AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪੰਜਾਬੀਆਂ ਨੂੰ Emotional Bloody Fool ਕਹਿਣ ‘ਤੇ ਵਿਵਾਦ, ਚੰਡੀਗੜ੍ਹ ਭਾਜਪਾ ਪ੍ਰਧਾਨ ਦੀ ਵੀਡੀਓ ਹੋ ਰਹੀ ਵਾਇਰਲ

ਇੱਕ ਵੀਡੀਓ ਵਾਇਰਲ ਹੋ ਰਹੀ ਹੈ। ਇਹ ਵੀਡੀਓ 'ਚ ਚੰਡੀਗੜ੍ਹ ਭਾਜਪਾ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਕਿਸੇ ਸਮਾਗਮ 'ਚ ਲੋਕਾਂ ਨੂੰ ਸੰਬੋਧਨ ਕਰ ਰਹੇ ਹਨ। ਉਹ ਇਸ ਦੌਰਾਨ ਕਹਿੰਦੇ ਹਨ, "ਮੈਂ ਸਭ ਤੋਂ ਜ਼ਿਆਦਾ ਧੰਨਵਾਦ ਪੀਐਸ ਲਾਂਬਾ ਦਾ ਕਰਾਂਗਾ। ਮੈਂ ਕਈ ਵਾਰ ਗੌਰ ਕਰਦਾ ਹਾਂ ਕਿ ਜੋ ਪੰਜਾਬੀ ਹੁੰਦੇ ਹਨ ਉਹ ਇਮੋਸ਼ਨਲ ਬਲੱਡੀ ਫੂਲ ਹੁੰਦੇ ਹਨ।"

ਪੰਜਾਬੀਆਂ ਨੂੰ Emotional Bloody Fool ਕਹਿਣ 'ਤੇ ਵਿਵਾਦ, ਚੰਡੀਗੜ੍ਹ ਭਾਜਪਾ ਪ੍ਰਧਾਨ ਦੀ ਵੀਡੀਓ ਹੋ ਰਹੀ ਵਾਇਰਲ
ਪੰਜਾਬੀਆਂ ਨੂੰ Emotional Bloody Fool ਕਹਿਣ ‘ਤੇ ਵਿਵਾਦ
tv9-punjabi
| Updated On: 18 Jun 2026 10:52 AM IST
Share

ਭਾਰਤੀ ਜਨਤਾ ਪਾਰਟੀ ਦੇ ਚੰਡੀਗੜ੍ਹ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਦੇ ਇੱਕ ਬਿਆਨ ‘ਤੇ ਸਿਆਸਤ ਗਰਮਾ ਗਈ ਹੈ। ਉਨ੍ਹਾਂ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ‘ਚ ਉਨ੍ਹਾਂ ਵੱਲੋਂ ਦਿੱਤੇ ਗਏ ਬਿਆਨ ਨੂੰ ਵਿਵਾਦ ਨਾਲ ਜੋੜਿਆ ਜਾ ਰਿਹਾ ਹੈ। ਜਤਿੰਦਰ ਮਲਹੋਤਰਾ ਪੰਜਾਬੀਆਂ ਨੂੰ ਇਮੋਸ਼ਨਲ ਬਲੱਡੀ ਫੂਲ (ਜਜ਼ਬਾਤੀ ਬੇਵਕੂਫ਼) ਕਹਿ ਰਹੇ ਹਨ। ਇਹ ਵੀਡੀਓ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕੀਤਾ ਹੈ ਤੇ ਭਾਜਪਾ ਦੀ ਸੋਚ ‘ਤੇ ਸਵਾਲ ਖੜ੍ਹੇ ਕੀਤੇ ਹਨ।

ਕੀ ਕਹਿ ਰਹੇ ਚੰਡੀਗੜ੍ਹ ਭਾਜਪਾ ਪ੍ਰਧਾਨ?

ਇੱਕ ਵੀਡੀਓ ਵਾਇਰਲ ਹੋ ਰਹੀ ਹੈ। ਇਹ ਵੀਡੀਓ ‘ਚ ਚੰਡੀਗੜ੍ਹ ਭਾਜਪਾ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਕਿਸੇ ਸਮਾਗਮ ‘ਚ ਲੋਕਾਂ ਨੂੰ ਸੰਬੋਧਨ ਕਰ ਰਹੇ ਹਨ। ਉਹ ਇਸ ਦੌਰਾਨ ਕਹਿੰਦੇ ਹਨ, “ਮੈਂ ਸਭ ਤੋਂ ਜ਼ਿਆਦਾ ਧੰਨਵਾਦ ਪੀਐਸ ਲਾਂਬਾ ਦਾ ਕਰਾਂਗਾ। ਮੈਂ ਕਈ ਵਾਰ ਗੌਰ ਕਰਦਾ ਹਾਂ ਕਿ ਜੋ ਪੰਜਾਬੀ ਹੁੰਦੇ ਹਨ ਉਹ ਇਮੋਸ਼ਨਲ ਬਲੱਡੀ ਫੂਲ ਹੁੰਦੇ ਹਨ।”

