ਮੁੱਖ ਚੋਣ ਅਧਿਕਾਰੀ ਨੂੰ ਮਿਲਿਆ ਭਾਜਪਾ ਦਾ ਵਫ਼ਦ, ਪੰਜਾਬ AAP ਦੀ ਸ਼ਰਾਬ ਨੀਤੀ ਦੀ ਜਾਂਚ ਲਈ ਸੌਂਪਿਆ ਮੰਗ ਪੱਤਰ | BJP delegation submitted demand letter to Chief Electoral Officer to investigate the Punjab AAP liquor policy Punjabi news - TV9 Punjabi

ਮੁੱਖ ਚੋਣ ਅਧਿਕਾਰੀ ਨੂੰ ਮਿਲਿਆ ਭਾਜਪਾ ਦਾ ਵਫ਼ਦ, ਪੰਜਾਬ ਸਰਕਾਰ ਦੀ ਸ਼ਰਾਬ ਨੀਤੀ ਦੀ ਜਾਂਚ ਲਈ ਸੌਂਪਿਆ ਮੰਗ ਪੱਤਰ

Updated On: 

23 Mar 2024 16:38 PM

ਭਾਜਪਾ ਦਫ਼ਤਰ ਵੱਲੋਂ ਬੀਤੀ ਦਿਨੀਂ ਸੂਚਨਾ ਜਾਰੀ ਕੀਤੀ ਗਈ ਸੀ ਕਿ ਉਹ ਸ਼ਨੀਵਾਰ ਨੂੰ ਕਰੀਬ 12 ਵਜੇ ਚੋਣ ਕਮਿਸ਼ਨ ਅੱਗੇ ਪੇਸ਼ ਹੋਣਗੇ। ਭਾਜਪਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਜਾਣਕਾਰੀ ਦਿੱਤੀ ਸੀ ਕਿ ਚੋਣ ਜ਼ਾਬਤਾ ਲਾਗੂ ਹੋ ਚੁੱਕੀ ਹੈ ਅਤੇ ਕੋਈ ਵੀ ਵਿਭਾਗ ਹੁਣ ਸਿੱਧੇ ਤੌਰ 'ਤੇ ਸਰਕਾਰਂ ਦੇ ਅਧੀਨ ਨਹੀਂ ਹੈ, ਇਸ ਕਰਕੇ ਉਹ ਆਪਣਾ ਮੰਗ ਪੱਤਰ ਚੋਣ ਕਮਿਸ਼ਨ ਨੂੰ ਸੌਂਪ ਰਹੇ ਹਨ।

ਮੁੱਖ ਚੋਣ ਅਧਿਕਾਰੀ ਨੂੰ ਮਿਲਿਆ ਭਾਜਪਾ ਦਾ ਵਫ਼ਦ, ਪੰਜਾਬ ਸਰਕਾਰ ਦੀ ਸ਼ਰਾਬ ਨੀਤੀ ਦੀ ਜਾਂਚ ਲਈ ਸੌਂਪਿਆ ਮੰਗ ਪੱਤਰ

ਮੁੱਖ ਚੋਣ ਅਧਿਕਾਰੀ ਨੂੰ ਮਿਲਿਆ ਭਾਜਪਾ ਦਾ ਵਫ਼ਦ

Follow Us On

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਵਫ਼ਦ ਨੇ ਸ਼ਨੀਵਾਰ ਯਾਨੀ ਅੱਜ ਮੁੱਖ ਚੋਣ ਅਧਿਕਾਰੀ ਨਾਲ ਮੁਲਾਕਾਤ ਕੀਤੀ। ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਅਗੁਵਾਈ ‘ਚ ਵਫ਼ਦ ਨੇ ਚੋਣ ਕਮਿਸ਼ਨ ਨੂੰ ਆਮ ਆਦਮੀ ਪਾਰਟੀ (ਆਪ) ਦੇ ਖਿਲਾਫ਼ ਮੰਗ ਪੱਤਰ ਸੌਂਪਿਆ। ਭਾਜਪਾ ਨੇ ਇਲਜ਼ਾਮ ਲਗਾਇਆ ਸੀ ਕਿ ਪੰਜਾਬ ਦੀ ਸ਼ਰਾਬ ਨੀਤੀ ਵੀ ਦਿੱਲੀ ਸਰਕਾਰ ਦੀ ਸ਼ਰਾਬ ਨੀਤੀ ਦੇ ਤਰਜ਼ ‘ਤੇ ਕੰਮ ਕਰ ਰਹੀ ਹੈ ਅਤੇ ਈਡੀ ਨੂੰ ਪੰਜਾਬ ਸ਼ਰਾਬ ਨੀਤੀ ਦੀ ਜਾਂਚ ਕਰਨੀ ਚਾਹੀਦੀ ਹੈ।

