ਭਾਜਪਾ ਦਾ ਚੋਣ ਮੋਡ ਆਨ… ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਦਾ ਦੌਰਾ ਕਰਨਗੇ ਨਿਤਿਨ ਨਬੀਨ!
ਬੀਤੇ ਦਿਨ ਹੀ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਲੁਧਿਆਣਾ ਪਹੁੰਚੇ ਸਨ, ਜਿੱਥੇ ਉਨ੍ਹਾਂ ਨੇ ਇਤਿਹਾਸਕ ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ ਸੀ। ਇਸ ਤੋਂ ਬਾਅਦ ਪੰਜਾਬ ਭਾਜਪਾ ਦੇ ਨਵ-ਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਤੇ ਨਾਇਬ ਸੈਣੀ ਦੇ ਨਾਲ ਹੋਰ ਕਈ ਸੀਨੀਅਰ ਆਗੂਆਂ ਨੇ ਧੂਰੀ ਵਿਖੇ ਇੱਕ ਵੱਡੀ ਰੈਲੀ ਕੀਤੀ ਸੀ।
37 ਨਾਮਜ਼ਦਗੀਆਂ, ਜ਼ੀਰੋ ਵਿਰੋਧ... ਨਿਤਿਨ ਨਬੀਨ ਦਾ ਅੱਜ ਭਾਜਪਾ ਪ੍ਰਧਾਨ ਵਜੋਂ ਹੋਵੇਗਾ ਰਸਮੀ ਐਲਾਨ
2027 ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੀਆਂ ਰਾਜਨੀਤਿਕ ਗਤੀਵਿਧੀਆਂ ਤੇਜ਼ ਹੋ ਗਈਆਂ ਹਨ। ਜਾਣਕਾਰੀ ਮੁਤਾਬਕ, ਅਗਾਮੀ ਚੋਣਾਂ ਦੇ ਮੱਦੇਨਜ਼ਰ ਭਾਜਪਾ ਦੇ ਕੇਂਦਰੀ ਲੈਵਲ ਦੇ ਕਈ ਸੀਨੀਅਰ ਆਗੂ ਪੰਜਾਬ ‘ਚ ਦੌਰੇ ਕਰਨ ਜਾ ਰਹੇ ਹਨ। ਸੂਤਰਾਂ ਮੁਤਾਬਕ, ਇਸ ਸਿਲਸਿਲੇ ਦੇ ਮੱਦੇਨਜ਼ਰ ਭਾਜਪਾ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਦੇ ਜੂਨ ਦੇ ਅਖੀਰ ‘ਚ ਪਹਿਲੀ ਵਾਰ ਪੰਜਾਬ ਆਉਣ ਦੀ ਉਮੀਦ ਹੈ। ਉਹ ਆਪਣਾ ਦੌਰਾ ਅੰਮ੍ਰਿਤਸਰ ਤੋਂ ਸ਼ੁਰੂ ਕਰ ਸਕਦੇ ਹਨ, ਜਿੱਥੇ ਉਨ੍ਹਾਂ ਦੇ ਸ੍ਰੀ ਹਰਿਮੰਦਰ ਸਾਹਿਬ ਤੇ ਦੁਰਗਿਆਣਾ ਮੰਦਿਰ ‘ਚ ਨਤਮਸਤਕ ਹੋਣ ਦੀ ਸੰਭਾਵਨਾ ਹੈ।
ਉਨ੍ਹਾਂ ਦੀ ਫੇਰੀ ਤੋਂ ਪਹਿਲਾਂ, ਦੋ ਕੇਂਦਰੀ ਮੰਤਰੀਆਂ ਦਾ ਵੀ ਪੰਜਾਬ ਦਾ ਦੌਰਾ ਕਰਨ ਦਾ ਪ੍ਰੋਗਰਾਮ ਹੈ। ਸੂਤਰਾਂ ਮੁਤਾਬਕ ਕੇਂਦਰੀ ਰਿਹਾਇਸ਼ ਤੇ ਸ਼ਹਿਰੀ ਮਾਮਲਿਆਂ ਦੇ ਮੰਤਰੀ ਮਨੋਹਰ ਲਾਲ ਖੱਟਰ ਤੇ ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਦੇ ਪੰਜਾਬ ਆਉਣ ਦੀ ਉਮੀਦ ਹੈ। ਇਨ੍ਹਾਂ ਦੌਰਿਆਂ ਤੋਂ ਬਾਅਦ, ਭਾਜਪਾ ਨੇ ਪੰਜਾਬ ਭਰ ‘ਚ ਪ੍ਰਚਾਰ ਲਈ ਕਈ ਹੋਰ ਸੀਨੀਅਰ ਮੰਤਰੀਆਂ ਨੂੰ ਤਾਇਨਾਤ ਕਰਨ ਦੀ ਯੋਜਨਾ ਬਣਾਈ ਹੈ।
ਦੱਸ ਦੇਈਏ ਕਿ ਬੀਤੇ ਦਿਨ ਹੀ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਲੁਧਿਆਣਾ ਪਹੁੰਚੇ ਸਨ, ਜਿੱਥੇ ਉਨ੍ਹਾਂ ਨੇ ਇਤਿਹਾਸਕ ਗੁਰਦੁਆਰਾ ਸਾਹਿਬ ‘ਚ ਮੱਥਾ ਟੇਕਿਆ ਸੀ। ਇਸ ਤੋਂ ਬਾਅਦ ਪੰਜਾਬ ਭਾਜਪਾ ਦੇ ਨਵ-ਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਤੇ ਨਾਇਬ ਸੈਣੀ ਦੇ ਨਾਲ ਹੋਰ ਕਈ ਸੀਨੀਅਰ ਆਗੂਆਂ ਨੇ ਧੂਰੀ ਵਿਖੇ ਇੱਕ ਵੱਡੀ ਰੈਲੀ ਕੀਤੀ ਸੀ। ਮੁੱਖ ਮੰਤਰੀ ਭਗਵੰਤ ਮਾਨ ਦੇ ਹਲਕੇ ਧੂਰੀ ‘ਚ ਰੈਲੀ ਕਰਕੇ ਭਾਜਪਾ ਨੇ 2027 ਚੋਣਾਂ ਦੀ ਤਿਆਰੀਆਂ ਤੇ ਰਾਜਨੀਤਿਕ ਸ਼ਕਤੀ ਪ੍ਰਦਰਸ਼ਨ ਕੀਤਾ ਸੀ।
ਕੇਂਦਰੀ ਗ੍ਰਹਿ ਮੰਤਰੀ ਨਾਲ ਪੰਜਾਬ ਭਾਜਪਾ ਆਗੂਆਂ ਦੀ ਮੁਲਾਕਾਤਾਂ
ਪੰਜਾਬ ਭਾਜਪਾ ਆਗੂਆਂ ਦੀ ਕੇਂਦਰੀ ਮੰਤਰੀਆਂ ਨਾਲ ਸਿਲਸਿਲੇਵਾਰ ਮੁਲਾਕਾਤਾਂ ਵੀ ਪਾਰਟੀ ਦੀਆਂ ਆਗਾਮੀ ਚੋਣ ਰਣਨੀਤੀਆਂ ਵੱਲ ਸੰਕੇਤ ਦੇ ਰਹੀਆਂ ਹਨ। ਭਾਜਪਾ ਸੀਨੀਅਰ ਆਗੂ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 6 ਜੂਨ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਫਿਰ ਕੇਂਦਰ ਸਿਹਤ ਮੰਤਰੀ ਜਗਤ ਪ੍ਰਕਾਸ਼ ਨੱਡਾ ਨਾਲ ਮੁਲਾਕਾਤ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ। ਉਨ੍ਹਾਂ ਨੇ ਲਿਖਿਆ ਕਿ ਇਸ ਮੁਲਾਕਾਤ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਕਈ ਮੁੱਦਿਆਂ ‘ਤੇ ਗੱਲਬਾਤ ਕੀਤੀ ।
ਉੱਥੇ ਹੀ, ਬੀਤੇ ਦਿਨ ਕੇਵਲ ਸਿੰਘ ਢਿੱਲੋਂ ਨੇ ਕੇਂਦਰੀ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਵੀ ਪੰਜਾਬ ਦੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਗੱਲਬਾਤ ਹੋਣ ਦੀ ਜਾਣਕਾਰੀ ਦਿੱਤੀ। ਪ੍ਰਧਾਨ ਬਣਨ ਤੋਂ ਬਾਅਦ ਕੇਵਲ ਢਿੱਲੋਂ ਨੇ ਨਿਤਿਨ ਨਬੀਨ ਨਾਲ ਵੀ ਮੁਲਾਕਾਤ ਕੀਤੀ ਸੀ। ਭਾਜਪਾ ਦੀਆਂ ਰਾਜਨੀਤਿਕ ਘਟਨਾਵਾਂ- ਚਾਹੇ ਨਵਾਂ ਪੰਜਾਬ ਪ੍ਰਧਾਨ ਚੁਣਨਾ, ਭਾਜਪਾ ਆਗੂਆਂ ਦਾ ਪੰਜਾਬ ਦੌਰਾ ਜਾਂ ਕੇਂਦਰੀ ਮੰਤਰੀਆਂ ਨਾਲ ਮੁਲਾਕਾਤਾਂ, ਇਹ ਸਭ ਭਾਜਪਾ ਦੇ ਚੋਣ ਮੋਡ ਆਨ ਹੋਣ ਦੇ ਸੰਕੇਤ ਦਿੰਦੀਆਂ ਹਨ।