ਰਾਜਾ ਵੜਿੰਗ ਨੇ ਇਸ 11 ਸਕਿੰਟ ਦੀ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ ਹੈ ਤੇ ਸਵਾਲ ਚੁੱਕੇ ਹਨ। ਹਾਲਾਂਕਿ, ਜਤਿੰਦਰ ਪਾਲ ਮਲਹੋਤਰਾ ਨੇ ਕਿਸ ਸੰਦਰਭ ‘ਚ ਇਹ ਗੱਲ ਕਹੀ ਹੈ, ਇਹ ਪੂਰੀ ਵੀਡੀਓ ਤੋਂ ਪਤਾ ਚੱਲ ਸਕੇਗਾ। ਫਿਲਹਾਲ, ਇਸ 11 ਸਕਿੰਟ ਦੀ ਵੀਡੀਓ ‘ਤੇ ਕਾਫੀ ਬਵਾਲ ਹੋ ਰਿਹਾ ਹੈ।

ਰਾਜਾ ਵੜਿੰਗ ਨੇ ਕੀ ਕਿਹਾ?

ਇਸ ਵੀਡੀਓ ਨੰ ਸਾਂਝਾ ਕਰਦੇ ਰਾਜਾ ਵੜਿੰਗ ਨੇ ਭਾਜਪਾ ਨੂੰ ਮੁਆਫ਼ੀ ਮੰਗਣ ਲਈ ਕਿਹਾ ਹੈ। ਉਨ੍ਹਾਂ ਨੇ ਲਿਖਿਆ- ਚੰਡੀਗੜ੍ਹ BJP ਪ੍ਰਧਾਨ ਦੀ ਜ਼ੁਬਾਨ ਦੇਖੋ! ਪੰਜਾਬੀਆਂ ਨੂੰ Emotional Bloody Fools ਕਹਿ ਕੇ BJP ਨੇ ਇੱਕ ਵਾਰ ਫਿਰ ਪੰਜਾਬ ਅਤੇ ਪੰਜਾਬੀਅਤ ਪ੍ਰਤੀ ਆਪਣੀ ਸੋਚ ਬੇਨਕਾਬ ਕਰ ਦਿੱਤੀ।

ਉਨ੍ਹਾਂ ਨੇ ਅੱਗੇ ਲਿਖਿਆ- ਜੋ ਕੌਮ ਦੇਸ਼ ਦੀਆਂ ਸਰਹੱਦਾਂ ਦੀ ਰੱਖਿਆ ਕਰਦੀ ਹੈ, ਅੰਨ ਪੈਦਾ ਕਰਕੇ ਦੇਸ਼ ਦਾ ਪੇਟ ਭਰਦੀ ਹੈ ਅਤੇ ਹਰ ਸੰਕਟ ਵਿੱਚ ਸਭ ਤੋਂ ਅੱਗੇ ਖੜ੍ਹੀ ਹੁੰਦੀ ਹੈ, ਉਸੇ ਕੌਮ ਦਾ ਅਪਮਾਨ ਕਰਨਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।ਪੰਜਾਬੀ ਜਜ਼ਬਾਤੀ ਜ਼ਰੂਰ ਹਨ, ਪਰ ਮੂਰਖ ਨਹੀਂ। ਆਪਣੇ ਸਵਾਭਿਮਾਨ ਅਤੇ ਹੱਕਾਂ ਲਈ ਖੜ੍ਹਨਾ ਸਾਡੀ ਪਛਾਣ ਹੈ। BJP ਨੂੰ ਪੰਜਾਬੀਆਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।

