AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਮਜੀਠੀਆ ਮਾਮਲੇ ਵਿੱਚ ਮੋਹਾਲੀ ਕੋਰਟ ਵਿੱਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ, 700 ਕਰੋੜ ਦੇ ਲੈਣ-ਦੇਣ ਦਾ ਜ਼ਿਕਰ, AAP ਦੇ ਤਿੱਖੇ ਹਮਲੇ

Bikram Majithia: ਵਿਜੀਲੈਂਸ ਨੇ ਆਪਣੀ ਚਾਰਜਸ਼ੀਟ 'ਚ 700 ਕਰੋੜ ਰੁਪਏ ਦੀ ਗੈਰ-ਕਾਨੂੰਨੀ ਤੇ ਬੇਹਿਸਾਬ ਜਾਇਦਾਦ ਦਾ ਖੁਲਾਸਾ ਕੀਤਾ ਹੈ। ਇਹ ਚਾਰਜਸ਼ੀਟ ਪੰਜਾਬ, ਹਰਿਆਣਾ, ਹਿਮਾਚਲ, ਉੱਤਰ ਪ੍ਰਦੇਸ਼ ਤੇ ਦਿੱਲੀ ਦੇ 15 ਸਥਾਨਾਂ ਦੀ ਜਾਂਚ ਕਰਨ ਤੋਂ ਬਾਅਦ ਤਿਆਰ ਕੀਤੀ ਗਈ ਸੀ। ਚਾਰਜਸ਼ੀਟ 'ਚ ਕਈ ਅਕਾਲੀ ਤੇ ਭਾਜਪਾ ਆਗੂਆਂ ਦੇ ਬਿਆਨ ਵੀ ਸ਼ਾਮਲ ਹਨ।

ਮਜੀਠੀਆ ਮਾਮਲੇ ਵਿੱਚ ਮੋਹਾਲੀ ਕੋਰਟ ਵਿੱਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ, 700 ਕਰੋੜ ਦੇ ਲੈਣ-ਦੇਣ ਦਾ ਜ਼ਿਕਰ, AAP ਦੇ ਤਿੱਖੇ ਹਮਲੇ
tv9-punjabi
| Updated On: 28 Oct 2026 13:44 PM IST
Share

ਪੰਜਾਬ ਵਿਜੀਲੈਂਸ ਬਿਊਰੋ ਨੇ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਜੁੜੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ 40,000 ਪੰਨਿਆਂ ਦੀ ਪੂਰਕ ਚਾਰਜਸ਼ੀਟ ਦਾਇਰ ਕੀਤੀ ਹੈ। ਇਸ ਵਿੱਚ ਲਗਭਗ 719.72 ਕਰੋੜ ਰੁਪਏ ਦੇ ਲੈਣ-ਦੇਣ ਦਾ ਜ਼ਿਕਰ ਹੈ। ਇਹ ਮਾਮਲਾ 2013 ਦੀ ਈਡੀ ਦੀ ਉਸ ਜਾਂਚ ਨਾਲ ਜੁੜਿਆ ਹੋਇਆ ਹੈ, ਜਿਸ ‘ਚ 6,000 ਕਰੋੜ ਰੁਪਏ ਦੇ ਸਿੰਥੈਟਿਕ ਡਰੱਗ ਰੈਕੇਟ ਦਾ ਪਰਦਾਫਾਸ਼ ਹੋਇਆ ਸੀ।

ਵਿਜੀਲੈਂਸ ਟੀਮ ਟਰੰਕਾਂ ਵਿੱਚ ਚਾਰਜਸ਼ੀਟ ਲੈ ਕੇ ਆਈ ਸੀ। ਪਹਿਲਾਂ, ਵਿਜੀਲੈਂਸ ਬਿਊਰੋ ਨੇ ਅਗਸਤ ਵਿੱਚ ਇਸ ਮਾਮਲੇ ਵਿੱਚ ਚਾਰਜਸ਼ੀਟ ਦਾਇਰ ਕੀਤੀ ਸੀ। ਵਿਜੀਲੈਂਸ ਦਾ ਦਾਅਵਾ ਹੈ ਕਿ 400 ਦੇ ਕਰੀਬ ਬੈਂਕ ਖਾਤਿਆਂ ਦੀ ਜਾਂਚ ਕੀਤੀ ਗਈ। ਇਨ੍ਹਾਂ ‘ਚ ਪਿਛਲੇ 10 ਸਾਲਾਂ ਦਾ ਰਿਕਾਰਡ ਚੈੱਕ ਕੀਤਾ ਗਿਆ। ਕੇਸ ‘ਚ 200 ਦੇ ਕਰੀਬ ਗਵਾਹ ਬਣਾਏ ਗਏ ਹਨ।

