AAP ਨੇ ਇਸ਼ਤਿਹਾਰਾਂ ‘ਤੇ ਖਰਚੇ ‘ਚੰਦਰਯਾਨ-3’ ਦੀ ਲਾਗਤ ਤੋਂ ਵੀ ਵੱਧ ਪੈਸੇ, ਮਾਨ ਸਰਕਾਰ ‘ਤੇ ਬੀਜੇਪੀ ਦੇ ਤਿੱਖੇ ਹਮਲੇ
ਪੰਜਾਬ ਬੀਜੇਪੀ ਪ੍ਰਧਾਨ ਸੁਨੀਲ ਕੁਮਰ ਜਾਖੜ ਨੇ ਇਲਜ਼ਾਮ ਲਗਾਦੇ ਹੋਇਆ ਕਿਹਾ ਕਿ ਮੁੱਖ ਮੰਤਰੀ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਪੰਜਾਬ ਦੇ ਲੋਕਾਂ ਦਾ ਪੈਸਾ ਦੂਜੇ ਸੂਬਿਆਂ ਵਿੱਚ ਚੋਣ ਪ੍ਰਚਾਰ ਲਈ ਵਰਤਣ ਲਈ ਪੰਜਾਬ ਦੇ ਲੋਕਾਂ ਨੂੰ ਕੀ ਫਾਇਦਾ ਹੋਵੇਗਾ।

ਪੰਜਾਬ ਨਿਊਜ਼। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਕਮਾਰ ਜਾਖੜ ਨੇ ਸੀਐੱਮ ਭਗਵੰਤ ਮਾਨ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਨੇ ਟਵੀਟ ਕਰ ਲਿਖਿਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਨੇ 615 ਕਰੋੜ ਰੁਪਏ ਦੀ ਲਾਗਤ ਨਾਲ ਚੰਦਰਯਾਨ-3 ਮਿਸ਼ਨ ਨੂੰ ਪੂਰਾ ਕੀਤਾ ਹੈ, ਪਰ ਦੂਜੇ ਪਾਸੇ ਪੰਜਾਬ ਦੀ ਆਮ ਆਦਮੀ ਪਾਰਟੀ (Aam Adami Party) ਦੀ ਸਰਕਾਰ ਨੇ ਆਪਣੇ ਪ੍ਰਚਾਰ ਲਈ ਇਸ ਤੋਂ ਲਗਭਗ ਦੁੱਗਣੀ ਰਕਮ ਖਰਚ ਕੀਤੀ ਹੈ। ਉਨ੍ਹਾਂ ਲਿਖਿਆ ਕਿ ਸੂਬੇ ਦੇ ਕਿਸਾਨ ਹੜ੍ਹਾਂ ਕਾਰਨ ਹੋਏ ਨੁਕਸਾਨ ਦੇ ਮੁਆਵਜ਼ੇ ਦੀ ਉਡੀਕ ਕਰ ਰਹੇ ਹਨ।
ਪੰਜਾਬ ਦੇ ਪੈਸੇ ਦੀ ਦੁਰਵਰਤੋ
ਸੁਨੀਲ ਜਾਖੜ ਨੇ ਲਿਖਿਆ ਕਿ ਇਹ ਆਮ ਆਦਮੀ ਪਾਰਟੀ ਲੀਡਰਸ਼ਿਪ ਦੀ ਸੋਚ ਨੂੰ ਦਰਸਾਉਂਦਾ ਹੈ ਕਿ ਇਹ ਲੋਕ ਪੰਜਾਬ ਦੇ ਲੋਕਾਂ ਦੀ ਮਿਹਨਤ ਦੀ ਕਮਾਈ ਨੂੰ ਆਪਣੀ ਸਿਆਸਤ ਚਮਕਾਉਣ ਲਈ ਕਿਵੇਂ ਖਰਚ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇੱਕ ਪਾਸੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Singh Mann) ਪੰਜਾਬ ਦੇ ਖਜ਼ਾਨੇ ਦਾ ਪੈਸਾ ਦੂਜੇ ਸੂਬਿਆਂ ਵਿੱਚ ਆਪਣੀ ਪਾਰਟੀ ਨੂੰ ਸਿਆਸੀ ਲਾਭ ਪਹੁੰਚਾਉਣ ਲਈ ਖਰਚ ਕਰ ਰਹੇ ਹਨ।
Putting things in perspective :
Cost of putting Chandrayaan-3 on the moon
Rs 615 crore.Cost of putting Sh @BhagwantMaans posters and advertisements across India
Rs 1000 crores.ਇਹ ਵੀ ਪੜ੍ਹੋ
Its a matter of grave concern that almost twice the amount spent on Indias #Moonmission is pic.twitter.com/aKNQlydF5b
— Sunil Jakhar (@sunilkjakhar) August 24, 2023
ਮੁੱਖ ਮੰਤਰੀ ਮਾਨ ਨੂੰ ਜਵਾਬ ਦੇਣਾ ਚਾਹੀਦਾ
ਦੂਜੇ ਪਾਸੇ ਪੰਜਾਬ ਦੇ ਲੋਕ ਹੜ੍ਹਾਂ ਕਾਰਨ ਹੋਏ ਭਾਰੀ ਨੁਕਸਾਨ ਤੋਂ ਬਾਅਦ ਪ੍ਰੇਸ਼ਾਨ ਹਨ ਅਤੇ ਸਰਕਾਰ ਤੋਂ ਮੁਆਵਜ਼ੇ ਦੀ ਉਮੀਦ ਕਰ ਰਹੇ ਹਨ। ਸੁਨੀਲ ਕੁਮਾਰ ਜਾਖੜ (Sunil Kumar Jakhar) ਨੇ ਕਿਹਾ ਕਿ ਮੁੱਖ ਮੰਤਰੀ ਮਾਨ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਪੰਜਾਬ ਦਾ ਪੈਸਾ ਦੂਜੇ ਸੂਬਿਆਂ ਵਿੱਚ ਪ੍ਰਚਾਰ ਲਈ ਵਰਤਣ ਨਾਲ ਪੰਜਾਬ ਦੇ ਲੋਕਾਂ ਨੂੰ ਕੀ ਫਾਇਦਾ ਹੋਵੇਗਾ?