PM ਮੋਦੀ ਦੀ ਮੋਗਾ ਰੈਲੀ ਤੋਂ ਪਹਿਲਾਂ ਭਾਜਪਾ ਤੇ ਅਕਾਲੀ ਦਲ ਸਰਗਰਮ, ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਹਾੜੇ ਮੌਕੇ ਹੋਵੇਗੀ ਰੈਲੀ
ਇਹ ਮੀਟਿੰਗ ਬੀਤੇ ਦਿਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰਿਹਾਇਸ਼ 'ਤੇ ਦੁਪਹਿਰ ਦੇ ਖਾਣੇ ਦੌਰਾਨ ਹੋਈ। ਇਸ 'ਚ ਮੁੱਖ ਤੌਰ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 8 ਦਸੰਬਰ ਨੂੰ ਮੋਗਾ ਵਿਖੇ ਹੋਣ ਵਾਲੀ ਰੈਲੀ ਦੀਆਂ ਤਿਆਰੀਆਂ ਤੇ 2027 ਦੀਆਂ ਚੋਣਾਂ ਲਈ ਸਾਂਝੀ ਰਣਨੀਤੀ ਬਣਾਉਣ ਬਾਰੇ ਗੱਲਬਾਤ ਹੋਈ।
PM ਮੋਦੀ ਦੀ ਮੋਗਾ ਰੈਲੀ ਤੋਂ ਪਹਿਲਾਂ ਭਾਜਪਾ ਤੇ ਅਕਾਲੀ ਦਲ ਸਰਗਰਮ (Pic: X/@officeofssbadal )
ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੁੜ ਹੱਥ ਮਿਲਾਉਣ ਤੋਂ ਬਾਅਦ ਹੁਣ ਦੋਵੇਂ ਪਾਰਟੀਆਂ ਨੇ ਚੋਣ ਮੈਦਾਨ ‘ਚ ਇਕੱਠੇ ਉਤਰਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸੇ ਕੜੀ ‘ਚ ਦੋਵਾਂ ਪਾਰਟੀਆਂ ਦੇ ਸੀਨੀਅਰ ਆਗੂਆਂ ਦੀ ਪਹਿਲੀ ਸਾਂਝੀ ਮੀਟਿੰਗ ਚੰਡੀਗੜ੍ਹ ਵਿਖੇ ਹੋਈ। ਇਹ ਮੀਟਿੰਗ ਬੀਤੇ ਦਿਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰਿਹਾਇਸ਼ ‘ਤੇ ਦੁਪਹਿਰ ਦੇ ਖਾਣੇ ਦੌਰਾਨ ਹੋਈ। ਇਸ ‘ਚ ਮੁੱਖ ਤੌਰ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 8 ਦਸੰਬਰ ਨੂੰ ਮੋਗਾ ਵਿਖੇ ਹੋਣ ਵਾਲੀ ਰੈਲੀ ਦੀਆਂ ਤਿਆਰੀਆਂ ਤੇ 2027 ਦੀਆਂ ਚੋਣਾਂ ਲਈ ਸਾਂਝੀ ਰਣਨੀਤੀ ਬਣਾਉਣ ਬਾਰੇ ਗੱਲਬਾਤ ਹੋਈ।
ਜ਼ਿਕਰਯੋਗ ਹੈ ਕਿ ਇਹ ਰੈਲੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਵਰਗੀ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਹਾੜੇ ਮੌਕੇ ਕਰਵਾਈ ਜਾ ਰਹੀ ਹੈ। ਇਸ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਦੋਵਾਂ ਪਾਰਟੀਆਂ ਦੀ ਸੀਨੀਅਰ ਲੀਡਰਸ਼ਿਪ ਸ਼ਾਮਲ ਹੋਵੇਗੀ।
ਮੀਟਿੰਗ ‘ਚ ਦੋਵਾਂ ਪਾਰਟੀਆਂ ਦੇ ਸੀਨੀਅਰ ਆਗੂ ਰਹੇ ਮੌਜੂਦ
ਸੁਖਬੀਰ ਸਿੰਘ ਬਾਦਲ ਦੀ ਰਿਹਾਇਸ਼ ‘ਤੇ ਹੋਈ ਇਸ ਮੀਟਿੰਗ ‘ਚ ਅਕਾਲੀ ਦਲ ਵੱਲੋਂ ਡਾ. ਦਲਜੀਤ ਸਿੰਘ ਚੀਮਾ, ਬੰਟੀ ਰੋਮਾਣਾ, ਸਿਕੰਦਰ ਸਿੰਘ ਮਲੂਕਾ, ਬਲਵਿੰਦਰ ਸਿੰਘ ਭੂੰਦੜ ਤੇ ਬਿਕਰਮ ਸਿੰਘ ਮਜੀਠੀਆ ਵੀ ਮੌਜੂਦ ਰਹੇ। ਦੂਜੇ ਪਾ,ਸੇ ਭਾਜਪਾ ਵੱਲੋਂ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ, ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਤੇ ਜਨਰਲ ਸਕੱਤਰ ਅਨਿਲ ਸਰੀਨ ਨੇ ਸ਼ਿਰਕਤ ਕੀਤੀ।
ਇਹ ਵੀ ਪੜ੍ਹੋ
ਅਗਲੇ ਦੋ ਮਹੀਨਿਆਂ ਦੀ ਚੋਣ ਮੁਹਿੰਮ ‘ਤੇ ਬਣਾਈ ਰਣਨੀਤੀ
ਮੀਟਿੰਗ ‘ਚ ਸਿਰਫ਼ ਮੋਗਾ ਰੈਲੀ ਦੀਆਂ ਤਿਆਰੀਆਂ ਹੀ ਨਹੀਂ, ਸਗੋਂ ਆਉਣ ਵਾਲੇ ਦੋ ਮਹੀਨਿਆਂ ਦੌਰਾਨ ਦੋਵੇਂ ਪਾਰਟੀਆਂ ਵੱਲੋਂ ਕੀਤੇ ਜਾਣ ਵਾਲੇ ਸਾਂਝੇ ਸਿਆਸੀ ਪ੍ਰੋਗਰਾਮਾਂ ਬਾਰੇ ਵੀ ਵਿਚਾਰ ਕੀਤਾ ਗਿਆ। ਆਗੂਆਂ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਤੱਕ ਇਕੱਠੇ ਪਹੁੰਚ ਬਣਾਉਣ ਤੇ ਸਾਂਝੀ ਮੁਹਿੰਮ ਨੂੰ ਕਿਵੇਂ ਅੱਗੇ ਵਧਾਉਣਾ ਹੈ, ਇਸ ਬਾਰੇ ਚਰਚਾ ਕੀਤੀ।
ਮੀਟਿੰਗ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ‘ਤੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ ਭਾਜਪਾ ਦੇ ਸੀਨੀਅਰ ਆਗੂਆਂ ਨੂੰ ਆਪਣੇ ਘਰ ਦੁਪਹਿਰ ਦੇ ਖਾਣੇ ‘ਤੇ ਸੱਦਾ ਦਿੱਤਾ ਸੀ। ਇਸ ਦੌਰਾਨ ਆਉਣ ਵਾਲੇ ਦੋ ਮਹੀਨਿਆਂ ‘ਚ ਇਕੱਠੇ ਚੋਣ ਪ੍ਰਚਾਰ ਕਰਨ ਤੇ ਸਾਂਝੇ ਪ੍ਰੋਗਰਾਮ ਉਲੀਕਣ ਬਾਰੇ ਗੱਲਬਾਤ ਹੋਈ। ਉਨ੍ਹਾਂ ਕਿਹਾ ਕਿ ਮੀਟਿੰਗ ਦਾ ਮਾਹੌਲ ਕਾਫ਼ੀ ਸੁਖਾਵਾਂ ਰਿਹਾ ਤੇ ਆਉਣ ਵਾਲੇ ਸਮੇਂ ‘ਚ ਵੀ ਅਜਿਹੀਆਂ ਬੈਠਕਾਂ ਜਾਰੀ ਰਹਿਣਗੀਆਂ। ਦੋਵੇਂ ਪਾਰਟੀਆਂ ਮਿਲ ਕੇ ਚੋਣਾਂ ਲੜਨ ਲਈ ਸਾਂਝੀ ਕਾਰਜ ਯੋਜਨਾ ਤਿਆਰ ਕਰਨਗੀਆਂ।
