Jalandhar ByPoll: ਬੀਜੇਪੀ ਨੇ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਜੰਲਧਰ ਜ਼ਿਮਨੀ ਚੋਣ ਲਈ ਦਿੱਤੀ ਟਿਕਟ
Jalandhar ByPoll Election: ਬੀਜੇਪੀ ਵੱਲੋਂ ਜਲੰਧਰ ਜ਼ਿਮਨੀ ਚੋਣਾਂ ਲਈ ਦੇਰ ਰਾਤ ਆਪਣੇ ਉਮੀਦਵਾਰ ਦੇ ਨਾਮ ਦਾ ਐਲਾਨ ਕਰ ਦਿੱਤਾ ਗਿਆ। ਬੀਜੇਪੀ ਵੱਲੋਂ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਟਿਕਟ ਦਿੱਤੀ ਗਈ ਹੈ।

ਜੰਲਧਰ ਜ਼ਿਮਨੀ ਚੋਣ ਲਈ ਬੀਜੇਪੀ ਨੇ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਦਿੱਤੀ ਟਿਕਟ
ਜਲੰਧਰ ਨਿਊਜ਼। ਭਾਰਤੀ ਜਨਤਾ ਪਾਰਟੀ ਨੇ ਜਲੰਧਰ ਦੀ ਲੋਕ ਸਭਾ ਦੀ ਜ਼ਿਮਨੀ ਚੋਣ ਲਈ ਇੰਦਰ ਇਕਬਾਲ ਅਟਵਾਲ (Inder Iqbal Atwal) ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਇੰਦਰ ਇਕਬਾਲ ਅਟਵਾਲ ਦੇ ਨਾਮ ਦਾ ਐਲਾਨ ਬੁੱਧਵਾਰ ਰਾਤ ਕਰੀਬ 11 ਵਜੇ ਕੀਤਾ ਗਿਆ। ਇੰਦਰ ਇਕਬਾਲ ਸਿੰਘ ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ ਦੇ ਪੁੱਤਰ ਹਨ।