AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਰਿਹਾਈ ਤੋਂ ਬਾਅਦ ਮਜੀਠੀਆ ਵੱਲੋਂ ਸ਼ੁਕਰਾਨੇ ਦਾ ਦੌਰ ਜਾਰੀ, ਬਾਬਾ ਦੀਪ ਸਿੰਘ ਗੁਰਦੁਆਰਾ ਸਾਹਿਬ ਹੋਏ ਨਤਮਸਤਕ; ਪ੍ਰੋ. ਭੁੱਲਰ ਮਾਮਲੇ ‘ਤੇ ਦਿੱਤੀ ਪ੍ਰਤੀਕਿਰਿਆ

ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪਿਛਲੇ ਮਹੀਨਿਆਂ ਦੇ ਕਠਿਨ ਸਮੇਂ ਦੌਰਾਨ ਕੋਈ ਵੀ ਅਜਿਹਾ ਪਲ ਨਹੀਂ ਸੀ, ਜਦੋਂ ਉਨ੍ਹਾਂ ਨੇ ਸ਼ਹੀਦਾਂ ਸਾਹਿਬ, ਬਾਬਾ ਦੀਪ ਸਿੰਘ ਜੀ ਤੇ ਗੁਰੂ ਰਾਮਦਾਸ ਜੀ ਦੀ ਪਾਵਨ ਧਰਤੀ ਨੂੰ ਯਾਦ ਨਾ ਕੀਤਾ ਹੋਵੇ। ਮਜੀਠੀਆ ਨੇ ਕਿਹਾ ਕਿ ਗੁਰੂ ਸਾਹਿਬ ਨੇ ਉਨ੍ਹਾਂ ਤੇ ਵੱਡੀ ਕਿਰਪਾ ਕੀਤੀ ਹੈ ਤੇ ਉਨ੍ਹਾਂ ਦੀ ਇਹੀ ਅਰਦਾਸ ਹੈ ਕਿ ਸੱਚੇ ਪਾਤਸ਼ਾਹ ਉਨ੍ਹਾਂ ਨੂੰ ਸਦਾ ਆਪਣੇ ਚਰਨਾਂ ਨਾਲ ਜੋੜ ਕੇ ਰੱਖਣ, ਨਾਮ ਦੀ ਦਾਤ, ਖੁਸ਼ੀਆਂ, ਸੁਮੱਤ ਤੇ ਨਿਮਰਤਾ ਬਖਸ਼ਣ।

ਰਿਹਾਈ ਤੋਂ ਬਾਅਦ ਮਜੀਠੀਆ ਵੱਲੋਂ ਸ਼ੁਕਰਾਨੇ ਦਾ ਦੌਰ ਜਾਰੀ, ਬਾਬਾ ਦੀਪ ਸਿੰਘ ਗੁਰਦੁਆਰਾ ਸਾਹਿਬ ਹੋਏ ਨਤਮਸਤਕ; ਪ੍ਰੋ. ਭੁੱਲਰ ਮਾਮਲੇ 'ਤੇ ਦਿੱਤੀ ਪ੍ਰਤੀਕਿਰਿਆ
ਰਿਹਾਈ ਤੋਂ ਬਾਅਦ ਮਜੀਠੀਆ ਵੱਲੋਂ ਸ਼ੁਕਰਾਨੇ ਦਾ ਦੌਰ ਜਾਰੀ
tv9-punjabi
| Updated On: 10 Feb 2026 14:16 PM IST

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਆਪਣੀ ਪਤਨੀ ਗਨੀਵ ਕੌਰ ਮਜੀਠੀਆ ਦੇ ਨਾਲ ਅੰਮ੍ਰਿਤਸਰ ਸਥਿਤ ਇਤਿਹਾਸਕ ਗੁਰਦੁਆਰਾ ਬਾਬਾ ਦੀਪ ਸਿੰਘ ਸ਼ਹੀਦਾਂ ਵਾਲੇ ‘ਚ ਮੱਥਾ ਟੇਕਣ ਲਈ ਪੁੱਜੇ। ਬੀਤੇ ਰਾਤ ਮਜੀਠੀਆ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਨਤਮਸਤਕ ਹੋਏ ਸਨ। ਉਨ੍ਹਾਂ ਨੇ ਕਿਹਾ ਸੀ ਕਿ ਉਹ ਹਾਲੇ ਸ਼ੁਕਰਾਨੇ ਦੇ ਦੌਰ ਚ ਹਨ। ਉਨ੍ਹਾਂ ਨੇ ਇਸ ਦੌਰਾਨ ਭਾਂਡੇ ਮਾਂਜਣ ਦੀ ਸੇਵਾ ਵੀ ਨਿਭਾਈ ਸੀ। ਧਾਰਮਿਕ ਮਾਹੌਲ ‘ਚ ਮਜੀਠੀਆ ਦੰਪਤੀ ਨੇ ਸ਼ਾਂਤ ਚਿੱਤ ਨਾਲ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

