AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਚੰਨੀ ਦੀ ਵਾਇਰਲ ਤਸਵੀਰ ‘ਤੇ ਵਿਵਾਦ, ਸਾਬਕਾ ਮੇਅਰ ਨੇ ਲਿੱਖੀ ਚਿੱਠੀ; ਸੀਐਮ ਤੇ ਗਵਰਨਰ ਤੋਂ ਕਾਰਵਾਈ ਦੀ ਮੰਗ

ਇਸ ਮਾਮਲੇ 'ਚ ਚੰਡੀਗੜ੍ਹ ਦੇ ਸਾਬਕਾ ਮੇਅਰ ਤੇ ਸਾਬਕਾ ਸੀਨੈਟ ਸਿੰਡੀਕੇਟ ਦੇ ਮੈਂਬਰ ਦੇਵੇਸ਼ ਮੌਦਗਿਲ ਨੇ ਮਾਮਲੇ 'ਚ ਜਾਂਚ ਦੀ ਮੰਗ ਕੀਤੀ ਹੈ ਤੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਪੀਯੂ ਦੇ ਚਾਂਸਲਰ, ਕੁਲਪਤੀ, ਪੰਜਾਬ ਦੇ ਮੁੱਖ ਮੰਤਰੀ ਤੇ ਪੰਜਾਬ ਦੇ ਗਵਰਨਰ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਨੂੰ ਚਿੱਠੀ ਲਿਖ ਕੇ ਕਾਰਵਾਈ ਦੀ ਮੰਗ ਕੀਤੀ ਹੈ।

ਚੰਨੀ ਦੀ ਵਾਇਰਲ ਤਸਵੀਰ 'ਤੇ ਵਿਵਾਦ, ਸਾਬਕਾ ਮੇਅਰ ਨੇ ਲਿੱਖੀ ਚਿੱਠੀ; ਸੀਐਮ ਤੇ ਗਵਰਨਰ ਤੋਂ ਕਾਰਵਾਈ ਦੀ ਮੰਗ
ਚੰਨੀ ਦੀ ਵਾਇਰਲ ਤਸਵੀਰ ‘ਤੇ ਵਿਵਾਦ, ਸਾਬਕਾ ਮੇਅਰ ਨੇ ਲਿੱਖੀ ਚਿੱਠੀ; ਸੀਐਮ ਤੇ ਗਵਰਨਰ ਤੋਂ ਕਾਰਵਾਈ ਦੀ ਮੰਗ
tv9-punjabi
| Updated On: 24 Aug 2026 11:52 AM IST
Share

ਪੰਜਾਬ ਯੂਨੀਵਰਸਿਟੀ (ਪੀਯੂ) ਦੇ ਪ੍ਰੀਖਿਆ ਹਾਲ ਤੋਂ ਸਾਬਕਾ ਮੁੱਖ ਮੰਤਰੀ ਤੇ ਮੌਜੂਦਾ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਦੀ ਤਸਵੀਰ ਬਾਹਰ ਆਉਣ ਦੇ ਮਾਮਲੇ ‘ਚ ਪ੍ਰੀਖਿਆ ਪ੍ਰਣਾਲੀ ‘ਤੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ।ਹੁਣ ਇਸ ਮਾਮਲੇ ‘ਚ ਚੰਡੀਗੜ੍ਹ ਦੇ ਸਾਬਕਾ ਮੇਅਰ ਤੇ ਸਾਬਕਾ ਸੀਨੈਟ ਸਿੰਡੀਕੇਟ ਦੇ ਮੈਂਬਰ ਦੇਵੇਸ਼ ਮੌਦਗਿਲ ਨੇ ਮਾਮਲੇ ‘ਚ ਜਾਂਚ ਦੀ ਮੰਗ ਕੀਤੀ ਹੈ ਤੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਪੀਯੂ ਦੇ ਚਾਂਸਲਰ, ਕੁਲਪਤੀ, ਪੰਜਾਬ ਦੇ ਮੁੱਖ ਮੰਤਰੀ ਤੇ ਪੰਜਾਬ ਦੇ ਗਵਰਨਰ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਨੂੰ ਚਿੱਠੀ ਲਿਖ ਕੇ ਕਾਰਵਾਈ ਦੀ ਮੰਗ ਕੀਤੀ ਹੈ।

ਚਰਨਜੀਤ ਸਿੰਘ ਚੰਨੀ ਨੇ 20 ਅਗਸਤ ਨੂੰ ਐਮਏ ਲੋਕ ਪ੍ਰਸ਼ਾਸਨ ਦੀ ਪ੍ਰੀਖਿਆ ਦਿੱਤੀ ਸੀ। ਉਨ੍ਹਾਂ ਦੀ ਪ੍ਰੀਖਿਆ ਦੇਣ ਦੀ ਤਸਵੀਰ ਸਾਹਮਣੇ ਆਈ ਸੀ, ਜਿਸ ਤੋਂ ਬਾਅਦ ਕਈ ਲੋਕਾਂ ਵੱਲੋਂ ਪ੍ਰੀਖਿਆ ਵਿਵਸਥਾ ‘ਤੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ।

ਆਮ ਆਦਮੀ ਪਾਰਟੀ ਨੇ ਵੀ ਚੁੱਕੇ ਸਨ ਸਵਾਲ

ਇਸ ਤੋਂ ਪਹਿਲਾਂ ਚੰਨੀ ਦੀ ਤਸਵੀਰ ਮਾਮਲੇ ‘ਚ ਆਮ ਆਦਮੀ ਪਾਰਟੀ ਨੇ ਸਵਾਲ ਚੁੱਕੇ ਸਨ। ਆਮ ਆਦਮੀ ਪਾਰਟੀ ਦੇ ਬੁਲਾਰੇ ਨੀਲ ਗਰਗ ਨੇ ਪੁੱਛਿਆ ਸੀ ਕਿ ਪ੍ਰੀਖਿਆ ਹਾਲ ਦੇ ਅੰਦਰੋਂ ਤਸਵੀਰ ਬਾਹਰ ਕਿਵੇਂ ਆਈ, ਜਦੋਂ ਕਿ ਨਿਯਮ ਇਸ ਦੀ ਇਜਾਜ਼ਤ ਨਹੀਂ ਦਿੰਦੇ ਹਨ।

ਨੀਲ ਗਰਗ ਨੇ ਇਸ ਮਾਮਲੇ ਨੂੰ ਲੈ ਕੇ ਪੰਜਾਬ ਯੂਨੀਵਰਸਿਟੀ ਦੇ ਨਿਯਮਾਂ ਦਾ ਹਵਾਲਾ ਦਿੰਦੇ ਕਿਹਾ ਕਿ ਪ੍ਰੀਖਿਆ ਹਾਲ ‘ਚ ਮੋਬਾਇਲ ਤੇ ਕੈਮਰੇ ਦੀ ਪਾਬੰਦੀ ਹੁੰਦੀ ਹੈ। ਉਨ੍ਹਾਂ ਨੇ ਚਰਨਜੀਤ ਚੰਨੀ ਦੀ ਤਸਵੀਰ ਮਾਮਲੇ ‘ਚ ‘ਵੀਆਈਪੀ ਕਲਚਰ’ ‘ਤੇ ਸਵਾਲ ਚੁੱਕੇ ਹਨ।

ਨੀਲ ਗਰਗ ਨੇ ਸਵਾਲ ਕੀਤਾ ਕਿ ਕੀ ਆਮ ਵਿਦਿਆਰਥੀਆਂ ਲਈ ਨਿਯਮ ਵੱਖਰੇ ਹਨ ਤੇ ਵੀਆਈਪੀ ਲਈ ਵੱਖਰੇ? ਉਨ੍ਹਾਂ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਤੋਂ ਇਸ ਬਾਰੇ ਸਪੱਸ਼ਟੀਕਰਨ ਮੰਗਿਆ ਹੈ। ਉਨ੍ਹਾਂ ਕਿਹਾ ਕਿ ਜੇ ਪ੍ਰੀਖਿਆ ‘ਚ ਮੋਬਾਈਲ ਤੇ ਕੈਮਰਾ ਲਿਜਾਣ ਤੇ ਪਾਬੰਦੀ ਹੈ ਤਾਂ ਤਸਵੀਰ ਕਿਸ ਤਰ੍ਹਾਂ ਖਿੱਚੀ ਗਈ ਅਤੇ ਬਾਹਰ ਕਿਵੇਂ ਪਹੁੰਚੀ।

ਲੋਕ ਪ੍ਰਸ਼ਾਸਨ ‘ਚ ਮਾਸਟਰ ਡਿਗਰੀ ਕਰ ਰਹੇ ਚੰਨੀ

ਦੱਸ ਦੇਈਏ ਕਿ ਚਰਨਜੀਤ ਸਿੰਘ ਚੰਨੀ ਇਸ ਸਮੇਂ ਪੰਜਾਬ ਯੂਨੀਵਰਸਿਟੀ ਤੋਂ ਲੋਕ ਪ੍ਰਸ਼ਾਸਨ ‘ਚ ਮਾਸਟਰ ਡਿਗਰੀ ਕਰ ਰਹੇ ਹਨ। ਉਹ ਇਸ ਤੋਂ ਪਹਿਲਾਂ ਰਾਜਨੀਤੀ ਵਿਗਿਆਨ ‘ਚ ਪੀਐਚਡੀ ਵੀ ਕਰ ਚੁੱਕੇ ਹਨ। ਬੀਤੇ ਦਿਨ ਦਿੱਲੀ ‘ਚ ਹੋਈ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ‘ਚ ਵੀ ਚੰਨੀ ਆਪਣੀ ਪ੍ਰੀਖਿਆ ਦੇ ਸਿਲਸਿਲੇ ‘ਚ ਸ਼ਾਮਲ ਨਹੀਂ ਹੋਏ ਸਨ।

Follow Us
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ...
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ......
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ...
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...