AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਮਜੀਠੀਆ ਦੀ ਪ੍ਰੈੱਸ ਕਾਨਫਰੰਸ ‘ਤੇ ਤਲਬੀਰ ਗਿੱਲ ਦਾ ਨਿਸ਼ਾਨਾ, ਕਥਿਤ ਕਾਲ ਰਿਕਾਰਡਿੰਗਾਂ ਤੇ CCTV ਫੁਟੇਜ ਨੂੰ ਦੱਸਿਆ ਝੂਠਾ ਤੇ ਪਲਾਨਡ ਪ੍ਰੋਪੋਗੰਡਾ

ਤਲਬੀਰ ਗਿੱਲ ਨੇ ਕਿਹਾ ਕਿ ਚੰਡੀਗੜ੍ਹ 'ਚ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਜਿਹੜੀਆਂ ਰਿਕਾਰਡਿੰਗਾਂ ਤੇ ਵੀਡੀਓਜ਼ ਦਿਖਾਈਆਂ ਗਈਆਂ ਹਨ, ਉਹ ਸਰਾਸਰ ਝੂਠੀਆਂ ਹਨ। ਉਨ੍ਹਾਂ ਕਿਹਾ ਕਿ ਜਿਸ ਵਿਅਕਤੀ ਦਾ ਹਵਾਲਾ ਦੇ ਕੇ ਇਲਜ਼ਾਮ ਲਗਾਏ ਜਾ ਰਹੇ ਹਨ, ਉਸ ਨੇ ਖ਼ੁਦ ਸਪੱਸ਼ਟ ਕੀਤਾ ਹੈ ਕਿ ਨਾ ਉਹ ਕਿਸੇ ਨੂੰ ਮਿਲਿਆ ਤੇ ਨਾ ਹੀ ਉਸ ਨੇ ਕਿਸੇ ਨੂੰ ਪੈਸੇ ਦਿੱਤੇ ਹਨ। ਅਜਿਹੇ 'ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪਰਿਵਾਰ ਅਤੇ ਆਪ ਆਗੂਆਂ ਤੇ ਇਲਜ਼ਾਮ ਲਗਾਉਣ ਦਾ ਕੋਈ ਆਧਾਰ ਨਹੀਂ ਹੈ।

ਮਜੀਠੀਆ ਦੀ ਪ੍ਰੈੱਸ ਕਾਨਫਰੰਸ 'ਤੇ ਤਲਬੀਰ ਗਿੱਲ ਦਾ ਨਿਸ਼ਾਨਾ, ਕਥਿਤ ਕਾਲ ਰਿਕਾਰਡਿੰਗਾਂ ਤੇ CCTV ਫੁਟੇਜ ਨੂੰ ਦੱਸਿਆ ਝੂਠਾ ਤੇ ਪਲਾਨਡ ਪ੍ਰੋਪੋਗੰਡਾ
“ਮਜੀਠੀਆ ਨੂੰ ਮੇਰੇ ਤੋਂ ਹਾਰਨ ਦਾ ਸਵਾਦ ਆਵੇਗਾ, CM ਨੂੰ ਆਉਣ ਦੀ ਲੋੜ ਨਹੀਂ”, ਕਥਿਤ ਕਾਲ ਰਿਕਾਰਡਿੰਗ ਤੇ CCTV ਮਾਮਲੇ ‘ਤੇ ਤਲਬੀਰ ਗਿੱਲ ਦੀ ਲਲਕਾਰ
lalit-sharma
| Updated On: 02 Sep 2026 14:40 PM IST
Share

ਅੰਮ੍ਰਿਤਸਰ ‘ਚ ਆਮ ਆਦਮੀ ਪਾਰਟੀ ਦੇ ਹਲਕਾ ਮਜੀਠਾ ਇੰਚਾਰਜ ਤਲਬੀਰ ਸਿੰਘ ਗਿੱਲ ਵੱਲੋਂ ਪ੍ਰੈੱਸ ਕਾਨਫਰੰਸ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਤੇ ਵਿਰੋਧੀ ਧਿਰ ਤੇ ਤਿੱਖੇ ਹਮਲੇ ਕੀਤੇ ਗਏ। ਤਲਬੀਰ ਗਿੱਲ ਨੇ ਵਿਰੋਧੀਆਂ ਵੱਲੋਂ ਹਾਲ ਹੀ ‘ਚ ਕੀਤੇ ਗਏ ਦਾਅਵਿਆਂ, ਕਥਿਤ ਕਾਲ ਰਿਕਾਰਡਿੰਗਾਂ ਤੇ CCTV ਫੁਟੇਜ ਨੂੰ ਝੂਠਾ ਤੇ ਪਲਾਨਡ ਪ੍ਰੋਪੋਗੰਡਾ ਕਰਾਰ ਦਿੱਤਾ।

“ਰਿਕਾਰਡਿੰਗਾਂ ਤੇ ਵੀਡੀਓਜ਼ ਸਰਾਸਰ ਝੂਠੀਆਂ”

ਤਲਬੀਰ ਗਿੱਲ ਨੇ ਕਿਹਾ ਕਿ ਚੰਡੀਗੜ੍ਹ ‘ਚ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਜਿਹੜੀਆਂ ਰਿਕਾਰਡਿੰਗਾਂ ਤੇ ਵੀਡੀਓਜ਼ ਦਿਖਾਈਆਂ ਗਈਆਂ ਹਨ, ਉਹ ਸਰਾਸਰ ਝੂਠੀਆਂ ਹਨ। ਉਨ੍ਹਾਂ ਕਿਹਾ ਕਿ ਜਿਸ ਵਿਅਕਤੀ ਦਾ ਹਵਾਲਾ ਦੇ ਕੇ ਇਲਜ਼ਾਮ ਲਗਾਏ ਜਾ ਰਹੇ ਹਨ, ਉਸ ਨੇ ਖ਼ੁਦ ਸਪੱਸ਼ਟ ਕੀਤਾ ਹੈ ਕਿ ਨਾ ਉਹ ਕਿਸੇ ਨੂੰ ਮਿਲਿਆ ਤੇ ਨਾ ਹੀ ਉਸ ਨੇ ਕਿਸੇ ਨੂੰ ਪੈਸੇ ਦਿੱਤੇ ਹਨ। ਅਜਿਹੇ ‘ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪਰਿਵਾਰ ਅਤੇ ਆਪ ਆਗੂਆਂ ਤੇ ਇਲਜ਼ਾਮ ਲਗਾਉਣ ਦਾ ਕੋਈ ਆਧਾਰ ਨਹੀਂ ਹੈ।

ਤਲਬੀਰ ਗਿੱਲ ਨੇ ਵਿਰੋਧੀਆਂ ਵੱਲੋਂ ਕੀਤੇ ਜਾ ਰਹੇ ਦਾਅਵਿਆਂ ਦੇ ਜਵਾਬ ‘ਚ ਕੁਝ ਤਸਵੀਰਾਂ ਵੀ ਮੀਡੀਆ ਸਾਹਮਣੇ ਦਿਖਾਈਆਂ। ਉਨ੍ਹਾਂ ਦਾਅਵਾ ਕੀਤਾ ਕਿ ਜਿਨ੍ਹਾਂ ਵਿਅਕਤੀਆਂ ਦਾ ਨਾਮ ਲੈ ਕੇ ਆਪ ਤੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ, ਉਨ੍ਹਾਂ ਦੀਆਂ ਤਸਵੀਰਾਂ ਭਾਜਪਾ ਦੇ ਆਗੂਆਂ ਨਾਲ ਵੀ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਇਸ ਨੂੰ ਪੂਰੀ ਤਰ੍ਹਾਂ ਯੋਜਨਾਬੱਧ ਮਾਮਲਾ ਕਰਾਰ ਦਿੱਤਾ।

