AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

7 ਮਹੀਨਿਆਂ ਬਾਅਦ ਅੰਮ੍ਰਿਤਸਰ ਪਹੁੰਚੇ ਬਿਕਰਮ ਮਜੀਠੀਆ, ਸਮਰਥਕਾਂ ਵੱਲੋ ਨਿੱਘਾ ਸਵਾਗਤ

ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼ਿਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਸੋਮਵਾਰ ਨੂੰ ਕਰੀਬ 7 ਮਹੀਨਿਆਂ ਬਾਅਦ ਅੰਮ੍ਰਿਤਸਰ ਪਹੁੰਚੇ ਹਨ। ਮਜੀਠੀਆ ਦੇ ਸਵਾਗਤ ਲਈ ਹਜ਼ਾਰਾਂ ਦੀ ਗਿਣਤੀ ਵਿੱਚ ਸਮਰਥਕ ਗੋਲਡਨ ਗੇਟ ਸਮੇਤ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਇਕੱਠੇ ਹੋਏ ਅਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।

7 ਮਹੀਨਿਆਂ ਬਾਅਦ ਅੰਮ੍ਰਿਤਸਰ ਪਹੁੰਚੇ ਬਿਕਰਮ ਮਜੀਠੀਆ, ਸਮਰਥਕਾਂ ਵੱਲੋ ਨਿੱਘਾ ਸਵਾਗਤ
7 ਮਹੀਨਿਆਂ ਬਾਅਦ ਅੰਮ੍ਰਿਤਸਰ ਪਹੁੰਚੇ ਬਿਕਰਮ ਮਜੀਠੀਆ, ਸਮਰਥਕਾਂ ਵੱਲੋ ਨਿੱਘਾ ਸਵਾਗਤ
lalit-sharma
| Updated On: 09 Feb 2026 22:24 PM IST

ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼ਿਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਸੋਮਵਾਰ ਨੂੰ ਕਰੀਬ 7 ਮਹੀਨਿਆਂ ਬਾਅਦ ਅੰਮ੍ਰਿਤਸਰ ਪਹੁੰਚੇ ਹਨ। ਮਜੀਠੀਆ ਦੇ ਸਵਾਗਤ ਲਈ ਹਜ਼ਾਰਾਂ ਦੀ ਗਿਣਤੀ ਵਿੱਚ ਸਮਰਥਕ ਗੋਲਡਨ ਗੇਟ ਸਮੇਤ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਇਕੱਠੇ ਹੋਏ ਅਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਸਮਰਥਕਾਂ ਨੇ ਨਾਅਰੇਬਾਜ਼ੀ ਕਰਦਿਆਂ ਮਜੀਠੀਆ ਨੂੰ ਫੁੱਲ-ਮਾਲਾਵਾਂ ਨਾਲ ਸਨਮਾਨਿਤ ਕੀਤਾ।

ਸਵੇਰੇ ਕਰੀਬ ਸਾਢੇ ਨੌਂ ਵਜੇ ਉਨ੍ਹਾਂ ਦਾ ਕਾਫਲਾ ਅੰਮ੍ਰਿਤਸਰ ਲਈ ਰਵਾਨਾ ਹੋਇਆ ਸੀ। ਰਸਤੇ ਵਿੱਚ ਵੱਖ-ਵੱਖ ਥਾਵਾਂ ‘ਤੇ ਅਕਾਲੀ ਦਲ ਦੇ ਆਗੂਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਦੌਰਾਨ ਸੁਰੱਖਿਆ ਏਜੰਸੀਆਂ ਵੀ ਪੂਰੀ ਤਰ੍ਹਾਂ ਅਲਰਟ ਮੋਡ ‘ਤੇ ਹਨ ਤਾਂ ਜੋ ਸੁਰੱਖਿਆ ਵਿੱਚ ਕੋਈ ਕੁਤਾਹੀ ਨਾ ਹੋਵੇ। ਦੂਜੇ ਪਾਸੇ, ਪੁਲਿਸ ਨੇ ਅੱਜ ਪੂਰੇ ਸੂਬੇ ਵਿੱਚ ‘ਆਪ੍ਰੇਸ਼ਨ ਪ੍ਰਹਾਰ 2.0’ ਅਗਲੇ 72 ਘੰਟਿਆਂ ਲਈ ਚਲਾਉਣ ਦਾ ਫੈਸਲਾ ਵੀ ਲਿਆ ਹੈ।

