ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਲਗਾਤਾਰ ਦੂਜੇ ਦਿਨ ਸੁਣਵਾਈ, ਆ ਸਕਦਾ ਹੈ ਕੋਈ ਫੈਸਲਾ
Bikram Majithia Bail Petition: ਬਿਕਰਮ ਸਿੰਘ ਮਜੀਠੀਆ ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਨਿਊ ਨਾਭਾ ਜੇਲ੍ਹ 'ਚ ਬੰਦ ਹਨ। ਵਿਜੀਲੈਂਸ ਬਿਊਰੋ ਨੇ ਬਿਕਰਮ ਸਿੰਘ ਮਜੀਠੀਆ 25 ਜੂਨ ਨੂੰ ਉਨ੍ਹਾਂ ਦੀ ਅੰਮ੍ਰਿਤਸਰ ਰਿਹਾਇਸ਼ ਤੋਂ ਗ੍ਰਿਫ਼ਤਾਰੀ ਕੀਤਾ ਸੀ। ਉਨ੍ਹਾਂ ਖਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਕੇਸ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਤੋਂ ਹੀ ਉਹ ਜੇਲ੍ਹ 'ਚ ਬੰਦ ਹਨ।
ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਮੁੜ ਸੁਣਵਾਈ
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਲਗਾਤਾਰ ਦੂਜੇ ਦਿਨ ਸੁਣਵਾਈ ਹੋਵੇਗੀ। ਉਮੀਦ ਕੀਤੀ ਜਾ ਰਹੀ ਹੈ ਕਿ ਅੱਜ ਇਸ ਪਟੀਸ਼ਨ ‘ਤੇ ਕੋਈ ਫੈਸਲਾ ਆ ਸਕਦਾ ਹੈ। ਬੀਤੇ ਦਿਨ ਮਜੀਠੀਆ ਦੇ ਵਕੀਲਾਂ ਵੱਲੋਂ ਦਲੀਲਾਂ ਪੇਸ਼ ਕੀਤੀਆਂ ਗਈਆ ਸਨ। ਇਸ ਮੁੱਦੇ ‘ਤੇ ਕਰੀਬ ਤਿੰਨ ਘੰਟੇ ਤੱਕ ਸੁਣਵਾਈ ਚਲਦੀ ਰਹੀ। ਸਵੇਰ ਤੋਂ ਸ਼ੂਰ ਹੋਈ ਸੁਣਵਾਈ ਲੰਚ ਬ੍ਰੇਕ ਤੋਂ ਬਾਅਦ ਵੀ ਜਾਰੀ ਰਹੀ। ਮਜੀਠੀਆ ਦੇ ਵਕੀਲਾਂ ਨੇ ਸਾਰੇ ਤੱਥ ਤੇ ਦਲੀਲਾਂ ਪੇਸ਼ ਕੀਤੀਆਂ। ਹੁਣ ਲਗਾਤਾਰ ਦੂਜੇ ਦਿਨ ਦੀ ਸੁਣਵਾਈ ਤੋਂ ਬਾਅਦ ਕੋਈ ਫੈਸਲਾ ਆ ਸਕਦਾ ਹੈ।
ਅੰਮ੍ਰਿਤਸਰ ਰਿਹਾਇਸ਼ ਤੋਂ ਕੀਤਾ ਸੀ ਗ੍ਰਿਫ਼ਤਾਰ
