BJP ਨੇ ਜ਼ਿਮਣੀ ਚੋਣ ਲਈ 3 ਉਮੀਦਵਾਰਾਂ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਮਿਲੀ ਟਿਕਟ
ਆਮ ਆਦਮੀ ਪਾਰਟੀ ਨੇ ਪੰਜਾਬ ਚ ਹੋਣ ਵਾਲੀਆਂ ਜ਼ਿਮਣੀ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਪਹਿਲਾਂ ਹੀ ਕਰ ਦਿੱਤਾ ਹੈ। ਪਾਰਟੀ ਨੇ 4 ਉਮੀਦਵਾਰਾਂ ਦੀ ਲਿਸਟ ਜਾਰੀ ਕੀਤੀ ਹੈ। ਇਨ੍ਹਾਂ ਚ ਗੁਰਦੀਪ ਸਿੰਘ ਰੰਧਾਵਾ ਨੂੰ ਡੇਰਾ ਬਾਬਾ ਨਾਨਕ, ਇਸਾਨ ਚੱਬੇਵਾਲ ਨੂੰ ਚੱਬੇਵਾਲ, ਹਰਦੀਪ ਸਿੰਘ ਡਿੰਪੀ ਨੂੰ ਗਿੱਦੜਬਾਹਾ, ਹਰਰਿੰਦਰ ਸਿੰਘ ਧਾਲੀਵਾਲ ਨੂੰ ਬਰਨਾਲਾ ਤੋਂ ਉਮੀਦਵਾਰ ਬਣਾਇਆ ਗਿਆ ਹੈ।
ਭਾਰਤੀ ਜਨਤਾ ਪਾਰਟੀ ਨੇ ਪੰਜਾਬ ਚ 4 ਸੀਟਾਂ ਤੇ ਹੋਣ ਵਾਲੀਆਂ ਜ਼ਿਮਣੀ ਚੋਣ ਲਈ 3 ਉਮੀਦਵਾਰਾਂ ਨੂੰ ਚੋਣ ਮੈਦਾਨ ਚ ਉਤਾਰ ਦਿੱਤਾ ਹੈ। ਭਾਜਪਾ ਨੇ ਗਿੱਦੜਬਾਹਾ ਤੋਂ ਮਨਪ੍ਰੀਤ ਸਿੰਘ ਬਾਦਲ, ਬਰਨਾਲਾ ਤੋਂ ਕੇਵਲ ਢਿੱਲੋਂ ਅਤੇ ਡੇਰਾ ਬਾਬਾ ਨਾਨਕ ਤੋਂ ਰਵੀਕਰਨ ਸਿੰਘਨ ਕਾਹਲੋਂ ਨੂੰ ਉਮੀਦਵਾਰ ਬਣਾਇਆ ਹੈ। ਚੱਬੇਵਾਲ ਤੋਂ ਭਾਜਪਾ ਨੇ ਅਜੇ ਉਮੀਦਵਾਰ ਨਹੀਂ ਐਲਾਨਿਆ ਹੈ। ਇਸ ਤੋਂ ਪਹਿਲਾਂ ਆਮ ਆਦਮ ਪਾਰਟੀ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ। ਹੁਣ ਕਾਂਗਰਸ ਅਤੇ ਅਕਾਲੀ ਦਲ ਵੱਲੋਂ ਉਮੀਦਵਾਰ ਐਲਾਨੇ ਜਾਣੇ ਬਾਕੀ ਹਨ।
ਆਮ ਆਦਮੀ ਪਾਰਟੀ ਨੇ ਪੰਜਾਬ ਚ ਹੋਣ ਵਾਲੀਆਂ ਜ਼ਿਮਣੀ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਪਹਿਲਾਂ ਹੀ ਕਰ ਦਿੱਤਾ ਹੈ। ਪਾਰਟੀ ਨੇ 4 ਉਮੀਦਵਾਰਾਂ ਦੀ ਲਿਸਟ ਜਾਰੀ ਕੀਤੀ ਹੈ। ਇਨ੍ਹਾਂ ਚ ਗੁਰਦੀਪ ਸਿੰਘ ਰੰਧਾਵਾ ਨੂੰ ਡੇਰਾ ਬਾਬਾ ਨਾਨਕ, ਇਸਾਨ ਚੱਬੇਵਾਲ ਨੂੰ ਚੱਬੇਵਾਲ, ਹਰਦੀਪ ਸਿੰਘ ਡਿੰਪੀ ਨੂੰ ਗਿੱਦੜਬਾਹਾ, ਹਰਰਿੰਦਰ ਸਿੰਘ ਧਾਲੀਵਾਲ ਨੂੰ ਬਰਨਾਲਾ ਤੋਂ ਉਮੀਦਵਾਰ ਬਣਾਇਆ ਗਿਆ ਹੈ। ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਹੋਣਗੇ। ਉਹ ਹਲਕਾ ਇੰਚਾਰਜ ਵਜੋਂ ਸੇਵਾ ਨਿਭਾ ਰਹੇ ਸਨ।
ਮਨਪ੍ਰੀਤ ਗਿੱਦੜਬਾਹਾ ਤੋਂ ਪਹਿਲਾਂ ਵੀ ਵਿਧਾਇਕ ਰਹਿ ਚੁੱਕੇ
1995 ਵਿਚ ਉਹ ਅਕਾਲੀ ਦਲ ਦੀ ਟਿਕਟ ‘ਤੇ ਗਿੱਦੜਬਾਹਾ ਤੋਂ ਚੋਣ ਜਿੱਤ ਕੇ ਵਿਧਾਨ ਸਭਾ ਵਿਚ ਪਹੁੰਚੇ। 1997, 2002 ਅਤੇ 2007 ਵਿੱਚ ਗਿੱਦੜਬਾਹਾ ਤੋਂ ਚੁਣੇ ਗਏ। 2007 ਵਿੱਚ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਉਨ੍ਹਾਂ ਨੂੰ ਵਿੱਤ ਮੰਤਰੀ ਬਣਾਇਆ ਸੀ। ਆਪਣੇ ਹੀ ਚਾਚਾ ਅਤੇ ਪ੍ਰਕਾਸ਼ ਸਿੰਘ ਬਾਦਲ ਨਾਲ ਝਗੜੇ ਤੋਂ ਬਾਅਦ 2011 ਵਿੱਚ ਪੀਪਲਜ਼ ਪਾਰਟੀ ਆਫ ਪੰਜਾਬ ਦਾ ਗਠਨ ਕੀਤਾ। 2012 ਵਿੱਚ ਚੋਣ ਲੜੇ ਪਰ ਹਾਰ ਗਏ। 2016 ਵਿੱਚ ਕਾਂਗਰਸ ਵਿੱਚ ਸ਼ਾਮਲ ਹੋਏ। 2017 ਵਿੱਚ ਬਠਿੰਡਾ ਅਰਬਨ ਤੋਂ ਜਿੱਤੇ। 2022 ਵਿੱਚ ਬਠਿੰਡਾ ਸ਼ਹਿਰੀ ਤੋਂ ਹਾਰ ਤੋਂ ਬਾਅਦ 2023 ਵਿੱਚ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ। 19 ਜਨਵਰੀ 2023 ਨੂੰ ਭਾਜਪਾ ਵਿੱਚ ਸ਼ਾਮਲ ਹੋਏ।
ਰਵਿਕਰਨ ਸਿੰਘ ਕਾਹਲੋਂ
ਡੇਰਾ ਬਾਬਾ ਨਾਨਕ ਸੀਟ ਤੋਂ ਉਮੀਦਵਾਰ ਬਣਾਏ ਗਏ ਰਵੀਕਰਨ ਕਾਹਲੋਂ ਦੇ ਪਰਿਵਾਰ ਦਾ ਪੰਜਾਬ ਦੀ ਸਿਆਸਤ ਵਿੱਚ ਅਹਿਮ ਸਥਾਨ ਹੈ। ਉਨ੍ਹਾਂ ਦੇ ਪਿਤਾ ਨਿਰਮਲ ਸਿੰਘ ਕਾਹਲੋਂ 2007 ਤੋਂ 2012 ਤੱਕ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ-ਭਾਜਪਾ ਸਰਕਾਰ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਸਨ। ਨਿਰਮਲ ਕਾਹਲੋਂ 1997 ਤੋਂ 2022 ਤੱਕ ਪੰਜਾਬ ਦੇ ਮੰਤਰੀ ਵੀ ਰਹੇ। ਨਿਰਮਲ ਸਿੰਘ ਕਾਹਲੋਂ 16 ਜੁਲਾਈ 2022 ਨੂੰ 79 ਸਾਲ ਦੀ ਉਮਰ ਵਿੱਚ ਅਕਾਲ ਚਲਾਣਾ ਕਰ ਗਏ ਸਨ।
ਸਾਲ 2022 ਵਿੱਚ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਨੇ ਡੇਰਾ ਬਾਬਾ ਨਾਨਕ ਸੀਟ ਤੋਂ ਰਵੀਕਰਨ ਕਾਹਲੋਂ ਨੂੰ ਟਿਕਟ ਦਿੱਤੀ ਸੀ ਪਰ ਉਹ ਜਿੱਤ ਨਹੀਂ ਸਕੇ ਸਨ। ਹਾਲ ਹੀ ਵਿੱਚ ਸੁੱਚਾ ਸਿੰਘ ਲੰਗਾਹ ਦੀ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ ਤੋਂ ਬਾਅਦ ਰਵੀਕਰਨ ਕਾਹਲੋਂ ਅਕਾਲੀ ਦਲ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ।
ਇਹ ਵੀ ਪੜ੍ਹੋ
ਢਿੱਲੋਂ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ
ਬਰਨਾਲਾ ਸੀਟ ਤੋਂ ਭਾਜਪਾ ਦੀ ਟਿਕਟ ਹਾਸਲ ਕਰਨ ਵਾਲੇ ਕੇਵਲ ਸਿੰਘ ਢਿੱਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਲੋਕਾਂ ਵਿੱਚ ਗਿਣੇ ਜਾਂਦੇ ਹਨ। ਉਹ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ 4 ਜੂਨ 2022 ਨੂੰ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ।