ਚੰਡੀਗੜ੍ਹ ਮੇਅਰ ਚੋਣ ਤੋਂ ਪਹਿਲਾਂ BJP ਨੂੰ ਝਟਕਾ, ਇੱਕ ਕਾਉਂਸਲਰ AAP ‘ਚ ਸ਼ਾਮਲ

Updated On: 

13 Jan 2024 16:31 PM

ਗੁਰਚਰਨਜੀਤ ਸਿੰਘ ਕਾਲਾ ਹੈਲੋ ਮਾਜਰਾ ਤੋਂ ਭਾਜਪਾ ਦੇ ਕੌਂਸਲਰ ਹਨ। ਇਸ ਮੌਕੇ ਗੁਰਚਰਨਜੀਤ ਕਾਲਾ ਦਾ ਬਿਆਨ ਸਾਹਮਣੇ ਆਇਆ ਹੈ ਕਿ ਉਨ੍ਹਾਂ ਦੇ ਪਰਿਵਾਰ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਪਣੀ ਮਰਜ਼ੀ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਇਆ ਹਾਂ ਅਤੇ ਉਨ੍ਹਾਂ 'ਤੇ ਕੋਈ ਦਬਾਅ ਨਹੀਂ ਹੈ।

ਚੰਡੀਗੜ੍ਹ ਮੇਅਰ ਚੋਣ ਤੋਂ ਪਹਿਲਾਂ BJP ਨੂੰ ਝਟਕਾ, ਇੱਕ ਕਾਉਂਸਲਰ AAP ਚ ਸ਼ਾਮਲ
Follow Us On

ਚੰਡੀਗੜ੍ਹ (Chandigarh) ਮੇਅਰ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਬੀਜੇਪੀ ਨੂੰ ਵੱਡਾ ਝਟਕਾ ਦਿੱਤਾ ਹੈ। ਚੋਣ ਤੋਂ ਪਹਿਲਾਂ ਭਾਜਪਾ ਕੌਂਸਲਰ ਗੁਰਚਰਨਜੀਤ ਕਾਲਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਗੁਰਚਰਨਜੀਤ ਸਿੰਘ ਕਾਲਾ ਹੈਲੋ ਮਾਜਰਾ ਤੋਂ ਭਾਜਪਾ ਦੇ ਕੌਂਸਲਰ ਹਨ। ਇਸ ਮੌਕੇ ਗੁਰਚਰਨਜੀਤ ਕਾਲਾ ਦਾ ਬਿਆਨ ਸਾਹਮਣੇ ਆਇਆ ਹੈ ਕਿ ਉਨ੍ਹਾਂ ਦੇ ਪਰਿਵਾਰ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਪਣੀ ਮਰਜ਼ੀ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਇਆ ਹਾਂ ਅਤੇ ਉਨ੍ਹਾਂ ‘ਤੇ ਕੋਈ ਦਬਾਅ ਨਹੀਂ ਹੈ। ਦੱਸ ਦਈਏ ਕੀ 18 ਜਨਵਰੀ ਨੂੰ ਚੰਡੀਗੜ੍ਹ ਮੇਅਰ ਦੀਆਂ ਚੋਣ ਹੋਣੀਆਂ ਹਨ।

ਗੁਰਚਰਨਜੀਤ ਸਿੰਘ ਕਾਲਾ 2021 ਚੋਣਾਂ ਚ ਕਾਂਗਰਸ (Congress) ਦੀ ਟਿਕਟ ਤੋਂ ਚੋਣ ਲੜੇ ਸਨ ਅਤੇ ਜਿੱਤ ਹਾਸਲ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਭਾਜਪਾ ਪ੍ਰਧਾਨ ਅਰੁਣ ਸੂਦ, ਸੰਸਦ ਮੈਂਬਰ ਕਿਰਨ ਖੇਰ, ਮੇਅਰ ਸਰਬਜੀਤ ਕੌਰ ਢਿੱਲੋਂ ਦੀ ਹਾਜ਼ਰੀ ਵਿੱਚ ਭਾਜਪਾ ਦੀ ਮੈਂਬਰਸ਼ਿਪ ਲਈ ਸੀ। ਗੁਰਚਰਨ ਜੀਤ ਸਿੰਘ ਕਾਲਾ ਨੇ ਕਾਂਗਰਸ ਦੀ ਟਿਕਟ ਤੇ ਹੱਲੋਮਾਜਰਾ ਅਤੇ ਰਾਮ ਦਰਬਾਰ ਖੇਤਰ ਤੋਂ ਵਾਰਡ ਨੰਬਰ 20 ਤੋਂ ਜਿੱਤ ਪ੍ਰਾਪਤ ਕੀਤੀ ਸੀ।

ਸਾਬਕਾ ਮੰਤਰੀ ਪਵਨ ਬਾਂਸਲ ਦਾ ਵੱਡਾ ਬਿਆਨ

ਸਾਬਕਾ ਕੇਂਦਰੀ ਮੰਤਰੀ ਪਵਨ ਬਾਂਸਲ ਨੇ ਬੀਤੇ ਦਿਨ ਇੱਕ ਬਿਆਨ ਦਿੱਤਾ ਸੀ। ਉਨ੍ਹਾਂ ਕਿਹਾ ਸੀ ਉਸ ਮੁਤਾਬਕ ਜੇਕਰ ਕਾਂਗਰਸ ਮੇਅਰ ਬਣਨ ‘ਚ ਆਮ ਆਦਮੀ ਪਾਰਟੀ ਦੀ ਮਦਦ ਕਰੇਗੀ ਤਾਂ ਆਮ ਆਦਮੀ ਪਾਰਟੀ ਨੂੰ ਚੰਡੀਗੜ੍ਹ ਤੋਂ ਲੋਕ ਸਭਾ ਸੀਟ ਛੱਡਣੀ ਪਵੇਗੀ। ਉਨ੍ਹਾਂ ਕਿਹਾ ਸੀ ਕਿ ਜੇਕਰ ਜਨ ਆਧਾਰ ਦੀ ਗੱਲ ਕਰੀਏ ਤਾਂ ਕਾਂਗਰਸ ਦਾ ਜਨ-ਆਧਾਰ ਪਹਿਲਾਂ ਵਾਂਗ ਹੀ ਹੈ। ਜੇਕਰ ਚੰਡੀਗੜ੍ਹ ਵਿੱਚ ਗਠਜੋੜ ਕਰਕੇ ਆਮ ਆਦਮੀ ਪਾਰਟੀ ਨੇ ਆਪਣਾ ਮੇਅਰ ਬਣਾ ਲਿਆ ਤਾਂ ਇਸ ਨਾਲ ਭਾਜਪਾ ਦੀ ਹੋਂਦ ਨੂੰ ਵੱਡਾ ਝਟਕਾ ਲੱਗੇਗਾ। ਉੱਥੇ ਹੀ ਪੰਜਾਬ ਵਿੱਚ ਵੀ ਇਸ ਦਾ ਅਸਰ ਸਾਫ਼ ਹੋਵੇਗਾ। ਗਠਜੋੜ ਨੂੰ ਲੈ ਕੇ ਇਹ ਸੰਕੇਤ ਮਿਲੇ ਹਨ ਕਿ ਆਉਣ ਵਾਲੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਾਲੇ ਗਠਜੋੜ ਹੋ ਸਕਦਾ ਹੈ ਅਤੇ ਚੰਡੀਗੜ੍ਹ ਤੋਂ ਇਸ ਦਾ ਗਠਜੋੜ ਸ਼ੁਰੂ ਹੁੰਦਾ ਦੇਖਿਆ ਜਾ ਸਕਦਾ ਹੈ।

Exit mobile version