AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ‘ਚ BJP ਖੇਡੇਗੀ ਬੰਗਾਲ ਮਾਡਲ ਵਾਲਾ ਦਾਅ, AAP ਤੇ ਕਾਂਗਰਸ ਦੇ ਗੜ੍ਹ ‘ਚ ਭਾਜਪਾ ਦਾ ਕੀ ਪਲਾਨ?

ਭਾਜਪਾ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਬੰਗਾਲ ਮਾਡਲ ਦੀ ਤਰਜ਼ ਤੇ ਆਕ੍ਰਾਮਕ ਰਣਨੀਤੀ ਤਿਆਰ ਕੀਤੀ ਹੈ। ਪਾਰਟੀ ਆਪ ਅਤੇ ਕਾਂਗਰਸ ਦੇ ਗੜ੍ਹ ਵਾਲੀਆਂ 53 ਸੀਟਾਂ ਤੇ ਵਿਸ਼ੇਸ਼ ਧਿਆਨ ਦੇ ਕੇ 3C (ਕ੍ਰਾਈਮ, ਭ੍ਰਿਸ਼ਟਾਚਾਰ ਤੇ ਨਸ਼ਾ) ਵਿਰੁੱਧ ਲੋਕਾਂ ਵਿੱਚ ਬਦਲ ਬਣੇਗੀ।

ਪੰਜਾਬ 'ਚ BJP ਖੇਡੇਗੀ ਬੰਗਾਲ ਮਾਡਲ ਵਾਲਾ ਦਾਅ, AAP ਤੇ ਕਾਂਗਰਸ ਦੇ ਗੜ੍ਹ 'ਚ ਭਾਜਪਾ ਦਾ ਕੀ ਪਲਾਨ?
tv9-punjabi
| Updated On: 28 Sep 2026 21:13 PM IST
Share

ਅਗਲੇ ਸਾਲ ਫ਼ਰਵਰੀ-ਮਾਰਚ ਦੌਰਾਨ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਸੂਬੇ ਵਿੱਚ ਪੂਰੀ ਤਰ੍ਹਾਂ ਹਮਲਾਵਰ ਰਣਨੀਤੀ ਉਲੀਕ ਲਈ ਹੈ ਅਤੇ ਜ਼ਮੀਨੀ ਪੱਧਰ ਤੇ ਇਸ ਤੇ ਅਮਲ ਵੀ ਸ਼ੁਰੂ ਕਰ ਦਿੱਤਾ ਹੈ। ਪੱਛਮੀ ਬੰਗਾਲ ਚੋਣਾਂ ਦੀ ਤਰਜ਼ ਤੇ ਚੱਲਦਿਆਂ ਭਾਜਪਾ ਇਸ ਵਾਰ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਅਤੇ ਮੁੱਖ ਵਿਰੋਧੀ ਧਿਰ ਕਾਂਗਰਸ ਨੂੰ ਉਨ੍ਹਾਂ ਦੇ ਰਵਾਇਤੀ ਸਿਆਸੀ ਗੜ੍ਹਾਂ ਵਿੱਚ ਸਿੱਧੀ ਚੁਣੌਤੀ ਦੇਣ ਦੀ ਵਿਉਂਤਬੰਦੀ ਕਰ ਰਹੀ ਹੈ। ਭਾਜਪਾ ਦੀ ਸਮੁੱਚੀ ਕਵਾਇਦ ਪੰਜਾਬ ਦੇ ਵੋਟਰਾਂ ਵਿਚਕਾਰ ਆਪਣੇ ਆਪ ਨੂੰ ਸਰਕਾਰ ਬਣਾਉਣ ਦੇ ਸਮਰੱਥ ਅਤੇ ਇੱਕ ਠੋਸ ਬਦਲ ਵਜੋਂ ਸਥਾਪਤ ਕਰਨ ਤੇ ਕੇਂਦਰਿਤ ਹੈ।

