ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਹੋਵੇਗੀ ਸੁਣਵਾਈ, ਹਾਈਕੋਰਟ ਤੋਂ ਆ ਸਕਦਾ ਹੈ ਕੋਈ ਫੈਸਲਾ

Updated On: 

29 Oct 2025 10:35 AM IST

ਵਿਜੀਲੈਂਸ ਨੇ 700 ਕਰੋੜ ਦੀ ਆਮਦਨ ਤੋਂ ਵੱਧ ਜਾਇਦਾਦ ਦਾ ਖੁਲਾਸਾ ਚਾਰਜਸ਼ੀਟ 'ਚ ਕੀਤਾ ਹੈ। ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼ ਤੇ ਦਿੱਲੀ 'ਚ 15 ਟਿਕਾਣਿਆਂ 'ਤੇ ਜਾਂਚ ਤੋਂ ਬਾਅਦ ਚਾਰਜਸ਼ੀਟ ਤਿਆਰ ਕੀਤੀ ਹੈ। ਚਾਰਜਸ਼ੀਟ 'ਚ ਕਈ ਅਕਾਲੀ ਤੇ ਭਾਜਪਾ ਆਗੂਆਂ ਦੇ ਬਿਆਨ ਵੀ ਦਰਜ ਕੀਤੇ ਗਏ ਹਨ। ਉੱਥੇ ਹੀ, ਦਾਅਵਾ ਕੀਤਾ ਜਾ ਰਿਹਾ ਹੈ ਕਿ ਵਿਜੀਲੈਂਸ ਨੇ ਤੈਅ ਸਮੇਂ 'ਤੇ ਚਾਰਜਸ਼ੀਟ ਦਾਖਲ ਕੀਤੀ ਹੈ।

ਮਜੀਠੀਆ ਦੀ ਜ਼ਮਾਨਤ ਪਟੀਸ਼ਨ ਤੇ ਅੱਜ ਹੋਵੇਗੀ ਸੁਣਵਾਈ, ਹਾਈਕੋਰਟ ਤੋਂ ਆ ਸਕਦਾ ਹੈ ਕੋਈ ਫੈਸਲਾ
Follow Us On

ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਸੁਣਵਾਈ ਹੋਵੇਗੀ। ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਇਹ ਸੁਣਵਾਈ ਹੋਵੇਗੀ। ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਨੂੰ ਲੈ ਕੇ ਹਾਈਕੋਰਟ ਕੋਈ ਫੈਸਲਾ ਲੈ ਸਕਦਾ ਹੈ। ਪਿਛਲੀ ਸੁਣਵਾਈ ਦੌਰਾਨ ਅਦਾਲਤ ਨੇ ਕਿਹਾ ਸੀ ਕਿ ਹੁਣ ਇਸ ਮਾਮਲੇ ‘ਚ ਬਹਿਸ ਦੀ ਜ਼ਰੂਰਤ ਨਹੀਂ ਹੈ, ਕਿਉਂਕਿ ਮੁਲਜ਼ਮ ਖਿਲਾਫ਼ ਚਾਰਜਸ਼ੀਟ ਦਾਖ਼ਲ ਹੋ ਚੁੱਕੀ ਹੈ।

ਹਾਲਾਂਕਿ, ਵਿਜੀਲੈਂਸ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਜਵਾਬ ਦਾਖ਼ਲ ਕੀਤਾ ਜਾਵੇਗਾ। ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਆਮਦਨ ਤੋਂ ਵੱਧ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਜਾਵੇਗਾ। ਉਹ ਇਸ ਸਮੇਂ ਨਾਭਾ ਜੇਲ੍ਹ ‘ਚ ਬੰਦ ਹਨ। ਉਨ੍ਹਾਂ ਨੂੰ ਜੇਲ੍ਹ ‘ਚ ਮਿਲਣ ਲਈ ਹਰਸਿਮਰਤ ਕੌਰ ਬਾਦਲ ਤੇ ਡੇਰਾ ਬਿਆਸ ਦੇ ਸਾਬਕਾ ਮੁੱਖੀ ਗੁਰਿੰਦਰ ਸਿੰਘ ਢਿੱਲੋਂ ਵੀ ਪਹੁੰਚੇ ਸਨ।

