ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

‘ਸਾਂਝ ਇਸੇ ਤਰ੍ਹਾਂ ਬਰਕਰਾਰ ਰਹੇ…’, ਮਜੀਠੀਆ ਦੀ ਡੇਰਾ ਬਿਆਸ ਮੁਖੀ ਨਾਲ ਮੁਲਾਕਾਤ; ਦਿੱਤਾ ਇਹ ਸੁਨੇਹਾ

ਬਿਕਰਮ ਸਿੰਘ ਮਜੀਠੀਆ, ਜਿੱਥੇ ਬੀਤੇ ਦਿਨਾਂ ਤੋਂ ਵੱਖ-ਵੱਖ ਗੁਰਦੁਆਰਾ ਸਾਹਿਬ ਜਾ ਕੇ ਗੁਰੂ ਦਾ ਆਸ਼ਿਰਵਾਦ ਲੈ ਰਹੇ ਹਨ। ਉੱਥੇ ਹੀ, ਉਨ੍ਹਾਂ ਨੇ ਅੱਜ ਡੇਰਾ ਬਿਆਸ ਮੁਖੀ ਨਾਲ ਮੁਲਾਕਾਤ ਕੀਤੀ ਹੈ। ਦੱਸ ਦੇਈਏ ਕਿ ਡੇਰਾ ਬਿਆਸ ਮੁਖੀ ਵੀ ਬਿਕਰਮ ਸਿੰਘ ਮਜੀਠੀਆ ਨੂੰ ਜੇਲ੍ਹ 'ਚ ਮਿਲ ਕੇ ਆਏ ਸਨ। ਉਨ੍ਹਾਂ ਨੇ 2 ਫਰਵਰੀ ਨੂੰ ਮਜੀਠੀਆ ਨਾਲ ਮੁਲਾਕਾਤ ਕੀਤੀ ਸੀ, ਤੇ ਉਸੇ ਦਿਨ ਸੁਪਰੀਮ ਕੋਰਟ 'ਚ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਦੀ ਸੁਣਵਾਈ ਸੀ।

'ਸਾਂਝ ਇਸੇ ਤਰ੍ਹਾਂ ਬਰਕਰਾਰ ਰਹੇ...', ਮਜੀਠੀਆ ਦੀ ਡੇਰਾ ਬਿਆਸ ਮੁਖੀ ਨਾਲ ਮੁਲਾਕਾਤ; ਦਿੱਤਾ ਇਹ ਸੁਨੇਹਾ
ਮਜੀਠੀਆ ਦੀ ਡੇਰਾ ਬਿਆਸ ਮੁਖੀ ਨਾਲ ਮੁਲਾਕਾਤ
Follow Us
amanpreet-kaur
| Updated On: 11 Feb 2026 13:32 PM IST

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਨੇ ਬਾਬੇ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਨੇ ਲਿਖਿਆ ਕਿ ਗੁਰੂ ਸਾਹਿਬ ਬਲ ਬਖ਼ਸ਼ਣ ਤਾਂ ਜੋ ਇਹ ਸਾਂਝ ਹਮੇਸ਼ਾ ਇਸੇ ਤਰ੍ਹਾਂ ਬਰਕਰਾਰ ਰਹੇ। ਦੱਸ ਦੇਈਏ ਕਿ ਡੇਰਾ ਬਿਆਸ ਮੁਖੀ ਵੀ ਬਿਕਰਮ ਸਿੰਘ ਮਜੀਠੀਆ ਨੂੰ ਜੇਲ੍ਹ ‘ਚ ਮਿਲ ਕੇ ਆਏ ਸਨ। ਉਨ੍ਹਾਂ ਨੇ 2 ਫਰਵਰੀ ਨੂੰ ਮਜੀਠੀਆ ਨਾਲ ਮੁਲਾਕਾਤ ਕੀਤੀ ਸੀ, ਤੇ ਉਸੇ ਦਿਨ ਸੁਪਰੀਮ ਕੋਰਟ ‘ਚ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਦੀ ਸੁਣਵਾਈ ਸੀ। ਇਸੇ ਦਿਨ ਮਜੀਠੀਆ ਨੂੰ ਜ਼ਮਾਨਤ ਦੇਣ ਦਾ ਹੁਕਮ ਅਦਾਲਤ ਨੇ ਜਾਰੀ ਕੀਤਾ ਸੀ।