ਭਾਜਪਾ ਪੰਜਾਬ ਵਿੱਚ ਵੀ ਠੀਕ ਉਹੀ ਚੋਣ ਫਾਰਮੂਲਾ ਲਾਗੂ ਕਰਨ ਜਾ ਰਹੀ ਹੈ, ਜਿਸ ਤਹਿਤ ਉਸ ਨੇ ਪੱਛਮੀ ਬੰਗਾਲ ਵਿੱਚ ਤ੍ਰਿਣਮੂਲ ਕਾਂਗਰਸ ਦੇ ਮਜ਼ਬੂਤ ਇਲਾਕਿਆਂ ਵਿੱਚ ਆਪਣੀ ਪੂਰੀ ਤਾਕਤ ਝੋਕੀ ਸੀ। ਬੰਗਾਲ ਵਿੱਚ ਭਾਜਪਾ ਨੇ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਗੜ੍ਹ ਭਵਾਨੀਪੁਰ ਤੇ ਨੰਦੀਗ੍ਰਾਮ ਸਮੇਤ ਅਭਿਸ਼ੇਕ ਬੈਨਰਜੀ ਦੇ ਪ੍ਰਭਾਵ ਵਾਲੇ ਖੇਤਰਾਂ, ਦੱਖਣੀ ਬੰਗਾਲ ਅਤੇ ਕੋਲਕਾਤਾ ਵਿੱਚ ਬੇਹੱਦ ਹਮਲਾਵਰ ਚੋਣ ਪ੍ਰਚਾਰ ਵਿੱਢਿਆ ਸੀ। ਹੁਣ ਪੰਜਾਬ ਦੇ ਸਿਆਸੀ ਪਿੜ ਵਿੱਚ ਵੀ ਇਸੇ ਰਣਨੀਤੀ ਤਹਿਤ ਵਿਰੋਧੀਆਂ ਦੇ ਗੜ੍ਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

53 ਵਿਧਾਨ ਸਭਾ ਸੀਟਾਂ ਤੇ ਭਾਜਪਾ ਦੀ ਨਜ਼ਰ

ਪੰਜਾਬ ਦੇ ਸਿਆਸੀ ਸਮੀਕਰਨਾਂ ਨੂੰ ਧਿਆਨ ਵਿੱਚ ਰੱਖਦਿਆਂ ਭਾਜਪਾ ਹਾਈਕਮਾਂਡ ਨੇ ਉਨ੍ਹਾਂ 53 ਵਿਧਾਨ ਸਭਾ ਹਲਕਿਆਂ ਤੇ ਵਿਸ਼ੇਸ਼ ਫੋਕਸ ਕਰਨ ਦਾ ਫ਼ੈਸਲਾ ਲਿਆ ਹੈ, ਜਿੱਥੇ ਰਵਾਇਤੀ ਤੌਰ ਤੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਦਾ ਦਬਦਬਾ ਰਿਹਾ ਹੈ। ਪਾਰਟੀ ਦੀ ਰਣਨੀਤੀ ਇਨ੍ਹਾਂ ਦੋਵਾਂ ਪਾਰਟੀਆਂ ਦੇ ਪ੍ਰਭਾਵ ਵਾਲੇ ਹਲਕਿਆਂ ਵਿੱਚ ਤਿਕੋਣੇ ਮੁਕਾਬਲੇ ਦੀ ਥਾਂ ਸਿੱਧੀ ਟੱਕਰ ਦੇਣ ਦੀ ਹੈ।

ਭਾਜਪਾ ਦੇ ਸੀਨੀਅਰ ਆਗੂਆਂ ਦਾ ਮੰਨਣਾ ਹੈ ਕਿ ਪੰਜਾਬ ਵਿੱਚ ਪਾਰਟੀ ਦਾ ਭਵਿੱਖ ਇਸ ਗੱਲ ਤੇ ਨਿਰਭਰ ਕਰੇਗਾ ਕਿ ਉਹ ਵੋਟਰਾਂ ਨੂੰ ਇਹ ਵਿਸ਼ਵਾਸ ਦਿਵਾਉਣ ਵਿੱਚ ਕਿੰਨੀ ਕਾਮਯਾਬ ਹੁੰਦੀ ਹੈ ਕਿ ਉਹ ਇਕੱਲਿਆਂ ਸਰਕਾਰ ਬਣਾਉਣ ਦੇ ਸਮਰੱਥ ਹੈ। ਇਸੇ ਲਈ ‘ਆਪ’ ਅਤੇ ਕਾਂਗਰਸ ਦੇ ਮਜ਼ਬੂਤ ਪ੍ਰਭਾਵ ਵਾਲੇ ਹਲਕਿਆਂ ਵਿੱਚ ਜਿੱਤ ਦਰਜ ਕਰਨ ਦੀ ਸਮਰੱਥਾ ਰੱਖਣ ਵਾਲੇ ਪ੍ਰਭਾਵਸ਼ਾਲੀ ਤੇ ਕੱਦਵਾਰ ਆਗੂਆਂ ਦੀ ਸ਼ਨਾਖ਼ਤ ਕੀਤੀ ਜਾ ਰਹੀ ਹੈ। ਪਾਰਟੀ ਚੋਣਾਂ ਤੋਂ ਪਹਿਲਾਂ ਅਜਿਹੇ ਆਗੂਆਂ ਨੂੰ ਆਪਣੇ ਪਾਲੇ ਵਿੱਚ ਲਿਆਉਣ ਲਈ ਪੂਰੀ ਸਰਗਰਮੀ ਨਾਲ ਕੰਮ ਕਰ ਰਹੀ ਹੈ ਤਾਂ ਜੋ ਪਾਰਟੀ ਦੇ ਜਥੇਬੰਦਕ ਢਾਂਚੇ ਅਤੇ ਵੋਟ ਬੈਂਕ ਨੂੰ ਮਜ਼ਬੂਤ ਆਧਾਰ ਦਿੱਤਾ ਜਾ ਸਕੇ।

‘ਆਪ’ ਅਤੇ ਕਾਂਗਰਸ ਦੇ ਕਿਲ੍ਹਿਆਂ ਵਿੱਚ ਸੰਨ੍ਹ ਲਾਉਣ ਦੀ ਤਿਆਰੀ

ਜੇਕਰ ਪੰਜਾਬ ਦੀਆਂ ਕੁੱਲ 117 ਵਿਧਾਨ ਸਭਾ ਸੀਟਾਂ ਦੇ ਖੇਤਰੀ ਵੰਡ ਦੀ ਗੱਲ ਕਰੀਏ ਤਾਂ ਆਮ ਆਦਮੀ ਪਾਰਟੀ ਮਾਲਵਾ, ਮਾਝਾ ਅਤੇ ਦੋਆਬਾ ਖੇਤਰ ਦੀਆਂ ਕਰੀਬ 30 ਤੋਂ 32 ਸੀਟਾਂ ਤੇ ਆਪਣੀ ਮਜ਼ਬੂਤ ਪਕੜ ਰੱਖਦੀ ਹੈ। ਦੂਜੇ ਪਾਸੇ ਕਾਂਗਰਸ ਸ਼ਹਿਰੀ ਅਤੇ ਨੀਮ-ਸ਼ਹਿਰੀ ਹਲਕਿਆਂ ਸਮੇਤ ਮਾਝੇ ਅਤੇ ਦੋਆਬੇ ਦੇ ਕੁਝ ਹਿੱਸਿਆਂ ਦੀਆਂ ਲਗਭਗ 35 ਤੋਂ 40 ਸੀਟਾਂ ਤੇ ਚੰਗਾ ਰਸੂਖ਼ ਰੱਖਦੀ ਹੈ।