40 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਪੇਸ਼

ਇਸ ਮਾਮਲੇ ‘ਚ ਵਿਜੀਲੈਂਸ ਬਿਊਰੋ ਨੇ ਮਜੀਠੀਆ ਵਿਰੁੱਧ ਸਖ਼ਤ ਰੁਖ਼ ਅਪਣਾਇਆ ਹੈ। 23 ਅਗਸਤ ਨੂੰ ਵਿਜੀਲੈਂਸ ਬਿਊਰੋ ਨੇ ਅਦਾਲਤ ‘ਚ ਉਨ੍ਹਾਂ ਵਿਰੁੱਧ 40 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ। ਇਸ ਚਾਰਜਸ਼ੀਟ ‘ਚ 200 ਗਵਾਹਾਂ ਤੇ 700 ਕਰੋੜ ਰੁਪਏ ਦੀ ਬੇਨਾਮੀ ਜਾਇਦਾਦ ਦੇ ਵੇਰਵੇ ਹਨ। ਸਰਕਾਰੀ ਵਕੀਲ ਦਾ ਕਹਿਣਾ ਹੈ ਕਿ ਇਸ ‘ਚ 400 ਤੋਂ ਵੱਧ ਬੈਂਕ ਖਾਤਿਆਂ ਦਾ ਜ਼ਿਕਰ ਹੈ, ਜਿਨ੍ਹਾਂ ਦੇ ਪਿਛਲੇ 10 ਸਾਲਾਂ ਦੇ ਰਿਕਾਰਡ ਦੀ ਜਾਂਚ ਕੀਤੀ ਗਈ ਹੈ।

ਵਿਜੀਲੈਂਸ ਨੇ 700 ਕਰੋੜ ਦੀ ਆਮਦਨ ਤੋਂ ਵੱਧ ਜਾਇਦਾਦ ਦਾ ਖੁਲਾਸਾ ਚਾਰਜਸ਼ੀਟ ‘ਚ ਕੀਤਾ ਹੈ। ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼ ਤੇ ਦਿੱਲੀ ‘ਚ 15 ਟਿਕਾਣਿਆਂ ‘ਤੇ ਜਾਂਚ ਤੋਂ ਬਾਅਦ ਚਾਰਜਸ਼ੀਟ ਤਿਆਰ ਕੀਤੀ ਹੈ। ਚਾਰਜਸ਼ੀਟ ‘ਚ ਕਈ ਅਕਾਲੀ ਤੇ ਭਾਜਪਾ ਆਗੂਆਂ ਦੇ ਬਿਆਨ ਵੀ ਦਰਜ ਕੀਤੇ ਗਏ ਹਨ। ਉੱਥੇ ਹੀ, ਦਾਅਵਾ ਕੀਤਾ ਜਾ ਰਿਹਾ ਹੈ ਕਿ ਵਿਜੀਲੈਂਸ ਨੇ ਤੈਅ ਸਮੇਂ ‘ਤੇ ਚਾਰਜਸ਼ੀਟ ਦਾਖਲ ਕੀਤੀ ਹੈ।

ਜਦੋਂ ਮੀਡਿਆ ਨੇ ਐਡਵੋਕੇਟ ਫੈਰੀ ਸੋਫ਼ਤ ਨੂੰ ਸਵਾਲ ਕੀਤਾ ਸੀ ਕਿ ਪਹਿਲਾਂ ਦਾ 540 ਕਰੋੜ ਦੀ ਸੰਪਤੀ ਕਹੀ ਜਾ ਰਹੀ ਸੀ, ਜਦੋਂ ਕਿ ਹੁਣ 700 ਕਰੋੜ ਹੋ ਗਈ ਹੈ। ਇਸ ‘ਤੇ ਉਨ੍ਹਾਂ ਨੇ ਜਵਾਬ ਦਿੱਤਾ ਸੀ ਕਿ ਵਿਜੀਲੈਂਸ ਟੀਮ ਕਰੀਬ ਦੋ ਮਹੀਨਿਆਂ ਤੋਂ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।