ਭਾਜਪਾ ਨੇ ਜਤਿੰਦਰ ਪਾਲ ਮਲਹੋਤਰਾ ਨੂੰ ਸੌਂਪੀ ਚੰਡੀਗੜ੍ਹ ਦੀ ਕਮਾਨ, ਕਿਰਨ ਰਿਜਿਜੂ ਬਣੇ ਮਿਜ਼ੋਰਮ ਚੋਣ ਇੰਚਾਰਜ

Updated On: 

13 Oct 2023 19:00 PM

ਮਿਜ਼ੋਰਮ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਨੇ ਵੱਡਾ ਐਲਾਨ ਕੀਤਾ ਹੈ। ਕੇਂਦਰੀ ਮੰਤਰੀ ਕਿਰਨ ਰਿਜਿਜੂ ਨੂੰ ਮਿਜ਼ੋਰਮ ਚੋਣ ਇੰਚਾਰਜ ਅਤੇ ਨਾਗਾਲੈਂਡ ਦੇ ਉਪ ਮੁੱਖ ਮੰਤਰੀ ਯਾਨਥੁੰਗੋ ਪੈਟਨ ਅਤੇ ਅਨਿਲ ਐਂਟਨੀ ਨੂੰ ਮਿਜ਼ੋਰਮ ਚੋਣ ਇੰਚਾਰਜ ਬਣਾਇਆ ਗਿਆ ਹੈ, ਜਦਕਿ ਜਤਿੰਦਰ ਪਾਲ ਮਲਹੋਤਰਾ ਨੂੰ ਚੰਡੀਗੜ੍ਹ ਭਾਜਪਾ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਭਾਜਪਾ ਨੇ ਜਤਿੰਦਰ ਪਾਲ ਮਲਹੋਤਰਾ ਨੂੰ ਸੌਂਪੀ ਚੰਡੀਗੜ੍ਹ ਦੀ ਕਮਾਨ, ਕਿਰਨ ਰਿਜਿਜੂ ਬਣੇ ਮਿਜ਼ੋਰਮ ਚੋਣ ਇੰਚਾਰਜ
Follow Us On

ਭਾਰਤੀ ਜਨਤਾ ਪਾਰਟੀ ਨੇ ਸ਼ੁੱਕਰਵਾਰ ਨੂੰ ਵੱਡਾ ਐਲਾਨ ਕੀਤਾ ਹੈ। ਜਤਿੰਦਰਪਾਲ ਮਲਹੋਤਰਾ ਨੂੰ ਚੰਡੀਗੜ੍ਹ ਭਾਜਪਾ ਦਾ ਨਵਾਂ ਪ੍ਰਧਾਨ ਬਣਾਇਆ ਗਿਆ ਹੈ, ਜਦਕਿ ਕੇਂਦਰੀ ਮੰਤਰੀ ਕਿਰਨ ਰਿਜਿਜੂ ਨੂੰ ਮਿਜ਼ੋਰਮ ਚੋਣਾਂ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਭਾਜਪਾ ਦੇ ਰਾਸ਼ਟਰੀ ਸਕੱਤਰ ਅਨਿਲ ਐਂਟਨੀ ਅਤੇ ਨਾਗਾਲੈਂਡ ਦੇ ਉਪ ਮੁੱਖ ਮੰਤਰੀ ਯਾਨਥੁੰਗੋ ਪੈਟਨ ਨੂੰ ਉਪ ਚੋਣ ਇੰਚਾਰਜ ਬਣਾਇਆ ਗਿਆ ਹੈ।

ਮਿਜ਼ੋਰਮ ਵਿੱਚ 7 ​​ਨਵੰਬਰ ਨੂੰ ਇੱਕੋ ਪੜਾਅ ਵਿੱਚ ਵੋਟਿੰਗ ਹੋਵੇਗੀ। ਮਿਜ਼ੋਰਮ ਵਿਧਾਨ ਸਭਾ ਚੋਣਾਂ ਦੇ ਨਾਲ-ਨਾਲ ਪੰਜ ਰਾਜਾਂ ਦੇ ਨਤੀਜੇ ਵੀ 3 ਦਸੰਬਰ ਨੂੰ ਐਲਾਨੇ ਜਾਣਗੇ। ਚੋਣ ਕਮਿਸ਼ਨ ਦੇ ਐਲਾਨ ਦੇ ਨਾਲ ਹੀ ਸੂਬੇ ਵਿੱਚ ਇਸ ਸਮੇਂ ਆਦਰਸ਼ ਚੋਣ ਜ਼ਾਬਤਾ ਲਾਗੂ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸਾਲ 2018 ‘ਚ ਵਿਧਾਨ ਸਭਾ ਚੋਣਾਂ ਹੋਈਆਂ ਸਨ। ਮਿਜ਼ੋਰਮ ਦੀ 40 ਸੀਟਾਂ ਵਾਲੀ ਵਿਧਾਨ ਸਭਾ ਵਿੱਚ ਮਿਜ਼ੋ ਨੈਸ਼ਨਲ ਫਰੰਟ ਨੂੰ 37.8 ਫੀਸਦੀ ਵੋਟਾਂ ਮਿਲੀਆਂ ਅਤੇ 26 ਸੀਟਾਂ ਜਿੱਤੀਆਂ। ਕਾਂਗਰਸ ਨੂੰ 5 ਅਤੇ ਭਾਜਪਾ ਨੂੰ ਇੱਕ ਸੀਟ ਮਿਲੀ ਸੀ। ਇਸ ਵੇਲ੍ਹੇ ਜ਼ੋਰਮਥਾਂਗਾ ਮਿਜ਼ੋਰਮ ਦੇ ਮੁੱਖ ਮੰਤਰੀ ਹਨ।

ਮਿਜ਼ੋਰਮ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼ੁੱਕਰਵਾਰ ਨੂੰ ਕੇਂਦਰੀ ਮੰਤਰੀ ਕਿਰਨ ਰਿਜਿਜੂ ਨੂੰ ਮਿਜ਼ੋਰਮ ਦਾ ਸੂਬਾ ਚੋਣ ਇੰਚਾਰਜ ਬਣਾਇਆ ਗਿਆ ਹੈ।

Exit mobile version