ਹਰਜਿੰਦਰ ਸਿੰਘ ਧਾਮੀ ਨੂੰ ਮਿਲੇ ਬਿਕਰਮ ਸਿੰਘ ਮਜੀਠੀਆ, SGPC ਪ੍ਰਧਾਨ ਦੇ ਘਰ ਹੋਈ ਮੀਟਿੰਗ
ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਹਰਜਿੰਦਰ ਸਿੰਘ ਧਾਮੀ ਉਨ੍ਹਾਂ ਦੇ ਪਰਿਵਾਰ ਦੇ ਮੈਂਬਰ ਹਨ। ਉਨ੍ਹਾਂ ਨਾਲ ਮੁਲਾਕਾਤ ਕਰਨ ਲਈ ਹੀ, ਉਹ ਹੁਸ਼ਿਆਰਪੁਰ ਪਹੁੰਚੇ ਸਨ। ਸੱਜਣ ਕੁਮਾਰ ਨੂੰ ਉਮਰਕੈਦ ਦੀ ਸਜ਼ਾ ਹੋਣ ਤੇ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸੱਜਣ ਕੁਮਾਰ ਨੂੰ ਮਾਣਯੋਗ ਅਦਾਲਤ ਵਲੋਂ ਜੋ ਸਜ਼ਾ ਸੁਣਾਈ ਗਈ ਹੈ, ਉਹ ਉਸਦਾ ਸਵਾਗਤ ਕਰਦੇ ਹਨ।

Bikram Singh Majithia: ਹੁਸਿ਼ਆਰਪੁਰ ‘ਚ ਅੱਜ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਘਰ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਪਹੁੰਚੇ ਹਨ। ਇੱਥੇ ਉਨ੍ਹਾਂ ਨੇ ਹਰਜਿੰਦਰ ਸਿੰਘ ਧਾਮੀ ਨਾਲ ਕਾਫੀ ਸਮੇਂ ਤੱਕ ਬੰਦ ਕਮਰਾ ਮੀਟਿੰਗ ਕੀਤੀ। ਬੀਤੀ 17 ਫਰਵਰੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਸ਼ੁੱਕਰਵਾਰ ਨੂੰ ਹੋਈ ਸ਼੍ਰੋਮਣੀ ਕਮੇਟੀ ਦੀ ਮੀਟਿੰਗ ਵਿੱਚ ਉਨ੍ਹਾਂ ਦਾ ਅਸਤੀਫ਼ਾ ਪ੍ਰਵਾਨ ਨਹੀਂ ਕੀਤਾ।
ਮੀਡੀਆ ਨਾਲ ਗੱਲਬਾਤ ਕਰਦਿਆਂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਹਰਜਿੰਦਰ ਸਿੰਘ ਧਾਮੀ ਉਨ੍ਹਾਂ ਦੇ ਪਰਿਵਾਰ ਦੇ ਮੈਂਬਰ ਹਨ। ਉਨ੍ਹਾਂ ਨਾਲ ਮੁਲਾਕਾਤ ਕਰਨ ਲਈ ਹੀ, ਉਹ ਹੁਸ਼ਿਆਰਪੁਰ ਪਹੁੰਚੇ ਸਨ। ਸੱਜਣ ਕੁਮਾਰ ਨੂੰ ਉਮਰਕੈਦ ਦੀ ਸਜ਼ਾ ਹੋਣ ਤੇ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸੱਜਣ ਕੁਮਾਰ ਨੂੰ ਮਾਣਯੋਗ ਅਦਾਲਤ ਵਲੋਂ ਜੋ ਸਜ਼ਾ ਸੁਣਾਈ ਗਈ ਹੈ, ਉਹ ਉਸਦਾ ਸਵਾਗਤ ਕਰਦੇ ਹਨ। ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਇਹ ਸ਼ਜਾ ਪਹਿਲਾਂ ਹੋ ਜਾਂਦੀ ਤਾਂ ਪੀੜਤਾਂ ਨੂੰ ਹੋਰ ਵੀ ਰਾਹਤ ਮਿਲਣੀ ਸੀ। ਇਸ ਮਾਮਲੇ ‘ਚ ਬਹੁਤੇ ਪੀੜਤ ਇਸ ਸੰਸਾਰ ਤੋਂ ਜਾ ਚੁੱਕੇ ਹਨ।
ਅਸਤੀਫ਼ਾ ਦੇ ਚੁੱਕੇ ਹਨ SGPC ਪ੍ਰਧਾਨ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਨੇ 17 ਫਰਵਰੀ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਦਿੱਤੇ ਗਏ ਅਸਤੀਫ਼ੇ ‘ਤੇ ਕੋਈ ਫੈਸਲਾ ਨਾ ਲੈਂਦੇ ਹੋਏ ਐਸਜੀਪੀਸੀ ਪ੍ਰਧਾਨ ਨੂੰ ਆਪਣੇ ਫੈਸਲੇ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਸੀ।
ਧਾਮੀ ਨੇ 2 ਦਸੰਬਰ, 2024 ਨੂੰ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪੁਨਰਗਠਨ ਲਈ ਬਣਾਈ ਗਈ ਸੱਤ ਮੈਂਬਰੀ ਕਮੇਟੀ ਤੋਂ ਵੀ ਅਸਤੀਫਾ ਦੇ ਦਿੱਤਾ ਸੀ। ਧਾਮੀ ਨੇ ਇਹ ਅਸਤੀਫ਼ਾ ਨੈਤਿਕ ਦੁਚਿੱਤੀ ਦਾ ਸਾਹਮਣਾ ਕਰਦੇ ਹੋਏ ਦਿੱਤਾ। ਕਿਉਂਕਿ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਹਟਾਉਣ ਦਾ ਖੁੱਲ੍ਹ ਕੇ ਵਿਰੋਧ ਕੀਤਾ ਸੀ। ਜਦੋਂ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਧਾਮੀ ਦੀ ਅਗਵਾਈ ਵਾਲੀ ਸੱਤ ਮੈਂਬਰੀ ਕਮੇਟੀ ਅੱਗੇ ਪੇਸ਼ ਨਹੀਂ ਹੋਏ।