ਪੰਜਾਬ ‘ਚ ਭਾਜਪਾ ਇਕੱਲੇ ਲੜੇਗੀ ਚੋਣ… ਪੀਐਮ ਮੋਦੀ, ਅਮਿਤ ਸ਼ਾਹ ਤੇ ਪਾਰਟੀ ਕੌਮੀ ਪ੍ਰਧਾਨ ਕਰ ਚੁੱਕੇ ਸਪੱਸ਼ਟ; ਆਰਪੀ ਸਿੰਘ ਦਾ ਬਿਆਨ
ਆਰਪੀ ਸਿੰਘ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਸੂਬੇ ਦੀਆਂ ਸਾਰੀਆਂ 117 ਸੀਟਾਂ 'ਤੇ ਚੋਣ ਲੜਨ ਦੀ ਤਿਆਰੀ ਕਰ ਰਹੀ ਹੈ। ਉਨ੍ਹਾਂ ਦੇ ਇਸ ਬਿਆਨ ਨਾਲ ਪੰਜਾਬ ਵਿਧਾਨ ਸਭਾ ਚੋਣਾਂ 'ਚ ਭਾਜਪਾ ਦੇ ਇਕੱਲੇ ਚੋਣ ਮੈਦਾਨ 'ਚ ਉਤਰਨ ਦੀ ਤਸਵੀਰ ਸਪੱਸ਼ਟ ਹੁੰਦੀ ਨਜ਼ਰ ਆ ਰਹੀ ਹੈ।
ਪੰਜਾਬ 'ਚ BJP ਇਕੱਲੇ ਲੜੇਗੀ ਚੋਣ... ਬਾਦਲ ਨਾਲ ਮੁਲਾਕਾਤ ਤੋਂ ਬਾਅਦ ਬੋਲੇ RP ਸਿੰਘ
ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਬੁਲਾਰੇ ਆਰਪੀ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਪਾਰਟੀ ਦਾ ਰੁਖ਼ ਸਪੱਸ਼ਟ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਜਿੱਥੋਂ ਤੱਕ ਗਠਜੋੜ ਦੀ ਗੱਲ ਹੈ, ਅਮਿਤ ਸ਼ਾਹ ਨੇ ਮੋਗਾ ਰੈਲੀ ਦੌਰਾਨ ਸਪੱਸ਼ਟ ਤੌਰ ‘ਤੇ ਕਿਹਾ ਸੀ ਕਿ ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਇਕੱਲਿਆਂ ਚੋਣ ਲੜੇਗੀ। ਆਰਪੀ ਸਿੰਘ ਨੇ ਇਹ ਬਿਆਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਤੋਂ ਬਾਅਦ ਦਿੱਤਾ ਹੈ।
ਪੀਐਮ ਮੋਦੀ ਤੇ ਪਾਰਟੀ ਦੇ ਕੌਮੀ ਪ੍ਰਧਾਨ ਵੀ ਕਰ ਚੁੱਕੇ ਸਪੱਸ਼ਟ: ਆਰਪੀ ਸਿੰਘ
ਉਨ੍ਹਾਂ ਕਿਹਾ ਕਿ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਵੀ ਕਿਹਾ ਹੈ ਕਿ ਭਾਜਪਾ ਸਾਰੀਆਂ 117 ਸੀਟਾਂ ‘ਤੇ ਚੋਣ ਲੜੇਗੀ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਕਿਹਾ ਸੀ ਕਿ ਪਾਰਟੀ ਇਕੱਲੇ ਚੋਣ ਲੜੇਗੀ।
ਆਰਪੀ ਸਿੰਘ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਸੂਬੇ ਦੀਆਂ ਸਾਰੀਆਂ 117 ਸੀਟਾਂ ‘ਤੇ ਚੋਣ ਲੜਨ ਦੀ ਤਿਆਰੀ ਕਰ ਰਹੀ ਹੈ। ਉਨ੍ਹਾਂ ਦੇ ਇਸ ਬਿਆਨ ਨਾਲ ਪੰਜਾਬ ਵਿਧਾਨ ਸਭਾ ਚੋਣਾਂ ‘ਚ ਭਾਜਪਾ ਦੇ ਇਕੱਲੇ ਚੋਣ ਮੈਦਾਨ ‘ਚ ਉਤਰਨ ਦੀ ਤਸਵੀਰ ਸਪੱਸ਼ਟ ਹੁੰਦੀ ਨਜ਼ਰ ਆ ਰਹੀ ਹੈ।
Delhi: On new audio being released by FBI regarding the killing of Khalistani terrorist Hardeep Singh Nijjar, BJP National Spokesperson RP Singh says, “This new revelation makes it clear that Nijjar’s killing was linked to a gang war and the drug trade there. It appears that pic.twitter.com/EDuUuGTLsY
— IANS (@ians_india) August 23, 2026
ਇਹ ਵੀ ਪੜ੍ਹੋ
ਸੁਖਬੀਰ ਬਾਦਲ ਨਾਲ ਮੁਲਾਕਾਤ
ਦੱਸ ਦੇਈਏ ਕਿ ਬੀਤੇ ਦਿਨ ਆਰਪੀ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਦਾ ਇਹ ਬਿਆਨ ਆਇਆ ਹੈ। ਉਨ੍ਹਾਂ ਨੇ ਮੁਲਾਕਾਤ ਬਾਰੇ ਕਿਹਾ ਕਿ ਉਹ ਸੁਖਬੀਰ ਦਾ ਹਾਲ ਜਾਣਨ ਲਈ ਪਹੁੰਚੇ ਸਨ। ਉਨ੍ਹਾਂ ਨੇ ਕਿਹਾ ਉਹ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲੇ ਦੀ ਨਿੰਦਾ ਕਰਦੇ ਹਨ ਤੇ ਸੁਖਬੀਰ ਬਾਦਲ ‘ਤੇ ਹਮਲੇ ਦੇ ਮਾਮਲੇ ‘ਚ ਮਹਾਰਾਸ਼ਟਰ ਸਰਕਾਰ ਕਾਰਵਾਈ ਕਰ ਰਹੀ ਹੈ।
Visited Sardar Sukhbir Singh Badal to enquire about his health. In a democracy, there must be no place for violence or intimidation. Political differences are natural, but they must always be addressed through dialogue, debate and democratic means. Wishing him good health and pic.twitter.com/OkTJPLvULp
— RP Singh National Spokesperson BJP (@rpsinghkhalsa) August 22, 2026
ਦੱਸ ਦੇਈਏ ਕਿ ਸੁਖਬੀਰ ਬਾਦਲ ‘ਤੇ ਮਹਾਰਾਸ਼ਟਰ ਦੇ ਨਾਂਦੇੜ ਵਿਖੇ ਇੱਕ ਨਿਹੰਗ ਦੇ ਬਾਣੇ ‘ਚ ਆਏ ਸ਼ਖ਼ਸ ਨੇ ਹਮਲਾ ਕੀਤਾ ਸੀ। ਇਸ ਹਮਲੇ ‘ਚ ਸੁਖਬੀਰ ਬਾਦਲ ਦੀ ਬਾਂਹ ਜ਼ਖ਼ਮੀ ਹੋ ਗਈ ਸੀ। ਉਨ੍ਹਾਂ ਦੀ ਬਾਂਹ ਦੇ ਕਈ ਟਾਂਕੇ ਲੱਗੇ ਹਨ।
