ਮੋਹਾਲੀ ਕੋਰਟ ਪਹੁੰਚੇ ਮਜੀਠੀਆ, ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ, 18 ਅਪ੍ਰੈਲ ਨੂੰ ਹੋਵੇਗੀ ਅਗਲੀ ਸੁਣਵਾਈ

Published: 

07 Mar 2026 15:48 PM IST

ਵਿਜੀਲੈਂਸ ਵਿਭਾਗ ਨੇ 22 ਅਗਸਤ, 2025 ਨੂੰ ਮੋਹਾਲੀ ਦੀ ਇੱਕ ਅਦਾਲਤ ਵਿੱਚ ਬਿਕਰਮ ਸਿੰਘ ਮਜੀਠੀਆ ਖਿਲਾਫ ਚਾਰਜਸ਼ੀਟ ਦਾਇਰ ਕੀਤੀ। ਵਿਜੀਲੈਂਸ ਵਿਭਾਗ ਨੇ ਇਸ ਮਾਮਲੇ ਵਿੱਚ 200 ਤੋਂ ਵੱਧ ਗਵਾਹਾਂ ਨੂੰ ਪੇਸ਼ ਕੀਤਾ ਹੈ ਅਤੇ 40,000 ਤੋਂ ਵੱਧ ਪੰਨਿਆਂ ਦੀ ਚਾਰਜਸ਼ੀਟ ਪੇਸ਼ ਕੀਤੀ ਹੈ। ਜਿਨ੍ਹਾਂ ਨੂੰ ਚਾਰ ਟਰੰਕਾਂ ਵਿੱਚ ਅਦਾਲਤ ਵਿੱਚ ਲਿਆਂਦਾ ਗਿਆ ਸੀ।

ਮੋਹਾਲੀ ਕੋਰਟ ਪਹੁੰਚੇ ਮਜੀਠੀਆ, ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ, 18 ਅਪ੍ਰੈਲ ਨੂੰ ਹੋਵੇਗੀ ਅਗਲੀ ਸੁਣਵਾਈ

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਅੱਜ (ਸ਼ਨੀਵਾਰ) ਨੂੰ ਮੋਹਾਲੀ ਦੀ ਇੱਕ ਅਦਾਲਤ ਵਿੱਚ ਆਪਣੇ ਖਿਲਾਫ ਦਾਇਰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਪੇਸ਼ ਹੋਏ। ਮਜੀਠੀਆ ਨੇ ਆਪਣੀ ਹਾਜ਼ਰੀ ਦਰਜ ਕਰਵਾਈ ਅਤੇ ਮਾਮਲੇ ਦੀ ਅਗਲੀ ਸੁਣਵਾਈ 18 ਅਪ੍ਰੈਲ ਨੂੰ ਹੋਵੇਗੀ।

ਇਸ ਮਾਮਲੇ ਵਿੱਚ ਵਿਜੀਲੈਂਸ ਵਿਭਾਗ ਨੇ 22 ਅਗਸਤ, 2025 ਨੂੰ ਮੋਹਾਲੀ ਦੀ ਇੱਕ ਅਦਾਲਤ ਵਿੱਚ ਬਿਕਰਮ ਸਿੰਘ ਮਜੀਠੀਆ ਖਿਲਾਫ ਚਾਰਜਸ਼ੀਟ ਦਾਇਰ ਕੀਤੀ। ਵਿਜੀਲੈਂਸ ਵਿਭਾਗ ਨੇ ਇਸ ਮਾਮਲੇ ਵਿੱਚ 200 ਤੋਂ ਵੱਧ ਗਵਾਹਾਂ ਨੂੰ ਪੇਸ਼ ਕੀਤਾ ਹੈ ਅਤੇ 40,000 ਤੋਂ ਵੱਧ ਪੰਨਿਆਂ ਦੀ ਚਾਰਜਸ਼ੀਟ ਪੇਸ਼ ਕੀਤੀ ਹੈ। ਜਿਨ੍ਹਾਂ ਨੂੰ ਚਾਰ ਟਰੰਕਾਂ ਵਿੱਚ ਅਦਾਲਤ ਵਿੱਚ ਲਿਆਂਦਾ ਗਿਆ ਸੀ। ਇਸ ਦੌਰਾਨ, ਮਜੀਠੀਆ ਨੇ ਜ਼ਮਾਨਤ ਲਈ ਹਾਈ ਕੋਰਟ ਤੋਂ ਬਾਅਦ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ। ਜਿੱਥੇ ਮਾਮਲੇ ਦੀ ਸੁਣਵਾਈ 19 ਜਨਵਰੀ ਨੂੰ ਹੋਵੇਗੀ।

ਮਜੀਠੀਆ ਨੂੰ ਅੰਮ੍ਰਿਤਸਰ ਤੋਂ ਕੀਤਾ ਸੀ ਗ੍ਰਿਫ਼ਤਾਰ

ਮਜੀਠੀਆ ਨੂੰ 25 ਜੂਨ ਨੂੰ ਵਿਜੀਲੈਂਸ ਬਿਊਰੋ ਨੇ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਸੀ। ਉਸ ‘ਤੇ ਆਪਣੀ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਇਲਜ਼ਾਮ ਹੈ। ਇਸ ਤੋਂ ਪਹਿਲਾਂ 2021 ਵਿੱਚ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ, ਮਜੀਠੀਆ ‘ਤੇ ਐਨਡੀਪੀਐਸ ਐਕਟ ਤਹਿਤ ਵੀ ਦੋਸ਼ ਲਗਾਇਆ ਗਿਆ ਸੀ।

ਹੁਣ ਤੱਕ ਛੇ ਲੋਕਾਂ ਦੇ ਬਿਆਨ ਦਰਜ ਕੀਤੇ ਜਾ ਚੁੱਕੇ ਹਨ। ਜਿਨ੍ਹਾਂ ਵਿੱਚ ਸਾਬਕਾ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਸਿਧਾਰਥ ਚਟੋਪਾਧਿਆਏ ਅਤੇ ਈਡੀ ਦੇ ਸਾਬਕਾ ਡਿਪਟੀ ਡਾਇਰੈਕਟਰ ਸ਼ਾਮਲ ਹਨ। ਪੰਜਾਬ, ਹਿਮਾਚਲ ਪ੍ਰਦੇਸ਼, ਦਿੱਲੀ ਅਤੇ ਉੱਤਰ ਪ੍ਰਦੇਸ਼ ਵਿੱਚ ਮਜੀਠੀਆ ਦੀਆਂ ਜਾਇਦਾਦਾਂ ‘ਤੇ ਛਾਪੇਮਾਰੀ ਕੀਤੀ ਗਈ ਹੈ। ਸਰਕਾਰ ਦਾ ਦਾਅਵਾ ਹੈ ਕਿ ਉਸ ਕੋਲ ਠੋਸ ਸਬੂਤ ਹਨ, ਜਦੋਂ ਕਿ ਮਜੀਠੀਆ ਦੇ ਵਕੀਲ ਇਸ ਮਾਮਲੇ ਨੂੰ ਰਾਜਨੀਤੀ ਤੋਂ ਪ੍ਰੇਰਿਤ ਅਤੇ ਬੇਬੁਨਿਆਦ ਦੱਸ ਰਹੇ ਹਨ।

Follow Us