Amritpal Singh: ਦੁਬਈ ਤੋਂ ਪਰਤਿਆ ਸੀ 19 ਸਾਲਾ ਅੰਮ੍ਰਿਤਪਾਲ, ਇਸ ਤਰ੍ਹਾਂ ਬਣਿਆ ‘ਵਾਰਿਸ ਪੰਜਾਬ ਦੇ’ ਦਾ ਮੁਖੀ
Amritpal Singh ਨੂੰ ਸ਼ਨੀਵਾਰ ਨੂੰ ਪੰਜਾਬ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਉਹ ਪਿਛਲੇ ਕਈ ਦਿਨਾਂ ਤੋਂ ਪੁਲਿਸ ਦੇ ਰਡਾਰ 'ਤੇ ਸੀ। ਸੂਤਰਾਂ ਮੁਤਾਬਕ, ਅਮ੍ਰਿਤਪਾਲ ਸਿੰਘ ਤੇ NSA ਲੱਗ ਸਕਦਾ ਹੈ।
ਗ੍ਰਿਫਤਾਰ ਖਾਲਿਸਤਾਨੀ ਸਮਰਥਕ ਅਤੇ ਵਾਰਿਸ ਪੰਜਾਬ ਦੇ ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ਨੂੰ ਆਖਿਰਕਾਰ ਗ੍ਰਿਫਤਾਰ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਪੰਜਾਬ ਪੁਲਿਸ (Punjab Police) ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਸੀ ਅਤੇ ਉਸ ਦੇ ਪਿੱਛੇ 8 ਜ਼ਿਲ੍ਹਿਆਂ ਦੀ ਪੁਲਿਸ ਤਾਇਨਾਤ ਕੀਤੀ ਗਈ ਸੀ। ਅੰਮ੍ਰਿਤਪਾਲ ਸਿੰਘ ਖਿਲਾਫ ਪੁਲਿਸ ਦੀ ਇਸ ਕਾਰਵਾਈ ਨੂੰ ਦੇਖਦੇ ਹੋਏ ਉਸ ਦੇ ਸਮਰਥਕਾਂ ਨੇ ਸੋਸ਼ਲ ਮੀਡੀਆ ‘ਤੇ ਮਦਦ ਦੀ ਅਪੀਲ ਵੀ ਕੀਤੀ ਸੀ ਪਰ ਆਖਰਕਾਰ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਲੰਬੇ ਸਮੇਂ ਤੋਂ ਖੁਫੀਆ ਏਜੰਸੀਆਂ ਅਤੇ ਪੁਲਸ ਦੇ ਰਾਡਾਰ ‘ਤੇ ਸਨ।
ਉਸ ਦੇ ਵਾਰਿਸ ਪੰਜਾਬ ਦੇ ਸੰਸਥਾ ਦੇ ਮੁਖੀ ਬਣਨ ਦੀ ਕਹਾਣੀ ਵੀ ਬੜੀ ਦਿਲਚਸਪ ਹੈ। ਦਰਅਸਲ, ਦੀਪ ਸਿੱਧੂ ਨੇ ਵਾਰਿਸ ਪੰਜਾਬ ਦੇ ਸੰਗਠਨ ਦੀ ਸ਼ੁਰੂਆਤ ਕੀਤੀ ਸੀ, ਜਿਸ ਦਾ ਅੰਮ੍ਰਿਤਪਾਲ ਆਪਣੇ ਆਪ ਨੂੰ ਮੁਖੀ ਕਹਿੰਦਾ ਹੈ। ਦੀਪ ਸਿੱਧੂ ਦਾ ਨਾਂ ਕਿਸਾਨ ਅੰਦੋਲਨ ਤੋਂ ਸੁਰਖੀਆਂ ਵਿੱਚ ਆਇਆ ਸੀ। ਉਨ੍ਹਾਂ ਕਿਸਾਨਾਂ ਦਾ ਸਮਰਥਨ ਕੀਤਾ। ਇਸ ਤੋਂ ਬਾਅਦ 26 ਜਨਵਰੀ 2021 ਨੂੰ ਇਕ ਟਰੈਕਟਰ ਰੈਲੀ ਵੀ ਕੱਢੀ ਗਈ ਅਤੇ ਲਾਲ ਕਿਲੇ ‘ਤੇ ਝੰਡਾ ਲਹਿਰਾਉਣ ਦੇ ਦੋਸ਼ ‘ਚ ਦੇਸ਼ਧ੍ਰੋਹ ਦਾ ਕੇਸ ਵੀ ਦਰਜ ਕੀਤਾ ਗਿਆ। ਇਸ ਦੌਰਾਨ ਅੰਮ੍ਰਿਤਪਾਲ ਸਿੰਘ ‘ਤੇ ਲਾਲ ਕਿਲੇ ‘ਤੇ ਹੋਈ ਹਿੰਸਾ ਦੇ ਦੋਸ਼ ਵੀ ਲੱਗੇ ਸਨ।