ਮਜੀਠਿਆ ਨੇ ਘੁਮਾਈ ਟੋਪੀ – ਪਨੂੰ

ਮਜੀਠਿਆ ਖਿਲਾਫ਼ ਦਾਖ਼ਲ ਇਸ ਚਾਰਜਸ਼ੀਟ ਨੂੰ ਲੈ ਕੇ ਪੰਜਾਬ ਸਰਕਾਰ ਨੇ ਉਨ੍ਹਾਂ ਤੇ ਤਿੱਖੇ ਹਮਲੇ ਬੋਲੇ। ਆਮ ਆਦਮੀ ਪਾਰਟੀ ਦੇ ਸਪੀਕਰ ਬਲਤੇਜ ਪੰਨੂ ਨੇ ਉਨ੍ਹਾਂ ਖਿਲਾਫ਼ ਦਰਜ ਇਸ ਕੇਸ ਦੀ ਵਿਸਥਾਰ ਨਾਲ ਜਾਣਕਾਰੀ ਦਿੰਦਿਆ ਕਿਹਾ ਕਿ ਮਜੀਠਿਆ ਤੇ ‘ਇਸਦੀ ਟੋਪੀ ਉਸਦੇ ਸਿਰ’ ਵਾਲੀ ਕਹਾਵਤ ਢੁਕਵੀਂ ਬੈਠਦੀ ਹੈ। ਉਨ੍ਹਾਂ ਨੇ ਸ਼ੈੱਲ ਕੰਪਨੀਆਂ ਰਾਹੀਂ ਕਰੋੜਾਂ ਰੁਪਏ ਘੁਮਾਏ।

ਪੰਨੂ ਨੇ ਕਿਹਾ ਕਿ ਮਜੀਠਿਆ ਦਾ ਇਹ ਮਾਮਲਾ ਜਗਦੀਸ਼ ਭੋਲਾ ਵੱਲੋਂ ਉਨ੍ਹਾਂ ਦਾ ਨਾਂ ਲੈਣ ਤੋਂ ਬਾਅਦ ਚਰਚਾ ਵਿੱਚ ਆਇਆ ਸੀ। ਹਾਲਾਂਕਿ, ਇਸ ਮਾਮਲੇ ਦੀ ਜਾਂਚ ਕਰ ਰਹੇ ਅਧਿਕਾਰੀ ਨਿਰੰਜਨ ਸਿੰਘ ਦਾ ਤਬਾਦਲਾ ਕਰਕੇ ਜਾਂਚ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ। ਪਰ ਪੰਜਾਬ ਵਿਜੀਲੈਂਸ ਨੇ ਕਰੜੀ ਮੇਹਨਤ ਸਾਰੀਆਂ ਕੜੀਆਂ ਜੋੜੀਆਂ ਅਤੇ ਇਸ ਨਾਲ ਜੁੜੇ ਸਾਰੇ ਆਰੋਪੀਆਂ ਦੀਆਂ ਪਰਤਾਂ ਖੋਲ੍ਹੀਆਂ।

ਵਿਜੀਲੈਂਸ ਦੀ ਜਾਂਚ ਦੀ ਸਿਲਸਿਲੇਵਾਰ ਜਾਣਕਾਰੀ

ਵਿਜੀਲੈਂਸ ਬਿਊਰੋ ਦੇ ਅਨੁਸਾਰ, 2007 ਤੋਂ 2017 ਦੌਰਾਨ, ਮਜੀਠੀਆ ਨਾਲ ਸਬੰਧਤ ਜਾਇਦਾਦ ਅਤੇ ਵਿੱਤੀ ਲੈਣ-ਦੇਣ ਦੀ ਜਾਂਚ ਕੀਤੀ ਗਈ ਸੀ। ਏਜੰਸੀ ਨੇ ਆਮਦਨ ਤੋਂ ਵੱਧ ਜਾਇਦਾਦ ਦਾ ਆਰੋਪ ਲਗਾਇਆ। ਜਾਇਦਾਦ ਦੀ ਕੀਮਤ ਬਾਰੇ ਵੱਖ-ਵੱਖ ਰਿਪੋਰਟਾਂ ਵਿੱਚ ₹540 ਕਰੋੜ ਤੋਂ ਲੈ ਕੇ ₹700 ਕਰੋੜ ਤੋਂ ਵੱਧ ਦੇ ਅੰਕੜੇ ਸਾਹਮਣੇ ਆਏ ਹਨ। ਇਨ੍ਹਾਂ ਨੂੰ ਅਦਾਲਤ ਵਿੱਚ ਸਾਬਤ ਹੋਏ ਤੱਥਾਂ ਵਜੋਂ ਨਹੀਂ ਮੰਨਿਆ ਜਾਣਾ ਚਾਹੀਦਾ।