ਭਾਜਪਾ ਦੀ ਇਸ ਨਵੀਂ ਚੋਣ ਵਿਉਂਤਬੰਦੀ ਦਾ ਮੁੱਖ ਆਧਾਰ 2024 ਦੀਆਂ ਲੋਕ ਸਭਾ ਚੋਣਾਂ ਦੇ ਨਤੀਜੇ ਬਣੇ ਹਨ। 2024 ਦੀਆਂ ਸੰਸਦੀ ਚੋਣਾਂ ਦੌਰਾਨ ਕਾਂਗਰਸ ਨੇ ਪੰਜਾਬ ਦੀਆਂ 13 ਵਿੱਚੋਂ 7 ਸੀਟਾਂ ਤੇ ਜਿੱਤ ਹਾਸਲ ਕੀਤੀ ਸੀ, ਜਦਕਿ ਸੱਤਾਧਾਰੀ ਆਮ ਆਦਮੀ ਪਾਰਟੀ ਮਹਿਜ਼ 3 ਸੀਟਾਂ ਹੀ ਜਿੱਤ ਸਕੀ ਸੀ। ਸ਼੍ਰੋਮਣੀ ਅਕਾਲੀ ਦਲ ਦੇ ਹਿੱਸੇ ਇੱਕ ਸੀਟ ਆਈ ਸੀ ਅਤੇ ਦੋ ਸੀਟਾਂ ਤੇ ਆਜ਼ਾਦ ਉਮੀਦਵਾਰ ਜੇਤੂ ਰਹੇ ਸਨ।

ਜੇਕਰ ਇਨ੍ਹਾਂ ਲੋਕ ਸਭਾ ਚੋਣਾਂ ਦੇ ਨਤੀਜਿਆਂ ਨੂੰ ਵਿਧਾਨ ਸਭਾ ਹਲਕਾਵਾਰ ਵੇਖਿਆ ਜਾਵੇ ਤਾਂ ਕਾਂਗਰਸ ਪਾਰਟੀ 37 ਵਿਧਾਨ ਸਭਾ ਹਲਕਿਆਂ ਵਿੱਚ ਮੋਹਰੀ ਰਹੀ ਸੀ, ਜਦਕਿ ਆਮ ਆਦਮੀ ਪਾਰਟੀ 33, ਭਾਜਪਾ 23 ਅਤੇ ਸ਼੍ਰੋਮਣੀ ਅਕਾਲੀ ਦਲ 9 ਹਲਕਿਆਂ ਵਿੱਚ ਬੜ੍ਹਤ ਬਣਾਉਣ ਵਿੱਚ ਕਾਮਯਾਬ ਰਿਹਾ ਸੀ। ਭਾਜਪਾ ਇਨ੍ਹਾਂ 23 ਹਲਕਿਆਂ ਦੀ ਲੀਡ ਨੂੰ ਸੂਬੇ ਵਿੱਚ ਆਪਣੇ ਵਿਸਥਾਰ ਦੇ ਵੱਡੇ ਮੌਕੇ ਵਜੋਂ ਦੇਖ ਰਹੀ ਹੈ। ਪਾਰਟੀ ਰਣਨੀਤੀਕਾਰਾਂ ਦਾ ਮੰਨਣਾ ਹੈ ਕਿ ‘ਆਪ’ ਸਰਕਾਰ ਖ਼ਿਲਾਫ਼ ਲੋਕਾਂ ਵਿੱਚ ਭਾਰੀ ਸੱਤਾ-ਵਿਰੋਧੀ ਲਹਿਰ (ਐਂਟੀ-ਇਨਕੰਬੈਂਸੀ) ਪੈਦਾ ਹੋ ਚੁੱਕੀ ਹੈ, ਜਿਸ ਦਾ ਸਿੱਧਾ ਸਿਆਸੀ ਲਾਹਾ ਵਿਰੋਧੀ ਧਿਰਾਂ ਨੂੰ ਮਿਲ ਸਕਦਾ ਹੈ।

ਅੰਕੜਿਆਂ ਦੀ ਖੇਡ ਅਤੇ ਚੋਣ ਮੈਦਾਨ ਦੇ ਸਮੀਕਰਨ

ਯਾਦ ਰਹੇ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ 92 ਸੀਟਾਂ ਜਿੱਤ ਕੇ ਰਿਕਾਰਡ ਕਾਇਮ ਕੀਤਾ ਸੀ ਅਤੇ ਉਸ ਨੂੰ ਲਗਭਗ 42 ਫ਼ੀਸਦੀ ਵੋਟਾਂ ਮਿਲੀਆਂ ਸਨ। ਕਾਂਗਰਸ ਨੂੰ 18 ਸੀਟਾਂ ਅਤੇ ਕਰੀਬ 23 ਫ਼ੀਸਦੀ ਵੋਟ ਹਿੱਸੇਦਾਰੀ ਮਿਲੀ ਸੀ। ਹਾਲਾਂਕਿ, 2024 ਦੀਆਂ ਲੋਕ ਸਭਾ ਚੋਣਾਂ ਵਿੱਚ ‘ਆਪ’ ਦਾ ਵੋਟ ਬੈਂਕ ਘੱਟ ਕੇ ਤਕਰੀਬਨ 26 ਫ਼ੀਸਦੀ ਰਹਿ ਗਿਆ, ਜਦਕਿ ਕਾਂਗਰਸ ਦਾ ਵੋਟ ਹਿੱਸਾ ਵਧ ਕੇ 26.3 ਫ਼ੀਸਦੀ ਤੱਕ ਪਹੁੰਚ ਗਿਆ।

ਦੂਜੇ ਪਾਸੇ ਭਾਜਪਾ ਨੇ ਲੋਕ ਸਭਾ ਚੋਣਾਂ ਵਿੱਚ 23 ਵਿਧਾਨ ਸਭਾ ਹਲਕਿਆਂ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਸੀ। ਇਸ ਤੋਂ ਇਲਾਵਾ ਪਾਰਟੀ 6 ਹਲਕਿਆਂ ਵਿੱਚ ਦੂਜੇ ਅਤੇ 16 ਹਲਕਿਆਂ ਵਿੱਚ ਤੀਜੇ ਸਥਾਨ ਤੇ ਰਹੀ ਸੀ। ਇਸ ਲਿਹਾਜ਼ ਨਾਲ ਭਾਜਪਾ ਨੇ ਕੁੱਲ 45 ਵਿਧਾਨ ਸਭਾ ਖੇਤਰਾਂ ਵਿੱਚ ਆਪਣੀ ਮਜ਼ਬੂਤ ਚੋਣ ਮੌਜੂਦਗੀ ਦਰਜ ਕਰਵਾਈ ਸੀ। ਇਸ ਦੇ ਉਲਟ, ਸ਼੍ਰੋਮਣੀ ਅਕਾਲੀ ਦਲ 9 ਵਿਧਾਨ ਸਭਾ ਹਲਕਿਆਂ ਵਿੱਚ ਪਹਿਲੇ ਸਥਾਨ ਤੇ ਰਿਹਾ, ਜਦਕਿ 5-5 ਸੀਟਾਂ ਤੇ ਦੂਜੇ ਅਤੇ ਤੀਜੇ ਸਥਾਨ ਤੇ ਸਿਮਟ ਗਿਆ ਸੀ।

3C ਦੇ ਮੁੱਦੇ ਤੇ ਘੇਰਾਬੰਦੀ ਅਤੇ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਦਾ ਪ੍ਰਚਾਰ

ਚੋਣ ਮੈਦਾਨ ਵਿੱਚ ਆਮ ਆਦਮੀ ਪਾਰਟੀ ਦੀ ਘੇਰਾਬੰਦੀ ਕਰਨ ਲਈ ਭਾਜਪਾ ਨੇ 3C—ਯਾਨੀ ਕ੍ਰਾਈਮ (ਅਪਰਾਧ), ਕ੍ਰਪਸ਼ਨ (ਭ੍ਰਿਸ਼ਟਾਚਾਰ) ਅਤੇ ਚਿੱਟਾ (ਨਸ਼ਾ)—ਨੂੰ ਆਪਣਾ ਮੁੱਖ ਹਥਿਆਰ ਬਣਾਇਆ ਹੈ। ਸੂਬੇ ਵਿੱਚ ਵਧ ਰਹੇ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਭਾਜਪਾ ਵੱਲੋਂ ਪੰਜਾਬ ਭਰ ਵਿੱਚ ਇੱਕ ਵਿਸ਼ੇਸ਼ ਨਸ਼ਾ ਵਿਰੋਧੀ ਯਾਤਰਾ ਕੱਢੀ ਜਾ ਰਹੀ ਹੈ, ਜਿਸ ਦੀ ਸਮਾਪਤੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੌਜੂਦਗੀ ਵਿੱਚ ਵੱਡੀ ਰੈਲੀ ਰਾਹੀਂ ਕੀਤੀ ਜਾਵੇਗੀ। ਇਸ ਦੇ ਨਾਲ ਹੀ ਭਾਜਪਾ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ, ਲੋਕ-ਭਲਾਈ ਸਕੀਮਾਂ ਅਤੇ ਕੌਮੀ ਪ੍ਰਾਪਤੀਆਂ ਨੂੰ ਵੀ ਪੰਜਾਬ ਦੇ ਪਿੰਡ-ਪਿੰਡ ਅਤੇ ਘਰ-ਘਰ ਤੱਕ ਪਹੁੰਚਾਉਣ ਦੀ ਮੁਹਿੰਮ ਵਿੱਚ ਜੁੱਟ ਗਈ ਹੈ।