ਦੱਸ ਦੇਈਏ ਕਿ ਬਿਕਰਮ ਸਿੰਘ ਮਜੀਠੀਆ ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਨਿਊ ਨਾਭਾ ਜੇਲ੍ਹ ‘ਚ ਬੰਦ ਹਨ। ਵਿਜੀਲੈਂਸ ਬਿਊਰੋ ਨੇ ਬਿਕਰਮ ਸਿੰਘ ਮਜੀਠੀਆ 25 ਜੂਨ ਨੂੰ ਉਨ੍ਹਾਂ ਦੀ ਅੰਮ੍ਰਿਤਸਰ ਰਿਹਾਇਸ਼ ਤੋਂ ਗ੍ਰਿਫ਼ਤਾਰੀ ਕੀਤਾ ਸੀ। ਉਨ੍ਹਾਂ ਖਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਕੇਸ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਤੋਂ ਹੀ ਉਹ ਜੇਲ੍ਹ ‘ਚ ਬੰਦ ਹਨ। ਇਸ ਦੌਰਾਨ ਵਿਜੀਲੈਂਸ ਨੇ ਹਿਮਾਚਲ ਪ੍ਰਦੇਸ਼, ਦਿੱਲੀ ਤੇ ਉੱਤਰ ਪ੍ਰਦੇਸ਼ ਸਮੇਤ ਮਜੀਠੀਆ ਦੇ ਕਈ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਤੇ ਕਈ ਅਹਿਮ ਸਬੂਤ ਇਕੱਠੇ ਕੀਤੇ।
ਵਿਜੀਲੈਂਸ ਬਿਊਰੋ ਦੀ ਕੋਸ਼ਿਸ਼ ਹੈ ਕਿ ਇਹ ਕੇਸ ਅਦਾਲਤ ‘ਚ ਕਮਜ਼ੋਰ ਨਾ ਪਵੇ। ਇਸ ਦੇ ਤਹਿਤ 22 ਅਗਸਤ ਨੂੰ ਵਿਜੀਲੈਂਸ ਨੇ ਚਾਰਜਸ਼ੀਟ ਦਾਖਲ ਕੀਤੀ। ਇਹ ਚਾਰਜਸ਼ੀਟ 40 ਹਜ਼ਾਰ ਪੰਨਿਆਂ ਦੀ ਦੱਸੀ ਗਈ, ਜਿਸ ‘ਚ ਕਈ ਦਸਤਾਵੇਜ਼ੀ ਸਬੂਤ ਤੇ 200 ਤੋਂ ਵੱਧ ਗਵਾਹਾਂ ਦੇ ਨਾਮ ਸ਼ਾਮਲ ਦੱਸੇ ਜਾ ਰਹੇ ਹਨ।
700 ਕਰੋੜ ਦੀ ਆਮਦਨ ਤੋਂ ਵੱਧ ਜਾਇਦਾਦ
ਵਿਜੀਲੈਂਸ ਨੇ 700 ਕਰੋੜ ਰੁਪਏ ਦੀ ਗੈਰ-ਕਾਨੂੰਨੀ ਪ੍ਰਾਪਰਟੀ ਦਾ ਖੁਲਾਸਾ ਚਾਰਜਸ਼ੀਟ ‘ਚ ਕੀਤਾ। ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਦਿੱਲੀ ਤੇ ਉੱਤਰ ਪ੍ਰਦੇਸ਼ ਸਮੇਤ ਹੋਰ ਟਿਕਾਣਿਆਂ ‘ਤੇ ਛਾਪੇਮਾਰੀ ਕਰਦੇ ਹੋਏ ਚਾਰਜਸ਼ੀਟ ਤਿਆਰ ਕੀਤੀ ਗਈ। ਚਾਰਜਸ਼ੀਟ ‘ਚ ਕਈ ਪਾਰਟੀਆਂ ਦੇ ਆਗੂਆਂ ਤੇ ਪੁਲਿਸ ਅਫ਼ਸਰਾਂ ਦੇ ਬਿਆਨ ਵੀ ਦਰਜ ਕੀਤੇ ਗਏ ਹਨ। ਵਿਜੀਲੈਂਸ ਬਿਊਰੋ ਦਾ ਕਹਿਣਾ ਹੈ ਕਿ ਚਾਰਜਸ਼ੀਟ ਤੈਅ ਸਮੇਂ ‘ਚ ਦਾਖਲ ਕੀਤੀ ਗਈ ਸੀ।