ਅੱਜ ਜਦੋਂ ਬਿਕਰਮ ਸਿੰਘ ਮਜੀਠੀਆ ਗੁਰਦੁਆਰਾ ਸਾਹਿਬ ‘ਚ ਨਤਮਸਤਕ ਹੋਏ ਤਾਂ ਇਸ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਉਹ ਧੰਨ-ਧੰਨ ਬਾਬਾ ਦੀਪ ਸਿੰਘ ਜੀ ਮਹਾਰਾਜ ਦੇ ਚਰਨ ਸਪਰਸ਼ ਕਰ ਕੇ ਬਹੁਤ ਭਾਵੁਕ ਮਹਿਸੂਸ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਪਿਛਲੇ ਮਹੀਨਿਆਂ ਦੇ ਕਠਿਨ ਸਮੇਂ ਦੌਰਾਨ ਕੋਈ ਵੀ ਅਜਿਹਾ ਪਲ ਨਹੀਂ ਸੀ, ਜਦੋਂ ਉਨ੍ਹਾਂ ਨੇ ਸ਼ਹੀਦਾਂ ਸਾਹਿਬ, ਬਾਬਾ ਦੀਪ ਸਿੰਘ ਜੀ ਤੇ ਗੁਰੂ ਰਾਮਦਾਸ ਜੀ ਦੀ ਪਾਵਨ ਧਰਤੀ ਨੂੰ ਯਾਦ ਨਾ ਕੀਤਾ ਹੋਵੇ। ਮਜੀਠੀਆ ਨੇ ਕਿਹਾ ਕਿ ਗੁਰੂ ਸਾਹਿਬ ਨੇ ਉਨ੍ਹਾਂ ਤੇ ਵੱਡੀ ਕਿਰਪਾ ਕੀਤੀ ਹੈ ਤੇ ਉਨ੍ਹਾਂ ਦੀ ਇਹੀ ਅਰਦਾਸ ਹੈ ਕਿ ਸੱਚੇ ਪਾਤਸ਼ਾਹ ਉਨ੍ਹਾਂ ਨੂੰ ਸਦਾ ਆਪਣੇ ਚਰਨਾਂ ਨਾਲ ਜੋੜ ਕੇ ਰੱਖਣ, ਨਾਮ ਦੀ ਦਾਤ, ਖੁਸ਼ੀਆਂ, ਸੁਮੱਤ ਤੇ ਨਿਮਰਤਾ ਬਖਸ਼ਣ।

ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਮਾਮਲੇ ‘ਤੇ ਬੋਲੇ ਮਜੀਠੀਆ

ਇਸ ਦੌਰਾਨ ਬਿਕਰਮ ਸਿੰਘ ਮਜੀਠੀਆ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ‘ਤੇ ਰੋਕ ਦੇ ਮੁੱਦੇ ਤੇ ਵੀ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਕਿਹਾ ਕਿ ਭੁੱਲਰ ਦੀ ਰਿਹਾਈ ਦੀ ਮੰਗ ਉਹ ਲਗਾਤਾਰ ਕਰਦੇ ਆ ਰਹੇ ਹਨ ਤੇ ਉਨ੍ਹਾਂ ਦੀ ਸਰੀਰਕ ਤੇ ਮਾਨਸਿਕ ਹਾਲਤ ਵੀ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਲਗਭਗ 30 ਸਾਲਾਂ ਤੋਂ ਉਹ ਜੇਲ੍ਹ ‘ਚ ਬੰਦ ਹਨ ਤੇ ਕਾਨੂੰਨ ਅਨੁਸਾਰ ਉਨ੍ਹਾਂ ਦੀ ਰਿਹਾਈ ਬਣਦੀ ਹੈ। ਮਜੀਠੀਆ ਨੇ ਦੋਸ਼ ਲਗਾਇਆ ਕਿ ਭੁੱਲਰ ਨੂੰ ਸਿਰਫ਼ ਇਸ ਲਈ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਕਿਉਂਕਿ ਉਹ ਇੱਕ ਗੁਰਸਿੱਖ ਹਨ ਤੇ ਉਨ੍ਹਾਂ ਨੇ ਪੰਜਾਬ ‘ਚ ਹੋਈਆਂ ਬੇਇਨਸਾਫੀਆਂ ਤੇ 1984 ਦੇ ਘਟਨਾਕ੍ਰਮ ਦੇ ਖ਼ਿਲਾਫ਼ ਆਵਾਜ਼ ਉਠਾਈ ਸੀ।

ਮਜੀਠੀਆ ਨੇ ਕਿਹਾ ਕਿ ਸਾਰੇ ਬੰਦੀ ਸਿੰਘਾਂ ਦੀ ਰਿਹਾਈ ਮਨੁੱਖੀ ਤੇ ਕਾਨੂੰਨੀ ਆਧਾਰ ‘ਤੇ ਹੋਣੀ ਚਾਹੀਦੀ ਹੈ। ਜੇਕਰ ਉਨ੍ਹਾਂ ਦੀ ਪਟੀਸ਼ਨ ਰੱਦ ਕੀਤੀ ਗਈ ਹੈ ਤਾਂ ਇਹ ਬੇਹੱਦ ਅਫਸੋਸਜਨਕ ਹੈ ਤੇ ਉਹ ਇਸ ਫੈਸਲੇ ਨਾਲ ਸਹਿਮਤ ਨਹੀਂ ਹਨ।

Follow Us
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ...
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ...
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ...
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?...
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ...
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ...
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ...
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ...
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration...