AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਬਿਕਰਮ ਮਜੀਠੀਆ ਅੱਜ ਨਾਭਾ ਜੇਲ੍ਹ ‘ਚੋਂ ਆਉਣਗੇ ਬਾਹਰ, ਪਤਨੀ ਗਨੀਵ ਕੌਰ ਨੇ ਦਿੱਤੀ ਜਾਣਕਾਰੀ

Bikram Majithia New Nabha Jail: ਦੱਸ ਦੇਈਏ ਕਿ ਬਿਕਰਮ ਸਿੰਘ ਮਜੀਠੀਆ ਆਮਦਨ ਤੋਂ ਵੱਧ ਜਾਇਦਾਦ ਮਾਮਲੇ' ਚ ਨਿਊ ਨਾਭਾ ਜੇਲ੍ਹ 'ਚ ਬੰਦ ਹਨ। ਵਿਜੀਲੈਂਸ ਬਿਊਰੋ ਨੇ ਬਿਕਰਮ ਸਿੰਘ ਮਜੀਠੀਆ 25 ਜੂਨ ਨੂੰ ਉਨ੍ਹਾਂ ਦੀ ਅੰਮ੍ਰਿਤਸਰ ਰਿਹਾਇਸ਼ ਤੋਂ ਗ੍ਰਿਫ਼ਤਾਰੀ ਕੀਤਾ ਸੀ। ਉਨ੍ਹਾਂ ਖਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਕੇਸ ਦਰਜ ਕੀਤਾ ਗਿਆ ਸੀ।

ਬਿਕਰਮ ਮਜੀਠੀਆ ਅੱਜ ਨਾਭਾ ਜੇਲ੍ਹ 'ਚੋਂ ਆਉਣਗੇ ਬਾਹਰ, ਪਤਨੀ ਗਨੀਵ ਕੌਰ ਨੇ ਦਿੱਤੀ ਜਾਣਕਾਰੀ
ਬਿਕਰਮ ਮਜੀਠੀਆ ਅੱਜ ਨਾਭਾ ਜੇਲ੍ਹ ‘ਚੋਂ ਆਉਣਗੇ, ਪਤਨੀ ਗਨੀਵ ਕੌਰ ਨੇ ਦਿੱਤੀ ਜਾਣਕਾਰੀ
tv9-punjabi
| Updated On: 03 Feb 2026 12:29 PM IST

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ‘ਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆਂ ਅੱਜ ਜੇਲ੍ਹ ਤੋਂ ਬਾਹਰ ਆਉਣਗੇ। ਉਨ੍ਹਾਂ ਦੀ ਪਤਨੀ ਗਨੀਵ ਕੌਰ ਮਜੀਠੀਆ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਕਿ ਬਿਕਰਮ ਸਿੰਘ ਮਜੀਠੀਆ ਅੱਜ ਸਵੇਰ 10:30 ਵਜੇ ਜੇਲ੍ਹ ਤੋਂ ਬਾਹਰ ਆਉਣਗੇ।

ਗਨੀਵ ਕੌਰ ਨੇ ਲਿਖਿਆ, “ਗੁਰੂ ਸਾਹਿਬ ਜੀ ਦਾ ਕੋਟਾਨ-ਕੋਟਿ ਸ਼ੁਕਰਾਨਾ। ਸਾਰੇ ਭੈਣਾਂ-ਭਰਾਂਵਾਂ, ਸਮੂਹ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਸਾਹਿਬਾਨਾਂ ਦਾ ਤਹਿ ਦਿਲੋ ਧੰਨਵਾਦ। ਅੱਜ ਮਾਣਯੋਗ ਸੁਪਰੀਮ ਕੋਰਟ ਵੱਲੋਂ ਬਿਕਰਮ ਜੀ ਨੂੰ ਜ਼ਮਾਨਤ ਮਿਲੀ ਹੈ। ਗੁਰੂ ਸਾਹਿਬ ਦੀ ਰਹਿਮਤ, ਬਖ਼ਸ਼ਿਸ਼ ਸਦਕਾ, ਸੱਚ ਸਾਹਮਣੇ ਆਇਆ। ਆਖਿਰ ਸੱਚ ਦੀ ਜਿੱਤ ਹੋਈ ਹੈ। ਬਿਕਰਮ ਜੀ ਕੱਲ੍ਹ ਸਵੇਰੇ 10:30 ਵਜੇ ਨਾਭਾ ਜੇਲ੍ਹ ਤੋਂ ਬਾਹਰ ਆਉਣਗੇ।” ਦੱਸ ਦੇਈਏ ਕਿ ਬੀਤੇ ਦਿਨ ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲੀ ਸੀ।