ਆਪਣੇ ਆਪ ਨੂੰ ‘ਵਾਰਿਸ ਪੰਜਾਬ ਦੇ’ ਦਾ ਮੁਖੀ ਐਲਾਨਿਆ
ਇਸ ਤੋਂ ਬਾਅਦ ਚੋਣਾਂ ਦੌਰਾਨ ਦੀਪ ਸਿੱਧੂ ਨੇ ਵਾਰਿਸ ਪੰਜਾਬ ਦੇ ਨਾਂ ਦੀ ਜਥੇਬੰਦੀ ਬਣਾਈ। ਇਸ ਨੂੰ ਬਣਾਉਣ ਦੇ ਇੱਕ ਸਾਲ ਬਾਅਦ ਭਾਵ ਫਰਵਰੀ 2022 ਵਿੱਚ ਦੀਪ ਸਿੱਧੂ ਦੀ ਇੱਕ ਦੁਰਘਟਨਾ ਵਿੱਚ ਮੌਤ ਹੋ ਗਈ। ਮਹਿਜ਼ 7 ਮਹੀਨਿਆਂ ਬਾਅਦ ਹੀ ਅੰਮ੍ਰਿਤਪਾਲ ਸਿੰਘ ਨੇ ਇਸ ਸੰਸਥਾ ਦੀ ਵਾਗਡੋਰ ਸੰਭਾਲੀ ਅਤੇ ਇਸ ਦਾ ਮੁਖੀ ਬਣ ਗਿਆ। ਉਸ ਨੇ ਆਪਣੇ ਆਪ ਨੂੰ ਇਸ ਸੰਸਥਾ ਦਾ ਮੁਖੀ ਐਲਾਨਿਆ ਸੀ। ਇਸ ਤੋਂ ਬਾਅਦ ਉਸ ‘ਤੇ ਸੰਗਠਨ ਰਾਹੀਂ ਖਾਲਿਸਤਾਨੀ ਲਹਿਰ ਵਧਾਉਣ ਦੇ ਦੋਸ਼ ਵੀ ਲੱਗੇ ਸਨ। ਸਿੱਧੂ ਨੇ ਸੰਸਥਾ ਦੀ ਸ਼ੁਰੂਆਤ ਮੌਕੇ ਕਿਹਾ ਸੀ ਕਿ ਇਸ ਰਾਹੀਂ ਉਹ ਪੰਜਾਬ ਦੇ ਹੱਕਾਂ ਦੀ ਰਾਖੀ ਕਰਨਗੇ ਅਤੇ ਸਮਾਜਿਕ ਮੁੱਦੇ ਉਠਾਵੇਗਾ। ਪਰ ਹੁਣ ਉਹੀ ਜਥੇਬੰਦੀ ਖਾਲਿਸਤਾਨੀ ਲਹਿਰ ਲਈ ਵਰਤੀ ਜਾ ਰਹੀ ਹੈ।
ਕੌਣ ਹੈ ਅੰਮ੍ਰਿਤਪਾਲ ਸਿੰਘ?
19 ਸਾਲਾ ਅੰਮ੍ਰਿਤਪਾਲ ਸਿੰਘ ਪਿਛਲੇ ਸਾਲ ਯਾਨੀ ਸਾਲ 2022 ਵਿੱਚ ਹੀ ਦੁਬਈ ਤੋਂ ਪਰਤਿਆ ਸੀ। ਉਹ ਅੰਮ੍ਰਿਤਸਰ ਦੇ ਪਿੰਡ ਜੱਲੂਪੁਰ ਖੇੜਾ ਦਾ ਰਹਿਣ ਵਾਲਾ ਹੈ। ਉਹ 2012 ਤੋਂ ਦੁਬਈ ਵਿੱਚ ਰਹਿ ਰਿਹਾ ਸੀ। ਅਮਰਪਾਲ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਧਮਕੀ ਦਿੱਤੀ ਹੈ। ਉਨ੍ਹਾਂ ਕਿਹਾ ਸੀ ਕਿ ਇੰਦਰਾ ਗਾਂਧੀ ਨੇ ਵੀ ਉਨ੍ਹਾਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਸੀ, ਉਸ ਦਾ ਨਤੀਜਾ ਕੀ ਨਿਕਲਿਆ। ਹੁਣ ਅਮਿਤ ਸ਼ਾਹ ਵੀ ਆਪਣੀ ਇੱਛਾ ਪੂਰੀ ਕਰ ਸਕਦੇ ਹਨ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