G-RAM-G ਨੂੰ ਲੈ ਕੇ ਪੰਜਾਬ ਭਾਜਪਾ ਦੀ ਫਾਜ਼ਿਲਕਾ ਤੋਂ ਜਾਗਰੂਕਤਾ ਮੁਹਿੰਮ, ਜਾਖੜ ਬੋਲੇ ਭੇਸ ਬਦਲ ਕੇ ਮਿਲਣ ਜਾਂਦੇ ਹਨ ਰਾਜਾ ਵੜਿੰਗ
BJP G-RAM-G Awareness Campaign From Fazilka: ਸੁਨੀਲ ਜਾਖੜ ਨੇ ਕਿਹਾ ਕਿ ਮੈਂ ਪਿੰਡ ਦੇ ਭਾਈਚਾਰੇ ਦੇ ਮਜ਼ਦੂਰਾਂ ਨਾਲ ਗੱਲ ਕਰਨ ਆਇਆ ਹਾਂ। ਗੱਲ ਇਹ ਹੈ ਕਿ ਭਾਰਤ ਸਰਕਾਰ ਦੀ ਮਜ਼ਦੂਰਾਂ ਨੂੰ ਸਸ਼ਕਤ ਬਣਾਉਣ ਅਤੇ ਪੇਂਡੂ ਖੇਤਰਾਂ ਦੇ ਵਿਕਾਸ ਦੀ ਯੋਜਨਾ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਨਵੀਂ ਯੋਜਨਾ ਮਜ਼ਦੂਰਾਂ ਨੂੰ ਹੋਰ ਸਸ਼ਕਤ ਬਣਾਏਗੀ ਅਤੇ ਇਸ ਨਾਲ ਪਿੰਡਾਂ ਵਿੱਚ ਜਿਆਦਾ ਪੈਸੇ ਖਰਚ ਹੋਣਗੇ।
ਪੰਜਾਬ ਭਾਜਪਾ ਦੀ G-RAM-G ਜਾਗਰੂਕਤਾ ਮੁਹਿੰਮ
ਕੇਂਦਰ ਸਰਕਾਰ ਦੇ ਵਿਕਸਿਤ ਭਾਰਤ ਰੁਜ਼ਗਾਰ ਅਤੇ ਆਜੀਵਿਕਾ ਮਿਸ਼ਨ (ਗ੍ਰਾਮੀਣ), ਯਾਨੀ G-RAM-G ਦੇ ਸਮਰਥਨ ਵਿੱਚ ਪੰਜਾਬ ਭਰ ਵਿੱਚ ਇੱਕ ਜਾਗਰੂਕਤਾ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸ ਮੁਹਿੰਮ ਦੀ ਸ਼ੁਰੂਆਤ ਬੁੱਧਵਾਰ ਨੂੰ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਖਾਊ ਵਾਲੀ ਡਾਬ ਤੋਂ ਹੋਈ, ਜਿੱਥੇ ਮਜ਼ਦੂਰਾਂ ਲਈ ਇੱਕ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਸੀ। ਸਮਾਗਮ ਦੌਰਾਨ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਸੂਬੇ ਦੀਆਂ ਵਿਰੋਧੀ ਪਾਰਟੀਆਂ ‘ਤੇ ਵੀ ਨਿਸ਼ਾਨਾ ਸਾਧਿਆ।
ਸਮਾਗਮ ਦੌਰਾਨ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਮਨਰੇਗਾ ਵਿੱਚ ਕੁਝ ਵੀ ਨਹੀਂ ਸੀ, ਪਰ ‘G-RAM-G ‘ ਵਿੱਚ ਰਾਮ ਦਾ ਨਾਮ ਤਾਂ ਆਉਂਦਾ ਹੀ ਹੈ। ਜਦੋਂ ਮਹਾਤਮਾ ਗਾਂਧੀ ਇਕੱਠ ਕਰਦੇ ਸਨ, ਤਾਂ ਵੀ ਭਗਵਾਨ ਰਾਮ ਨੂੰ ਸਮਰਪਿਤ ਭਜਨ ਵਜਾਉਂਦੇ ਸਨ। ਤਾਂ ਇਸ ਵਿੱਚ ਕੀ ਗਲਤ ਹੈ?
ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਨੇ ਕਦੇ ਨਹੀਂ ਕਿਹਾ ਕਿ ਉਨ੍ਹਾਂ ਦਾ ਨਾਮ ਜਪਿਆ ਜਾਵੇ; ਉਨ੍ਹਾਂ ਕਿਹਾ ਕਿ ਭਾਰਤ ਦੀ ਆਤਮਾ ਪਿੰਡਾਂ ਵਿੱਚ ਰਹਿੰਦੀ ਹੈ। ਇਸ ਲਈ ਅਸੀਂ ਵੀ ਪਿੰਡਾਂ ਦੇ ਲੋਕਾਂ ਦੇ ਵਿਕਾਸ ਵਿੱਚ ਲੱਗੇ ਹੋਏ ਹਾਂ।
ਜਾਖੜ ਦਾ ਰਾਜਾ ਵੜਿੰਗ ‘ਤੇ ਤਿੱਖਾ ਤੰਜ
ਜਾਖੜ ਨੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਨਿਸ਼ਾਨੇ ਤੇ ਲੈਂਦਿਆਂ ਕਿਹਾ, “ਉਹ ਭੇਸ ਬਦਲ ਕੇ ਸੂਬੇ ਦੇ ਵੱਡੇ ਆਗੂਆਂ ਨੂੰ ਮਿਲਣ ਜਾਂਦੇ ਹਨ, ਪਰ ਭਗਵਾਨ ਰਾਮ ਦੇ ਨਾਂਅ ਤੇ ਇਤਰਾਜ਼ ਚੁੱਕ ਰਹੇ ਹਨ।”
ਵਿਰੋਧੀ ਪਾਰਟੀਆਂ ‘ਤੇ ਗਲਤ ਜਾਣਕਾਰੀ ਫੈਲਾਉਣ ਦਾ ਆਰੋਪ
ਇਹ ਵੀ ਪੜ੍ਹੋ
ਇਸ ਪ੍ਰੋਗਰਾਮ ਦੌਰਾਨ, ਭਾਜਪਾ ਨੇਤਾ ਸੁਰਜੀਤ ਕੁਮਾਰ ਜਿਆਣੀ ਅਤੇ ਹੋਰ ਨੇਤਾਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ G-RAM-G ਬਾਰੇ ਮਜਦੂਰਾਂ ਵਿੱਚ ਭੰਬਲਭੂਸਾ ਫੈਲਾ ਰਹੇ ਹਨ। ਭਾਜਪਾ ਦਾ ਉਦੇਸ਼ ਮਜਦੂਰਾਂ ਨਾਲ ਸਿੱਧਾ ਸੰਪਰਕ ਕਰਨਾ ਅਤੇ ਉਨ੍ਹਾਂ ਨੂੰ ਯੋਜਨਾ ਬਾਰੇ ਸਹੀ ਜਾਣਕਾਰੀ ਪ੍ਰਦਾਨ ਕਰਨਾ ਹੈ, ਤਾਂ ਜੋ ਉਹ ਕਿਸੇ ਵੀ ਰਾਜਨੀਤਿਕ ਪ੍ਰਚਾਰ ਦਾ ਸ਼ਿਕਾਰ ਨਾ ਹੋਣ।
ਖੇਤੀਬਾੜੀ ਕਾਨੂੰਨਾਂ ਤੋਂ ਭਾਜਪਾ ਨੇ ਲਿਆ ਸਬਕ
ਭਾਜਪਾ ਨੇ ਤਿੰਨ ਖੇਤੀਬਾੜੀ ਕਾਨੂੰਨਾਂ ਦੌਰਾਨ ਪੰਜਾਬ ਵਿੱਚ ਬਣੇ ਵਿਰੋਧੀ ਮਾਹੌਲ ਤੋਂ ਸਬਕ ਸਿੱਖਿਆ ਹੈ। ਪਾਰਟੀ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸਖ਼ਤ ਵਿਰੋਧ ਦਾ ਸਾਹਮਣਾ ਕਰਨਾ ਪਿਆ। ਇਸ ਤਜਰਬੇ ਨੂੰ ਧਿਆਨ ਵਿੱਚ ਰੱਖਦੇ ਹੋਏ, ਭਾਜਪਾ ਚੋਣਾਂ ਤੋਂ ਲਗਭਗ ਇੱਕ ਸਾਲ ਪਹਿਲਾਂ ਪਿੰਡਾਂ ਤੱਕ ਪਹੁੰਚ ਕਰ ਰਹੀ ਹੈ ਅਤੇ ਮਜਦੂਰਾਂ ਨਾਲ ਸਿੱਧਾ ਸੰਪਰਕ ਕਰ ਰਹੀ ਹੈ, ਤਾਂ ਜੋ ਕਿਸੇ ਵੀ ਅਸੰਤੁਸ਼ਟੀ ਨੂੰ ਸਮੇਂ ਸਿਰ ਹੱਲ ਕੀਤਾ ਜਾ ਸਕੇ। ਪਾਰਟੀ ਹੁਣ ਕਾਨੂੰਨਾਂ ਅਤੇ ਯੋਜਨਾਵਾਂ ਬਾਰੇ ਜਾਣਕਾਰੀ ਜਨਤਾ ਤੱਕ ਪਹੁੰਚਾਉਣ ਦੀ ਰਣਨੀਤੀ ‘ਤੇ ਕੰਮ ਕਰ ਰਹੀ ਹੈ।
