NDPS ਐਕਟ ਮਾਮਲੇ ‘ਚ ਬਿਕਰਮ ਮਜੀਠੀਆ ਨੇ SIT ਨੂੰ ਲਿਖਿਆ ਪੱਤਰ, ਸਵਾਲਾਂ ਦੇ ਜਵਾਬ ਲਈ ਮੰਗਿਆ ਸਮਾਂ
ਬਿਕਰਮ ਸਿੰਘ ਮਜੀਠੀਆ ਨੇ ਐਨਡੀਪੀਸੀ ਐਕਟ ਮਾਮਲੇ ਐਸਆਈਟੀ ਤੋਂ ਇੱਕ ਮਹੀਨੇ ਦਾ ਸਮਾਂ ਮੰਗਿਆ ਹੈ। ਇਸ ਮਾਮਲੇ ਚ ਉਨ੍ਹਾਂ ਐਸਆਈਟੀ ਨੂੰ ਇੱਕ ਪੱਤਰ ਲਿਖ ਕੇ ਮੰਗ ਕੀਤੀ ਹੈ ਉਹ 30 ਦਸੰਬਰ ਨੂੰ ਐਸਆਈਟੀ ਸਾਹਮਣੇ ਪੇਸ਼ ਨਹੀਂ ਹੋ ਸਕਣਗੇ। ਪਹਿਲਾਂ ਉਨ੍ਹਾਂ ਨੂੰ 26 ਦਸੰਬਰ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਸਨ, ਪਰ ਉਹ ਪੇਸ਼ ਨਹੀਂ ਹੋਏ ਸਨ। ਇਸ ਤੋਂ ਬਾਅਦ ਉਨ੍ਹਾਂ ਨੂੰ 30 ਦਸੰਬਰ ਦੇ ਦਿਨ ਪੇਸ਼ ਹੋਣ ਦੇ ਹੁਕਮ ਦਿੱਤੇ ਸਨ। ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ 20 ਦਸੰਬਰ 2021 ਨੂੰ ਮਾਮਲਾ ਦਰਜ ਕੀਤਾ ਗਿਆ ਸੀ।
ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਐਨਡੀਪੀਸੀ ਐਕਟ ਮਾਮਲੇ ਐਸਆਈਟੀ ਤੋਂ ਇੱਕ ਮਹੀਨੇ ਦਾ ਸਮਾਂ ਮੰਗਿਆ ਹੈ। ਇਸ ਮਾਮਲੇ ਚ ਉਨ੍ਹਾਂ ਐਸਆਈਟੀ ਨੂੰ ਇੱਕ ਪੱਤਰ ਲਿਖ ਕੇ ਮੰਗ ਕੀਤੀ ਹੈ ਉਹ 30 ਦਸੰਬਰ ਨੂੰ ਐਸਆਈਟੀ ਸਾਹਮਣੇ ਪੇਸ਼ ਨਹੀਂ ਹੋ ਸਕਣਗੇ। ਉਨ੍ਹਾਂ ਨੂੰ ਇਸ ਮਾਮਲੇ ਚ ਥੋੜਾ ਸਮਾਂ ਚਾਹੀਦਾ ਹੈ ਤਾਂ ਜੋ ਜਾਂਚ ਕਮੇਟੀ ਦੇ ਸਵਾਲਾਂ ਜਾ ਸਹੀ ਜਵਾਬ ਦੇ ਸਕਣ। ਇਸ ਤੋਂ ਪਹਿਲਾਂ ਉਨ੍ਹਾਂ ਨੂੰ 26 ਦਸੰਬਰ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਸਨ, ਪਰ ਉਹ ਪੇਸ਼ ਨਹੀਂ ਹੋਏ ਸਨ। ਇਸ ਤੋਂ ਬਾਅਦ ਉਨ੍ਹਾਂ ਨੂੰ 30 ਦਸੰਬਰ ਦੇ ਦਿਨ ਪੇਸ਼ ਹੋਣ ਦੇ ਹੁਕਮ ਦਿੱਤੇ ਸਨ, ਹੁਣ ਉਨ੍ਹਾਂ ਮੁੜ ਤੋਂ ਕੁਝ ਸਮੇਂ ਦੀ ਮੰਗ ਕੀਤੀ ਹੈ।
ਪਹਿਲਾਂ ਵੀ ਹੋ ਚੁੱਕੀ ਹੈ ਪੁੱਛਗਿੱਛ
ਇਸ ਤੋਂ ਪਹਿਲਾਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ 18 ਦਸੰਬਰ ਨੂੰ ਨਸ਼ਾ ਤਸਕਰੀ ਮਾਮਲੇ ਵਿੱਚ ਸੂਬਾ ਪੁਲਿਸ ਦੀ ਐਸਆਈਟੀ ਸਾਹਮਣੇ ਪੇਸ਼ ਹੋਏ ਸਨ। ਪਟਿਆਲਾ ਪੰਜਾਬ ਪੁਲਿਸ ਦੀ SIT ਨੇ ਮਜੀਠੀਆ ਤੋਂ ਕਰੀਬ 7 ਘੰਟੇ 10 ਮਿੰਟ ਤੱਕ ਪੁੱਛਗਿੱਛ ਕੀਤੀ ਸੀ। SIT ਦੀ ਪੁੱਛਗਿੱਛ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਨੇ ਮਾਨ ਸਰਕਾਰ ‘ਤੇ ਹਮਲਾ ਬੋਲਿਆ ਸੀ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਸਿੱਧੇ ਤੌਰ ‘ਤੇ ਸਿਆਸੀ ਬਦਲਾਖੋਰੀ ਦਾ ਦੋਸ਼ ਲਾਉਂਦਿਆਂ ਕਿਹਾ ਕਿ ਉਨ੍ਹਾਂ ਵਿਰੁੱਧ ਇਹ ਸਾਰੀਆਂ ਕਾਰਵਾਈਆਂ ਇਸ ਲਈ ਕੀਤੀਆਂ ਜਾ ਰਹੀਆਂ ਹਨ ਕਿਉਂਕਿ ਉਨ੍ਹਾਂ ਨੇ ਜਨਤਾ ਦੇ ਮੁੱਦੇ ਚੁੱਕੇ ਹਨ। ਉਨ੍ਹਾਂ ਇਹ ਵੀ ਕਿਹਾ ਰਿ ਪੰਜਾਬ-ਹਰਿਆਣਾ ਹਾਈਕੋਰਟ ਇਸ ਮਾਮਲੇ ਚ ਪਹਿਲਾਂ ਹੀ ਜ਼ਮਾਨਤ ਦੇ ਚੁੱਕਿਆ ਹੈ।
ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਕਾਂਗਰਸ ਪਾਰਟੀ ਦੀ ਚਰਨਜੀਤ ਚੰਨੀ ਸਰਕਾਰ ਦੇ ਕਾਰਜਕਾਲ ਦੌਰਾਨ 20 ਦਸੰਬਰ 2021 ਨੂੰ ਮਾਮਲਾ ਦਰਜ ਕੀਤਾ ਗਿਆ ਸੀ। ਇਹ ਮਾਮਲਾ ਮੋਹਾਲੀ ਵਿੱਚ ਦਰਜ ਕੀਤਾ ਗਿਆ ਸੀ। ਐਸਆਈਟੀ ਨੇ ਉਨ੍ਹਾਂ ਨੂੰ 11 ਦਸੰਬਰ ਨੂੰ ਐਸਆਈਟੀ ਦੇ ਸਾਹਮਣੇ ਪੇਸ਼ ਹੋਣ ਲਈ ਸੰਮਨ ਭੇਜੇ ਸਨ।