Amritpal Singh: ਦੁਬਈ ਤੋਂ ਪਰਤਿਆ ਸੀ 19 ਸਾਲਾ ਅੰਮ੍ਰਿਤਪਾਲ, ਇਸ ਤਰ੍ਹਾਂ ਬਣਿਆ ‘ਵਾਰਿਸ ਪੰਜਾਬ ਦੇ’ ਦਾ ਮੁਖੀ
Amritpal Singh ਨੂੰ ਸ਼ਨੀਵਾਰ ਨੂੰ ਪੰਜਾਬ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਉਹ ਪਿਛਲੇ ਕਈ ਦਿਨਾਂ ਤੋਂ ਪੁਲਿਸ ਦੇ ਰਡਾਰ 'ਤੇ ਸੀ। ਸੂਤਰਾਂ ਮੁਤਾਬਕ, ਅਮ੍ਰਿਤਪਾਲ ਸਿੰਘ ਤੇ NSA ਲੱਗ ਸਕਦਾ ਹੈ।
ਦੁਬਈ ਤੋਂ ਪਰਤਿਆ ਸੀ19 ਸਾਲਾ ਅੰਮ੍ਰਿਤਪਾਲ, ਇਸ ਤਰ੍ਹਾਂ ਬਣਿਆ ‘ਵਾਰਿਸ ਪੰਜਾਬ ਦੇ’ ਦਾ ਮੁਖੀ।
ਗ੍ਰਿਫਤਾਰ ਖਾਲਿਸਤਾਨੀ ਸਮਰਥਕ ਅਤੇ ਵਾਰਿਸ ਪੰਜਾਬ ਦੇ ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ਨੂੰ ਆਖਿਰਕਾਰ ਗ੍ਰਿਫਤਾਰ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਪੰਜਾਬ ਪੁਲਿਸ (Punjab Police) ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਸੀ ਅਤੇ ਉਸ ਦੇ ਪਿੱਛੇ 8 ਜ਼ਿਲ੍ਹਿਆਂ ਦੀ ਪੁਲਿਸ ਤਾਇਨਾਤ ਕੀਤੀ ਗਈ ਸੀ। ਅੰਮ੍ਰਿਤਪਾਲ ਸਿੰਘ ਖਿਲਾਫ ਪੁਲਿਸ ਦੀ ਇਸ ਕਾਰਵਾਈ ਨੂੰ ਦੇਖਦੇ ਹੋਏ ਉਸ ਦੇ ਸਮਰਥਕਾਂ ਨੇ ਸੋਸ਼ਲ ਮੀਡੀਆ ‘ਤੇ ਮਦਦ ਦੀ ਅਪੀਲ ਵੀ ਕੀਤੀ ਸੀ ਪਰ ਆਖਰਕਾਰ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਲੰਬੇ ਸਮੇਂ ਤੋਂ ਖੁਫੀਆ ਏਜੰਸੀਆਂ ਅਤੇ ਪੁਲਸ ਦੇ ਰਾਡਾਰ ‘ਤੇ ਸਨ।
ਉਸ ਦੇ ਵਾਰਿਸ ਪੰਜਾਬ ਦੇ ਸੰਸਥਾ ਦੇ ਮੁਖੀ ਬਣਨ ਦੀ ਕਹਾਣੀ ਵੀ ਬੜੀ ਦਿਲਚਸਪ ਹੈ। ਦਰਅਸਲ, ਦੀਪ ਸਿੱਧੂ ਨੇ ਵਾਰਿਸ ਪੰਜਾਬ ਦੇ ਸੰਗਠਨ ਦੀ ਸ਼ੁਰੂਆਤ ਕੀਤੀ ਸੀ, ਜਿਸ ਦਾ ਅੰਮ੍ਰਿਤਪਾਲ ਆਪਣੇ ਆਪ ਨੂੰ ਮੁਖੀ ਕਹਿੰਦਾ ਹੈ। ਦੀਪ ਸਿੱਧੂ ਦਾ ਨਾਂ ਕਿਸਾਨ ਅੰਦੋਲਨ ਤੋਂ ਸੁਰਖੀਆਂ ਵਿੱਚ ਆਇਆ ਸੀ। ਉਨ੍ਹਾਂ ਕਿਸਾਨਾਂ ਦਾ ਸਮਰਥਨ ਕੀਤਾ। ਇਸ ਤੋਂ ਬਾਅਦ 26 ਜਨਵਰੀ 2021 ਨੂੰ ਇਕ ਟਰੈਕਟਰ ਰੈਲੀ ਵੀ ਕੱਢੀ ਗਈ ਅਤੇ ਲਾਲ ਕਿਲੇ ‘ਤੇ ਝੰਡਾ ਲਹਿਰਾਉਣ ਦੇ ਦੋਸ਼ ‘ਚ ਦੇਸ਼ਧ੍ਰੋਹ ਦਾ ਕੇਸ ਵੀ ਦਰਜ ਕੀਤਾ ਗਿਆ। ਇਸ ਦੌਰਾਨ ਅੰਮ੍ਰਿਤਪਾਲ ਸਿੰਘ ‘ਤੇ ਲਾਲ ਕਿਲੇ ‘ਤੇ ਹੋਈ ਹਿੰਸਾ ਦੇ ਦੋਸ਼ ਵੀ ਲੱਗੇ ਸਨ।


