ਭਾਜਪਾ ਪੰਜਾਬ ਦਾ ਮਾਹੌਲ ਕਰ ਰਹੀ ਖ਼ਰਾਬ, ਏਕੇ47 ਤੇ 25 ਪਿਸਤੌਲਾਂ ਨਾਲ BJP ਆਗੂ ਦਾ ਮੁੰਡਾ ਕਾਬੂ; ਧਾਲੀਵਾਲ ਦੇ ਵੱਡੇ ਇਲਜ਼ਾਮ
ਧਾਲੀਵਾਲ ਨੇ ਇਲਜ਼ਾਮ ਲਗਾਇਆ ਕਿ ਪੰਜਾਬ 'ਚ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਰੋਕਣ ਲਈ ਕੇਂਦਰ ਸਰਕਾਰ ਵੱਲੋਂ ਸਰਹੱਦਾਂ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਈ ਵਾਰ ਕੇਂਦਰ ਸਰਕਾਰ ਨੂੰ ਸਰਹੱਦ 'ਤੇ ਐਂਟੀ-ਡ੍ਰੋਨ ਸਿਸਟਮ ਲਗਾਉਣ ਦੀ ਮੰਗ ਕਰ ਚੁੱਕੇ ਹਨ, ਪਰ ਅਜੇ ਤੱਕ ਲੋੜੀਂਦੀ ਮਦਦ ਨਹੀਂ ਮਿਲੀ।
ਅੰਮ੍ਰਿਤਸਰ ‘ਚ ਬੀਤੇ ਦਿਨ, ਮੰਗਲਵਾਰ ਨੂੰ ਆਮ ਆਦਮੀ ਪਾਰਟੀ ਦੇ ਪੰਜਾਬ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅਹਿਮ ਮੁੱਦਿਆਂ ਨੂੰ ਲੈ ਕੇ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਭਾਜਪਾ, ਕੇਂਦਰ ਸਰਕਾਰ ਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਮਸਲਿਆਂ ‘ਤੇ ਤਿੱਖੇ ਸਵਾਲ ਖੜ੍ਹੇ ਕੀਤੇ। ਧਾਲੀਵਾਲ ਨੇ ਕਿਹਾ ਕਿ ਉਹ ਪਹਿਲਾਂ ਵੀ ਇਹ ਗੱਲ ਕਹਿ ਚੁੱਕੇ ਹਨ ਕਿ ਭਾਜਪਾ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ 19 ਜੂਨ ਨੂੰ ਅਜਨਾਲਾ ਦੇ ਨੇੜੇ ਪਿੰਡ ਹਰੜ ਕਲਾਂ ਤੋਂ ਬੀਐੱਸਐੱਫ ਤੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵੱਲੋਂ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਸ ਕੋਲੋਂ ਏਕੇ-47 ਰਾਈਫਲ, ਬੁਲੇਟਪਰੂਫ ਜੈਕਟ, 25 ਪਿਸਤੌਲ ਤੇ 368 ਕਾਰਤੂਸ ਬਰਾਮਦ ਹੋਏ ਹਨ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤਾ ਗਿਆ ਨੌਜਵਾਨ ਭਾਜਪਾ ਦੇ ਐੱਸਸੀ ਮੋਰਚਾ ਦੇ ਇੱਕ ਆਗੂ ਦਾ ਪੁੱਤਰ ਹੈ ਤੇ ਇਸ ਮਾਮਲੇ ਸਬੰਧੀ ਭਾਜਪਾ ਨੂੰ ਆਪਣਾ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ।
ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀ ਹੈ ਭਾਜਪਾ !
ਭਾਜਪਾ SC ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਦੇ ਬੇਟੇ ਦਾ AK 47, 25 ਪਿਸਤੌਲ, ਬੁਲੇਟ ਪਰੂਫ਼ ਜੈਕੇਟ ਅਤੇ 368 ਕਾਰਤੂਸਾਂ ਸਣੇ BSF ਵੱਲੋਂ ਫੜ੍ਹਿਆ ਜਾਣਾ ਭਾਜਪਾ ਦਾ ਪੰਜਾਬ ਦੀ ਅਮਨ ਕਾਨੂੰਨ ਦੀ ਸਥਿਤੀ ਵਿਗਾੜਨ ਦਾ ਮਕਸਦ ਉਜਾਗਰ ਕਰਦਾ ਹੈ। ਇਹ ਨੌਜਵਾਨ ਵੱਖ-ਵੱਖ ਥਾਵਾਂ ‘ਤੇ ਪਹੁੰਚਾ ਚੁੱਕਾ ਸੀ pic.twitter.com/c3aJgviZAP — AAP Punjab (@AAPPunjab) June 23, 2026
ਧਾਲੀਵਾਲ ਨੇ ਇਲਜ਼ਾਮ ਲਗਾਇਆ ਕਿ ਪੰਜਾਬ ‘ਚ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਰੋਕਣ ਲਈ ਕੇਂਦਰ ਸਰਕਾਰ ਵੱਲੋਂ ਸਰਹੱਦਾਂ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਈ ਵਾਰ ਕੇਂਦਰ ਸਰਕਾਰ ਨੂੰ ਸਰਹੱਦ ‘ਤੇ ਐਂਟੀ-ਡ੍ਰੋਨ ਸਿਸਟਮ ਲਗਾਉਣ ਦੀ ਮੰਗ ਕਰ ਚੁੱਕੇ ਹਨ, ਪਰ ਅਜੇ ਤੱਕ ਲੋੜੀਂਦੀ ਮਦਦ ਨਹੀਂ ਮਿਲੀ। ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਪੱਧਰ ‘ਤੇ ਐਂਟੀ-ਡ੍ਰੋਨ ਸਿਸਟਮ ਲਗਾਏ ਗਏ ਹਨ, ਪਰ 532 ਕਿਲੋਮੀਟਰ ਲੰਬੀ ਸਰਹੱਦ ਦੀ ਸੁਰੱਖਿਆ ਲਈ ਕੇਂਦਰ ਦੀ ਭੂਮਿਕਾ ਬਹੁਤ ਜ਼ਰੂਰੀ ਹੈ।
ਪ੍ਰੈੱਸ ਕਾਨਫਰੰਸ ਦੌਰਾਨ ਧਾਲੀਵਾਲ ਨੇ ਪਟਿਆਲਾ ਦੇ ਇੱਕ ਭਾਜਪਾ ਆਗੂ ਵੱਲੋਂ ਮੁਸਲਿਮ ਭਾਈਚਾਰੇ ਬਾਰੇ ਕੀਤੀ ਗਈ ਟਿੱਪਣੀ ਦੀ ਵੀ ਨਿੰਦਾ ਕੀਤੀ ਤੇ ਭਾਜਪਾ ਹਾਈਕਮਾਂਡ ਤੋਂ ਕਾਰਵਾਈ ਦੀ ਮੰਗ ਕੀਤੀ। 2027 ਦੀਆਂ ਵਿਧਾਨ ਸਭਾ ਚੋਣਾਂ ਬਾਰੇ ਪੁੱਛੇ ਸਵਾਲ ਦੇ ਜਵਾਬ ‘ਚ ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੁਕਾਬਲਾ ਕਿਸੇ ਵਿਰੋਧੀ ਪਾਰਟੀ ਨਾਲ ਨਹੀਂ, ਸਗੋਂ ਆਪਣੇ ਪਿਛਲੇ ਪ੍ਰਦਰਸ਼ਨ ਨਾਲ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਇਸ ਵਾਰ 100 ਤੋਂ ਵੱਧ ਸੀਟਾਂ ਜਿੱਤਣ ਦਾ ਟੀਚਾ ਰੱਖ ਰਹੀ ਹੈ। ਅਕਾਲੀ ਦਲ ਤੇ ਭਾਜਪਾ ਦੇ ਸੰਭਾਵਿਤ ਗਠਜੋੜ ਬਾਰੇ ਉਨ੍ਹਾਂ ਕਿਹਾ ਕਿ ਇਸ ਨਾਲ ਆਮ ਆਦਮੀ ਪਾਰਟੀ ਨੂੰ ਕੋਈ ਫ਼ਰਕ ਨਹੀਂ ਪਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਪਹਿਲਾਂ ਹੀ ਰਵਾਇਤੀ ਪਾਰਟੀਆਂ ਨੂੰ ਨਕਾਰ ਚੁੱਕੇ ਹਨ।
ਭਾਜਪਾ ਤੋਂ ਪੰਜਾਬ ਅਤੇ ਪੰਜਾਬ ਦੀ ਨਵੀਂ ਪੀੜ੍ਹੀ ਬਚਾ ਲਓ ਪੰਜਾਬੀਓ! ਪਟਿਆਲਾ ਤੋਂ ਭਾਜਪਾ ਆਗੂ ਕਰਨ ਕੌੜਾ ਨੇ ਮੁਸਲਿਮ ਭਾਈਚਾਰੇ ਨੂੰ ‘ਸੂਰ’ ਕਹਿ ਕੇ ਉਹਨਾਂ ਦਾ ਨਿਰਾਦਰ ਕੀਤਾ ਹੈ ਜਿਸ ਤੋਂ ਮੁੜ ਸਾਬਤ ਹੋਇਆ ਹੈ ਕਿ ਭਾਜਪਾ ਘੱਟ ਗਿਣਤੀਆਂ ਨਾਲ਼ ਕਿੰਨੀ ਨਫ਼ਰਤ ਕਰਦੀ ਹੈ। ਸਰਹੱਦਾਂ ‘ਤੇ ਪੂਰੀ ਸੁਰੱਖਿਆ ਨਾ ਲਗਾਉਣ ਕਾਰਨ ਪੰਜਾਬ ਨੂੰ ਬਾਹਰੋਂ ਵੀ pic.twitter.com/ClLtn2b1AR
— AAP Punjab (@AAPPunjab) June 23, 2026ਇਹ ਵੀ ਪੜ੍ਹੋ
ਅਕਾਲ ਤਖ਼ਤ ਸਾਹਿਬ ਵੱਲੋਂ 29 ਜੂਨ ਨੂੰ ਸਿੱਖ ਵਿਧਾਇਕਾਂ ਦੇ ਪੇਸ਼ ਹੋਣ ਦੇ ਮਾਮਲੇ ‘ਤੇ ਧਾਲੀਵਾਲ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਸਰਵਉੱਚ ਸੰਸਥਾ ਹੈ ਤੇ ਉਨ੍ਹਾਂ ਦਾ ਸਤਿਕਾਰ ਹਰ ਸਿੱਖ ਦਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਸੱਦਾ ਮਿਲਦਾ ਹੈ ਤਾਂ ਉਹ ਪਾਰਟੀ ਨਾਲ ਵਿਚਾਰ ਕਰਕੇ ਫ਼ੈਸਲਾ ਕਰਨਗੇ। ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ 27 ਤੋਂ 29 ਜੂਨ ਤੱਕ ਪੰਜਾਬ ਦੌਰੇ ‘ਤੇ ਰਹਿਣਗੇ ਤੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪ੍ਰੋਗਰਾਮਾਂ ਨੂੰ ਸੰਬੋਧਨ ਕਰਨਗੇ।