Follow Us
LPU 'ਚ 10 ਦਿਨਾਂ ਲਈ ਕਲਾਸਾਂ ਰੱਦ, ਮਿਡ-ਟਰਮ ਪ੍ਰੀਖਿਆਵਾਂ ਵੀ ਟਲੀਆਂ, ਵਿਦਿਆਰਥੀਆਂ ਦਾ ਵੱਡਾ ਖੁਲਾਸਾ!
LPU 'ਚ 10 ਦਿਨਾਂ ਲਈ ਕਲਾਸਾਂ ਰੱਦ, ਮਿਡ-ਟਰਮ ਪ੍ਰੀਖਿਆਵਾਂ ਵੀ ਟਲੀਆਂ, ਵਿਦਿਆਰਥੀਆਂ ਦਾ ਵੱਡਾ ਖੁਲਾਸਾ!...
ਦੇਸ਼ ਭਰ ਵਿੱਚ ਮੀਂਹ ਨੇ ਮਚਾਈ ਤਬਾਹੀ, ਪੰਜਾਬ ਤੋਂ ਲੈ ਕੇ ਮਹਾਰਾਸ਼ਟਰ ਤੱਕ...ਕਿਹੋ ਜਿਹਾ ਰਹੇਗਾ ਮੌਸਮ? ਜਾਣੋ...
ਦੇਸ਼ ਭਰ ਵਿੱਚ ਮੀਂਹ ਨੇ ਮਚਾਈ ਤਬਾਹੀ, ਪੰਜਾਬ ਤੋਂ ਲੈ ਕੇ ਮਹਾਰਾਸ਼ਟਰ ਤੱਕ...ਕਿਹੋ ਜਿਹਾ ਰਹੇਗਾ ਮੌਸਮ? ਜਾਣੋ......
LPU 'ਚ ਰੇਪ ਦੇ ਇਲਜ਼ਾਮਾਂ ਤੋਂ ਬਾਅਦ ਅੱਗਜ਼ਨੀ ਤੇ ਵਿਦਿਆਰਥੀ ਅੰਦੋਲਨ
LPU 'ਚ ਰੇਪ ਦੇ ਇਲਜ਼ਾਮਾਂ ਤੋਂ ਬਾਅਦ ਅੱਗਜ਼ਨੀ ਤੇ ਵਿਦਿਆਰਥੀ ਅੰਦੋਲਨ...
ਜਲੰਧਰ 'ਚ ਨੌਜਵਾਨ ਤੇ ਕਾਤਲਾਨਾ ਹਮਲਾ; ਕੁੱਤੇ ਨੇ ਨਿਭਾਈ ਵਫ਼ਾਦਾਰੀ
ਜਲੰਧਰ 'ਚ ਨੌਜਵਾਨ ਤੇ ਕਾਤਲਾਨਾ ਹਮਲਾ; ਕੁੱਤੇ ਨੇ ਨਿਭਾਈ ਵਫ਼ਾਦਾਰੀ...
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ...
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?...
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?...
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP...
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ...