ਬਿਕਰਮ ਮਜੀਠਿਆ ਦੀ ਰਿਹਾਇਸ਼ ‘ਤੇ ਅੱਜ ਵੀ ਜਾਂਚ, ਆਗੂ ਦਾ ਵਕੀਲ ਵੀ ਮੌਕੇ ‘ਤੇ ਮੌਜੂਦ, ਭਾਰੀ ਪੁਲਿਸ ਬਲ ਤੈਨਾਤ
ਬਿਕਰਮ ਮਜੀਠਿਆਂ ਦੇ ਅੰਮ੍ਰਿਤਸਰ ਤੇ ਚੰਡੀਗੜ੍ਹ ਰਿਹਾਇਸ਼ ਸਮੇਤ ਹੋਰ ਕਈ ਥਾਂਵਾਂ 'ਤੇ 25 ਜੂਨ ਨੂੰ ਵਿਜੀਲੈਂਸ ਬਿਊਰੋ ਨੇ ਰੇਡ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਕਰੀਬ 540 ਕਰੋੜ ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਦੇ ਵੱਖ-ਵੱਖ ਟਿਕਾਣਿਆਂ 'ਤੇ ਜਾਂਚ ਕੀਤੀ ਜਾ ਰਹੀ ਹੈ।

ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਨਿਆਇਕ ਹਿਰਾਸਤ ‘ਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠਿਆਂ ਦੀ ਅੰਮ੍ਰਿਤਸਰ ਰਿਹਾਇਸ਼ ‘ਤੇ ਅੱਜ ਵੀ ਵਿਜੀਲੈਂਸ ਬਿਊਰੋ ਦੀ ਟੀਮ ਜਾਂਚ ਕਰ ਰਹੀ ਹੈ। ਇਹ ਜਾਂਚ ਮਜੀਠਿਆਂ ਦੇ ਵਕੀਲ ਅਰਸ਼ਦੀਪ ਸਿੰਘ ਕਲੇਰ ਦੀ ਮੌਜੂਦਗੀ ‘ਚ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਮਾਪ ਆਦਿ ਦੀ ਪਰਕ੍ਰਿਆ ਕੀਤੀ ਜਾਵੇਗੀ। ਉੱਥੇ ਹੀ ਇਸ ਜਾਂਚ ਦੌਰਾਨ ਮਜੀਠਿਆਂ ‘ਦੇ ਘਰ ਬਾਹਰ ਭਾਰੀ ਪੁਲਿਸ ਬਲ ਤੈਨਾਤ ਕੀਤਾ ਗਿਆ ਹੈ।
ਦੱਸ ਦੇਈਏ ਕਿ ਬਿਕਰਮ ਮਜੀਠਿਆਂ ਦੇ ਅੰਮ੍ਰਿਤਸਰ ਤੇ ਚੰਡੀਗੜ੍ਹ ਰਿਹਾਇਸ਼ ਸਮੇਤ ਹੋਰ ਕਈ ਥਾਂਵਾਂ ‘ਤੇ 25 ਜੂਨ ਨੂੰ ਵਿਜੀਲੈਂਸ ਬਿਊਰੋ ਨੇ ਰੇਡ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਕਰੀਬ 540 ਕਰੋੜ ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਦੇ ਵੱਖ-ਵੱਖ ਟਿਕਾਣਿਆਂ ‘ਤੇ ਜਾਂਚ ਕੀਤੀ ਜਾ ਰਹੀ ਹੈ।
ਇਸ ਮਾਮਲੇ ‘ਚ ਸਭ ਤੋਂ ਪਹਿਲਾਂ ਉਨ੍ਹਾਂ ਦੀ ਵਿੱਤੀ ਗੜਬੜੀ ਵਾਲੀ ਜਾਇਦਾਦਾਂ ਦੀ ਪਛਾਣ ਲਈ ਸ਼ਿਮਲਾ ‘ਚ ਜਾਂਚ ਕੀਤੀ ਗਈ ਸੀ। ਇਸ ਦੌਰਾਨ 3 ਗੱਡੀਆਂ ਤੇ 8 ਵਿਜੀਲੈਂਸ ਅਧਿਕਾਰੀ ਵੀ ਮੌਜੂਦ ਸੀ। ਵਿਜੀਲੈਂਸ ਬਿਊਰੋ ਦੀ ਟੀਮ ਮਜੀਠਿਆ ਨੂੰ ਜਾਇਦਾਦ ਦੀ ਪਛਾਣ ਕਰਨ ਲਈ ਮਸ਼ੋਬਰਾ ਦੇ ਨਾਲ ਡੇਹਰਾ ਗੋਲਡ ਗਰਾਊਂਡ ਵੀ ਲੈ ਕੇ ਗਈ।
ਗੋਰਖਪੁਰ ਸਰਈਆ ਡਿਸਟਿਲਰੀ ਦੀ ਜਾਂਚ
ਮਜੀਠੀਆ ਦੀ ਗੋਰਖਪੁਰ ਸਰਈਆ ਡਿਸਟਿਲਰੀ, ਉਨ੍ਹਾਂ ਦੀ ਸਰਦਾਰ ਨਗਰ ਕੋਠੀ ਅਤੇ ਸ਼ੂਗਰ ਮਿੱਲ ਤੇ ਵੀ ਜਾਂਚ ਟੀਮਾਂ ਵੱਲੋਂ ਛਾਪਾ ਮਾਰਿਆ ਗਿਆ। ਵਿਜੀਲੈਂਸ ਵੱਲੋਂ 540 ਕਰੋੜ ਰੁਪਏ ਦੀ ਗੈਰ-ਕਾਨੂੰਨੀ ਜਾਇਦਾਦ ਦੇ ਮਾਮਲੇ ‘ਚ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ
ਨਿਯਮਤ ਜ਼ਮਾਨਤ ਲਈ ਅਰਜ਼ੀ ਦਾਇਰ
ਮਜੀਠੀਆ ਦੀ ਲੀਗਲ ਟੀਮ ਨੇ ਹੁਣ ਉਨ੍ਹਾਂ ਨੂੰ ਜਮਾਨਤ ਤੇ ਜੇਲ੍ਹ ਤੋਂ ਬਾਹਰ ਲੈ ਕੇ ਆਉਣ ਲਈ ਯਤਨ ਸ਼ੁਰੂ ਕਰ ਦਿੱਤੇ ਹਨ। ਉਨ੍ਹਾਂ ਦੇ ਵਕੀਲਾਂ ਨੇ ਮੋਹਾਲੀ ਅਦਾਲਤ ‘ਚ ਨਿਯਮਤ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਹੈ। ਅਦਾਲਤ ਨੇ ਇਸ ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਮਾਮਲੇ ਦੀ ਸੁਣਵਾਈ 22 ਜੁਲਾਈ ਨੂੰ ਹੋਵੇਗੀ। ਉਹ ਇਸ ਸਮੇਂ ਨਵੀਂ ਨਾਭਾ ਜੇਲ੍ਹ ਵਿੱਚ ਬੰਦ ਹੈ।
ਵਕੀਲਾਂ ਨੇ ਕਿਹਾ ਹੈ ਕਿ ਮਜੀਠੀਆ ਨੂੰ ਜੇਲ੍ਹ ਮੈਨੂਅਲ ਮੁਤਾਬਕ ਔਰੇਂਜ ਕੈਟੀਗਰੀ ਦੀਆਂ ਸਹੂਲਤਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ ਅਤੇ ਉਨ੍ਹਾਂ ਨੂੰ ਹੋਰ ਦੋਸ਼ੀ ਜਾਂ ਮੁਕੱਦਮਾ ਅਧੀਨ ਕੈਦੀਆਂ ਤੋਂ ਵੱਖਰਾ ਰੱਖਿਆ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ, ਉਨ੍ਹਾਂ ਨੇ ਅਦਾਲਤ ਤੋਂ ਗ੍ਰਿਫ਼ਤਾਰੀ ਦੇ ਆਧਾਰਾਂ ਅਤੇ ਜੇਲ੍ਹ ਮੈਨੂਅਲ ਦੀ ਕਾਪੀ ਵੀ ਮੰਗੀ ਹੈ।