ਮਜੀਠਿਆ ਆਮਦਨ ਤੋਂ ਵੱਧ ਜਾਇਦਾਦ ਕੇਸ ਦੀ ਜਾਂਚ ਤੇਜ਼, ਅੱਜ ਈਡੀ ਦੇ ਸਾਬਕਾ ਡਿਪਟੀ ਡਾਇਰੈਕਟਰ ਹੋਣਗੇ ਪੇਸ਼
Bikram Majithia: ਨਿਰੰਜਨ ਸਿੰਘ ਉਹ ਅਧਿਕਾਰੀ ਹਨ, ਜਿਨ੍ਹਾਂ ਨੇ ਮਜੀਠਿਆਂ ਦੇ ਖਿਲਾਫ਼ 2014 'ਚ ਈਡੀ ਦੀ ਜਾਂਚ ਦੌਰਾਨ ਅਹਿਮ ਭੂਮਿਕਾ ਨਿਭਾਈ ਸੀ। ਉਨ੍ਹਾਂ ਨੇ ਦੱਸਿਆ ਸੀ ਕਿ ਪੁਲਿਸ ਵੱਲੋਂ ਦਰਜ ਕੀਤੀ ਗਈ ਐਫਆਈਆਰ 'ਚ ਉਨ੍ਹਾਂ ਦਾ ਨਾਂ ਨਹੀਂ ਸੀ, ਪਰ ਬਾਅਦ 'ਚ ਮੁਲਜ਼ਮਾਂ ਤੋਂ ਪੁੱਛ-ਗਿੱਛ ਕੀਤੀ ਗਈ ਤਾਂ ਉਨ੍ਹਾਂ ਦਾ ਨਾਂ ਸਾਹਮਣੇ ਆਇਆ ਸੀ। ਇਸ ਤੋਂ ਬਾਅਦ ਮਾਮਲੇ 'ਚ ਵਿੱਤੀ ਪਹਿਲੂਆਂ ਦੀ ਜਾਂਚ ਵੀ ਉਨ੍ਹਾਂ ਦੀ ਅਗੁਵਾਈ ਹੇਠ ਕੀਤੀ ਗਈ।
ਬਿਕਰਮ ਸਿੰਘ ਮਜੀਠੀਆ
ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠਿਆਂ ਖਿਲਾਫ਼ ਜਾਂਚ ਤੇਜ਼ ਹੋ ਗਈ ਹੈ। ਇਸ ਹੀ ਸਿਲਸਿਲੇ ‘ਚ ਹੁਣ ਈਡੀ ਦੇ ਸਾਬਕਾ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਅੱਜ ਦੁਪਹਿਰ ਵਿਜੀਲੈਂਸ ਵਿਭਾਗ ਸਾਹਮਣੇ ਪੇਸ਼ ਹੋਣਗੇ ਤੇ ਬਿਆਨ ਦਰਜ ਕਰਵਾਉਣਗੇ। ਇਸ ਤੋਂ ਪਹਿਲਾਂ ਕੱਲ੍ਹ ਸਾਬਕਾ ਡੀਜੀਪੀ ਪੰਜਾਬ ਸਿਧਾਰਥ ਚਟੋਪਾਧਿਆਏ ਵਿਜੀਲੈਂਸ ਸਾਹਮਣੇ ਪੇਸ਼ ਹੋਏ ਸਨ।
ਨਿਰੰਜਨ ਸਿੰਘ ਉਹ ਅਧਿਕਾਰੀ ਹਨ, ਜਿਨ੍ਹਾਂ ਨੇ ਮਜੀਠਿਆਂ ਦੇ ਖਿਲਾਫ਼ 2014 ‘ਚ ਈਡੀ ਦੀ ਜਾਂਚ ਦੌਰਾਨ ਅਹਿਮ ਭੂਮਿਕਾ ਨਿਭਾਈ ਸੀ। ਉਨ੍ਹਾਂ ਨੇ ਦੱਸਿਆ ਸੀ ਕਿ ਪੁਲਿਸ ਵੱਲੋਂ ਦਰਜ ਕੀਤੀ ਗਈ ਐਫਆਈਆਰ ‘ਚ ਉਨ੍ਹਾਂ ਦਾ ਨਾਂ ਨਹੀਂ ਸੀ, ਪਰ ਬਾਅਦ ‘ਚ ਮੁਲਜ਼ਮਾਂ ਤੋਂ ਪੁੱਛ-ਗਿੱਛ ਕੀਤੀ ਗਈ ਤਾਂ ਉਨ੍ਹਾਂ ਦਾ ਨਾਂ ਸਾਹਮਣੇ ਆਇਆ ਸੀ। ਇਸ ਤੋਂ ਬਾਅਦ ਮਾਮਲੇ ‘ਚ ਵਿੱਤੀ ਪਹਿਲੂਆਂ ਦੀ ਜਾਂਚ ਵੀ ਉਨ੍ਹਾਂ ਦੀ ਅਗੁਵਾਈ ਹੇਠ ਕੀਤੀ ਗਈ। ਨਿਰੰਜਨ ਸਿੰਘ ਨੇ ਦੱਸਿਆ ਕਿ 2021 ਉਨ੍ਹਾਂ ਦੇ ਰਿਟਾਇਰਡ ਹੋਣ ਤੱਕ ਇਹ ਜਾਂਚ ਚੱਲ ਰਹੀ ਸੀ ਤੇ ਹੁਣ ਵੀ ਅਦਾਲਤ ‘ਚ ਇਸ ਮਾਮਲੇ ਦੀ ਸਟੇਟਸ ਰਿਪੋਰਟ ਪੇਸ਼ ਕੀਤੀ ਜਾ ਚੁੱਕੀ ਹੈ।