ਬਿਕਰਮ ਸਿੰਘ ਮਜੀਠੀਆ, ਜਿੱਥੇ ਬੀਤੇ ਦਿਨਾਂ ਤੋਂ ਵੱਖ-ਵੱਖ ਗੁਰਦੁਆਰਾ ਸਾਹਿਬ ਜਾ ਕੇ ਗੁਰੂ ਦਾ ਆਸ਼ਿਰਵਾਦ ਲੈ ਰਹੇ ਹਨ। ਉੱਥੇ ਹੀ, ਉਨ੍ਹਾਂ ਨੇ ਅੱਜ ਡੇਰਾ ਬਿਆਸ ਮੁਖੀ ਨਾਲ ਮੁਲਾਕਾਤ ਕੀਤੀ ਹੈ। ਬਿਕਰਮ ਸਿੰਘ ਮਜੀਠੀਆ ਨੇ ਇਸ ਮੁਲਾਕਾਤ ਦੀ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ-

“ਅਤਿ ਸਤਿਕਾਰਯੋਗ ਬਾਬਾ ਗੁਰਿੰਦਰ ਸਿੰਘ ਢਿੱਲੋ ਜੀ ਮੁਖੀ ਡੇਰਾ ਬਿਆਸ ਨੂੰ ਮਿਲਣ ਦਾ ਸੁਭਾਗ ਪ੍ਰਾਪਤ ਹੋਇਆ। ਬਾਬਾ ਜੀ ਨੂੰ ਮਿਲਕੇ ਬਹੁਤ ਹੀ ਪਿਆਰ, ਸਨੇਹ ਮਿਲਿਆ। ਸਾਡੇ ਔਖੇਸੌਖੇ ਸਮੇਂ ਵਿਚ ਬਾਬਾ ਜੀ ਨੇ ਦਾਸ ਦਾ ਹਮੇਸ਼ਾ ਸਾਥ ਦਿੱਤਾ। ਦਾਸ ਕੋਲ ਕੋਈ ਲਫ਼ਜ਼ ਨਹੀਂ ਜਿਸ ਨਾਲ ਦਾਸ ਬਾਬਾ ਜੀ ਦਾ ਧੰਨਵਾਦ ਕਰ ਸਕੇ । ਗੁਰੂ ਸਾਹਿਬ ਬਲ ਬਖਸ਼ਣ ਕਿ ਇਸ ਸਾਂਝ ਹਮੇਸ਼ਾ ਇਸੇ ਤਰ੍ਹਾਂ ਬਰਕਰਾਰ ਰਹੇ।”

ਡੇਰਾ ਬਿਆਸ ਮੁਖੀ ਨੇ ਕੀਤੀ ਸੀ ਜੇਲ੍ਹ ‘ਚ ਮੁਲਾਕਾਤ

ਡੇਰਾ ਬਿਆਸ ਦੇ ਮੁਖੀ ਬਾਬਾ ਗਰਿੰਦਰ ਸਿੰਘ ਢਿੱਲੋਂ ਨੇ ਨਿਊ ਨਭਾ ਜੇਲ੍ਹ ਚ ਅਕਾਲੀ ਦਲ ਦੇ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾਂ ਨੇ ਇਸ ਦੌਰਾਨ ਜੇਲ੍ਹ ਤੋਂ ਬਾਹਰ ਆ ਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਮਜੀਠੀਆ ਮੇਰਾ ਦੋਸਤ ਹੈ ਤੇ ਮੈਂ ਮਿਲਦਾ ਰਹਾਂਗਾ। ਉਨ੍ਹਾਂ ਨੇ ਕਿਹਾ ਕਿ ਬਿਕਰਮ ਮਜੀਠੀਆ ਖੁਸ਼ ਹਨ।

ਬਾਬਾ ਗੁਰਿੰਦਰ ਢਿੱਲੋਂ ਤੋਂ ਜਦੋਂ ਪੁੱਛਿਆ ਗਿਆ ਕਿ ਉਹ ਮਜੀਠੀਆ ਨੂੰ ਕਿਉਂ ਮਿਲਣ ਆਏ ਸਨ ਤਾਂ ਜਵਾਬ ਦਿੰਦੇ ਹੋਏ ਉਨ੍ਹਾਂ ਨੇ ਕਿਹਾ ਸੀ ਕਿ ਉਹ ਮੇਰਾ ਦੋਸਤ ਹੈ, ਮੈਂ ਮਿਲਦਾ ਰਹਾਂਗਾ। ਉਨ੍ਹਾਂ ਨੇ ਕਿਹਾ ਕਿ ਉਹ (ਮਜੀਠੀਆ) ਖੁਸ਼ ਹਨ। ਉਨ੍ਹਾਂ ਕਿਹਾ ਕਿ ਜਿਦਾਂ ਅਸੀਂ ਆਪਣੇ ਯਾਰਾਂ-ਦੋਸਤਾਂ ਨਾਲ ਗੱਲਾਂ ਕਰਦੇ ਹਾਂ, ਉਸੇ ਤਰੀਕੇ ਨਾਲ ਮਜੀਠੀਆ ਨਾਲ ਗੱਲਬਾਤ ਹੋਈ। ਉਨ੍ਹਾਂ ਨੇ ਇਹ ਵੀ ਕਿਹਾ ਸੀ ਕਿ ਜਿਹੜੀਆਂ ਅੰਦਰਲੀਆਂ ਗੱਲਾਂ ਹੁੰਦੀਆਂ ਹਨ, ਉਹ ਸਾਰੀਆਂ ਨਹੀਂ ਕੀਤੀਆਂ ਜਾਂਦੀਆਂ।

