ਬਿਕਰਮ ਸਿੰਘ ਮਜੀਠੀਆ ਨੂੰ ਕੋਰਟ ਨੇ ਪਾਈ ਝਾੜ, OSD ਖਿਲਾਫ਼ ਬਿਆਨਬਾਜੀ ‘ਤੇ ਲਗਾਈ ਰੋਕ

Updated On: 

30 Oct 2024 12:16 PM

Bikram Singh Majithia: ਇਲਜ਼ਾਮ ਇਹ ਸਨ ਕਿ ਕੁਝ ਦਿਨ ਪਹਿਲਾਂ ਬਿਕਰਮ ਸਿੰਘ ਮਜੀਠਿਆ ਨੇ ਰਾਜਬੀਰ ਸਿੰਘ ਖਿਲਾਫ਼ ਕੁਝ ਆਰੋਪ ਲਗਾਏ ਸਨ। ਇਸ ਤੋਂ ਬਾਅਦ ਨਰਾਜ਼ ਰਾਜਬੀਰ ਸਿੰਘ ਨੇ ਉਨ੍ਹਾਂ ਨੂੰ ਕਾਨੂੰਨੀ ਨੋਟਿਸ ਭੇਜਿਆ ਸੀ ਅਤੇ 48 ਘੰਟਿਆਂ ਦੇ ਅੰਦਰ-ਅੰਦਰ ਮੁਆਫੀ ਮੰਗਣ ਦੀ ਮੰਗ ਕੀਤੀ ਸੀ। ਉਨ੍ਹਾਂ ਕਹਿਣਾ ਸੀ ਕਿ ਬਿਕਰਮ ਸਿੰਘ ਮਜੀਠੀਆ ਦੀ ਬਿਆਨਬਾਜ਼ੀ ਕਾਰਨ ਉਨ੍ਹਾਂ ਦਾ ਅਕਸ ਖਰਾਬ ਹੋਇਆ ਹੈ।

ਬਿਕਰਮ ਸਿੰਘ ਮਜੀਠੀਆ ਨੂੰ ਕੋਰਟ ਨੇ ਪਾਈ ਝਾੜ, OSD ਖਿਲਾਫ਼ ਬਿਆਨਬਾਜੀ ਤੇ ਲਗਾਈ ਰੋਕ

ਬਿਕਰਮ ਸਿੰਘ ਮਜੀਠੀਆ, ਅਕਾਲੀ ਆਗੂ

Follow Us On

Bikram Singh Majithia: ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕੋਰਟ ਨੇ ਝਾੜ ਪਾਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ OSD ਖਿਲਾਫ਼ ਕੀਤੀ ਬਿਆਨਬਾਜ਼ੀ ਨੂੰ ਲੈ ਕੇ ਕੋਰਟ ਨੇ ਉਨ੍ਹਾਂ ਝਾੜ ਪਾਈ ਹੈ। ਕੋਰਟ ਨੇ ਬਿਕਰਮ ਸਿੰਘ ਮਜੀਠੀਆ ਨੂੰ ਸਾਰੇ ਜਨਤਕ ਪਲੇਟਫਾਰਮਾਂ ‘ਤੇ ਰਾਜਬੀਰ ਸਿੰਘ ਦੇ ਖ਼ਿਲਾਫ਼ ਬਿਆਨ ਦੇਣ ‘ਤੇ ਤੁਰੰਤ ਰੋਕ ਲਗਾਈ ਹੈ। ਨਾਲ ਹੀ ਕੋਰਟ ਨੇ ਇਹ ਵੀ ਮੰਨਿਆ ਹੈ ਕਿ ਅਜਿਹੇ ਬਿਨ ਰਾਜਬੀਰ ਸਿੰਘ ਦੀ ਅਕਸ ਨੂੰ ਨੁਕਸਾਨ ਪਹੁੰਚਾ ਰਹੇ ਹਨ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਦੇ OSD ਰਾਜਬੀਰ ਸਿੰਘ ਨੇ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਇੱਕ ਲੀਗਲ ਨੋਟਿਸ ਭੇਜਿਆ ਸੀ। ਰਾਜਬੀਰ ਸਿੰਘ ਦਾ ਕਹਿਣਾ ਸੀ ਕਿ ਬਿਕਰਮ ਮਜੀਠੀਆ ਨੇ ਉਨ੍ਹਾਂ ਖਿਲਾਫ ਸੋਸ਼ਲ ਮੀਡੀਆ ‘ਤੇ ਜੋ ਬਿਆਨ ਦਿੱਤਾ ਹੈ ਪੂਰੀ ਤਰ੍ਹਾਂ ਗਲਤ ਹੈ। ਇਸ ਲਈ ਉਨ੍ਹਾਂ ਨੂੰ ਮੁਆਫੀ ਮੰਗਣੀ ਚਾਹੀਦੀ ਹੈ। ਜੇਕਰ ਉਹ ਅਜਿਹਾ ਨਹੀਂ ਕਰਦੇ ਹਨ ਤਾਂ ਉਨ੍ਹਾਂ ਨੂੰ ਕੋਰਟ ‘ਚ ਇਸ ਨੂੰ ਸੱਚ ਸਾਬਿਤ ਕਰਕੇ ਦਿਖਾਉਣਾ ਪਏਗਾ। ਨੋਟਿਸ ਚ ਉਨ੍ਹਾਂ ਨੇ 48 ਘੰਟਿਆਂ ਦੇ ਅੰਦਰ ਲਿਖਤੀ ਰੂਪ ‘ਚ ਮੁਆਫ਼ੀ ਮੰਗਣ ਦੀ ਗੱਲ ਕਹੀ ਸੀ।

ਬਿਕਰਮ ਸਿੰਘ ਮਜੀਠੀਆ ਦਾ ਬਿਆਨ

ਇਲਜ਼ਾਮ ਇਹ ਸਨ ਕਿ ਕੁਝ ਦਿਨ ਪਹਿਲਾਂ ਬਿਕਰਮ ਸਿੰਘ ਮਜੀਠਿਆ ਨੇ ਰਾਜਬੀਰ ਸਿੰਘ ਖਿਲਾਫ਼ ਕੁਝ ਆਰੋਪ ਲਗਾਏ ਸਨ। ਇਸ ਤੋਂ ਬਾਅਦ ਨਰਾਜ਼ ਰਾਜਬੀਰ ਸਿੰਘ ਨੇ ਉਨ੍ਹਾਂ ਨੂੰ ਕਾਨੂੰਨੀ ਨੋਟਿਸ ਭੇਜਿਆ ਸੀ ਅਤੇ 48 ਘੰਟਿਆਂ ਦੇ ਅੰਦਰ-ਅੰਦਰ ਮੁਆਫੀ ਮੰਗਣ ਦੀ ਮੰਗ ਕੀਤੀ ਸੀ। ਉਨ੍ਹਾਂ ਕਹਿਣਾ ਸੀ ਕਿ ਬਿਕਰਮ ਸਿੰਘ ਮਜੀਠੀਆ ਦੀ ਬਿਆਨਬਾਜ਼ੀ ਕਾਰਨ ਉਨ੍ਹਾਂ ਦਾ ਅਕਸ ਖਰਾਬ ਹੋਇਆ ਹੈ।

ਇੰਝ ਸ਼ੁਰੂ ਹੋਇਆ ਵਿਵਾਦ

ਇੱਕ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੇ ਮਜੀਠੀਆ ਤੋਂ ਸਵਾਲ ਕੀਤਾ ਸੀ ਕਿ CM ਦੇ ਕਰੀਬੀ ਲੋਕਾਂ ਨੂੰ CMO ਤੋਂ ਹਟਾਇਆ ਜਾ ਰਿਹਾ ਹੈ, ਜਿਸ ਦਾ ਜਵਾਬ ਦਿੰਦੇ ਹੋਏ ਉਨ੍ਹਾਂ ਨੇ CM ਦੇ OSD ਦਾ ਨਾਂ ਲੈਂਦਿਆਂ ਕਿਹਾ ਸੀ ਕਿ ਉਨ੍ਹਾਂ ਦਾ ਪਰਿਵਾਰ ਕੈਨੇਡਾ ਦਾ ਨਾਗਰਿਕ ਹੈ ਅਤੇ ਹਵਾਲਾ ਰਾਹੀਂ ਕਰੋੜਾਂ ਰੁਪਏ ਕੈਨੇਡਾ ਤੇ ਆਸਟ੍ਰੇਲੀਆ ਭੇਜੇ ਗਏ ਹਨ।

Exit mobile version