ਅਕਾਲੀ ਦਲ ਦੀ ਇਕਜੁੱਟਤਾ ‘ਤੇ ਦਿੱਤਾ ਜ਼ੋਰ

ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਬਿਕਰਮ ਮਜੀਠੀਆ ਨੇ ਸ਼ਿਰੋਮਣੀ ਅਕਾਲੀ ਦਲ ਅਤੇ ਸ਼ਿਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਇਕੱਠਾ ਕਰਨ ਦਾ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੇਕਰ ਪਾਰਟੀ ਨੂੰ ਇਕਜੁੱਟ ਕਰਨ ਲਈ ਉਨ੍ਹਾਂ ਨੂੰ ਦੂਜੇ ਗਰੁੱਪ ਦੇ ਨੇਤਾਵਾਂ ਕੋਲ ਨੰਗੇ ਪੈਰੀਂ ਵੀ ਜਾਣਾ ਪਿਆ, ਤਾਂ ਉਹ ਜ਼ਰੂਰ ਜਾਣਗੇ।

ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਇਹ ਸਭ ਰਾਜਨੀਤੀ ਤੋਂ ਉੱਪਰ ਉੱਠ ਕੇ ਪੰਜਾਬ ਦੇ ਹਿੱਤਾਂ ਲਈ ਕਰਨਗੇ। ਮਜੀਠੀਆ ਨੇ ਦੱਸਿਆ ਕਿ ਜਦੋਂ ਸੁਖਬੀਰ ਸਿੰਘ ਬਾਦਲ ਉਨ੍ਹਾਂ ਨੂੰ ਜੇਲ੍ਹ ਵਿੱਚ ਮਿਲਣ ਆਏ ਸਨ, ਤਾਂ ਉਨ੍ਹਾਂ ਨੇ ਵੀ ਇਸ ਏਕਤਾ ਦੀ ਪ੍ਰਕਿਰਿਆ ਨੂੰ ਅੱਗੇ ਵਧਾਉਣ ਲਈ ਕਿਹਾ ਸੀ। ਹਾਲਾਂਕਿ, ‘ਆਪ’ ਸਾਂਸਦ ਗੁਰਮੀਤ ਸਿੰਘ ਮੀਤ ਹੇਅਰ ਨੇ ਇਸ ‘ਤੇ ਤੰਜ ਕਸਦਿਆਂ ਕਿਹਾ ਕਿ ਪਹਿਲਾਂ ਜੀਜਾ-ਸਾਲਾ (ਸੁਖਬੀਰ ਬਾਦਲ ਤੇ ਮਜੀਠੀਆ) ਖ਼ੁਦ ਤਾਂ ਇਕੱਠੇ ਹੋ ਜਾਣ।

ਸਿਆਸੀ ਸਫ਼ਰ ਅਤੇ ਕਾਨੂੰਨੀ ਮਾਮਲੇ

ਦਸੰਬਰ 2021 ਵਿੱਚ ਕਾਂਗਰਸ ਸਰਕਾਰ ਵੇਲੇ ਮਜੀਠੀਆ ‘ਤੇ ਨਸ਼ਾ ਤਸਕਰੀ ਦਾ ਕੇਸ ਦਰਜ ਹੋਇਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਅੰਮ੍ਰਿਤਸਰ ਪੂਰਬੀ ਤੋਂ ਨਵਜੋਤ ਸਿੰਘ ਸਿੱਧੂ ਵਿਰੁੱਧ ਚੋਣ ਲੜੀ ਸੀ। ਹਾਲਾਂਕਿ, ਉਸ ਚੋਣ ਵਿੱਚ ਸਿੱਧੂ ਅਤੇ ਮਜੀਠੀਆ ਦੋਵੇਂ ਹੀ ‘ਆਪ’ ਦੀ ਜੀਵਨਜੋਤ ਕੌਰ ਹੱਥੋਂ ਹਾਰ ਗਏ ਸਨ। 2025 ਵਿੱਚ ਪੰਜਾਬ ਵਿਜੀਲੈਂਸ ਨੇ ਮਜੀਠੀਆ ‘ਤੇ ਆਮਦਨ ਤੋਂ ਵੱਧ ਜਾਇਦਾਦ ਦਾ ਕੇਸ ਦਰਜ ਕੀਤਾ, ਜਿਸ ਵਿੱਚ ਉਨ੍ਹਾਂ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲੀ ਹੈ। ਉਨ੍ਹਾਂ ਦੇ ਕਰੀਬੀ ਹਰਪ੍ਰੀਤ ਗੁਲਾਟੀ ਨੂੰ ਵੀ ਮੋਹਾਲੀ ਅਦਾਲਤ ਤੋਂ ਜ਼ਮਾਨਤ ਮਿਲ ਚੁੱਕੀ ਹੈ।

Follow Us
ਚੰਡੀਗੜ੍ਹ ਸਾਨੂੰ ਦੇ ਦਿਓ, ਕਾਨੂੰਨ-ਵਿਵਸਥਾ ਕਰ ਦੇਵਾਂਗੇ ਦਰੁਸਤ, ਬੀਜੇਪੀ ਦਫ਼ਤਰ ਤੇ ਧਮਾਕੇ ਤੋਂ ਬਾਅਦ ਬੋਲੇ ਚੀਮਾ
ਚੰਡੀਗੜ੍ਹ ਸਾਨੂੰ ਦੇ ਦਿਓ, ਕਾਨੂੰਨ-ਵਿਵਸਥਾ ਕਰ ਦੇਵਾਂਗੇ ਦਰੁਸਤ, ਬੀਜੇਪੀ ਦਫ਼ਤਰ ਤੇ ਧਮਾਕੇ ਤੋਂ ਬਾਅਦ ਬੋਲੇ ਚੀਮਾ...
US-Iran Tensions: ਈਰਾਨ ਯੁੱਧ 'ਤੇ ਟਰੰਪ ਦਾ ਬਿਆਨ, ਜਿੱਤ ਦੇ ਦਾਅਵਿਆਂ ਵਿਚਾਲੇ ਜਾਰੀ ਟਕਰਾਅ ਅਤੇ ਹੋਰਮੁਜ਼ ਦੀ ਰਣਨੀਤੀ
US-Iran Tensions: ਈਰਾਨ ਯੁੱਧ 'ਤੇ ਟਰੰਪ ਦਾ ਬਿਆਨ, ਜਿੱਤ ਦੇ ਦਾਅਵਿਆਂ ਵਿਚਾਲੇ ਜਾਰੀ ਟਕਰਾਅ ਅਤੇ ਹੋਰਮੁਜ਼ ਦੀ ਰਣਨੀਤੀ...
ਚੰਡੀਗੜ੍ਹ 'ਚ ਪੰਜਾਬ ਬੀਜੇਪੀ ਦਫਤਰ ਬਾਹਰ ਧਮਾਕਾ, ਵੱਡਾ ਸਵਾਲ - ਕਿਸਨੇ ਰੱਖਿਆ ਦੇਸੀ ਬੰਬ?
ਚੰਡੀਗੜ੍ਹ 'ਚ ਪੰਜਾਬ ਬੀਜੇਪੀ ਦਫਤਰ ਬਾਹਰ ਧਮਾਕਾ, ਵੱਡਾ ਸਵਾਲ - ਕਿਸਨੇ ਰੱਖਿਆ ਦੇਸੀ ਬੰਬ?...
1 ਅਪ੍ਰੈਲ, 2026 ਤੋਂ ਬਦਲੇ ਇਹ ਵੱਡੇ ਨਿਯਮ: LPG, PAN, ਅਤੇ ATM ਸਮੇਤ ਕਈਆਂ 'ਤੇ ਅਸਰ
1 ਅਪ੍ਰੈਲ, 2026 ਤੋਂ ਬਦਲੇ ਇਹ ਵੱਡੇ ਨਿਯਮ: LPG, PAN, ਅਤੇ ATM ਸਮੇਤ ਕਈਆਂ 'ਤੇ ਅਸਰ...
Indias Gas & LPG Shortage: ਭਾਰਤ ਵਿੱਚ ਤੇਲ-ਗੈਸ ਸੰਕਟ, ਵਧਦੀਆਂ ਕੀਮਤਾਂ ਅਤੇ ਸਪਲਾਈ ਦੀ ਕਮੀ ਨਾਲ ਜਨ ਜੀਵਨ ਪ੍ਰਭਾਵਿਤ
Indias Gas & LPG Shortage: ਭਾਰਤ ਵਿੱਚ ਤੇਲ-ਗੈਸ ਸੰਕਟ, ਵਧਦੀਆਂ ਕੀਮਤਾਂ ਅਤੇ ਸਪਲਾਈ ਦੀ ਕਮੀ ਨਾਲ ਜਨ ਜੀਵਨ ਪ੍ਰਭਾਵਿਤ...
Covids Sicada Variant: ਕੋਰੋਨਾ ਦੇ ਨਵੇਂ ਵੇਰੀਐਂਟ BA.3.2 ਸਿਕਾਡਾ ਦੀ ਦਸਤੱਕ, ਕੀ ਭਾਰਤ ਵਿੱਚ ਵਧੇਗਾ ਖ਼ਤਰਾ?
Covids Sicada Variant: ਕੋਰੋਨਾ ਦੇ ਨਵੇਂ ਵੇਰੀਐਂਟ BA.3.2 ਸਿਕਾਡਾ ਦੀ ਦਸਤੱਕ, ਕੀ ਭਾਰਤ ਵਿੱਚ ਵਧੇਗਾ ਖ਼ਤਰਾ?...
ਫਿਰੋਜ਼ਪੁਰ ਦੇ ਸਰਹੱਦੀ ਖੇਤਰ ਵਿੱਚ ਪਹਿਲੀ ਵਾਰ ਆਯੋਜਿਤ ਕੀਤਾ ਗਿਆ Literature Festival, ਜਾਣੋ ਕੀ ਸੀ ਖਾਸ?
ਫਿਰੋਜ਼ਪੁਰ ਦੇ ਸਰਹੱਦੀ ਖੇਤਰ ਵਿੱਚ ਪਹਿਲੀ ਵਾਰ ਆਯੋਜਿਤ ਕੀਤਾ ਗਿਆ Literature Festival, ਜਾਣੋ ਕੀ ਸੀ ਖਾਸ?...
ਚੰਡੀਗੜ੍ਹ ਵਿੱਚ ਗੈਸ ਸਿਲੰਡਰ ਦੀ ਘਾਟ, ਸਵੇਰੇ 4 ਵਜੇ ਤੋਂ ਕਤਾਰਾਂ ਵਿੱਚ ਖੜ੍ਹੇ ਲੋਕ
ਚੰਡੀਗੜ੍ਹ ਵਿੱਚ ਗੈਸ ਸਿਲੰਡਰ ਦੀ ਘਾਟ, ਸਵੇਰੇ 4 ਵਜੇ ਤੋਂ ਕਤਾਰਾਂ ਵਿੱਚ ਖੜ੍ਹੇ ਲੋਕ...
Amit Shah on Naxal-free India: ਨਕਸਲਵਾਦ 'ਤੇ ਬੋਲਦੇ ਹੋਏ ਅਮਿਤ ਸ਼ਾਹ ਨੇ ਵਿਰੋਧੀ ਧਿਰ ਨੂੰ ਸੁਣਾਈਆਂ ਖਰੀਆਂ-ਖਰੀਆਂ
Amit Shah on Naxal-free India: ਨਕਸਲਵਾਦ 'ਤੇ ਬੋਲਦੇ ਹੋਏ ਅਮਿਤ ਸ਼ਾਹ ਨੇ ਵਿਰੋਧੀ ਧਿਰ ਨੂੰ ਸੁਣਾਈਆਂ ਖਰੀਆਂ-ਖਰੀਆਂ...