‘ਮਜੀਠੀਆ ਤੇ ਲੱਗੇ ਇਲਜ਼ਾਮ ਗਲਤ’

ਮਜੀਠੀਆ ਤੇ ਆਮਦਨ ਤੋਂ ਵੱਧ ਜਾਇਦਾਦ ਤੇ ਡਰੱਗਸ ਵਾਲੇ ਮਾਮਲੇ ਤੇ ਡੇਰਾ ਬਿਆਸ ਦੇ ਬਾਬੇ ਤੋਂ ਸਵਾਲ ਪੁੱਛਿਆ ਗਿਆ ਤਾਂ ਬਾਬਾ ਗੁਰਿੰਦਰ ਢਿੱਲੋਂ ਨੇ ਕਿਹਾ ਸੀ ਕਿ ਇਹ ਸਭ ਗਲਤ ਹੈ। ਹਾਲਾਂਕਿ ਉਨ੍ਹਾਂ ਨੇ ਇਹ ਵੀ ਕਿਹਾ ਕਿ ਮੈਨੂੰ ਸ਼ੋਭਾ ਨਹੀਂ ਦਿੰਦਾ ਕਿ ਮੈਂ ਕਿਸੇ ਤੇ ਕਮੈਂਟ ਕਰਾਂ, ਪਰ ਰਿਸ਼ਤੇਦਾਰੀ ਆਪਣੀ ਜਗ੍ਹਾ ਤੇ ਹੈ ਤੇ ਜੋ ਸਰਕਾਰ ਕਰ ਰਹੀ ਹੈ, ਉਹ ਆਪਣੀ ਜਗ੍ਹਾ ਤੇ ਹੈ।