ਬਿਕਰਮ ਮਜੀਠੀਆ ਤੇ ਸੁਖਪਾਲ ਸਿੰਘ ਖਹਿਰਾ ਤੇ ਨਿਸ਼ਾਨਾ ਸਾਧਦਿਆਂ ਤਲਬੀਰ ਗਿੱਲ ਨੇ ਕਿਹਾ ਕਿ ਇਹ ਆਗੂ ਪੰਜਾਬ ‘ਚ ਝੂਠਾ ਪ੍ਰਚਾਰ ਕਰ ਰਹੇ ਹਨ। ਉਨ੍ਹਾਂ ਮਜੀਠੀਆ ਤੇ ਨਸ਼ਿਆਂ ਦੇ ਮਾਮਲੇ ਨੂੰ ਲੈ ਕੇ ਵੀ ਤਿੱਖੇ ਸਵਾਲ ਚੁੱਕੇ ਤੇ ਕਿਹਾ ਕਿ ਜੇਕਰ ਵਿਰੋਧੀਆਂ ਕੋਲ 5 ਕਰੋੜ ਰੁਪਏ ਦੀ ਰਿਸ਼ਵਤ ਮੰਗਣ ਦੇ ਸਬੂਤ ਹਨ ਤਾਂ ਉਹ ਉਨ੍ਹਾਂ ਨੂੰ ਜਨਤਕ ਕਰਨ। CCTV ਤੇ ਕਾਲ ਰਿਕਾਰਡਿੰਗਾਂ ਬਾਰੇ ਪੁੱਛੇ ਸਵਾਲ ਤੇ ਤਲਬੀਰ ਗਿੱਲ ਨੇ ਦਾਅਵਾ ਕੀਤਾ ਕਿ ਕਾਲ ਰਿਕਾਰਡਿੰਗਾਂ ਜਾਲੀ ਹਨ ਤੇ CCTV ਫੁਟੇਜ ਨੂੰ ਲੀਕ ਕਰਕੇ ਬਲੈਕਮੇਲਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਇਸ ਪੂਰੇ ਮਾਮਲੇ ਨੂੰ ਪਲਾਨਡ ਪ੍ਰੋਪੋਗੰਡਾ ਦੱਸਿਆ।

“ਅਕਾਲੀ ਦਲ ਭਾਜਪਾ ਨਾਲ ਸਮਝੌਤੇ ਲਈ ਤਰਲੇ ਮਾਰ ਰਿਹਾ”

ਭਾਜਪਾ ਤੇ ਅਕਾਲੀ ਦਲ ਦੇ ਸੰਭਾਵਿਤ ਗਠਜੋੜ ਬਾਰੇ ਤਲਬੀਰ ਗਿੱਲ ਨੇ ਦਾਅਵਾ ਕੀਤਾ ਕਿ ਅਕਾਲੀ ਦਲ ਭਾਜਪਾ ਨਾਲ ਸਮਝੌਤੇ ਲਈ ਤਰਲੇ ਮਾਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਆਮ ਆਦਮੀ ਪਾਰਟੀ ਤੇ ਭਗਵੰਤ ਮਾਨ ਦਾ ਕੋਈ ਤੋੜ ਨਾ ਮਿਲਣ ਕਾਰਨ ਵਿਰੋਧੀ ਅਜਿਹੇ ਹਥਕੰਡੇ ਅਪਣਾ ਰਹੇ ਹਨ। ਮਜੀਠਾ ਤੋਂ ਬਿਕਰਮ ਸਿੰਘ ਮਜੀਠੀਆ ਦੇ ਖ਼ਿਲਾਫ਼ ਮੁੱਖ ਮੰਤਰੀ ਭਗਵੰਤ ਮਾਨ ਦੇ ਚੋਣ ਲੜਨ ਸਬੰਧੀ ਸਵਾਲ ਤੇ ਤਲਬੀਰ ਗਿੱਲ ਨੇ ਕਿਹਾ ਕਿ ਉਹ ਖੁਦ ਮੁੱਖ ਮੰਤਰੀ ਦੇ ਸਿਪਾਹੀ ਹਨ ਤੇ ਦਾਅਵਾ ਕੀਤਾ ਕਿ ਮਜੀਠੀਆ ਨੂੰ ਮੇਰੇ ਤੋਂ ਹਾਰਨ ਦਾ ਸਵਾਦ ਆਵੇਗਾ, ਮੁੱਖ ਮੰਤਰੀ ਸਾਹਿਬ ਨੂੰ ਆਉਣ ਦੀ ਲੋੜ ਨਹੀਂ। ਉਨ੍ਹਾਂ ਕਿਹਾ ਕਿ ਸੱਚ ਹਮੇਸ਼ਾ ਸੱਚ ਹੀ ਰਹੇਗਾ ਤੇ ਪੰਜਾਬ ਸਰਕਾਰ ਵਿਰੋਧੀਆਂ ਦੀ ਕਥਿਤ ਬਲੈਕਮੇਲਿੰਗ ਤੋਂ ਡਰਨ ਵਾਲੀ ਨਹੀਂ ਹੈ।

Follow Us
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ...
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ...
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ...
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ...
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ...
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ...
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ...
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ...
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ...