Ludhiana West Bypoll Election: ਬੀਜੇਪੀ ਨੇ ਸਾਬਕਾ ਸੰਸਦ ਮੈਂਬਰ ਅਵਿਨਾਸ਼ ਖੰਨਾ ਨੂੰ ਬਣਾਇਆ ਇੰਚਾਰਜ, ਵਿਜੇ ਸਾਂਪਲਾ ਸਹਿ-ਇੰਚਾਰਜ ਨਿਯੁਕਤ

Updated On: 

22 Mar 2025 23:44 PM IST

Ludhiana West Bypoll Election: ਭਾਜਪਾ ਨੇ ਅੱਜ ਪੱਛਮੀ ਹਲਕੇ ਦੀ ਜਿਮਨੀ ਚੋਣ ਲਈ ਇੰਚਾਰਜ ਅਤੇ ਸਹਿ-ਇੰਚਾਰਜ ਨਿਯੁਕਤ ਕੀਤੇ। ਸਾਬਕਾ ਸੰਸਦ ਮੈਂਬਰ ਅਤੇ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਵਿਨਾਸ਼ ਰਾਏ ਖੰਨਾ ਨੂੰ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਜਦੋਂ ਕਿ ਭਾਜਪਾ ਦੇ ਸਾਬਕਾ ਰਾਜ ਮੰਤਰੀ ਅਤੇ ਸਾਬਕਾ ਕੈਬਨਿਟ ਮੰਤਰੀ ਅਤੇ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੂੰ ਸਹਿ-ਇੰਚਾਰਜ ਬਣਾਇਆ ਗਿਆ ਹੈ।

Ludhiana West Bypoll Election: ਬੀਜੇਪੀ ਨੇ ਸਾਬਕਾ ਸੰਸਦ ਮੈਂਬਰ ਅਵਿਨਾਸ਼ ਖੰਨਾ ਨੂੰ ਬਣਾਇਆ ਇੰਚਾਰਜ, ਵਿਜੇ ਸਾਂਪਲਾ ਸਹਿ-ਇੰਚਾਰਜ ਨਿਯੁਕਤ

ਬੀਜੇਪੀ ਨੇ ਸਾਬਕਾ ਸੰਸਦ ਮੈਂਬਰ ਅਵਿਨਾਸ਼ ਖੰਨਾ ਨੂੰ ਬਣਾਇਆ ਇੰਚਾਰ, ਵਿਜੇ ਸਾਂਪਲਾ ਸਹਿ-ਇੰਚਾਰਜ ਨਿਯੁਕਤ

Follow Us On

Ludhiana West Bypoll Election: ਲੁਧਿਆਣਾ ਦੇ ਵਿਧਾਨ ਸਭਾ ਹਲਕਾ ਪੱਛਮੀ ਵਿੱਚ ਜਲਦੀ ਹੀ ਜਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਚੋਣ ਕਮਿਸ਼ਨ ਨੇ ਇਸ ਸੀਟ ਨੂੰ ਖਾਲੀ ਘੋਸ਼ਿਤ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਇਸ ਸੀਟ ‘ਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਸਨ। ਇਹ ਸੀਟ ਹੁਣ ਉਨ੍ਹਾਂ ਦੇ ਦੇਹਾਂਤ ਤੋਂ ਬਾਅਦ ਖਾਲੀ ਹੈ।

ਆਮ ਆਦਮੀ ਪਾਰਟੀ ਨੇ ਇਸ ਸੀਟ ਤੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ, ਜਦੋਂ ਕਿ ਭਾਜਪਾ ਅਤੇ ਕਾਂਗਰਸ ਨੇ ਅਜੇ ਤੱਕ ਆਪਣੇ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਹੈ।

ਬੀਜੇਪੀ ਅਗਲੇ ਹਫ਼ਤੇ ਕਰੇਗੀ ਉਮੀਦਵਾਰ ਦੇ ਨਾਮ ਦਾ ਐਲਾਨ

ਭਾਜਪਾ ਨੇ ਅੱਜ ਪੱਛਮੀ ਹਲਕੇ ਦੀ ਜਿਮਨੀ ਚੋਣ ਲਈ ਇੰਚਾਰਜ ਅਤੇ ਸਹਿ-ਇੰਚਾਰਜ ਨਿਯੁਕਤ ਕੀਤੇ। ਸਾਬਕਾ ਸੰਸਦ ਮੈਂਬਰ ਅਤੇ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਵਿਨਾਸ਼ ਰਾਏ ਖੰਨਾ ਨੂੰ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਜਦੋਂ ਕਿ ਭਾਜਪਾ ਦੇ ਸਾਬਕਾ ਰਾਜ ਮੰਤਰੀ ਅਤੇ ਸਾਬਕਾ ਕੈਬਨਿਟ ਮੰਤਰੀ ਅਤੇ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੂੰ ਸਹਿ-ਇੰਚਾਰਜ ਬਣਾਇਆ ਗਿਆ ਹੈ। ਉਮੀਦ ਹੈ ਕਿ ਭਾਜਪਾ ਅਗਲੇ ਹਫ਼ਤੇ ਆਪਣੇ ਉਮੀਦਵਾਰ ਦਾ ਐਲਾਨ ਕਰ ਦੇਵੇਗੀ।

ਆਮ ਆਦਮੀ ਪਾਰਟੀ ਨੇ ਲੁਧਿਆਣਾ ਪੱਛਮੀ ਵਿਧਾਨ ਸਭਾ ਜਿਮਨੀ ਚੋਣ ਲਈ ਰਾਜ ਸਭਾ ਮੈਂਬਰ ਅਤੇ ਉਦਯੋਗਪਤੀ ਸੰਜੀਵ ਅਰੋੜਾ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਲੁਧਿਆਣਾ ਪੱਛਮੀ ਤੋਂ ਪਾਰਟੀ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦਾ 10 ਜਨਵਰੀ ਨੂੰ ਦੇਹਾਂਤ ਹੋ ਗਿਆ ਸੀ। ਰਾਤ ਨੂੰ ਅਚਾਨਕ ਪਿਸਤੌਲ ਨਾਲ ਗੋਲੀ ਲੱਗਣ ਨਾਲ ਗੋਗੀ ਦੀ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਲੁਧਿਆਣਾ ਪੱਛਮੀ ਵਿਧਾਨ ਸਭਾ ਜਿਮਨੀ ਚੋਣ ਹੋਣ ਜਾ ਰਹੀ ਹੈ।

AAP ਨੇ ਦਾਅਵਿਆਂ ਨੂੰ ਰੱਦ ਕਰ ਦਿੱਤਾ

ਸੰਜੀਵ ਅਰੋੜਾ ਨੂੰ ਵਿਧਾਨ ਸਭਾ ਜਿਮਨੀ ਚੋਣ ਲਈ ਉਮੀਦਵਾਰ ਬਣਾਏ ਜਾਣ ਤੋਂ ਬਾਅਦ, ਉਨ੍ਹਾਂ ਦੀ ਜਗ੍ਹਾ ਅਰਵਿੰਦ ਕੇਜਰੀਵਾਲ ਦੀ ਰਾਜ ਸਭਾ ਜਾਣ ਦੀਆਂ ਖ਼ਬਰਾਂ ਨੂੰ ਆਪ ਨੇ ਨਕਾਰ ਦਿੱਤਾ ਸੀ। ਪੰਜਾਬ ਕਾਂਗਰਸ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਸੀ ਕਿ ਅਰਵਿੰਦ ਕੇਜਰੀਵਾਲ ਜ਼ਰੂਰ ਰਾਜ ਸਭਾ ਜਾਣਗੇ।