ਪੰਜਾਬ ਵਿਧਾਨ ਸਭਾ ਦੀਆਂ ਜ਼ਿਮਨੀ ਚੋਣ ਲਈ BJP ਨੇ ਇੰਚਾਰਜ ਤੇ ਸਹਿ-ਇੰਚਾਰਜ , ਅਵਿਨਾਸ਼ ਰਾਏ ਖੰਨਾ ਤੇ ਮਨੋਰੰਜਨ ਕਾਲੀਆ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ
ਪੰਜਾਬ ਵਿੱਚ ਜ਼ਿਮਨੀ ਚੋਣਾਂ ਲਈ ਭਾਜਪਾ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਚੋਣਾਂ ਲਈ ਇੰਚਾਰਜ ਅਤੇ ਸਹਿ ਇੰਚਾਰਜ ਨਿਯੁਕਤ ਕੀਤੇ ਗਏ ਹਨ। ਅਵਿਨਾਸ਼ ਰਾਏ ਖੰਨਾ ਨੂੰ ਗਿੱਦੜਬਾਹਾ ਦਾ ਇੰਚਾਰਜ ਲਾਇਆ ਗਿਆ ਹੈ। ਬਰਨਾਲਾ ਲਈ ਬੀਜੇਪੀ ਨੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਨੂੰ ਇੰਚਾਰਜ ਅਤੇ ਜਗਮੋਹਨ ਸਿੰਘ ਰਾਜੂ ਨੂੰ ਸਹਿ-ਇੰਚਾਰਜ ਬਣਾਇਆ ਗਿਆ ਹੈ।
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਭਾਜਪਾ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਚੋਣਾਂ ਲਈ ਇੰਚਾਰਜ ਅਤੇ ਸਹਿ ਇੰਚਾਰਜ ਨਿਯੁਕਤ ਕੀਤੇ ਗਏ ਹਨ। ਅਵਿਨਾਸ਼ ਰਾਏ ਖੰਨਾ ਨੂੰ ਗਿੱਦੜਬਾਹਾ ਦਾ ਇੰਚਾਰਜ ਲਾਇਆ ਗਿਆ ਹੈ। ਇਸ ਦੇ ਨਾਲ ਹੀ ਦਿਆਲ ਸਿੰਘ ਸੋਢੀ ਨੂੰ ਸਹਿ ਇੰਚਾਰਜ ਨਿਯੁਕਤ ਕੀਤਾ ਗਿਆ ਹੈ।
ਇਸੇ ਤਰ੍ਹਾਂ ਹੀ ਬਰਨਾਲਾ ਲਈ ਬੀਜੇਪੀ ਨੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਨੂੰ ਇੰਚਾਰਜ ਅਤੇ ਜਗਮੋਹਨ ਸਿੰਘ ਰਾਜੂ ਨੂੰ ਸਹਿ-ਇੰਚਾਰਜ ਬਣਾਇਆ ਗਿਆ ਹੈ। ਜਦੋਂਕਿ ਚੱਬੇਵਾਲ ਵਿਧਾਨ ਸਭਾ ਹਲਕੇ ਦੀ ਕਮਾਨ ਸ਼ਵੇਤ ਮਲਿਕ ਨੂੰ ਸੌਂਪੀ ਗਈ ਹੈ। ਇਸ ਦੌਰਾਨ ਪਰਮਿੰਦਰ ਸਿੰਘ ਬਰਾੜ ਨੂੰ ਸਹਿ ਇੰਚਾਰਜ ਬਣਾਇਆ ਗਿਆ ਹੈ। ਅਸ਼ਵਨੀ ਸ਼ਰਮਾ ਨੂੰ ਡੇਰਾ ਬਾਬਾ ਨਾਨਕ ਖੇਤਰ ਦਾ ਇੰਚਾਰਜ, ਰਾਕੇਸ਼ ਰਾਠੌਰ ਨੂੰ ਸਹਿ ਇੰਚਾਰਜ ਬਣਾਇਆ ਗਿਆ ਹੈ। ਅਨਿਲ ਸਰੀਨ ਨੂੰ ਸੋਸ਼ਲ ਮੀਡੀਆ ਇੰਚਾਰਜ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਹੋਣੀ ਹੈ ਜ਼ਿਮਨੀ ਚੋਣ
ਲੋਕ ਸਭਾ ਚੋਣਾਂ ਤੋਂ ਬਾਅਦ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣ ਹੋਣੀ ਹੈ। ਗਰੁਦਾਸਪੁਰ ਦੇ ਡੇਰਾ ਬਾਬਾ ਨਾਨਕ, ਹੁਸ਼ਿਆਰਪੁਰ ਦੇ ਚੱਬੇਵਾਲ, ਸ਼੍ਰੀ ਮੁਕਤਸਰ ਸਾਹਿਬ ਦੇ ਗਿੱਦੜਬਾਹਾ ਅਤੇ ਸੰਗਰੂਰ ਜ਼ਿਲ੍ਹੇ ਦੇ ਬਰਨਾਲਾ ਸੀਟਾਂ ‘ਤੇ ਜ਼ਿਮਣੀ ਚੋਣਾਂ ਹੋਣੀਆਂ ਹਨ। ਇਨ੍ਹਾਂ ਚਾਰ ਸੀਟਾਂ ਦੇ ਵਿਧਾਇਕਾਂ ਨੇ ਲੋਕ ਸਭਾ ਚੋਣਾਂ ਜਿੱਤਿਆ ਸਨ। ਜਿਸ ਤੋਂ ਬਾਅਦ ਇਨ੍ਹਾਂ ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਸੀ। ਜਿਸ ਨੂੰ ਵਿਧਾਨ ਸਭਾ ਸਪੀਕਰ ਵੱਲੋਂ ਮਨਜ਼ੂਰ ਕਰ ਲਿਆ ਗਿਆ ਸੀ। ਇਨ੍ਹਾਂ ਚਾਰੇ ਸੀਟਾਂ ਤੇ ਕਦੇ ਵੀ ਚੋਣਾਂ ਹੋ ਸਕਦੀਆਂ ਹਨ। ਇਸ ਲਈ ਬੀਜੇਪੀ ਪਹਿਲਾਂ ਤੋਂ ਹੀ ਤਿਆਰ ਹੈ।
ਦੱਸਣਯੋਗ ਹੈ ਕਿ ਹੁਸ਼ਿਆਰਪੁਰ ਸੀਟ ਤੋਂ ਆਮ ਆਦਮੀ ਪਾਰਟੀ ਦੇ ਰਾਜ ਕੁਮਾਰਾ ਚੱਬੇਵਾਲ, ਗੁਰਦਾਸਪੁਰ ਤੋਂ ਕਾਂਗਰਸ ਦੇ ਆਗੂ ਸੁਖਜਿੰਦਰ ਸਿੰਘ ਰੰਧਾਵਾ, ਲੁਧਿਆਣਾ ਤੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ ਚੁਣੇ ਗਏ ਹਨ। ਇਨ੍ਹਾਂ ਆਗੂਆਂ ਦੇ ਸੀਟਾਂ ਤੇ ਹੀ ਜ਼ਿਮਨੀ ਚੋਣਾਂ ਹੋਣਗੀਆਂ।
ਇਹ ਵੀ ਪੜ੍ਹੋ: ਪੰਜਾਬ ਵਿਧਾਨਸਭਾ ਜ਼ਿਮਨੀ ਚੋਣ ਦਾ ਐਲਾਨ ਅੱਜ!, 4 ਸੀਟਾਂ ਤੇ ਹੋਵੇਗਾ ਮੁਕਾਬਲਾ