Arjun Tendulkar Wedding: ਸਚਿਨ ਤੇਂਦੁਲਕਰ ਦੇ ਬੇਟੇ ਅਰਜੁਨ ਦਾ ਵਿਆਹ; ਰਾਸ਼ਟਰਪਤੀ, PM ਮੋਦੀ ਅਤੇ ਰਾਹੁਲ ਗਾਂਧੀ ਨੂੰ ਸੱਦਾ
Arjun Tendulkar Wedding: ਸਚਿਨ ਤੇਂਦੁਲਕਰ ਦੇ ਬੇਟੇ ਅਰਜੁਨ ਦਾ ਵਿਆਹ; ਰਾਸ਼ਟਰਪਤੀ, PM ਮੋਦੀ ਅਤੇ ਰਾਹੁਲ ਗਾਂਧੀ ਨੂੰ ਸੱਦਾ...
India-US Trade Deal: ਅਮੇਰਿਕੀ ਟ੍ਰੇਡ ਡੀਲ 'ਤੇ ਭੜਕੇ ਕਿਸਾਨ, "ਭਾਰਤੀ ਖੇਤੀਬਾੜੀ ਦੇ ਆਤਮਸਮਰਪਣ" ਦਾ ਆਰੋਪ
India-US Trade Deal: ਅਮੇਰਿਕੀ ਟ੍ਰੇਡ ਡੀਲ 'ਤੇ ਭੜਕੇ ਕਿਸਾਨ,
Income Tax Filing ਵਿੱਚ ਵੱਡਾ ਬਦਲਾਅ: 1 ਅਪ੍ਰੈਲ, 2026 ਤੋਂ ਲਾਗੂ ਹੋ ਰਹੇ ਨਿਯਮਾਂ ਬਾਰੇ ਜਾਣੋ ਸਭ ਕੁਝ
Income Tax Filing ਵਿੱਚ ਵੱਡਾ ਬਦਲਾਅ: 1 ਅਪ੍ਰੈਲ, 2026 ਤੋਂ ਲਾਗੂ ਹੋ ਰਹੇ ਨਿਯਮਾਂ ਬਾਰੇ ਜਾਣੋ ਸਭ ਕੁਝ...
Tarantaran Murder: ਮਾਂ ਬੋਲੀ- ਗਰੀਬੀ ਦੂਰ ਕਰਨਾ ਚਾਹੁੰਦੀ ਸੀ ਸੰਦੀਪ, 7 ਭੈਣਾਂ-ਭਰਾਵਾਂ ਦਾ ਮੁਸ਼ਕਲ ਨਾਲ ਹੋ ਰਿਹਾ ਸੀ ਗੁਜਾਰਾ
Tarantaran Murder: ਮਾਂ ਬੋਲੀ- ਗਰੀਬੀ ਦੂਰ ਕਰਨਾ ਚਾਹੁੰਦੀ ਸੀ ਸੰਦੀਪ, 7 ਭੈਣਾਂ-ਭਰਾਵਾਂ ਦਾ ਮੁਸ਼ਕਲ ਨਾਲ ਹੋ ਰਿਹਾ ਸੀ ਗੁਜਾਰਾ...
ਤਰਨਤਾਰਨ: ਲਾਅ ਕਾਲਜ ਚ ਕੁੜੀ ਨੂੰ ਗੋਲੀ ਮਾਰ ਕੇ ਮੁੰਡੇ ਨੇ ਖੁਦ ਨੂੰ ਵੀ ਉਡਾਇਆ, ਦੋਵਾਂ ਦੀ ਮੌਤ
ਤਰਨਤਾਰਨ: ਲਾਅ ਕਾਲਜ ਚ ਕੁੜੀ ਨੂੰ ਗੋਲੀ ਮਾਰ ਕੇ ਮੁੰਡੇ ਨੇ ਖੁਦ ਨੂੰ ਵੀ ਉਡਾਇਆ, ਦੋਵਾਂ ਦੀ ਮੌਤ...
ਬਿਕਰਮ ਮਜੀਠੀਆ 7 ਮਹੀਨਿਆਂ ਬਾਅਦ ਪਹੁੰਚਣਗੇ ਅੰਮ੍ਰਿਤਸਰ, ਵਾਪਸੀ ਨੂੰ ਯਾਦਗਾਰ ਬਣਾਉਣ ਦੀ ਕੋਸ਼ਿਸ਼
ਬਿਕਰਮ ਮਜੀਠੀਆ 7 ਮਹੀਨਿਆਂ ਬਾਅਦ ਪਹੁੰਚਣਗੇ ਅੰਮ੍ਰਿਤਸਰ, ਵਾਪਸੀ ਨੂੰ ਯਾਦਗਾਰ ਬਣਾਉਣ ਦੀ ਕੋਸ਼ਿਸ਼...
ਮੁੰਬਈ ਵਿੱਚ ਤਿਆਰ ਹੋਈ 39 ਕਰੋੜ ਦੀ ਸ਼ਾਹੀ ਸਾੜੀ,ਹੀਰੇ-ਸੋਨੇ ਦਾ ਰੱਜ ਕੇ ਹੋਇਆ ਇਸੇਤਮਾਲ
ਮੁੰਬਈ ਵਿੱਚ ਤਿਆਰ ਹੋਈ 39 ਕਰੋੜ ਦੀ ਸ਼ਾਹੀ ਸਾੜੀ,ਹੀਰੇ-ਸੋਨੇ ਦਾ ਰੱਜ ਕੇ ਹੋਇਆ ਇਸੇਤਮਾਲ...
Gold and Silver Crash of 2026: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ, ਵਿਆਹ ਫਿੱਕੇ ਤੇ ਲੱਖਾਂ ਨੌਕਰੀਆਂ ਖ਼ਤਮ
Gold and Silver Crash of 2026: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ, ਵਿਆਹ ਫਿੱਕੇ ਤੇ ਲੱਖਾਂ ਨੌਕਰੀਆਂ ਖ਼ਤਮ...
ਸੂਰਜਕੁੰਡ ਮੇਲੇ 'ਚ ਵੱਡਾ ਹਾਦਸਾ, ਝੂਲਾ ਡਿੱਗਣ ਕਾਰਨ ਕਈ ਜ਼ਖਮੀ
ਸੂਰਜਕੁੰਡ ਮੇਲੇ 'ਚ ਵੱਡਾ ਹਾਦਸਾ, ਝੂਲਾ ਡਿੱਗਣ ਕਾਰਨ ਕਈ ਜ਼ਖਮੀ...