ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ, ਪੰਜਾਬ ਸਰਕਾਰ ਜਵਾਬ ਕਰੇਗੀ ਦਾਖਲ
Bikram Singh Majithia: ਬਿਕਰਮ ਸਿੰਘ ਮਜੀਠੀਆ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਚ ਨਿਊ ਨਾਭਾ ਜੇਲ੍ਹ ਚ ਬੰਦ ਹਨ। ਵਿਜੀਲੈਂਸ ਬਿਊਰੋ ਨੇ ਬਿਕਰਮ ਸਿੰਘ ਮਜੀਠੀਆ 25 ਜੂਨ ਨੂੰ ਉਨ੍ਹਾਂ ਦੀ ਅੰਮ੍ਰਿਤਸਰ ਰਿਹਾਇਸ਼ ਤੋਂ ਗ੍ਰਿਫ਼ਤਾਰੀ ਕੀਤਾ ਸੀ। ਉਨ੍ਹਾਂ ਖਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਕੇਸ ਦਰਜ ਕੀਤਾ ਗਿਆ ਸੀ।
ਬਿਕਰਮ ਮਜੀਠੀਆ
ਪੰਜਾਬ ਦੇ ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆਂ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਵੇਗੀ। ਉਹ ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਜੇਲ੍ਹ ‘ਚ ਬੰਦ ਹਨ। ਇਸ ਦੌਰਾਨ ਉਨ੍ਹਾਂ ਨੇ ਸੁਪਰੀਮ ਕੋਰਟ ‘ਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ, ਇਸ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਜਵਾਬ ਦਾਖਲ ਕੀਤਾ ਜਾਵੇਗਾ। ਪਿਛਲੀ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਸੁਣਵਾਈ ਦੇ ਲਈ ਸਮਾਂ ਮੰਗਿਆ ਸੀ। ਦੱਸ ਦੇਈਏ ਕਿ ਮਜੀਠੀਆ 2025 ਤੋਂ ਜੇਲ੍ਹ ‘ਚ ਬੰਦ ਹਨ।
ਇਸ ਤੋਂ ਪਹਿਲਾਂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਦੌਰਾਨ ਅਦਾਲਤ ਨੇ ਸਾਰੀਆਂ ਦਲੀਲਾਂ ਤੇ ਤੱਥ ਸੁਣਨ ਤੋਂ ਬਾਅਦ, ਅਗਲੀ ਸੁਣਵਾਈ ਸੋਮਵਾਰ ਨੂੰ ਨਿਰਧਾਰਤ ਕੀਤੀ ਸੀ। ਇਸ ਤੋਂ ਪਹਿਲਾਂ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਵੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਤੇ ਸੁਣਵਾਈ ਹੋ ਚੁੱਕੀ ਹੈ, ਹਾਲਾਂਕਿ ਉਨ੍ਹਾਂ ਨੂੰ ਰਾਹਤ ਨਹੀਂ ਮਿਲੀ।
ਅੰਮ੍ਰਿਤਸਰ ਰਿਹਾਇਸ਼ ਤੋਂ ਕੀਤਾ ਸੀ ਗ੍ਰਿਫ਼ਤਾਰ
ਦੱਸ ਦੇਈਏ ਕਿ ਬਿਕਰਮ ਸਿੰਘ ਮਜੀਠੀਆ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਚ ਨਿਊ ਨਾਭਾ ਜੇਲ੍ਹ ਚ ਬੰਦ ਹਨ। ਵਿਜੀਲੈਂਸ ਬਿਊਰੋ ਨੇ ਬਿਕਰਮ ਸਿੰਘ ਮਜੀਠੀਆ 25 ਜੂਨ ਨੂੰ ਉਨ੍ਹਾਂ ਦੀ ਅੰਮ੍ਰਿਤਸਰ ਰਿਹਾਇਸ਼ ਤੋਂ ਗ੍ਰਿਫ਼ਤਾਰੀ ਕੀਤਾ ਸੀ। ਉਨ੍ਹਾਂ ਖਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਕੇਸ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਤੋਂ ਹੀ ਉਹ ਜੇਲ੍ਹ ਚ ਬੰਦ ਹਨ। ਇਸ ਦੌਰਾਨ ਵਿਜੀਲੈਂਸ ਨੇ ਹਿਮਾਚਲ ਪ੍ਰਦੇਸ਼, ਦਿੱਲੀ ਤੇ ਉੱਤਰ ਪ੍ਰਦੇਸ਼ ਸਮੇਤ ਮਜੀਠੀਆ ਦੇ ਕਈ ਟਿਕਾਣਿਆਂ ਤੇ ਛਾਪੇਮਾਰੀ ਕੀਤੀ ਤੇ ਕਈ ਅਹਿਮ ਸਬੂਤ ਇਕੱਠੇ ਕੀਤੇ।
ਵਿਜੀਲੈਂਸ ਬਿਊਰੋ ਦੀ ਕੋਸ਼ਿਸ਼ ਹੈ ਕਿ ਇਹ ਕੇਸ ਅਦਾਲਤ ਚ ਕਮਜ਼ੋਰ ਨਾ ਪਵੇ। ਇਸ ਦੇ ਤਹਿਤ 22 ਅਗਸਤ ਨੂੰ ਵਿਜੀਲੈਂਸ ਨੇ ਚਾਰਜਸ਼ੀਟ ਦਾਖਲ ਕੀਤੀ। ਇਹ ਚਾਰਜਸ਼ੀਟ 40 ਹਜ਼ਾਰ ਪੰਨਿਆਂ ਦੀ ਦੱਸੀ ਗਈ, ਜਿਸ ਚ ਕਈ ਦਸਤਾਵੇਜ਼ੀ ਸਬੂਤ ਤੇ 200 ਤੋਂ ਵੱਧ ਗਵਾਹਾਂ ਦੇ ਨਾਮ ਸ਼ਾਮਲ ਦੱਸੇ ਜਾ ਰਹੇ ਹਨ।
700 ਕਰੋੜ ਦੀ ਆਮਦਨ ਤੋਂ ਵੱਧ ਜਾਇਦਾਦ
ਵਿਜੀਲੈਂਸ ਨੇ 700 ਕਰੋੜ ਰੁਪਏ ਦੀ ਗੈਰ-ਕਾਨੂੰਨੀ ਪ੍ਰਾਪਰਟੀ ਦਾ ਖੁਲਾਸਾ ਚਾਰਜਸ਼ੀਟ ਚ ਕੀਤਾ। ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਦਿੱਲੀ ਤੇ ਉੱਤਰ ਪ੍ਰਦੇਸ਼ ਸਮੇਤ ਹੋਰ ਟਿਕਾਣਿਆਂ ਤੇ ਛਾਪੇਮਾਰੀ ਕਰਦੇ ਹੋਏ ਚਾਰਜਸ਼ੀਟ ਤਿਆਰ ਕੀਤੀ ਗਈ। ਚਾਰਜਸ਼ੀਟ ਚ ਕਈ ਪਾਰਟੀਆਂ ਦੇ ਆਗੂਆਂ ਤੇ ਪੁਲਿਸ ਅਫ਼ਸਰਾਂ ਦੇ ਬਿਆਨ ਵੀ ਦਰਜ ਕੀਤੇ ਗਏ ਹਨ। ਵਿਜੀਲੈਂਸ ਬਿਊਰੋ ਦਾ ਕਹਿਣਾ ਹੈ ਕਿ ਚਾਰਜਸ਼ੀਟ ਤੈਅ ਸਮੇਂ ਚ ਦਾਖਲ ਕੀਤੀ ਗਈ ਸੀ।