ਅੰਮ੍ਰਿਤਸਰ ਰਿਹਾਇਸ਼ ਤੋਂ ਕੀਤਾ ਸੀ ਗ੍ਰਿਫ਼ਤਾਰ

ਦੱਸ ਦੇਈਏ ਕਿ ਬਿਕਰਮ ਸਿੰਘ ਮਜੀਠੀਆ ਆਮਦਨ ਤੋਂ ਵੱਧ ਜਾਇਦਾਦ ਮਾਮਲੇ’ ਚ ਨਿਊ ਨਾਭਾ ਜੇਲ੍ਹ ‘ਚ ਬੰਦ ਹਨ। ਵਿਜੀਲੈਂਸ ਬਿਊਰੋ ਨੇ ਬਿਕਰਮ ਸਿੰਘ ਮਜੀਠੀਆ 25 ਜੂਨ ਨੂੰ ਉਨ੍ਹਾਂ ਦੀ ਅੰਮ੍ਰਿਤਸਰ ਰਿਹਾਇਸ਼ ਤੋਂ ਗ੍ਰਿਫ਼ਤਾਰੀ ਕੀਤਾ ਸੀ। ਉਨ੍ਹਾਂ ਖਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਕੇਸ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਤੋਂ ਹੀ ਉਹ ਜੇਲ੍ਹ ‘ਚ ਬੰਦ ਸਨ। ਇਸ ਦੌਰਾਨ ਵਿਜੀਲੈਂਸ ਨੇ ਹਿਮਾਚਲ ਪ੍ਰਦੇਸ਼, ਦਿੱਲੀ ਤੇ ਉੱਤਰ ਪ੍ਰਦੇਸ਼ ਸਮੇਤ ਮਜੀਠੀਆ ਦੇ ਕਈ ਟਿਕਾਣਿਆਂ ਤੇ ਛਾਪੇਮਾਰੀ ਕੀਤੀ ਤੇ ਕਈ ਅਹਿਮ ਸਬੂਤ ਇਕੱਠੇ ਕੀਤੇ।

700 ਕਰੋੜ ਦੀ ਆਮਦਨ ਤੋਂ ਵੱਧ ਜਾਇਦਾਦ

ਵਿਜੀਲੈਂਸ ਨੇ 700 ਕਰੋੜ ਰੁਪਏ ਦੀ ਗੈਰ-ਕਾਨੂੰਨੀ ਪ੍ਰਾਪਰਟੀ ਦਾ ਖੁਲਾਸਾ ਚਾਰਜਸ਼ੀਟ ‘ਚ ਕੀਤਾ। ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਦਿੱਲੀ ਤੇ ਉੱਤਰ ਪ੍ਰਦੇਸ਼ ਸਮੇਤ ਹੋਰ ਟਿਕਾਣਿਆਂ ਤੇ ਛਾਪੇਮਾਰੀ ਕਰਦੇ ਹੋਏ ਚਾਰਜਸ਼ੀਟ ਤਿਆਰ ਕੀਤੀ ਗਈ। ਚਾਰਜਸ਼ੀਟ ‘ਚ ਕਈ ਪਾਰਟੀਆਂ ਦੇ ਆਗੂਆਂ ਤੇ ਪੁਲਿਸ ਅਫ਼ਸਰਾਂ ਦੇ ਬਿਆਨ ਵੀ ਦਰਜ ਕੀਤੇ ਗਏ ਸਨ। ਵਿਜੀਲੈਂਸ ਬਿਊਰੋ ਦਾ ਕਹਿਣਾ ਹੈ ਕਿ ਚਾਰਜਸ਼ੀਟ ਤੈਅ ਸਮੇਂ ‘ਚ ਦਾਖਲ ਕੀਤੀ ਗਈ ਸੀ।

Follow Us
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ...
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?...
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ...
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ...
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ...
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ...
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration...
ਪੰਜਾਬ ਸਰਕਾਰ ਦੀ ਮਹਿਲਾਵਾਂ ਨੂੰ ਸੌਗਾਤ, 1000 ਮਹੀਨਾ ਦੇਣ ਦਾ ਕੀਤਾ ਐਲਾਨ
ਪੰਜਾਬ ਸਰਕਾਰ ਦੀ ਮਹਿਲਾਵਾਂ ਨੂੰ ਸੌਗਾਤ, 1000 ਮਹੀਨਾ ਦੇਣ ਦਾ ਕੀਤਾ ਐਲਾਨ...
ਕਿਸਾਨ ਦੀ ਧੀ ਸਿਮਰਨਦੀਪ ਕੌਰ IAS ਬਣੀ, ਆਲ ਇੰਡੀਆ 15ਵਾਂ ਰੈਂਕ
ਕਿਸਾਨ ਦੀ ਧੀ ਸਿਮਰਨਦੀਪ ਕੌਰ IAS ਬਣੀ, ਆਲ ਇੰਡੀਆ 15ਵਾਂ ਰੈਂਕ...