਰਵਾਏ। ਉਨ੍ਹਾਂ ਨੇ 2013 ‘ਚ ਜਦੋਂ ਡਰੱਗ ਤਸਕਰੀ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਦੀ ਜਾਂਚ ਹੋਈ ਸੀ, ਉਸ ਸਮੇਂ ਪੁਛ-ਗਿੱਛ ਕੀਤੀ ਸੀ। ਉਸ ਸਮੇਂ ਡਰੱਗ ਤਸਕਰੀ ਕੇਸ ‘ਚ ਮੁਲਜ਼ਮ ਜਗਦੀਸ਼ ਭੋਲਾ ਤੇ ਹੋਰ ਮੁਲਜ਼ਮਾਂ ਨੇ ਮਜੀਠਿਆ ਦਾ ਨਾਮ ਸਟੇਟਮੈਂਟ ‘ਚ ਲਿਆ ਸੀ।
ਇਹ ਵੀ ਪੜ੍ਹੋ
2 ਜੂਨ ਨੂੰ ਰਿਮਾਂਡ ਖ਼ਤਮ, ਵਧਿਆ ਹੋਰ ਰਿਮਾਂਡ
7 ਦਿਨਾਂ ਦਾ ਰਿਮਾਂਡ ਖ਼ਤਮ ਹੋਣ ‘ਤੇ ਮਜੀਠਿਆ ਨੂੰ 2 ਜੂਨ ਨੂੰ ਮੁਹਾਲੀ ਕੋਰਟ ‘ਚ ਪੇਸ਼ ਕੀਤਾ ਗਿਆ। ਵਿਜੀਲੈਂਸ ਨੇ ਕਿਹਾ ਕਿ ਮਜੀਠਿਆ ਜਾਂਚ ‘ਚ ਸਹਿਯੋਗ ਨਹੀਂ ਕਰ ਰਹੇ। ਇਸ ਦੌਰਾਨ ਵਿਜੀਲੈਂਸ ਨੇ ਮਜੀਠਿਆ ਦੀ ਸ਼ਿਮਲਾ, ਦਿੱਲੀ ਤੇ ਯੂਪੀ ਦੀ ਪ੍ਰਾਪਰਟੀ ਦਾ ਜ਼ਿਕਰ ਕੀਤਾ ਤੇ ਜਾਂਚ ਲਈ ਹੋਰ ਦਿਨਾਂ ਦਾ ਰਿਮਾਂਡ ਮੰਗਿਆ। ਇਸ ਤੋਂ ਬਾਅਦ ਮੁਹਾਲੀ ਕੋਰਟ ਨੇ ਮਜੀਠਿਆ ਦਾ 4 ਦਿਨਾਂ ਦਾ ਰਿਮਾਂਡ ਹੋਰ ਵਧਾ ਦਿੱਤਾ ਸੀ।