Jalandhar ByPoll: ਬੀਜੇਪੀ ਨੇ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਜੰਲਧਰ ਜ਼ਿਮਨੀ ਚੋਣ ਲਈ ਦਿੱਤੀ ਟਿਕਟ
Jalandhar ByPoll Election: ਬੀਜੇਪੀ ਵੱਲੋਂ ਜਲੰਧਰ ਜ਼ਿਮਨੀ ਚੋਣਾਂ ਲਈ ਦੇਰ ਰਾਤ ਆਪਣੇ ਉਮੀਦਵਾਰ ਦੇ ਨਾਮ ਦਾ ਐਲਾਨ ਕਰ ਦਿੱਤਾ ਗਿਆ। ਬੀਜੇਪੀ ਵੱਲੋਂ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਟਿਕਟ ਦਿੱਤੀ ਗਈ ਹੈ।
ਜਲੰਧਰ ਨਿਊਜ਼। ਭਾਰਤੀ ਜਨਤਾ ਪਾਰਟੀ ਨੇ ਜਲੰਧਰ ਦੀ ਲੋਕ ਸਭਾ ਦੀ ਜ਼ਿਮਨੀ ਚੋਣ ਲਈ ਇੰਦਰ ਇਕਬਾਲ ਅਟਵਾਲ (Inder Iqbal Atwal) ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਇੰਦਰ ਇਕਬਾਲ ਅਟਵਾਲ ਦੇ ਨਾਮ ਦਾ ਐਲਾਨ ਬੁੱਧਵਾਰ ਰਾਤ ਕਰੀਬ 11 ਵਜੇ ਕੀਤਾ ਗਿਆ। ਇੰਦਰ ਇਕਬਾਲ ਸਿੰਘ ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ ਦੇ ਪੁੱਤਰ ਹਨ।
ਸ਼੍ਰੋਮਣੀ ਅਕਾਲੀ ਦਲ ਛੱਡ BJP ‘ਚ ਹੋਏ ਸੀ ਸ਼ਾਮਲ
ਇੰਦਰ ਇਕਬਾਲ ਅਟਵਾਲ ਨੇ ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਛੱਡ ਬੀਜੇਪੀ ਦਾ ਪੱਲਾ ਫੜ ਲਿਆ ਸੀ। ਇੰਦਰ ਇਕਬਾਲ ਅਟਵਾਲ ਲੁਧਿਆਣਾ ਦੇ ਰਾਏਕੋਟ ਤੋਂ ਅਕਾਲੀ ਦਲ ਦੇ ਵਿਧਾਇਕ ਵੀ ਰਹਿ ਚੁੱਕੇ ਹਨ। ਦਰਅਸਲ, ਅਕਾਲੀ ਦਲ ਵੱਲੋਂ ਚਰਨਜੀਤ ਸਿੰਘ ਅਟਵਾਲ ਅਤੇ ਇੰਦਰ ਇਕਬਾਲ ਸਿੰਘ ਨੂੰ ਸਾਈਡ ਲਾਈਨ ਕੀਤਾ ਹੋਇਆ ਸੀ।
ਜਿਸ ਦੇ ਚੱਲਦਿਆਂ ਦੋਵਾਂ ਵਿੱਚ ਨਾਰਾਜ਼ਗੀ ਚੱਲ ਰਹੀ ਸੀ। ਜਿਸ ਤੋਂ ਬਾਅਦ ਇੰਦਰ ਇਕਬਾਲ ਅਟਵਾਲ ਨੇ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਪਾਰਟੀ (Shiromani Akali Dal) ਦੇ ਅਹੁਦੇ ਤੋਂ ਅਸਤੀਫਾ ਦਿੱਤਾ ਅਤੇ ਬਾਅਦ ਵਿੱਚ ਦਿੱਲੀ ਸਥਿਤ ਬੀਜੀਪੀ ਦੇ ਹੈੱਡਕੁਆਰਟਰ ਵਿਖੇ ਭਾਜਪਾ ਵਿੱਚ ਸ਼ਾਮਲ ਹੋ ਗਏ।
BJP ਨੇ ਇੰਦਰ ਅਟਵਾਲ ਨੂੰ ਕਿਉਂ ਦਿੱਤੀ ਟਿਕਟ
ਬੀਜੇਪੀ ਨੇ ਆਪਣੇ ਉਮੀਦਵਾਰ ਵਜੋਂ ਇੱਕ ਸਿੱਖ ਚਿਹਰੇ ਨੂੰ ਮੈਦਾਨ ਵਿੱਚ ਉਤਾਰਿਆ ਹੈ ਅਤੇ ਇਸ ਨਾਲ ਪਾਰਟੀ ਨੂੰ ਦੋਹਰਾ ਫਾਇਦਾ ਹੋ ਸਕਦਾ ਹੈ। ਅਟਵਾਲ ਕਾਰਨ ਜੇਕਰ ਭਾਜਪਾ ਪੇਂਡੂ ਖੇਤਰਾਂ ਵਿੱਚ ਆਪਣੀ ਪਕੜ ਕਾਇਮ ਰੱਖ ਸਕਦੀ ਹੈ ਤਾਂ ਉਹ ਵਾਲਮੀਕਿ ਸਮਾਜ ਦਾ ਵੋਟ ਬੈਂਕ ਵੀ ਹਾਸਲ ਕਰ ਸਕਦੀ ਹੈ।
ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਨਾਮਜ਼ਦਗੀ ਪ੍ਰਕਿਰਿਆ ਵੀਰਵਾਰ 13 ਅਪ੍ਰੈਲ ਯਾਨੀ ਅੱਜ ਤੋਂ ਸ਼ੁਰੂ ਹੋ ਰਹੀ ਹੈ। ਜ਼ਿਮਨੀ ਚੋਣ ਵਿੱਚ ਕਾਂਗਰਸ ਨੇ ਕਰਮਜੀਤ ਕੌਰ ਚੌਧਰੀ, ਆਮ ਆਦਮੀ ਪਾਰਟੀ ਨੇ ਸੁਸ਼ੀਲ ਰਿੰਕੂ (Sushil Rinku) ਅਤੇ ਅਕਾਲੀ ਦਲ ਨੇ ਬਸਪਾ ਨੇ ਡਾ: ਸੁਖਵਿੰਦਰ ਸੁੱਖੀ ਨੂੰ ਮੈਦਾਨ ਵਿੱਚ ਉਤਾਰੇ ਹਨ।