ਭਾਜਪਾ ਦਫ਼ਤਰ ਵੱਲੋਂ ਬੀਤੀ ਦਿਨੀਂ ਸੂਚਨਾ ਜਾਰੀ ਕੀਤੀ ਗਈ ਸੀ ਕਿ ਉਹ ਸ਼ਨੀਵਾਰ ਨੂੰ ਕਰੀਬ 12 ਵਜੇ ਚੋਣ ਕਮਿਸ਼ਨ ਅੱਗੇ ਪੇਸ਼ ਹੋਣਗੇ। ਭਾਜਪਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਜਾਣਕਾਰੀ ਦਿੱਤੀ ਸੀ ਕਿ ਚੋਣ ਜ਼ਾਬਤਾ ਲਾਗੂ ਹੋ ਚੁੱਕੀ ਹੈ ਅਤੇ ਕੋਈ ਵੀ ਵਿਭਾਗ ਹੁਣ ਸਿੱਧੇ ਤੌਰ ‘ਤੇ ਸਰਕਾਰਂ ਦੇ ਅਧੀਨ ਨਹੀਂ ਹੈ, ਇਸ ਕਰਕੇ ਉਹ ਆਪਣਾ ਮੰਗ ਪੱਤਰ ਚੋਣ ਕਮਿਸ਼ਨ ਨੂੰ ਸੌਂਪ ਰਹੇ ਹਨ।

ਦੱਸ ਦੇਈਏ ਕਿ ਬੀਤੀ ਦਿਨੀਂ ਸੁਨੀਲ ਜਾਖੜ ਨੇ ਪੰਜਾਬ ਦੀ ਸ਼ਰਾਬ ਨੀਤੀ ਤੇ ਸਵਾਲ ਚੁੱਕੇ ਸਨ। ਉਨ੍ਹਾਂ ਨੇ ਕਿਹਾ ਸੀ ਕਿ ਪੰਜਾਬ ‘ਚ ਵੀ ਦਿੱਲੀ ਸਰਕਾਰ ਦੀ ਸ਼ਰਾਬ ਨੀਤੀ ਦੇ ਤਰਜ਼ ਤੇ ਕੰਮ ਹੋ ਰਿਹਾ ਹੈ। ਜੇਕਰ ਦਿੱਲੀ ‘ਚ 100 ਕਰੋੜ ਦਾ ਘੁਟਾਲਾ ਹੋ ਸਕਦਾ ਹੈ ਤਾਂ ਪੰਜਾਬ ‘ਚ ਇਸ ਤੋਂ ਵੱਡਾ ਘੋਟਾਲਾ ਸਾਹਮਣੇ ਆਵੇਗਾ। ਜਾਖੜ ਨੇ ਇਲਜ਼ਾਮ ਲਗਾਇਆ ਹੈ ਕਿ ਸ਼ਰਾਬ ਨੀਤੀ ਦਾ ਪੈਸਾ ਸਰਕਾਰ ਆਪਣੀ ਸਹਿਯੋਗੀ ਪਾਰਟੀ ਕਾਂਗਰਸ ਨਾਲ ਮਿਲ ਕੇ ਚੋਣਾਂ ‘ਚ ਇਸਤੇਮਾਲ ਕਰੇਗੀ।

Related Stories
ਬੇਅਦਬੀ ਦੀ ਸ਼ਿਕਾਇਤ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਨੌਜਵਾਨ: ਸਿਆਸੀ ‘ਤੇ ਲੱਗੇ ਇਲਜ਼ਾਮ, ਸ੍ਰੀ ਗੁਰੂ ਗ੍ਰੰਥ ਸਾਹਿਬ ‘ਤੇ ਲਾਇਆ ਤਿਲਕ
ਰਵਨੀਤ ਸਿੰਘ ਬਿੱਟੂ ਦੇ ਬਿਆਨ ‘ਤੇ ਸਿਆਸੀ ਹੰਗਾਮਾ, ਕਾਂਗਰਸੀ ਆਗੂਆਂ ਨੇ ਕਿਹਾ- ਅਹਿਸਾਨ ਫਰਾਮੋਸ਼, ਜਾਣੋ ਕੀ ਹੈ ਪੂਰਾ ਵਿਵਾਦ
ਅੰਮ੍ਰਿਤਪਾਲ ਦੇ ਸਾਥੀ ਰਾਊਕੇ ਨੇ NSA ਨੂੰ ਦਿੱਤੀ ਚੁਣੌਤੀ: HC ‘ਚ ਪਟੀਸ਼ਨ ਦਾਇਰ, ਕੇਂਦਰ ਸਰਕਾਰ ਤੇ ਡਿਬਰੂਗੜ੍ਹ ਜੇਲ੍ਹ ਨੂੰ ਨੋਟਿਸ
ਅਕਾਲੀ ਆਗੂ ਮਹਿੰਦਰ ਸਿੰਘ ਰੋਮਾਣਾ ਦਾ ਦਿਹਾਂਤ: 3 ਸੂਬਿਆਂ ਦੀਆਂ ਹੱਦਾਂ ਨਿਰਧਾਰਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ, ਸਾਬਕਾ CM ਬਰਨਾਲਾ-ਬਾਦਲ ਦੇ ਸਨ ਕਰੀਬੀ
ਲੁਧਿਆਣਾ ‘ਚ ਅਵਾਰਾ ਕੁੱਤਿਆ ਦੀ ਦਹਿਸ਼ਤ, ਗਲੀ ‘ਚ ਖੇਡ ਰਹੀ ਬੱਚੀ 2 ਸਾਲਾ ਬੱਚੀ ਨੂੰ ਨੌਚਿਆ
ਸੁਨਾਮ ਨੇੜੇ ਟੈਂਪੂ ਨੇ ਕੁਚਲੇ ਔਰਤ ਸਮੇਤ 4 ਮਨਰੇਗਾ ਮਜ਼ਦੂਰ, ਲੋਕਾਂ ਨੇ ਕੀਤਾ ਰੋਡ ਜਾਮ
Exit mobile version