25 ਜੂਨ, 2025 ਨੂੰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰੀ

ਪੰਜਾਬ ਵਿਜੀਲੈਂਸ ਬਿਊਰੋ ਨੇ ਮਜੀਠੀਆ ਖਿਲਾਫਡ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਐਫਆਈਆਰ ਨੰਬਰ 22 ਦਰਜ ਕੀਤੀ। ਉਸੇ ਦਿਨ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ।

18 ਅਗਸਤ, 2025: ਹੇਠਲੀ ਅਦਾਲਤ ਤੋਂ ਜ਼ਮਾਨਤ ਰੱਦ: ਮੋਹਾਲੀ ਦੀ ਇੱਕ ਅਦਾਲਤ ਨੇ ਮਜੀਠੀਆ ਦੀ ਨਿਯਮਿਤ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ। ਜਿਸਤੋਂ ਬਾਅਦ ਉਹ ਜੇਲ੍ਹ ਵਿੱਚ ਹੀ ਰਹੇ।

40,000 ਪੰਨਿਆਂ ਦੀ ਚਾਰਜਸ਼ੀਟ ਤੇ 200 ਗਵਾਹ

22 ਅਗਸਤ ਨੂੰ, ਵਿਜੀਲੈਂਸ ਬਿਊਰੋ ਨੇ ਇੱਕ ਡਿਟੇਲ ਚਾਰਜਸ਼ੀਟ ਦਾਇਰ ਕੀਤੀ ਸੀ, ਜਿਸ ‘ਚ 40,000 ਤੋਂ ਵੱਧ ਪੰਨਿਆਂ ਦੇ ਦਸਤਾਵੇਜ਼ੀ ਸਬੂਤ ਤੇ 200 ਤੋਂ ਵੱਧ ਗਵਾਹਾਂ ਦੇ ਬਿਆਨ ਸ਼ਾਮਲ ਸਨ। ਰਿਪੋਰਟਾਂ ਅਨੁਸਾਰ, ਇਸ ਵਿੱਚ ਵਿੱਤੀ ਲੈਣ-ਦੇਣ, ਬੈਂਕ ਖਾਤਿਆਂ ਅਤੇ ਗਵਾਹਾਂ ਦੀ ਜਾਣਕਾਰੀ ਸ਼ਾਮਲ ਸੀ। ਲਗਭਗ ₹700 ਕਰੋੜ ਦੇ ਲੈਣ-ਦੇਣ ਦਾ ਵੀ ਜ਼ਿਕਰ ਸਾਹਮਣੇ ਆਇਆ।

ਹਾਈ ਕੋਰਟ ਤੋਂ ਰਾਹਤ ਨਹੀਂ

4 ਦਸੰਬਰ, 2025 ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮਜੀਠੀਆ ਦੀ ਨਿਯਮਿਤ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ। ਇਸ ਤੋਂ ਬਾਅਦ, ਉਨ੍ਹਾਂ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ। ਜਿਸਤੋਂ ਬਾਅਦ 2 ਫਰਵਰੀ, 2026 ਨੂੰ ਸੁਪਰੀਮ ਕੋਰਟ ਨੇ ਮਜੀਠੀਆ ਨੂੰ ਨਿਯਮਿਤ ਜ਼ਮਾਨਤ ਦੇ ਦਿੱਤੀ। ਉਹ ਲਗਭਗ ਸੱਤ ਮਹੀਨੇ ਹਿਰਾਸਤ ਵਿੱਚ ਰਹੇ, ਇਸ ਦੌਰਾਨ ਵਿਜੀਲੈਂਸ ਵਿਭਾਗ ਚਾਰਜਸ਼ੀਟ ਦਾਇਰ ਕਰ ਚੁੱਕਾ ਸੀ। ਜ਼ਮਾਨਤ ਦੇਣ ਦਾ ਮਤਲਬ ਇਹ ਨਹੀਂ ਹੈ ਕਿ ਅਦਾਲਤ ਨੇ ਉਨ੍ਹਾਂ ਨੂੰ ਆਰੋਪਾਂ ਤੋਂ ਬਰੀ ਕਰ ਦਿੱਤਾ ਹੈ।