Follow Us
ਹਿਮਾਚਲ 'ਚ ਸੈਲਾਨੀਆਂ ਦਾ ਹੜ੍ਹ, ਲੰਬਾ ਟ੍ਰੈਫਿਕ ਜਾਮ, ਹਾਈਕੋਰਟ ਦਾ ਸਖ਼ਤ ਰੁਖ
ਹਿਮਾਚਲ 'ਚ ਸੈਲਾਨੀਆਂ ਦਾ ਹੜ੍ਹ, ਲੰਬਾ ਟ੍ਰੈਫਿਕ ਜਾਮ, ਹਾਈਕੋਰਟ ਦਾ ਸਖ਼ਤ ਰੁਖ...
Weather Update: ਪੰਜਾਬ, ਦਿੱਲੀ ਅਤੇ ਉੱਤਰ ਪ੍ਰਦੇਸ਼ ਸਮੇਤ 17 ਰਾਜਾਂ ਵਿੱਚ ਮੌਸਮ ਦਾ ਅਲਰਟ
Weather Update: ਪੰਜਾਬ, ਦਿੱਲੀ ਅਤੇ ਉੱਤਰ ਪ੍ਰਦੇਸ਼ ਸਮੇਤ 17 ਰਾਜਾਂ ਵਿੱਚ ਮੌਸਮ ਦਾ ਅਲਰਟ...
ਛੋਟਾ ਭਰਾ ਹੁਣ ਵੱਡਾ ਹੋ ਗਿਆ....ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ 'ਤੇ ਬੀਜੇਪੀ ਦਾ ਬਿਆਨ
ਛੋਟਾ ਭਰਾ ਹੁਣ ਵੱਡਾ ਹੋ ਗਿਆ....ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ 'ਤੇ ਬੀਜੇਪੀ ਦਾ ਬਿਆਨ...
ਮੇਰੇ ਖਿਲਾਫ ਪ੍ਰੋਪੇਗੰਡਾ, ਬਦਨਾਮ ਕਰਨ ਦੀ ਕੋਝੀ ਕੋਸ਼ਿਸ਼...ਵਿਵਾਦਿਤ Video 'ਤੇ ਸੀਐਮ ਮਾਨ ਦਾ ਜਵਾਬ
ਮੇਰੇ ਖਿਲਾਫ ਪ੍ਰੋਪੇਗੰਡਾ, ਬਦਨਾਮ ਕਰਨ ਦੀ ਕੋਝੀ ਕੋਸ਼ਿਸ਼...ਵਿਵਾਦਿਤ Video 'ਤੇ ਸੀਐਮ ਮਾਨ ਦਾ ਜਵਾਬ...
Ethanol Fuel Replace Petrol : E-100 ਫਿਊਲ ਵਰਦਾਨ ਜਾਂ ਸਰਾਪ?
Ethanol Fuel Replace Petrol : E-100 ਫਿਊਲ ਵਰਦਾਨ ਜਾਂ ਸਰਾਪ?...
ਕੋਟਕਪੂਰਾ 'ਚ ਲੋਕਾਂ ਨੇ ਲਾਏ 'ਘਰ ਵਿਕਾਊ ਹੈ' ਦੇ ਪੋਸਟਰ, ਜਾਣੋ ਪੂਰਾ ਮਾਮਲਾ
ਕੋਟਕਪੂਰਾ 'ਚ ਲੋਕਾਂ ਨੇ ਲਾਏ 'ਘਰ ਵਿਕਾਊ ਹੈ' ਦੇ ਪੋਸਟਰ, ਜਾਣੋ ਪੂਰਾ ਮਾਮਲਾ...
ਬਿੱਟੂ SC ਕਮਿਸ਼ਨ ਅੱਗੇ ਨਹੀਂ ਹੋਏ ਪੇਸ਼, ਵਕੀਲਾਂ ਨੇ ਦਿੱਤਾ ਰੁਝੇਵਿਆਂ ਦਾ ਹਵਾਲਾ, 24 ਜੂਨ ਨੂੰ ਮੁੜ ਤਲਬ
ਬਿੱਟੂ SC ਕਮਿਸ਼ਨ ਅੱਗੇ ਨਹੀਂ ਹੋਏ ਪੇਸ਼, ਵਕੀਲਾਂ ਨੇ ਦਿੱਤਾ ਰੁਝੇਵਿਆਂ ਦਾ ਹਵਾਲਾ, 24 ਜੂਨ ਨੂੰ ਮੁੜ ਤਲਬ...
E30 ਈਥਾਨੌਲ ਫਿਊਲ 'ਤੇ ਸਰਕਾਰ ਦਾ ਅਹਿਮ ਫੈਸਲਾ, ਕੀ ਸਸਤਾ ਹੋਵੇਗਾ ਪੈਟਰੋਲ?
E30 ਈਥਾਨੌਲ ਫਿਊਲ 'ਤੇ ਸਰਕਾਰ ਦਾ ਅਹਿਮ ਫੈਸਲਾ, ਕੀ ਸਸਤਾ ਹੋਵੇਗਾ ਪੈਟਰੋਲ?...
ਅਮਰੀਕਾ-ਈਰਾਨ ਸਮਝੌਤੇ ਨਾਲ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, ਆਮ ਆਦਮੀ ਨੂੰ ਮਿਲੇਗੀ ਰਾਹਤ
ਅਮਰੀਕਾ-ਈਰਾਨ ਸਮਝੌਤੇ ਨਾਲ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, ਆਮ ਆਦਮੀ ਨੂੰ ਮਿਲੇਗੀ ਰਾਹਤ...