ਸਰਕਾਰ ਬਣਨ ‘ਤੇ 2 ਸਾਲਾਂ ‘ਚ ਨਸ਼ਾ ਮੁਕਤ ਹੋਵੇਗਾ ਪੰਜਾਬ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, 2027 ‘ਚ ਬਣੇਗੀ BJP ਦੀ ਸਰਕਾਰ

Updated On: 

14 Mar 2026 15:20 PM IST

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਬੀਜੇਪੀ ਦੀ ਸਮੂਹ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਅੱਜ ਨਾਨਕਸ਼ਾਹੀ ਸੰਮਤ 558 ਅਤੇ ਦੇਸੀ ਨਵੇਂ ਸਾਲ ਦੀ ਸ਼ੁਰੂਆਤ ਹੋਈ ਹੈ। ਇਸ ਮੌਕੇ ਉਨ੍ਹਾਂ ਨੇ ਇਸ ਦੇਸੀ ਨਵੇਂ ਸਾਲ ਦੀ ਲੋਕਾਂ ਨੂੰ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਨੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਨੂੰ ਯਾਦ ਕੀਤਾ।

ਸਰਕਾਰ ਬਣਨ ਤੇ 2 ਸਾਲਾਂ ਚ ਨਸ਼ਾ ਮੁਕਤ ਹੋਵੇਗਾ ਪੰਜਾਬ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, 2027 ਚ ਬਣੇਗੀ BJP ਦੀ ਸਰਕਾਰ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਭਾਜਪਾ ਵੱਲੋਂ ਮੋਗਾ ਦੇ ਪਿੰਡ ਕਿੱਲੀ ਚਹਿਲਾਂ ਵਿੱਚ “ਬਦਲਾਵ ਰੈਲੀ” ਆਯੋਜਨ ਕੀਤਾ ਗਿਆ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਰੈਲੀ ਭਗਵੇਂ ਰੰਗ ਦੀ ਪੱਗ ਬੰਨ੍ਹ ਕੇ ਸਟੇਜ ‘ਤੇ ਪਹੁੰਚੇ। ਉਨ੍ਹਾਂ ਦਾ ਸਵਾਗਤ ਜ਼ੋਰਦਾਰ ਨਾਅਰਿਆਂ ਨਾਲ ਕੀਤਾ ਗਿਆ।

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਨੂੰ ਕੀਤਾ ਯਾਦ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਬੀਜੇਪੀ ਦੀ ਸਮੂਹ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਅੱਜ ਨਾਨਕਸ਼ਾਹੀ ਸੰਮਤ 558 ਅਤੇ ਦੇਸੀ ਨਵੇਂ ਸਾਲ ਦੀ ਸ਼ੁਰੂਆਤ ਹੋਈ ਹੈ। ਇਸ ਮੌਕੇ ਉਨ੍ਹਾਂ ਨੇ ਇਸ ਦੇਸੀ ਨਵੇਂ ਸਾਲ ਦੀ ਲੋਕਾਂ ਨੂੰ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਨੇ ਨੌਵੇਂ ਗੁਰੂ, ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਨਾ ਹੁੰਦੇ ਤਾਂ ਹਿੰਦੂ ਵੀ ਨਾ ਹੁੰਦੇ।

ਨਸ਼ੇ ਨੂੰ ਲੈ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਵੱਡਾ ਬਿਆਨ

ਇਸ ਮੌਕੇ ਅਮਿਤ ਸ਼ਾਹ ਨੇ 2027 ਚੋਣਾਂ ਦਾ ਆਗਾਜ ਕੀਤਾ। ਉਨ੍ਹਾਂ ਨੇ ਕਿਹਾ ਕਿ 2027 ਵਿੱਚ ਪੰਜਾਬ ਵਿੱਚ ਬੀਜੇਪੀ ਦੀ ਸਰਕਾਰ ਬਣੇਗੀ। ਅਸੀਂ 2027 ਵਿੱਚ ਆਪਣੀ ਸਰਕਾਰ ਬਣਾਉਣ ਲਈ ਚੋਣਾ ਲੜਣ ਜਾ ਰਹੇ ਹਾਂ। ਉਨ੍ਹਾਂ ਨੇ ਸੰਬੋਧਨ ਦੌਰਾਨ ਕਿਹਾ ਕਿ ਤੁਸੀਂ ਅਕਾਲੀ, ਆਮ ਆਦਮੀ ਪਾਰਟੀ ਅਤੇ ਕਾਂਗਰਸ ਨੂੰ ਮੌਕਾ ਦਿੱਤਾ, ਇੱਕ ਮੌਕਾ ਬੀਜੇਪੀ ਨੂੰ ਵੀ ਦਿਓ। ਉਨ੍ਹਾਂ ਕਿਹਾ ਕਿ ਜੋ ਪੰਜਾਬ ਨੂੰ ਨਸ਼ੇ ਤੋਂ ਬਚਾ ਸਕਦਾ ਹੈ ਉਹ ਸਿਰਫ ਬੀਜੇਪੀ ਹੈ। ਤਸੀਂ ਫਰਵਰੀ ਵਿੱਚ ਸਾਡੀ ਸਰਕਾਰ ਲੈ ਕੇ ਆਓ, ਅਸੀਂ 2 ਸਾਲਾਂ ਵਿੱਚ ਨਸ਼ਾ ਖਤਮ ਕਰ ਦੇਵਾਂਗੇ।

ਕੇਂਦਰੀ ਗ੍ਰਹਿ ਮੰਤਰੀ ਸ਼ਾਹ ਨੇ ਪ੍ਰਧਾਨ ਮੰਤਰੀ ਮੋਦੀ ਸਰਕਾਰ ਦੀਆਂ ਉਪਲਬਦੀਆਂ ਗਿਣਵਾਈਆਂ। ਉਨ੍ਹਾਂ ਨੇ ਕਿਹਾ ਪ੍ਰਧਾਨ ਮੰਤਰੀ ਮੋਦੀ ਨੇ ਕਰਤਾਰਪੁਰ ਲਾਂਘਾ ਖੋਲ੍ਹਿਆ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਡਬਲ ਇੰਜਨ ਦੀ ਸਰਕਾਰ ਬਣੇਗੀ ਅਤੇ ਪੰਜਾਬ ਵਿੱਚ ਧਰਮ ਪਰਿਵਰਤ ‘ਤੇ ਰੋਕ ਲਗੇਗੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਅਸੀਂ ਗੱਠਜੋੜ ਨਹੀਂ ਕਰਾਂਗੇ। ਬੀਜੇਪੀ ਆਪਣੀ ਸਰਕਾਰ ਖੁਦ ਬਣਾਵੇਗੀ।

Follow Us
Related Stories
ਚੰਡੀਗੜ੍ਹ MP ਨੂੰ ਪੰਜਾਬ ਕਾਂਗਰਸ ‘ਚ ਬਦਲਾਅ ਮਨਜ਼ੂਰ ਨਹੀਂ, ਕਰੀਬ 70 ਆਗੂਆਂ ਨੂੰ ਦਿੱਲੀ ਬੁਲਾਇਆ, ਮੈਨੂੰ ਨਹੀਂ ਪੁੱਛਿਆ- ਮਨੀਸ਼ ਤਿਵਾੜੀ
ਕੇਰਲਮ ਤੋਂ ਬਾਅਦ ਪੰਜਾਬ ‘ਤੇ ਕਾਂਗਰਸ ਦੀ ਨਜ਼ਰ, ਕਿਸੇ ਵੀ ਸੰਸਦ ਮੈਂਬਰ ਨੂੰ ਟਿਕਟ ਨਹੀਂ ਦੇਵੇਗੀ ਪਾਰਟੀ
ਜਲੰਧਰ ‘ਚ ਸ਼ੋਅਰੂਮ ‘ਤੇ ਗੋਲੀਬਾਰੀ ਕਰਨ ਵਾਲੇ ਮੁਲਜ਼ਮ ਦਾ ਐਨਕਾਉਂਟਰ: ਪੁਲਿਸ ਨੇ ਲੱਤ ‘ਚ ਮਾਰੀ ਗੋਲੀ; ਗੈਰ-ਕਾਨੂੰਨੀ ਪਿਸਤੌਲ ਬਰਾਮਦ
ਲੁਧਿਆਣਾ ‘ਚ ਅੱਗ ਦਾ ਗੋਲਾ ਬਣੀਆਂ ਦੋ ਕਾਰਾਂ, ਹੀਰੋ ਬੇਕਰੀ ਚੌਕ ਨੇੜੇ ਇੱਕ ਗੋਦਾਮ ਸੜ ਕੇ ਹੋਇਆ ਸੁਆਹ
ਪੰਜਾਬ ਤੋਂ ਭੱਜਿਆ ਸੀਰੀਅਲ ਰੇਪਿਸਟ ਯੂਪੀ ‘ਚ ਢੇਰ, 6 ਕੁੜੀਆਂ ਨਾਲ ਜਬਰ ਜਿਨਾਹ ਕਰਕੇ ਪਹੁੰਚਿਆ ਸੀ ਮੁਜ਼ੱਫਰਨਗਰ
ਰਵਨੀਤ ਬਿੱਟੂ ਦੇ ਕੇਂਦਰੀ ਮੰਤਰੀ ਅਹੁਦੇ ‘ਤੇ ਸਸਪੈਂਸ: ਰਾਜ ਸਭਾ ਦਾ ਕਾਰਜਕਾਲ ਖਤਮ, 6 ਮਹੀਨੇ ਤੱਕ ਰਹਿ ਸਕਦੇ ਹਨ ਮੰਤਰੀ