Follow Us
ਪੰਜਾਬ ਵਿਧਾਨਸਭਾ ਦੇ ਆਖਰੀ ਦਿਨ ਪਿਆ ਗਾਹ, ਭਿੜ ਗਏ AAP ਤੇ ਕਾਂਗਰਸੀ ਵਿਧਾਇਕ
ਪੰਜਾਬ ਵਿਧਾਨਸਭਾ ਦੇ ਆਖਰੀ ਦਿਨ ਪਿਆ ਗਾਹ, ਭਿੜ ਗਏ AAP ਤੇ ਕਾਂਗਰਸੀ ਵਿਧਾਇਕ...
ਅਮਰੀਕਾ ਵਿੱਚ ਫੜਿਆ ਗਿਆ ਲਾਰੈਂਸ ਬਿਸ਼ਨੋਈ ਦਾ ਜਾਨੀ ਦੁਸ਼ਮਣ ਹਿਮਾਂਸ਼ੂ ਭਾਉ, ਪੂਰੀ ਕਹਾਣੀ
ਅਮਰੀਕਾ ਵਿੱਚ ਫੜਿਆ ਗਿਆ ਲਾਰੈਂਸ ਬਿਸ਼ਨੋਈ ਦਾ ਜਾਨੀ ਦੁਸ਼ਮਣ ਹਿਮਾਂਸ਼ੂ ਭਾਉ, ਪੂਰੀ ਕਹਾਣੀ...
ਖੜਗੇ ਦੇ "ਮੋਦੀ ਦਾ ਬਾਪ ਵੀ ਜਾਵੇਗਾ" ਵਾਲੇ ਕੁਮੈਂਟ 'ਤੇ ਸਿਆਸੀ ਹੰਗਾਮਾ, BJP ਨੇ ਚੰਡੀਗੜ੍ਹ 'ਚ ਕੀਤਾ ਕਾਂਗਰਸ ਦਫ਼ਤਰ ਦਾ ਘਿਰਾਓ
ਖੜਗੇ ਦੇ
ਮੋਗਾ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 2 ਦੀ ਮੌਤ, 3 ਜ਼ਖ਼ਮੀ
ਮੋਗਾ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 2 ਦੀ ਮੌਤ, 3 ਜ਼ਖ਼ਮੀ...
ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ, ਦਰਬਾਰ ਸਾਹਿਬ ਵਿਖੇ ਦੇਸੀ ਤੇ ਵਿਦੇਸ਼ੀ ਫੁੱਲਾਂ ਨਾਲ ਅਲੌਕਿਕ ਸਜਾਵਟ
ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ, ਦਰਬਾਰ ਸਾਹਿਬ ਵਿਖੇ ਦੇਸੀ ਤੇ ਵਿਦੇਸ਼ੀ ਫੁੱਲਾਂ ਨਾਲ ਅਲੌਕਿਕ ਸਜਾਵਟ...
PM ਮੋਦੀ ਦੇ 'ਮਨ ਕੀ ਬਾਤ' 'ਚ ਛਾਇਆ ਪੰਜਾਬ ਦਾ ਨਵਤ੍ਰਿਜਨ ਮਿਸ਼ਨ
PM ਮੋਦੀ ਦੇ 'ਮਨ ਕੀ ਬਾਤ' 'ਚ ਛਾਇਆ ਪੰਜਾਬ ਦਾ ਨਵਤ੍ਰਿਜਨ ਮਿਸ਼ਨ...
ਟਾਈਗਰ ਸ਼ਰਾਫ ਫਾਈਰਿੰਗ ਕੇਸ, ਮੁਲਜ਼ਮਾਂ ਦੀ ਆਖਰੀ ਮੂਵਮੈਂਟ ਅੰਧੇਰੀ ਹੋਟਲ 'ਚ ਟ੍ਰੇਸ
ਟਾਈਗਰ ਸ਼ਰਾਫ ਫਾਈਰਿੰਗ ਕੇਸ, ਮੁਲਜ਼ਮਾਂ ਦੀ ਆਖਰੀ ਮੂਵਮੈਂਟ ਅੰਧੇਰੀ ਹੋਟਲ 'ਚ ਟ੍ਰੇਸ...
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...